ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ ਤੇ ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਅੱਜ ਦੀਆਂ ਟੌਪ-10 ਖਬਰਾਂ
Thursday, Jan 30, 2025 - 05:48 PM (IST)
ਜਲੰਧਰ : ਅੱਜ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੁਹਾਵਾ ਨੇੜੇ ਪੁਲਸ ਅਤੇ ਬਦਮਾਸ਼ਾਂ ਦਾ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ਾਂ ਤੇ ਪੁਲਸ ਵਿਚਾਲੇ ਤਾਬੜਤੋੜ ਗੋਲੀਆਂ ਚਲੀਆਂ, ਜਿਸ 'ਚ ਇਕ ਬਦਮਾਸ਼ ਫਾਇਰਿੰਗ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਵਿਦੇਸ਼ 'ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਗੁਰਗੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੇ ਹਨ। ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਪਈਆਂ, ਜਦੋਂ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਗਠਜੋੜ ਦੇ ਉਮੀਦਵਾਰ ਜਸਬੀਰ ਸਿੰਘ ਸੀਨੀਅਰ ਡਿਪਟੀ ਮੇਅਰ ਬਣੇ ਹਨ। ਗਠਜੋੜ ਦੇ ਉਮੀਦਵਾਰ ਤਰੁਣ ਮਹਿਤਾ ਡਿਪਟੀ ਮੇਅਰ ਬਣੇ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਤਰਨਤਾਰਨ ਦੇ ਪਿੰਡ ਸੁਹਾਵਾ ਨੇੜੇ ਪੁਲਸ ਅਤੇ ਬਦਮਾਸ਼ਾਂ ਦਾ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਤਾਬੜਤੋੜ ਗੋਲੀਆਂ ਚਲੀਆਂ, ਜਿਸ 'ਚ ਇਕ ਬਦਮਾਸ਼ ਫਾਇਰਿੰਗ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਵਿਦੇਸ਼ 'ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਗੁਰਗੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, BJP ਦੇ ਹਰਪ੍ਰੀਤ ਕੌਰ ਬਬਲਾ ਰਹੇ ਜੇਤੂ
ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੇ ਹਨ। ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਪਈਆਂ, ਜਦੋਂ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਗਠਜੋੜ ਦੇ ਉਮੀਦਵਾਰ ਜਸਬੀਰ ਸਿੰਘ ਸੀਨੀਅਰ ਡਿਪਟੀ ਮੇਅਰ ਬਣੇ ਹਨ। ਗਠਜੋੜ ਦੇ ਉਮੀਦਵਾਰ ਤਰੁਣ ਮਹਿਤਾ ਡਿਪਟੀ ਮੇਅਰ ਬਣੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੇ ਹੁਕਮ
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਅਦਾਲਤ ਨੇ ਇਸ ਦੌਰਾਨ ਹੁਕਮ ਦਿੱਤੇ ਹਨ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਹੀ ਇਸ ਕੇਸ ਦੀ ਅੱਗੇ ਦੀ ਜਾਂਚ ਜਾਰੀ ਰੱਖਣਗੇ, ਜਿਸ 'ਤੇ ਡੀ. ਜੀ. ਪੀ. ਨੇ ਸਹਿਮਤੀ ਦੇ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ: ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਢਾਈ ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਮੁਖੀ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹਰੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਸਮੀਖਿਆ ਕੀਤੀ ਜਾਵੇਗੀ। ਇਸ ਦੀ ਜਾਣਾਕਰੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ਜ਼ਰੀਏ ਦਿੱਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ 6 ਜ਼ਿਲ੍ਹਿਆਂ 'ਚ ਲੱਗਣ ਜਾ ਰਿਹੈ ਵੱਡਾ ਪ੍ਰਾਜੈਕਟ! 5 ਹਜ਼ਾਰ ਏਕੜ ਜ਼ਮੀਨ ਹੋਵੇਗੀ ਐਕਵਾਇਰ
ਪੰਜਾਬ ਸਰਕਾਰ ਵੱਲੋਂ ਜਲੰਧਰ, ਲੁਧਿਆਣਾ ਸਮੇਤ 6 ਜ਼ਿਲ੍ਹਿਆਂ ਵਿਚ ਹਾਊਸਿੰਗ ਪ੍ਰਾਜੈਕਟ ਲਗਾਉਣ ਦੀ ਤਿਆਰੀ ਹੈ। ਮੁੱਖ ਸਕੱਤਰ ਕੇ.ਪੀ.ਐੱਸ. ਸਿਨਹਾ ਦੀ ਮਨਜ਼ੂਰੀ ਮਗਰੋਂ ਹਾਊਸਿੰਗ ਐਂਡ ਅਰਬਨ ਡਿਵਲਪਮੈਂਟ ਦੇ ਇਸ ਪ੍ਰਾਜੈਕਟ ਲਈ ਰਾਹ ਪੱਧਰਾ ਹੋ ਗਿਆ ਹੈ। ਹੁਣ 10 ਫ਼ਰਵਰੀ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਸ 'ਤੇ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਕੈਬਨਿਟ ਦੀ ਮੀਟਿੰਗ ਪਹਿਲਾਂ 6 ਫ਼ਰਵਰੀ ਨੂੰ ਹੋਣੀ ਸੀ, ਜਿਸ ਦੀ ਤਾਰੀਖ਼ ਬਦਲ ਕੇ 10 ਫ਼ਰਵਰੀ ਕਰ ਦਿੱਤੀ ਗਈ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, ਦੋ ਫਰਵਰੀ ਤੱਕ ਖੁੱਲ੍ਹ ਗਿਆ ਪੋਰਟਲ , ਜਲਦੀ ਕਰੋ ਅਪਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਚ ਸਿਖਲਾਈ ਲਈ ਭੇਜਣ ਲਈ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐੱਚ.ਟੀਜ਼, ਐੱਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ‘ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇਕ ਹਫ਼ਤਾ ਪੰਜਾਬ ‘ਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ‘ਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਲਾਗੂ ਹੋਵੇਗਾ ਇਹ ਨਵਾਂ ਨਿਯਮ
ਟ੍ਰੈਫਿਕ ਨਿਯਮ ਤੋੜਨ ਵਾਲਿਆਂ ਲਈ ਹੁਣ ਚਾਲਾਨ ਤੋਂ ਬਚਣਾ ਮੁਸ਼ਕਲ ਹੋ ਜਾਵੇਗਾ। ਦਰਅਸਲ ਸੜਕ ਟਰਾਂਸਪੋਰਟ ਮੰਤਰਾਲਾ ਰਜਿਸਟਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਨੂੰ ਆਧਾਰ ਕਾਰਡ ਨਾਲ ਜੋੜਨ ਦੀ ਯੋਜਨਾ ਬਣਾ ਰਿਹਾ ਹੈ। ਹੁਣ ਕਿਸੇ ਵੀ ਵਾਹਨ ਮਾਲਕ ਅਤੇ ਡਰਾਈਵਿੰਗ ਲਾਇਸੈਂਸ ਧਾਰਕ ਨੂੰ ਆਪਣਾ ਪਤਾ, ਮੋਬਾਈਲ ਨੰਬਰ ਅਤੇ ਹੋਰ ਜਾਣਕਾਰੀ ਅਪਡੇਟ ਕਰਨੀ ਪਵੇਗੀ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਾਹਨ ਮਾਲਕਾਂ ਅਤੇ ਡਰਾਈਵਰਾਂ ਦੀ ਸਹੀ ਜਾਣਕਾਰੀ ਦਰਜ ਕੀਤੀ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅਮਰੀਕਨ ਏਅਰਲਾਈਨ ਜਹਾਜ਼ ਹਾਦਸਾ : ਹੁਣ ਤੱਕ 18 ਲਾਸ਼ਾਂ ਬਰਾਮਦ, ਟਰੰਪ ਨੇ ਘਟਨਾ 'ਤੇ ਜਤਾਇਆ ਦੁੱਖ
ਅਮਰੀਕਾ ਵਿਖੇ ਵਾਸ਼ਿੰਗਟਨ ਦੇ ਰੀਗਨ ਨੈਸ਼ਨਲ ਏਅਰਪੋਰਟ ਨੇੜੇ ਪੋਟੋਮੈਕ ਨਦੀ 'ਤੇ ਇਕ ਯਾਤਰੀ ਜਹਾਜ਼ ਅਤੇ ਇਕ ਹੈਲੀਕਾਪਟਰ ਅੱਧ-ਹਵਾ ਵਿਚ ਟਕਰਾ ਗਏ ਸਨ। ਇਸ ਹਾਦਸੇ ਵਿਚ ਇੱਕ ਘੱਟੋ-ਘੱਟ 18 ਲੋਕਾਂ ਦੀ ਜਾਨ ਚਲੀ ਗਈ ਹੈ। ਬਚਾਅ ਟੀਮਾਂ ਬਚੇ ਲੋਕਾਂ ਦੀ ਭਾਲ ਕਰ ਰਹੀਆਂ ਹਨ। ਸਥਾਨਕ ਮੀਡੀਆ ਰਿਪੋਰਟਾਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਬਿਆਨ ਜਾਰੀ ਕਰਕੇ ਇਸ ਦੁਖਦਾਈ ਹਾਦਸੇ 'ਤੇ ਆਪਣੀ ਚਿੰਤਾ ਪ੍ਰਗਟ ਕੀਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਧਾਕੜ ਖਿਡਾਰੀ ਦਾ ਬੇਹਹਿਮੀ ਨਾਲ ਕਤਲ, ਜਾਂਚ ਦੌਰਾਨ ਹੋਏ ਹੈਰਾਨੀਜਨਕ ਖੁਲਾਸੇ
ਚੇਨਈ ਦੇ ਤ੍ਰਿਪਲੀਕੇਨ ਵਿੱਚ ਇੱਕ ਨੌਜਵਾਨ ਮੁੱਕੇਬਾਜ਼ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕ੍ਰਿਸ਼ਨਾਮਾਲ ਪੇਟਾਈ ਦੇ ਰਹਿਣ ਵਾਲੇ ਧਨੁਸ਼ (24) 'ਤੇ ਅੱਧੀ ਰਾਤ ਨੂੰ ਆਪਣੇ ਘਰ ਦੇ ਨੇੜੇ ਸੈਰ ਕਰਦੇ ਸਮੇਂ ਇੱਕ ਅਣਪਛਾਤੇ ਗਿਰੋਹ ਨੇ ਦਾਤਰੀ ਨਾਲ ਹਮਲਾ ਕਰ ਦਿੱਤਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
Insta-YouTube 'ਤੇ ਹੁਣ ਗਿਆਨ ਦੇਣਾ ਪਵੇਗਾ ਭਾਰੀ, SEBI ਦਾ influencers ਨੂੰ ਵੱਡਾ ਝਟਕਾ
ਹਾਲ ਹੀ ਵਿੱਚ ਭਾਰਤੀ ਪ੍ਰਤੀਭੂਤੀ ਅਤੇ ਐਕਸਚੇਂਜ ਬੋਰਡ(SEBI) ਨੇ ਇੱਕ ਨਵਾਂ ਸਰਕੁਲਰ ਜਾਰੀ ਕੀਤਾ ਹੈ, ਜਿਸ ਦੇ ਅਧੀਨ ਹੁਣ ਫਿਨਫਲੂਐਂਸਰਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਸ ਜਿਵੇਂ ਇੰਸਟਾਗ੍ਰਾਮ ਅਤੇ ਯੂਟਿਊਬ 'ਤੇ ਸ਼ੇਅਰ ਮਾਰਕੀਟ ਬਾਰੇ ਸਿੱਖਿਆ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦਾ ਮਤਲਬ ਹੈ ਕਿ ਹੁਣ ਰਜਿਸਟਰਡ ਫਾਈਨੇਂਸ਼ੀਅਲ ਇੰਸਟੀਟਿਊਸ਼ਨਸ ਅਤੇ ਮਾਹਰ ਹੀ ਸ਼ੇਅਰ ਮਾਰਕੀਟ ਬਾਰੇ ਜਾਣਕਾਰੀ ਪ੍ਰਦਾਨ ਕਰ ਸਕਦੇ ਹਨ। ਇਸ ਕਦਮ ਨਾਲ ਇਨ੍ਹਾਂ ਇਨਫਲੂਐਂਸਰਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ, ਜੋ ਪਹਿਲਾਂ ਇਨ੍ਹਾਂ ਪਲੇਟਫਾਰਮਸ 'ਤੇ ਆਮ ਲੋਕਾਂ ਨੂੰ ਸ਼ੇਅਰ ਬਾਜ਼ਾਰ ਅਤੇ ਨਿਵੇਸ਼ ਕਰਨ ਦੀ ਸਲਾਹ ਦਿੰਦੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।