ਮੁੜ ਗੋਲੀਆਂ ਨਾਲ ਦਹਿਲਿਆ ਪੰਜਾਬ ਤੇ ਟਰੰਪ ਨੂੰ ਅਦਾਲਤ ਤੋਂ ਝਟਕਾ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

Friday, Jan 24, 2025 - 06:57 PM (IST)

ਮੁੜ ਗੋਲੀਆਂ ਨਾਲ ਦਹਿਲਿਆ ਪੰਜਾਬ ਤੇ ਟਰੰਪ ਨੂੰ ਅਦਾਲਤ ਤੋਂ ਝਟਕਾ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ : ਪੰਜਾਬ ਨੂੰ ਗੋਲੀਆਂ ਦੀ ਆਵਾਜ਼ ਨੇ ਇਕ ਵਾਰ ਫਿਰ ਤੋਂ ਦਹਿਲਾ ਦਿੱਤਾ ਹੈ। ਹੁਣ ਜਲੰਧਰ ਦੇ ਮਕਸੂਦਾਂ ਅਧੀਨ ਆਉਂਦੇ ਪਿੰਡ ਨੰਦਨਪੁਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਅੱਧਾ ਦਰਜਨ ਦੇ ਕਰੀਬ ਗੋਲ਼ੀਆਂ ਚਲਾਈਆਂ ਗਈਆਂ। ਗਨੀਮਤ ਇਹ ਰਹੀ ਕਿ ਉਸ ਸਮੇਂ ਘਰ ਦੇ ਬਾਹਰ ਕੋਈ ਨਹੀਂ ਸੀ, ਇਸ ਲਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਹੁਣ ਪੰਜਾਬ ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ 'ਚ ਮਿਲਣਗੇ। ਹੁਣ ਤੱਕ ਹਰ ਮਹੀਨੇ ਪੰਜਾਬ ਬਿਜਲੀ ਬੋਰਡ ਵਲੋਂ ਜਿਹੜੇ ਮਸ਼ੀਨੀ ਬਿੱਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ 'ਚ ਆਉਂਦੇ ਸਨ, ਜਿਸ ਕਾਰਨ ਆਮ ਲੋਕਾਂ ਨੂੰ ਪੜ੍ਹਨ 'ਚ ਪਰੇਸ਼ਾਨੀ ਹੁੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੁੱਜਿਆ। ਇਸ ਦੇ ਨਾਲ ਹੀ ਗੱਲ ਵਿਦੇਸ਼ ਦੀ ਕਰੀਏ ਤਾਂ ਅਮਰੀਕੀ ਅਦਾਲਤ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ। ਦਰਅਸਲ ਸਿਆਟਲ ਦੇ ਇੱਕ ਸੰਘੀ ਜੱਜ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਕਾਰਜਕਾਰੀ ਆਦੇਸ਼ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ, ਜਿਸ ਵਿਚ ਅਮਰੀਕਾ ਵਿੱਚ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਸੀ। ਇਸਦਾ ਮਤਲਬ ਸੀ ਕਿ ਪ੍ਰਵਾਸੀਆਂ ਦੇ ਬੱਚਿਆਂ ਨੂੰ ਹੁਣ ਅਮਰੀਕਾ 'ਚ ਜਨਮ ਲੈਂਦੇ ਹੀ ਮਿਲਣ ਵਾਲੀ ਨਾਗਰਿਕਤਾ ਹੁਣ ਨਹੀਂ ਮਿਲੇਗੀ ਪਰ ਅਦਾਲਤ ਨੇ ਇਸ ਕਾਨੂੰਨ ਨੂੰ ਲਾਗੂ ਹੋਣ ਤੋਂ ਰੋਕ ਦਿੱਤਾ ਅਤੇ ਇਸ ਫੈਸਲੇ ਨੂੰ "ਸਪੱਸ਼ਟ ਤੌਰ 'ਤੇ ਗੈਰ-ਸੰਵਿਧਾਨਕ" ਕਰਾਰ ਦਿੱਤਾ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਮੁੜ ਗੋਲ਼ੀਆਂ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਅੱਧੀ ਰਾਤ ਨੂੰ ਸਹਿਮੇ ਲੋਕ
ਜਲੰਧਰ ਦੇ ਮਕਸੂਦਾਂ ਅਧੀਨ ਆਉਂਦੇ ਪਿੰਡ ਨੰਦਨਪੁਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਅੱਧਾ ਦਰਜਨ ਦੇ ਕਰੀਬ ਗੋਲ਼ੀਆਂ ਚਲਾਈਆਂ ਗਈਆਂ। ਗਨੀਮਤ ਇਹ ਰਹੀ ਕਿ ਉਸ ਸਮੇਂ ਘਰ ਦੇ ਬਾਹਰ ਕੋਈ ਨਹੀਂ ਸੀ, ਇਸ ਲਈ ਜਾਨੀ ਨੁਕਸਾਨ ਨਹੀਂ ਹੋਇਆ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵਾਲੀਵਾਰਸ ਨਜ਼ਰ ਨਹੀਂ ਆ ਰਿਹਾ। ਇਥੇ ਪਿਛਲੇ ਕਈ ਮਹੀਨਿਆਂ ਤੋਂ ਸਮਾਰਟ ਕਾਰਡ ਬਣਾਉਣ ਵਾਲੀ ਸਮਾਰਟ ਕਾਰਡ ਚਿੱਪ ਕੰਪਨੀ ਦਾ ਟੈਂਡਰ ਸਮਾਂ ਪੂਰਾ ਹੋਣ ਕਾਰਨ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਵਿਭਾਗ ਦੀ ਨਾਲਾਇਕੀ ਕਾਰਨ ਨਿੱਤ ਦਿਨ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਇਸ ਕਾਰਨ ਡਰਾਈਵਿੰਗ ਲਾਇਸੈਂਸ ਦਾ ਸਮਾਂ ਪੂਰਾ ਹੋਣ ਵਾਲੇ ਲਾਇਸੈਂਸਾਂ ਨੂੰ ਰਿਨਿਊ ਕਰਨ ਲਈ ਕੋਈ ਵੀ ਅਧਿਕਾਰੀ ਸਮਰੱਥ ਦਿਖਾਈ ਨਹੀਂ ਦੇ ਰਿਹਾ ਹੈ। ਇਸ ਕਾਰਨ ਚਾਲਾਨ ਕਟਵਾ ਕੇ ਭਾਰੀ ਜੁਰਮਾਨੇ ਭਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਹਜ਼ਾਰਾਂ ਲੋਕਾਂ ਦੀਆਂ ਫੀਸਾਂ ਪਹਿਲਾਂ ਹੀ ਪਾਈਪ ਲਾਈਨ ’ਚ ਹਨ ਪਰ ਸਮਾਰਟ ਚਿੱਪ ਕੰਪਨੀ ਦਾ ਸਮਾਂ ਪੂਰਾ ਹੋਣ ਕਾਰਨ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਹੁਣ ਤੱਕ ਕਿਸੇ ਵੀ ਨਵੀਂ ਕੰਪਨੀ ਨੂੰ ਟੈਂਡਰ ਅਲਾਟ ਨਹੀਂ ਕੀਤਾ ਗਿਆ। ਇਸ ਕਾਰਨ ਆਮ ਲੋਕਾਂ ਦੀਆਂ ਭਰੀਆਂ ਹੋਈਆਂ ਫੀਸਾਂ ਡੁੱਬਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਹੁਣ ਪੰਜਾਬ ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ 'ਚ ਮਿਲਣਗੇ। ਹੁਣ ਤੱਕ ਹਰ ਮਹੀਨੇ ਪੰਜਾਬ ਬਿਜਲੀ ਬੋਰਡ ਵਲੋਂ ਜਿਹੜੇ ਮਸ਼ੀਨੀ ਬਿੱਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ 'ਚ ਆਉਂਦੇ ਸਨ, ਜਿਸ ਕਾਰਨ ਆਮ ਲੋਕਾਂ ਨੂੰ ਪੜ੍ਹਨ 'ਚ ਪਰੇਸ਼ਾਨੀ ਹੁੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੁੱਜਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਸਖ਼ਤ ਹੁਕਮ ਜਾਰੀ
ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਰੋਕਣ ਅਤੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਮੁੱਖ ਸਕੱਤਰ ਕਮ-ਵਿੱਤ ਕਮਿਸ਼ਨਰ (ਮਾਲ) ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿਚ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਇਨ੍ਹਾਂ ਵਿਚੋਂ ਦੋ ਸੀ.ਸੀ.ਟੀ.ਵੀ. ਕੈਮਰੇ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦੇ ਦਫਤਰ ਦੇ ਅੰਦਰ (ਜਿੱਥੇ ਵਸੀਕੇ ਤਸਦੀਕ ਕੀਤੇ ਜਾਂਦੇ ਹਨ) ਅਤੇ ਦੋ ਕੈਮਰੇ ਦਫਤਰ ਦੇ ਬਾਹਰ (ਜਿੱਥੇ ਪਬਲਿਕ ਇੰਤਜ਼ਾਰ ਕਰਦੀ ਹੈ) ਲਗਾਏ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

CM ਭਗਵੰਤ ਮਾਨ ਦਾ ਪ੍ਰੋਗਰਾਮ ਬਦਲਿਆ, ਜਾਣੋ ਹੁਣ ਕਿੱਥੇ ਲਹਿਰਾਉਣਗੇ ਕੌਮੀ ਝੰਡਾ
ਮੁੱਖ ਮੰਤਰੀ ਭਗਵੰਤ ਮਾਨ ਹੁਣ ਗਣਤੰਤਰ ਦਿਹਾੜੇ ਮੌਕੇ ਪਟਿਆਲਾ ’ਚ ਝੰਡਾ ਲਹਿਰਾਉਣਗੇ। ਇਸ ਤੋਂ ਪਹਿਲਾਂ ਫ਼ਰੀਦਕੋਟ ਅਤੇ ਮੋਹਾਲੀ ਵਿਖੇ ਮੁੱਖ ਮੰਤਰੀ ਵਲੋਂ ਝੰਡਾ ਲਹਿਰਾਉਣ ਦਾ ਫ਼ੈਸਲਾ ਲਿਆ ਗਿਆ ਸੀ। ਵੀਰਵਾਰ ਨੂੰ ਉਨ੍ਹਾਂ ਦੇ ਝੰਡਾ ਲਹਿਰਾਉਣ ਸਬੰਧੀ ਪ੍ਰੋਗਰਾਮ ਬਾਰੇ ਸਾਰਾ ਦਿਨ ਭੰਬਲਭੂਸਾ ਬਰਕਰਾਰ ਰਿਹਾ। ਇਸ ਤੋਂ ਮੁੱਖ ਮੰਤਰੀ ਦੇ ਪਟਿਆਲਾ ਵਿਖੇ ਝੰਡਾ ਲਹਿਰਾਉਣ ਦਾ ਫ਼ੈਸਲਾ ਲਿਆ ਗਿਆ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਫੈਕਟਰੀ 'ਚ ਧਮਾਕਾ, ਫੌਜੀਆਂ ਲਈ ਬਣਦੇ ਸੀ ਹਥਿਆਰ, ਕਈ ਮੌਤਾਂ ਦਾ ਖ਼ਦਸ਼ਾ
ਮਹਾਰਾਸ਼ਟਰ ਦੇ ਭੰਡਾਰਾ 'ਚ ਫ਼ੌਜ ਦੀ ਹਥਿਆਰ ਫੈਕਟਰੀ 'ਚ ਸ਼ੁੱਕਰਵਾਰ ਸਵੇਰੇ ਧਮਾਕਾ ਹੋ ਗਿਆ। ਧਮਾਕੇ 'ਚ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 7 ਗੰਭੀਰ ਜ਼ਖ਼ਮੀ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਵੀ ਸਕਦੀ ਹੈ। ਇਹ ਹਾਦਸਾ ਸ਼ੁੱਕਰਵਾਰ ਸਵੇਰੇ 11 ਵਜੇ ਹੋਇਆ ਹੈ। ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਰੈਸਕਿਊ 'ਚ ਜੁਟ ਗਈ। ਹਾਦਸੇ 'ਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ, ਉਨ੍ਹਾਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸਥਾਨਕ ਲੋਕਾਂ ਅਨੁਸਾਰ ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਨੇੜੇ-ਤੇੜੇ ਦੇ ਲੋਕ ਕਾਰਖਾਨੇ ਵੱਲ ਦੌੜੇ। ਕਾਰਖਾਨੇ 'ਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਹੋਈਆਂ ਦਿਖਾਈ ਦਿੱਤੀਆਂ। ਜਾਣਕਾਰੀ ਅਨੁਸਾਰ ਇਹ ਧਮਾਕਾ ਜਵਾਹਰਨਗਰ ਸਥਿਤ ਫੈਕਟਰੀ ਦੀ ਸੀ ਸੈਕਸ਼ਨ 23 ਬਿਲਡਿੰਗ 'ਚ ਹੋਇਆ। ਪੁਲਸ ਦੇ ਨਾਲ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਪਹੁੰਚੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, ਨਾਗਰਿਕਤਾ 'ਤੇ ਪਾਬੰਦੀ ਲਗਾਉਣ ਵਾਲੇ ਹੁਕਮ 'ਤੇ ਲਗਾਈ ਰੋਕ
ਅਮਰੀਕੀ ਅਦਾਲਤ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ। ਦਰਅਸਲ ਸਿਆਟਲ ਦੇ ਇੱਕ ਸੰਘੀ ਜੱਜ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਕਾਰਜਕਾਰੀ ਆਦੇਸ਼ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ, ਜਿਸ ਵਿਚ ਅਮਰੀਕਾ ਵਿੱਚ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਸੀ। ਇਸਦਾ ਮਤਲਬ ਸੀ ਕਿ ਪ੍ਰਵਾਸੀਆਂ ਦੇ ਬੱਚਿਆਂ ਨੂੰ ਹੁਣ ਅਮਰੀਕਾ ਵਿੱਚ ਜਨਮ ਲੈਂਦੇ ਹੀ ਮਿਲਣ ਵਾਲੀ ਨਾਗਰਿਕਤਾ ਹੁਣ ਨਹੀਂ ਮਿਲੇਗੀ ਪਰ ਅਦਾਲਤ ਨੇ ਇਸ ਕਾਨੂੰਨ ਨੂੰ ਲਾਗੂ ਹੋਣ ਤੋਂ ਰੋਕ ਦਿੱਤਾ ਅਤੇ ਇਸ ਫੈਸਲੇ ਨੂੰ "ਸਪੱਸ਼ਟ ਤੌਰ 'ਤੇ ਗੈਰ-ਸੰਵਿਧਾਨਕ" ਕਰਾਰ ਦਿੱਤਾ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਬਜਟ ਤੋਂ ਪਹਿਲਾਂ ਆਮ ਲੋਕਾਂ ਲਈ ਵੱਡੀ ਰਾਹਤ ! ਸਸਤਾ ਹੋਇਆ ਅਮੂਲ ਦੁੱਧ , ਜਾਣੋ ਕਿੰਨੇ ਘਟੇ ਭਾਅ
ਗੁਜਰਾਤ ਦੇ ਆਮ ਨਾਗਰਿਕਾਂ ਲਈ ਵੱਡੀ ਖ਼ਬਰ ਆ ਰਹੀ ਹੈ। ਅਮੂਲ ਨੇ ਗੁਜਰਾਤ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਹ ਤਬਦੀਲੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਖਪਤਕਾਰ ਹੁਣ ਘੱਟ ਕੀਮਤ 'ਤੇ ਅਮੂਲ ਦੁੱਧ ਖਰੀਦ ਸਕਣਗੇ। ਅਮੂਲ ਦੇ ਇਸ ਫੈਸਲੇ ਨਾਲ ਖਪਤਕਾਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੇ ਮਾਸਿਕ ਬਿੱਲ ਵਿੱਚ ਮਾਮੂਲੀ ਕਟੌਤੀ ਹੋਵੇਗੀ। ਇੱਕ ਜ਼ਰੂਰੀ ਖੁਰਾਕੀ ਵਸਤੂ ਹੋਣ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ 'ਤੇ ਪੈਂਦਾ ਹੈ। ਇਹ ਕਦਮ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੋਵਾਂ ਲਈ ਲਾਹੇਵੰਦ ਹੋ ਸਕਦਾ ਹੈ। ਉਤਪਾਦਕ ਵਿਕਰੀ ਵਧਾਉਣ ਦੀ ਉਮੀਦ ਕਰਨਗੇ, ਜਦੋਂ ਕਿ ਗਾਹਕਾਂ ਨੂੰ ਘੱਟ ਕੀਮਤ 'ਤੇ ਦੁੱਧ ਮਿਲੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ICC ਨੇ ਚੁਣੀ 2024 ਦੀ ਬੈਸਟ ਵਨਡੇ ਟੀਮ, ਜਾਣੋ ਕਿਹੜੇ ਭਾਰਤੀ ਖਿਡਾਰੀਆਂ ਨੂੰ ਮਿਲੀ ਜਗ੍ਹਾ
ਆਈਸੀਸੀ ਨੇ ਸਾਲ 2024 ਦੇ ਟੈਸਟ ਲਈ ਸਰਵੋਤਮ ਪਲੇਇੰਗ ਇਲੈਵਨ ਦਾ ਐਲਾਨ ਕੀਤਾ ਹੈ। ਭਾਰਤ ਦੇ 3 ਖਿਡਾਰੀਆਂ ਨੂੰ ਇਸ ਟੀਮ ਵਿੱਚ ਜਗ੍ਹਾ ਮਿਲੀ ਹੈ, ਜਦੋਂ ਕਿ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਆਈਸੀਸੀ ਦੀ ਇਲੈਵਨ ਤੋਂ ਬਾਹਰ ਹਨ। ਇਸ ਟੀਮ ਵਿੱਚ ਇੰਗਲੈਂਡ ਦੇ ਵੱਧ ਤੋਂ ਵੱਧ 4 ਖਿਡਾਰੀ ਸ਼ਾਮਲ ਹਨ ਜਦੋਂ ਕਿ ਨਿਊਜ਼ੀਲੈਂਡ ਦੇ ਦੋ ਖਿਡਾਰੀ ਹਨ। ਆਸਟ੍ਰੇਲੀਆ ਅਤੇ ਸ਼੍ਰੀਲੰਕਾ ਦੇ ਇੱਕ-ਇੱਕ ਖਿਡਾਰੀ ਨੂੰ ਸ਼ਾਮਲ ਕੀਤਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਮਸ਼ਹੂਰ ਅਦਾਕਾਰ ਘਰ ਛਾਇਆ ਮਾਤਮ, ਸਦਮੇ 'ਚ ਪੂਰਾ ਪਰਿਵਾਰ, 2 ਦਿਨ ਪਹਿਲਾਂ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ
ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਪਿਤਾ ਨੌਰੰਗ ਯਾਦਵ ਦਾ ਦਿਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ। ਆਪਣੇ ਪਿਤਾ ਦੀ ਹਾਲਤ ਗੰਭੀਰ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅਦਾਕਾਰ ਵੀਰਵਾਰ ਨੂੰ ਥਾਈਲੈਂਡ ਤੋਂ ਦਿੱਲੀ ਪਹੁੰਚੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!


author

Baljit Singh

Content Editor

Related News