ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖੁਲਾਸੇ ਤੇ CM ਮਾਨ ਨੇ ਲਹਿਰਾਇਆ ਤਿਰੰਗਾ, ਅੱਜ ਦੀਆਂ ਟੌਪ-10 ਖਬਰਾਂ

Sunday, Jan 26, 2025 - 06:21 PM (IST)

ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖੁਲਾਸੇ ਤੇ CM ਮਾਨ ਨੇ ਲਹਿਰਾਇਆ ਤਿਰੰਗਾ, ਅੱਜ ਦੀਆਂ ਟੌਪ-10 ਖਬਰਾਂ

ਜਲੰਧਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੇ ਖ਼ੁਲਾਸੇ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰ ਕੇ ਕਿਹਾ ਕਿ ਉਕਤ ਮੀਟਿੰਗ ਵਿਚ ਗੁਰਮਤਿ ਦੀ ਰੌਸ਼ਨੀ 'ਚ ਵੱਡੇ ਫ਼ੈਸਲੇ ਹੋ ਸਕਦੇ ਸਨ, ਪਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮੀਟਿੰਗ ਹੀ ਮੁਲਤਵੀ ਨਹੀਂ ਹੋਈ, ਸਗੋਂ ਮੇਰੇ ਖ਼ਿਲਾਫ਼ ਬਣੀ 3 ਮੈਂਬਰੀ ਕਮੇਟੀ ਵੱਲੋਂ ਪੜਤਾਲ ਵੀ ਤੇਜ਼ ਕਰ ਦਿੱਤੀ ਗਈ ਹੈ। ਇਸ ਕਮੇਟੀ ਦੀ ਅਗਵਾਈ ਬਾਦਲਾਂ ਦੇ ਮੈਸੇਂਜਰ ਕਰ ਰਹੇ ਹਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢੇ ਹੋਏ ਲੀਡਰ ਇਸ ਦੀ ਸਰਪ੍ਰਸਤੀ ਕਰ ਰਹੇ ਹਨ। ਇਸ ਤੋਂ ਇਲਾਵਾ ਅੱਜ 76ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ 'ਚ ਤਿਰੰਗਾ ਲਹਿਰਾਇਆ। ਇਸ ਦੌਰਾਨ ਪੰਜਾਬ ਦੇ 24 ਪੁਲਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 5 ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ ਮੁੱਖ ਮੰਤਰੀ ਸ਼ਾਨਦਾਰ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਿਸ਼ 'ਤੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਗਿਆਨੀ ਹਰਪ੍ਰੀਤ ਸਿੰਘ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ 28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਜਾ ਰਹੀ ਸੀ। ਇਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੇ ਖ਼ੁਲਾਸੇ ਕੀਤੇ ਹਨ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵੱਡੀ ਖ਼ਬਰ: ਪੰਜ ਸਿੰਘ ਸਾਹਿਬਾਨ ਦੀ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ
ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 28 ਜਨਵਰੀ ਨੂੰ ਰੱਖੀ ਗਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਇਕ ਇੱਕਤਰਤਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਿੰਘ ਸਾਹਿਬ ਦੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਤਲਵਿੰਦਰ ਸਿੰਘ ਬੁੱਟਰ ਮੀਡੀਆ ਸਲਾਹਕਾਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਦਿੱਤੀ ਗਈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

CM ਭਗਵੰਤ ਮਾਨ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ, ਗਣਤੰਤਰ ਦਿਵਸ ਦੀ ਦਿੱਤੀ ਵਧਾਈ
ਭਾਰਤ ਅੱਜ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ 'ਚ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ 'ਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ 'ਚ ਤਿਰੰਗਾ ਲਹਿਰਾਇਆ। ਇਸ ਦੌਰਾਨ ਪੰਜਾਬ ਦੇ 24 ਪੁਲਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 5 ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ ਮੁੱਖ ਮੰਤਰੀ ਸ਼ਾਨਦਾਰ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਿਸ਼ 'ਤੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ
ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਸ ਟਰੈਕਟਰ ਮਾਰਚ ਨੂੰ ਕੱਢਣ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਸਾਂਝੇ ਤੌਰ 'ਤੇ ਕੀਤਾ ਸੀ, ਜੋ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਸਨ।  ਜ਼ਿਕਰਯੋਗ ਹੈ ਕਿ ਅੱਜ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 62ਵਾਂ ਦਿਨ ਹੈ। ਗਲੂਕੋਜ਼ ਦੇਣ ਅਤੇ ਡਾਕਟਰੀ ਇਲਾਜ ਕਰਵਾਉਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਕਿਸਾਨਾਂ ਨੇ ਪੰਜਾਬ ਵਿੱਚ 200 ਤੋਂ ਵੱਧ ਥਾਵਾਂ ’ਤੇ ਇਕ ਲੱਖ ਤੋਂ ਵੱਧ ਟਰੈਕਟਰਾਂ ਨਾਲ ਸੜਕਾਂ ’ਤੇ ਮਾਰਚ ਕੀਤਾ। ਅਜਿਹਾ ਹੀ ਵਿਰੋਧ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਵੇਖਿਆ ਗਿਆ। ਦੇਸ਼ ਵਿਆਪੀ ਟਰੈਕਟਰ ਮਾਰਚ ਦੇ ਸੱਦੇ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ ਟਰੈਕਟਰ ਮਾਰਚ ਰਾਹੀਂ ਭਾਜਪਾ ਦੇ ਦਫ਼ਤਰਾਂ ਅਤੇ ਅਡਾਨੀ ਅੰਬਾਨੀਆਂ ਦੇ ਸ਼ਾਪਿੰਗ ਮਾਲਾਂ ਦੇ ਬਾਹਰ ਆਪਣੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਗਟਾਇਆ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
ਫਿਰੋਜ਼ਪੁਰ-ਫਾਜ਼ਿਲਕਾ ਰੋਡ ਸਥਿਤ ਪਿੰਡ ਲਮੋਚੜ੍ਹ ਕਲਾਂ ਨੇੜੇ ਤੜਕਸਾਰ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਕਾਰ ਸਫੈਦੇ ਦਰੱਖ਼ਤ ਵਿੱਚ ਵੱਜੀ, ਜਿਸ ਦੌਰਾਨ ਦੋਸਤਾਂ ਦੀ ਮੌਤ ਹੋ ਗਈ।  ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਅਤੇ ਆਸ ਪਾਸ ਦੇ ਲੋਕਾਂ ਦੇ ਸਹਿਯੋਗ ਨਾਲ ਬੇਹੱਦ ਜੱਦੋ-ਜ਼ਹਿਦ ਮਗਰੋਂ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

'ਮੂੰਹ ਤੋੜਵਾਂ ਜਵਾਬ ਦੇਵਾਂਗੇ...', ਪੰਜਾਬ ਦੇ ਦੁਸ਼ਮਣਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਚ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕੌਮੀ ਝੰਡਾ ਲਹਿਰਾ ਕੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਅੱਜ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰਾ ਦੇਸ਼ ਜਸ਼ਨ ਦੇ ਮਾਹੌਲ ਵਿੱਚ ਡੁੱਬਿਆ ਹੋਇਆ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਮੋਹਾਲੀ ਜ਼ਿਲ੍ਹੇ ਦੇ ਅੰਦਰ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸਕੂਲ ਬੰਦ ਰਹਿਣਗੇ।  ਇਸੇ ਤਰ੍ਹਾਂ ਜ਼ਿਲ੍ਹਾ ਜਲੰਧਰ ਵਿਚ ਜਿਹੜੇ ਸਕੂਲਾਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਹੈ, ਉਨ੍ਹਾਂ ਸਕੂਲਾਂ ਵਿਚ ਛੁੱਟੀ ਐਲਾਨੀ ਗਈ ਹੈ। ਇਸ ਦੇ ਇਲਾਵਾ ਪਠਾਨਕੋਟ ਵਿਚ ਵੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਸਰਕਾਰੀ ਛੁੱਟੀ ਰਹੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

26 ਜਨਵਰੀ ਦੀ ਪਰੇਡ 'ਚ ਦਿਖਿਆ ਭਾਰਤ ਦਾ ਅਨੋਖਾ ਰੰਗ, ਪੰਜਾਬ ਦੀ ਝਾਂਕੀ ਨੇ ਖਿੱਚਿਆ ਸਭ ਦਾ ਧਿਆਨ
ਭਾਰਤ ਅੱਜ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦਿੱਲੀ ਦੇ ਡਿਊਟੀ ਮਾਰਗ (ਪਹਿਲੇ ਰਾਜਪਥ) 'ਤੇ ਮੁੱਖ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੌਪਦੀ ਮੁਰੰਮੂ ਨੇ 76ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਲ ਹੋ ਕੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਗਣਤੰਤਰ ਦਿਵਸ ਮੌਕੇ ਕੱਡੀ ਗਈ ਪਰੇਡ ਵਿੱਚ 16 ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਕੇਂਦਰ ਸਰਕਾਰਾਂ ਦੇ 10 ਮੰਤਰਾਲੇ/ਵਿਭਾਗਾਂ ਦੀ ਝਾਂਕੀਆਂ ਕੱਢੀਆਂ ਗਈਆਂ, ਜਿਨ੍ਹਾਂ ਨੇ ਤਕਨੀਕੀ ਵਿਕਾਸ ਅਤੇ ਨਵੀਆਂ-ਨਵੀਆਂ ਤਕਨੀਕਾਂ ਨੂੰ ਦਰਸਾਉਂਦੇ ਹੋਏ ਮਾਣ ਮਹਿਸੂਸ ਕਰਵਾਇਆ। ਪੇਸ਼ ਕੀਤੀਆਂ ਗਈਆਂ ਇਨ੍ਹਾਂ ਝਾਂਕੀਆਂ ਨੇ ਸਵਰਣਿਮ ਭਾਰਤ: ਵਿਰਾਸਤ ਅਤੇ ਵਿਕਾਸ' ਨੂੰ ਪ੍ਰਗਟ ਕੀਤਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Trump ਦੀ ਇਮੀਗ੍ਰੇਸ਼ਨ ਨੀਤੀ ਨੂੰ ਝਟਕਾ, ਮੈਕਸੀਕੋ ਨੇ ਦੇਸ਼ ਨਿਕਾਲੇ ਵਾਲੀ ਉਡਾਣ ਨੂੰ ਰੋਕਿਆ
ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਚੱਲ ਰਹੀਆਂ ਕਾਰਵਾਈਆਂ ਵਿਚਕਾਰ ਮੈਕਸੀਕੋ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਮੈਕਸੀਕੋ ਨੇ ਅਮਰੀਕਾ ਤੋਂ ਆਉਣ ਵਾਲੀ ਦੇਸ਼ ਨਿਕਾਲਾ ਉਡਾਣ ਨੂੰ ਉਤਰਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ। ਨਿਊਯਾਰਕ ਪੋਸਟ ਦੀ ਰਿਪੋਰਟ ਅਨੁਸਾਰ ਮੈਕਸੀਕੋ ਦੀ ਇਸ ਪ੍ਰਕਿਰਿਆ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਕਾਰਵਾਈ ਨੂੰ ਵੱਡਾ ਝਟਕਾ ਦਿੱਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Cricket ਦਾ ਨਵਾਂ ਨਿਯਮ- 6 ਗੇਂਦਾਂ ਖਾਲੀ ਗਈਆਂ ਤਾਂ ਬੱਲੇਬਾਜ਼ OUT!
ਕ੍ਰਿਕਟ ਇਕ ਵਿਸ਼ਵ ਪ੍ਰਸਿੱਧ ਖੇਡ ਹੈ। ਇਹ ਲੋਕਾਂ 'ਚ ਇੰਨੀ ਮਸ਼ਹੂਰ ਹੈ ਕਿ ਟੂਰਨਾਮੈਂਟ ਦੌਰਾਨ ਇਸ ਦਾ ਰੋਮਾਂਚ ਲੋਕਾਂ ਦੇ ਸਿਰ ਚੜ੍ਹ ਕੇ ਬੋਲਦਾ ਹੈ। ਕ੍ਰਿਕਟ ਕੌਮਾਂਤਰੀ ਪੱਧਰ, ਰਾਸ਼ਟਰੀ ਪੱਧਰ ਤੇ ਲੀਗ ਪੱਧਰ 'ਤੇ ਖੇਡੀ ਜਾਂਦੀ ਹੈ। ਕ੍ਰਿਕਟ ਦੁਨੀਆ ਦੀ ਇਕ ਬਹੁਤ ਹੀ ਲੋਕਪ੍ਰਿਯ ਖੇਡ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News