ਜਲੰਧਰ-ਲੁਧਿਆਣਾ ''ਚ ਭਲਕੇ ਬੰਦ ਦੀ ਕਾਲ ਤੇ ਮਿੱਡੂਖੇੜਾ ਦੇ ਕਾਤਲਾਂ ਨੂੰ ਉਮਰ ਕੈਦ, ਅੱਜ ਦੀਆਂ ਟੌਪ-10 ਖਬਰਾਂ
Monday, Jan 27, 2025 - 06:59 PM (IST)
ਜਲੰਧਰ : ਅੰਮ੍ਰਿਤਸਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਵਿਰੋਧ ਵਿਚ ਜਲੰਧਰ ਅਤੇ ਲੁਧਿਆਣਾ ਵਿਚ ਭਲਕੇ 28 ਜਨਵਰੀ ਨੂੰ ਬੰਦ ਦੀ ਕਾਲ ਦਿੱਤੀ ਗਈ ਹੈ। ਇਹ ਕਾਲ ਵਾਲਮੀਕਿ ਭਾਈਚਾਰੇ ਅਤੇ ਦਲਿਤ ਭਾਈਚਾਰੇ ਸਮੇਤ ਹੋਰ ਸੰਗਠਨਾਂ ਵੱਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੀ ਕਬੀਰ ਟਾਈਗਰ ਫੋਰਸ ਸਮੇਤ ਵੱਖ-ਵੱਖ ਸੰਗਠਨਾਂ ਦੇ ਪ੍ਰਧਾਨ ਅਨਿਲ ਹੰਸ, ਅਰੁਣ ਸੰਦਲ, ਸੋਮਾ ਗਿੱਲ ਵਲੋਂ ਇਹ ਕਾਲ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਕਰਨ ਦਾ ਤਿੱਖਾ ਵਿਰੋਧ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਾਲਤ ਵਲੋਂ 3 ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ 2-2 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਉਕਤ ਤਿੰਨਾਂ ਸ਼ੂਟਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦੋਸ਼ੀਆਂ ਵਿੱਚ ਅਜੈ ਉਰਫ਼ ਸੰਨੀ ਉਰਫ਼ ਲੇਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ ਸ਼ਾਰਪ ਸ਼ੂਟਰ ਹਨ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਵੱਡੀ ਖ਼ਬਰ : ਭਲਕੇ ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ, ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
ਅੰਮ੍ਰਿਤਸਰ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਵਿਰੋਧ ਵਿਚ ਜਲੰਧਰ ਅਤੇ ਲੁਧਿਆਣਾ ਵਿਚ ਭਲਕੇ 28 ਜਨਵਰੀ ਨੂੰ ਬੰਦ ਦੀ ਕਾਲ ਦਿੱਤੀ ਗਈ ਹੈ। ਇਹ ਕਾਲ ਵਾਲਮੀਕਿ ਭਾਈਚਾਰੇ ਅਤੇ ਦਲਿਤ ਭਾਈਚਾਰੇ ਸਮੇਤ ਹੋਰ ਸੰਗਠਨਾਂ ਵੱਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੀ ਕਬੀਰ ਟਾਈਗਰ ਫੋਰਸ ਸਮੇਤ ਵੱਖ-ਵੱਖ ਸੰਗਠਨਾਂ ਦੇ ਪ੍ਰਧਾਨ ਅਨਿਲ ਹੰਸ, ਅਰੁਣ ਸੰਦਲ, ਸੋਮਾ ਗਿੱਲ ਵਲੋਂ ਇਹ ਕਾਲ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਕਰਨ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਕਰਤੂਤ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਬੰਦ ਦੀ ਕਾਲ ਨੂੰ ਲੈ ਕੇ ਉਨ੍ਹਾਂ ਨੇ ਡੀ.ਸੀ. ਹਿਮਾਂਸ਼ੂ ਅਗਰਵਾਲ ਅਤੇ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵਿੱਕੀ ਮਿੱਡੂਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਾਲਤ ਵਲੋਂ 3 ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ 2-2 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਉਕਤ ਤਿੰਨਾਂ ਸ਼ੂਟਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦੋਸ਼ੀਆਂ ਵਿੱਚ ਅਜੈ ਉਰਫ਼ ਸੰਨੀ ਉਰਫ਼ ਲੇਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ ਸ਼ਾਰਪ ਸ਼ੂਟਰ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੰਮ੍ਰਿਤਸਰ ਬੰਦ! ਭਾਰੀ ਪੁਲਸ ਫੋਰਸ ਤਾਇਨਾਤ
ਗਣਤੰਤਰ ਦਿਵਸ 'ਤੇ ਪੰਜਾਬ ਦੇ ਅੰਮ੍ਰਿਤਸਰ 'ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਬਾਬਾ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨਾਂ ਨੇ ਗਣਤੰਤਰ ਦਿਵਸ ਮੌਕੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਮਾਲਾ ਪਾਉਣ ਲਈ ਲਗਾਈਆਂ ਗਈਆਂ ਪੌੜੀਆਂ 'ਤੇ ਚੜ੍ਹ ਕੇ ਮੂਰਤੀ ਨੂੰ ਲਗਾਤਾਰ ਅੱਠ ਵਾਰ ਹਥੌੜੇ ਨਾਲ ਮਾਰ ਕੇ ਨੁਕਸਾਨ ਪਹੁੰਚਾਇਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਸਭ ਤੋਂ ਪਹਿਲਾਂ ਬੁੱਤ ਦੇ ਕੋਲ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ 'ਚ ਮਾਹੌਲ ਗਰਮ ਹੋ ਗਿਆ ਹੈ, ਜਿਸ ਕਾਰਨ ਭਾਰੀ ਪੁਲਸ ਫੋਰਸ ਵੀ ਤਾਇਨਾਤ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ: ਅੰਮ੍ਰਿਤਸਰ ਨੂੰ ਮਿਲਿਆ ਮੇਅਰ
ਨਗਰ ਨਿਗਮ ਅੰਮ੍ਰਿਤਸਰ ਨੂੰ ਅੱਜ ਆਪਣਾ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ ਜਤਿੰਦਰ ਸਿੰਘ ਮੋਤੀ ਭਾਟੀਆ (ਆਪ) ਅੰਮ੍ਰਿਤਸਰ ਦੇ ਮੇਅਰ ਬਣ ਗਏ ਹਨ। ਉੱਥੇ ਹੀ ਪ੍ਰਿਅੰਕਾ ਸ਼ਰਮਾ ਸੀਨੀਅਰ ਮੇਅਰ (ਆਪ) ਅਤੇ ਅਨੀਤਾ ਰਾਣੀ ਡਿਪਟੀ ਮੇਅਰ (ਆਪ) ਵਜੋਂ ਅਹੁਦਾ ਸੰਭਾਲਣਗੇ। ਦੱਸ ਦੇਈਏ ਕਿ ਮੇਅਰ ਦੀ ਚੋਣ ਹੋਣ ਮਗਰੋਂ ਕਾਂਗਰਸ ਆਗੂਆਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਅਰ ਬਾਰੇ ਕੋਈ ਵੋਟਿੰਗ ਨਹੀਂ ਹੋਈ ਅਤੇ ਸਿੱਧਾ ਹੀ ਮੇਅਰ ਦਾ ਨਾਂ ਐਲਾਨ ਦਿੱਤਾ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਹੱਥ-ਪੈਰ ਹੋ ਜਾਂਦੇ ਹਨ ਸੁੰਨ, ਇਸ ਗੰਭੀਰ ਬੀਮਾਰੀ ਕਾਰਨ ਮਚੀ ਹਾਹਾਕਾਰ
ਮਹਾਰਾਸ਼ਟਰ ਦੇ ਪੁਣੇ ਵਿਚ 'ਗੁਇਲੇਨ-ਬੈਰੇ ਸਿੰਡਰੋਮ' (GBS) ਬੀਮਾਰੀ ਨਾਲ ਹਾਹਾਕਾਰ ਮਚ ਗਈ ਹੈ। ਇਸ ਦੁਰਲੱਭ ਬੀਮਾਰੀ ਤੋਂ ਪੀੜਤ 16 ਮਰੀਜ਼ ਇਸ ਸਮੇਂ ਵੈਂਟੀਲੇਟਰ ਸਪੋਰਟ 'ਤੇ ਹਨ। ਮਾਮਲਿਆਂ ਦੀ ਗਿਣਤੀ 100 ਦੇ ਅੰਕੜੇ ਨੂੰ ਪਾਰ ਕਰ ਗਈ ਹੈ। 'ਗੁਇਲੇਨ-ਬੈਰੇ ਸਿੰਡਰੋਮ' ਨਾਲ ਇਕ ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ। ਇਕ ਚਾਰਟਰਡ ਅਕਾਊਂਟੇਂਟ (CA) ਦੀ ਮੌਤ ਹੋ ਗਈ ਹੈ। ਦਰਅਸਲ ਕੁਝ ਦਿਨ ਪਹਿਲਾਂ ਸੋਲਾਪੁਰ ਜ਼ਿਲ੍ਹੇ ਵਿਚ ਆਪਣੇ ਪਿੰਡ ਗਿਆ ਸੀ, ਤਾਂ ਉਸ ਨੂੰ ਦਸਤ ਦੀ ਸ਼ਿਕਾਇਤ ਹੋਈ ਸੀ। ਕਮਜ਼ੋਰੀ ਵੱਧਣ ਕਾਰਨ ਸੋਲਾਪੁਰ ਦੇ ਪ੍ਰਾਈਵੇਟ ਹਸਪਤਾਲ ਪਹੁੰਚਿਆ ਤਾਂ GBS ਦਾ ਪਤਾ ਲੱਗਾ। ਸ਼ਨੀਵਾਰ ਨੂੰ ਸਿਹਤ ਸਥਿਰ ਹੋਣ 'ਤੇ ICU ਤੋਂ CA ਨੂੰ ਬਾਹਰ ਕੱਢਿਆ ਗਿਆ ਪਰ ਕੁਝ ਹੀ ਦੇਰ ਬਾਅਦ ਸਾਹ ਲੈਣ ਵਿਚ ਦਿੱਕਤ ਹੋਣ ਕਾਰਨ ਉਸ ਦੀ ਮੌਤ ਹੋ ਗਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਲਾਓਸ 'ਚ ਫਸੇ 67 ਭਾਰਤੀ ਨੌਜਵਾਨਾਂ ਦੀ ਹੋਈ ਘਰ ਵਾਪਸੀ, ਦੂਤਘਰ ਨੇ ਜਾਰੀ ਕੀਤੀ ਚਿਤਾਵਨੀ
ਲਾਓਸ ਵਿੱਚ ਭਾਰਤੀ ਦੂਤਘਰ ਨੇ 67 ਭਾਰਤੀ ਨੌਜਵਾਨਾਂ ਨੰੂ ਬਚਾਇਆ ਹੈ ਜਿਨ੍ਹਾਂ ਨੂੰ ਲਾਓਸ ਦੇ ਬੋਕੇਓ ਸੂਬੇ ਵਿੱਚ ਗੋਲਡਨ ਟ੍ਰਾਈਐਂਗਲ ਸਪੈਸ਼ਲ ਇਕਨਾਮਿਕ ਜ਼ੋਨ (GTSEZ) ਵਿੱਚ ਸੰਚਾਲਿਤ ਸਾਈਬਰ-ਘਪਲੇ ਕੇਂਦਰਾਂ ਵਿੱਚ ਤਸਕਰੀ ਕਰ ਕੇ ਲਿਜਾਇਆ ਗਿਆ ਸੀ। ਲਾਓਸ ਵਿੱਚ ਭਾਰਤੀ ਦੂਤਘਰ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਬਜਟ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਕਰਮਚਾਰੀਆਂ ਲਈ ਵੱਡਾ ਐਲਾਨ, 1 ਅਪ੍ਰੈਲ ਤੋਂ ਲਾਗੂ ਹੋਵੇਗੀ ਸਕੀਮ
ਸਰਕਾਰ ਨੇ ਕੇਂਦਰੀ ਕਰਮਚਾਰੀਆਂ ਲਈ ਅਧਿਕਾਰਤ ਤੌਰ 'ਤੇ ਯੂਨੀਫਾਈਡ ਪੈਨਸ਼ਨ ਸਕੀਮ (UPS) ਦਾ ਐਲਾਨ ਕੀਤਾ ਹੈ। ਇਹ ਸਕੀਮ 1 ਅਪ੍ਰੈਲ, 2025 ਤੋਂ ਲਾਗੂ ਕੀਤੀ ਜਾਵੇਗੀ। ਇਸ ਨਾਲ ਕਰਮਚਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਗਾਰੰਟੀਸ਼ੁਦਾ ਪੈਨਸ਼ਨ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸੁਰੱਖਿਆ ਯਕੀਨੀ ਹੋਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਭਾਰਤ-ਇੰਗਲੈਂਡ ਦਰਮਿਆਨ ਰਾਜਕੋਟ 'ਚ ਹੋਵੇਗਾ ਤੀਜਾ ਟੀ20 ਮੁਕਾਬਲਾ, ਇੰਝ ਫ੍ਰੀ ਦੇਖ ਸਕੋਗੇ ਮੈਚ
ਭਾਰਤ ਨੇ ਇੰਗਲੈਂਡ ਖਿਲਾਫ ਟੀ-20 ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਹੁਣ ਤੀਜਾ ਮੈਚ ਰਾਜਕੋਟ ਵਿੱਚ ਖੇਡਿਆ ਜਾਵੇਗਾ। ਇਹ ਮੈਚ ਮੰਗਲਵਾਰ ਨੂੰ ਨਿਰੰਜਣ ਸ਼ਾਹ ਸਟੇਡੀਅਮ ਵਿੱਚ ਹੋਵੇਗਾ। ਟੀਮ ਇੰਡੀਆ ਨੇ ਤੀਜੇ ਟੀ-20 ਮੈਚ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਸ਼ੰਸਕ ਇਸ ਮੈਚ ਨੂੰ ਘਰ ਬੈਠੇ ਦੇਖ ਸਕਣਗੇ। ਪਰ ਇਸਦੇ ਲਈ, ਸਮਾਰਟਫੋਨ ਵਿੱਚ ਜੀਓ ਸਿਨੇਮਾ ਐਪ ਜਾਂ ਹੌਟਸਟਾਰ ਹੋਣਾ ਜ਼ਰੂਰੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
ਫ਼ਿਲਮ 'ਮੇਰੀਕੁੰਡੂਰੂ ਕੁੰਜਾਦੂ' ਦੀ ਬਾਲ ਅਦਾਕਾਰਾ ਅਤੇ ਸੇਂਟ ਟੇਰੇਸਾ ਕਾਲਜ ਦੀ ਸਾਬਕਾ ਚੇਅਰਪਰਸਨ ਨਿਕਿਤਾ ਨਈਅਰ ਦਾ ਦਿਹਾਂਤ ਹੋ ਗਿਆ। ਹਾਲੇ ਉਸ ਦੀ ਉਮਰ ਸਿਰਫ਼ 21 ਸਾਲ ਦੀ ਸੀ। ਨਿਕਿਤਾ BSC ਮਨੋਵਿਗਿਆਨ ਦੀ ਵਿਦਿਆਰਥਣ ਸੀ। ਕੋਚੀ ਦੇ ਇੱਕ ਨਿੱਜੀ ਹਸਪਤਾਲ 'ਚ ਬੀਮਾਰੀ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਨੂੰ ਵਿਲਸਨ ਦੀ ਬੀਮਾਰੀ ਨਾਂ ਦੀ ਦੁਰਲੱਭ ਬੀਮਾਰੀ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।