ਪੰਜਾਬ ''ਚ ਵੱਡੀ ਵਾਰਦਾਤ ਤੇ ਐਕਸ਼ਨ ''ਚ ਡੋਨਾਲਡ ਟਰੰਪ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

Tuesday, Jan 21, 2025 - 06:48 PM (IST)

ਪੰਜਾਬ ''ਚ ਵੱਡੀ ਵਾਰਦਾਤ ਤੇ ਐਕਸ਼ਨ ''ਚ ਡੋਨਾਲਡ ਟਰੰਪ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ : ਪੰਜਾਬ ਵਿਚ ਅੱਜ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਬਠਿੰਡਾ ਦੇ ਕਸਬਾ ਭਗਤਾ ਭਾਈ ਕਾ ਵਿਖੇ ਪਤੀ ਨਾਲ ਦਾਣਾ ਮੰਡੀ ਵਿਚ ਸੈਰ ਕਰ ਰਹੀ ਕੁੜੀ ਨੂੰ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਇਹ ਗੋਲੀ ਕੁੜੀ ਦੇ ਪੇਟ ਵਿਚ ਲੱਗੀ ਅਤੇ ਆਰਪਾਰ ਹੋ ਗਈ। ਗੋਲੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਈ ਕੁੜੀ ਨੂੰ ਤੁਰੰਤ ਭਗਤਾ ਭਾਈ ਕਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਸ ਉਪਰੰਤ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਲੜਕੀ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਗੱਲ ਜੇਕਰ ਵਿਦੇਸ਼ ਦੀ ਕਰੀਏ ਤਾਂ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਅਧਿਕਾਰਤ ਤੌਰ 'ਤੇ ਦੇਸ਼ ਦੇ ਰਾਸ਼ਟਰਪਤੀ ਬਣ ਗਏ ਹਨ। ਟਰੰਪ ਨੇ ਅਹੁਦਾ ਸੰਭਾਲਦੇ ਹੀ ਕਈ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕੀਤੇ ਹਨ। ਇਨ੍ਹਾਂ ਵਿੱਚ ਵਿਸ਼ਵ ਸਿਹਤ ਸੰਗਠਨ (WHO) ਦੀ ਮੈਂਬਰਸ਼ਿਪ ਤੋਂ ਅਮਰੀਕਾ ਨੂੰ ਵਾਪਸ ਲੈਣ ਦਾ ਹੁਕਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਟਰੰਪ ਨੇ ਪਹਿਲੇ ਦਿਨ 78 ਫ਼ੈਸਲੇ ਰੱਦ ਕੀਤੇ ਤੇ 1500 ਲੋਕਾਂ ਨੂੰ ਮੁਆਫ਼ੀ ਦਿੱਤੀ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਲਵ ਮੈਰਿਜ ਕਰਾਉਣ ਵਾਲੀ ਕੁੜੀ ਨੂੰ ਸ਼ਰੇਆਮ ਮਾਰੀ ਗੋਲ਼ੀ
ਬਠਿੰਡਾ ਦੇ ਕਸਬਾ ਭਗਤਾ ਭਾਈ ਕਾ ਵਿਖੇ ਪਤੀ ਨਾਲ ਦਾਣਾ ਮੰਡੀ ਵਿਚ ਸੈਰ ਕਰ ਰਹੀ ਕੁੜੀ ਨੂੰ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਇਹ ਗੋਲੀ ਕੁੜੀ ਦੇ ਪੇਟ ਵਿਚ ਲੱਗੀ ਅਤੇ ਆਰਪਾਰ ਹੋ ਗਈ। ਗੋਲੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਈ ਕੁੜੀ ਨੂੰ ਤੁਰੰਤ ਭਗਤਾ ਭਾਈ ਕਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਸ ਉਪਰੰਤ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਲੜਕੀ ਦਾ ਇਲਾਜ ਚੱਲ ਰਿਹਾ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਨਵਾਂ ਐਲਾਨ
ਕਿਸਾਨ ਜਥੇਬੰਦੀਆਂ ਨੇ ਬਿਜਲੀ ਦੇ ਸਮਾਰਟ ਮੀਟਰ ਬਨੂੜ ਇਲਾਕੇ ’ਚ ਨਾ ਲਾਉਣ ਲਈ ਪਾਵਰਕਾਮ ਦੇ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਿਆ ਅਤੇ ਐਲਾਨ ਕੀਤਾ ਕਿ ਇਲਾਕੇ ’ਚ ਕਿਤੇ ਵੀ ਬਿਜਲੀ ਦੇ ਸਮਾਰਟ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਾਸਪੁਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਮੋਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨਡਿਆਲੀ, ਗੁਰਪ੍ਰੀਤ ਸਿੰਘ ਸੇਖਣਮਾਜਰਾ, ਯਾਦਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ ਨਡਿਆਲੀ, ਜਸਵੀਰ ਸਿੰਘ ਖਲੋਰ ਨੇ ਦੱਸਿਆ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਵਿੱਢੇ ਗਏ ਸੰਘਰਸ਼ ਦੌਰਾਨ ਬਿਜਲੀ ਸੁਧਾਰ ਬਿੱਲ 2020 ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਬਿਜਲੀ ਵਿਭਾਗ ਨੂੰ ਪੂਰੀ ਤਰ੍ਹਾਂ ਨਿੱਜੀਕਰਨ ਦੇ ਰਾਹ ਤੁਰੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਇਲਾਕੇ ’ਚ ਬਿਜਲੀ ਦੇ ਸਮਾਰਟ ਮੀਟਰ ਲਾਏ ਜਾ ਰਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਵੱਡਾ ਬੱਸ ਹਾਦਸਾ, ਵਿਛ ਗਈਆਂ ਲਾਸ਼ਾਂ, ਭਿਆਨਕ ਬਣੇ ਹਾਲਾਤ, ਦੇਖੋ ਤਸਵੀਰਾਂ
ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਦੇ ਕੋਲ ਨੰਗਲ ਚੰਡੀਗੜ੍ਹ ਮੁੱਖ ਮਾਰਗ 'ਤੇ ਇਕ ਬੱਸ ਅਤੇ ਅਰਟਿਗਾ ਕਾਰ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਕਾਰ ਸਵਾਰ ਕੁੱਲ ਛੇ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਵਿਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬਾਕੀ ਪੰਜ ਗੰਭੀਰ ਰੂਪ ਵਿਚ ਜ਼ਖਮੀਆਂ ਨੂੰ ਪੁਲਸ ਅਤੇ ਐੱਸ. ਐੱਸ. ਐੱਫ. ਦੀ ਮਦਦ ਨਾਲ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਇਕ 18 ਸਾਲਾ ਨੌਜਵਾਨ ਦੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ। ਬਾਕੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਉੁਪਰੰਤ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

MLA ਗੋਗੀ ਦੇ ਦੇਹਾਂਤ ਮਗਰੋਂ ਇਸ ਆਗੂ ਨੂੰ ਸੌਂਪੀ ਗਈ ਜ਼ਿੰਮੇਵਾਰੀ, Notification ਜਾਰੀ
MLA ਗੁਰਪ੍ਰੀਤ ਬੱਸੀ ਗੋਗੀ ਦਾ 11 ਜਨਵਰੀ ਨੂੰ ਗੋਲ਼ੀ ਲੱਗਣ ਕਾਰਨ ਦੇਹਾਂਤ ਹੋ ਗਿਆ ਸੀ। ਉਹ ਲੁਧਿਆਣਾ ਪੱਛਮੀ ਦੇ ਵਿਧਾਇਕ ਦੇ ਨਾਲ-ਨਾਲ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਸਭਾਪਤੀ ਵੀ ਸਨ। ਉਨ੍ਹਾਂ ਦੇ ਦੇਹਾਂਤ ਕਾਰਨ ਇਹ ਅਹੁਦੇ ਖ਼ਾਲੀ ਹੋ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਵਾਸੀਆਂ ਲਈ ਖੜ੍ਹਾ ਹੋਇਆ ਸੰਕਟ! ਹੁਣ 28 ਤਾਰੀਖ਼ ਤੱਕ ਤਰਸਣਾ ਪਵੇਗਾ
ਪੰਜਾਬ 'ਚ ਬਠਿੰਡਾ ਜ਼ਿਲੇ ਦੇ ਲੋਕਾਂ ਲਈ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਦਰਅਸਲ ਨਹਿਰੀ ਵਿਭਾਗ ਵੱਲੋਂ ਨਹਿਰਬੰਦੀ ਦੀ ਮਿਤੀ 'ਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ 21 ਜਨਵਰੀ ਤੱਕ ਨਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਇਕ ਹਫ਼ਤਾ ਹੋਰ ਵਧਾ ਕੇ 28 ਜਨਵਰੀ ਤੱਕ ਕਰ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਲੋਕਾਂ ਨੂੰ ਪਾਣੀ ਲਈ 28 ਤਾਰੀਖ਼ ਤੱਕ ਤਰਸਣਾ ਪਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Trump ਦਾ ਐਕਸ਼ਨ ਟਾਈਮ... WHO ਤੋਂ ਹਟਿਆ ਅਮਰੀਕਾ, 78 ਫ਼ੈਸਲੇ ਰੱਦ, 1500 ਲੋਕਾਂ ਨੂੰ ਦਿੱਤੀ ਮੁਆਫ਼ੀ
ਡੋਨਾਲਡ ਟਰੰਪ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਅਧਿਕਾਰਤ ਤੌਰ 'ਤੇ ਦੇਸ਼ ਦੇ ਰਾਸ਼ਟਰਪਤੀ ਬਣ ਗਏ ਹਨ। ਟਰੰਪ ਨੇ ਅਹੁਦਾ ਸੰਭਾਲਦੇ ਹੀ ਕਈ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕੀਤੇ ਹਨ। ਇਨ੍ਹਾਂ ਵਿੱਚ ਵਿਸ਼ਵ ਸਿਹਤ ਸੰਗਠਨ (WHO) ਦੀ ਮੈਂਬਰਸ਼ਿਪ ਤੋਂ ਅਮਰੀਕਾ ਨੂੰ ਵਾਪਸ ਲੈਣ ਦਾ ਹੁਕਮ ਵੀ ਸ਼ਾਮਲ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਖ਼ਿਲਾਫ਼ ਕਤਲ ਦੇ ਮਾਮਲੇ 'ਚ ਟਲਿਆ ਫ਼ੈਸਲਾ
ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਦੇ ਇਕ ਮਾਮਲੇ 'ਚ ਮੰਗਲਵਾਰ ਨੂੰ ਆਪਣਾ ਫ਼ੈਸਲਾ ਟਾਲ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਸਤਗਾਸਾ ਪੱਖ ਵਲੋਂ ਕੁਝ ਬਿੰਦੂਆਂ 'ਤੇ ਹੋਰ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗੇ ਜਾਣ ਤੋਂ ਬਾਅਦ ਫ਼ੈਸਲਾ 31 ਜਨਵਰੀ ਤੱਕ ਮੁਲਤਵੀ ਕਰ ਦਿੱਤਾ। ਜੱਜ ਨੇ ਕਿਹਾ,''ਅਗਲੀ ਤਾਰੀਖ਼ 31 ਜਨਵਰੀ ਹੈ।'' ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ 'ਚ 2 ਲੋਕਾਂ ਦੇ ਮਾਰੇ ਜਾਣ ਨਾਲ ਸੰਬੰਧਤ ਹੈ। ਮੌਜੂਦਾ ਸਮੇਂ ਤਿਹਾੜ ਜੇਲ੍ਹ 'ਚ ਬੰਦ ਕੁਮਾਰ ਵੀਡੀਓ-ਕਾਨਫਰੰਸ ਦੇ ਮਾਧਿਅਮ ਨਾਲ ਅਦਾਲਤ 'ਚ ਪੇਸ਼ ਹੋਏ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਜਾਣੋ ਕਿਉਂ ਮੰਗੀ ਦਿਲਜੀਤ ਦੋਸਾਂਝ ਨੇ ਫੈਨਜ਼ ਕੋਲੋਂ ਮੁਆਫ਼ੀ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ '95' ਹੁਣ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਕਿ ਫਿਲਮ ਦੀ ਰਿਲੀਜ਼ ਅਣਕਿਆਸੇ ਹਾਲਾਤਾਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਉਸ ਨੇ ਆਪਣੇ ਪ੍ਰਸ਼ੰਸਕਾਂ ਪ੍ਰਤੀ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਅਤੇ ਇੱਕ ਭਾਵੁਕ ਸੰਦੇਸ਼ 'ਚ ਲਿਖਿਆ ਹੈ 'ਮੁਆਫ਼ ਕਰਨਾ'।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵਾਹ ਜੀ ਵਾਹ! Team INDIA ਨੇ 2.5 ਓਵਰਾਂ 'ਚ ਹੀ ਜਿੱਤ ਲਿਆ ਮੈਚ
ਵੈਸ਼ਨਵੀ ਸ਼ਰਮਾ (ਪੰਜ ਵਿਕਟਾਂ), ਆਯੂਸ਼ੀ ਸ਼ੁਕਲਾ (ਤਿੰਨ ਵਿਕਟਾਂ) ਅਤੇ ਫਿਰ ਜੀ ਤ੍ਰਿਸ਼ਾ ਦੀਆਂ ( 27 ਅਜੇਤੂ) ਪਾਰੀਆਂ ਦੇ ਦਮ 'ਤੇ ਭਾਰਤੀ ਮਹਿਲਾ ਟੀਮ ਨੇ ਅੰਡਰ-19 ਵਿਸ਼ਵ ਕੱਪ 'ਚ ਰਿਕਾਰਡ ਸਿਰਫ 2.5 ਓਵਰਾਂ ਵਿੱਚ ਟੀਚਾ ਪ੍ਰਾਪਤ ਕਰਕੇ ਮਲੇਸ਼ੀਆ ਨੂੰ 10 ਵਿਕਟਾਂ ਨਾਲ ਹਰਾਇਆ। ਮਲੇਸ਼ੀਆ ਦੇ 31 ਦੌੜਾਂ ਦੇ ਜਵਾਬ ਵਿੱਚ ਬੱਲੇਬਾਜ਼ੀ ਕਰਨ ਆਏ ਭਾਰਤੀ ਟੀਮ ਦੀ ਜੀ ਤ੍ਰਿਸ਼ਾ ਅਤੇ ਜੀ ਕਮਾਲਿਨੀ ਦੀ ਜੋੜੀ ਨੇ ਤੂਫਾਨੀ ਅੰਦਾਜ਼ ਵਿੱਚ ਬੱਲੇਬਾਜ਼ੀ ਕੀਤੀ ਅਤੇ ਸਿਰਫ਼ 2.5 ਓਵਰਾਂ ਵਿੱਚ 32 ਦੌੜਾਂ ਬਣਾ ਕੇ ਆਪਣੀ ਟੀਮ ਨੂੰ 10 ਵਿਕਟਾਂ ਨਾਲ ਜਿੱਤ ਦਿਵਾਈ। ਜੀ ਤ੍ਰਿਸ਼ਾ ਨੇ 12 ਗੇਂਦਾਂ ਵਿੱਚ 5 ਚੌਕਿਆਂ ਦੀ ਮਦਦ ਨਾਲ 27 ਦੌੜਾਂ (ਅਜੇਤੂ) ਬਣਾਈਆਂ। ਜਦੋਂ ਕਿ ਜੀ ਕਮਾਲਿਨੀ ਨੇ ਅਜੇਤੂ ਚਾਰ ਦੌੜਾਂ ਬਣਾਈਆਂ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਇਨ੍ਹਾਂ ਕਾਰਨਾਂ ਕਾਰਨ ਆਈ ਵੱਡੀ ਗਿਰਾਵਟ, 5 ਲੱਖ ਕਰੋੜ ਰੁਪਏ ਡੁੱਬੇ
ਮੰਗਲਵਾਰ 21 ਜਨਵਰੀ ਨੂੰ ਭਾਰਤੀ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਸੈਂਸੈਕਸ ਅਤੇ ਨਿਫਟੀ ਦੋਵੇਂ 1% ਤੋਂ ਵੱਧ ਡਿੱਗ ਗਏ। ਕਾਰੋਬਾਰ ਬੰਦ ਹੋਣ ਤੋਂ ਕਰੀਬ ਅੱਧਾ ਘੰਟਾ ਪਹਿਲਾਂ ਸੈਂਸੈਕਸ ਨੇ 1227 ਅੰਕਾਂ ਦੀ ਗਿਰਾਵਟ ਦਰਜ ਕੀਤੀ ਅਤੇ 75,845 ਦੇ ਪੱਧਰ 'ਤੇ ਖਿਸਕ ਗਿਆ, ਜਦੋਂ ਕਿ ਨਿਫਟੀ 332 ਅੰਕ ਡਿੱਗ ਕੇ 23,012 ਦੇ ਪੱਧਰ 'ਤੇ ਸੀ। ਇਸ ਦੌਰਾਨ ਨਿਵੇਸ਼ਕਾਂ ਨੂੰ ਕਰੀਬ 5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕਾਰੋਬਾਰ ਦੇ ਅੰਤ 'ਚ ਸੈਂਸੈਕਸ 1235 ਅੰਕ ਡਿੱਗ ਕੇ 75,838 'ਤੇ ਅਤੇ ਨਿਫਟੀ 320 ਅੰਕ ਡਿੱਗ ਕੇ 23,024 'ਤੇ ਬੰਦ ਹੋਇਆ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News