ਮੂਸੇਵਾਲਾ ਦੇ ਦੋਸਤ ਘਰ ਗੋਲੀਬਾਰੀ ਤੇ ਸੂਬੇ ਦਾ ਮੇਨ ਰੋਡ ਜਾਮ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

Monday, Feb 03, 2025 - 07:05 PM (IST)

ਮੂਸੇਵਾਲਾ ਦੇ ਦੋਸਤ ਘਰ ਗੋਲੀਬਾਰੀ ਤੇ ਸੂਬੇ ਦਾ ਮੇਨ ਰੋਡ ਜਾਮ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ : ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ 'ਤੇ ਫਾਇਰਿੰਗ ਹੋਈ ਹੈ। ਇਸ ਨਾਲ ਪਿੰਡ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਰਾਤ ਨੂੰ ਫਾਇਰ ਕਰਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪ੍ਰਗਟ ਸਿੰਘ ਨੂੰ ਇੰਗਲੈਡ ਤੋਂ ਫੋਨ ਆਇਆ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਹਾਲਾਂਕਿ ਬਾਅਦ 'ਚ ਮੈਸੇਜ ਕੀਤਾ ਗਿਆ ਤੇ ਉਨ੍ਹਾਂ ਨੂੰ 30 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਧਮਕੀ ਦਿੱਤੀ ਗਈ। ਮੈਸੇਜ 'ਚ ਲਿਖਿਆ ਗਿਆ ਹੈ ਕਿ ਜੇਕਰ ਫਿਰੌਤੀ ਨਾ ਦਿੱਤੀ ਗਈ ਤਾਂ ਬੇਸ਼ੱਕ ਗਨਮੈਨ ਲੈ ਲਵੋ ਅਗਲਾ ਨੰਬਰ ਉਸ ਦਾ ਹੋਵੇਗਾ। ਚਾਹੇ ਗੱਡੀ ਬੁਲੇਟਪਰੂਫ ਕਰਵਾ ਲਵੋ। ਇਹ ਪੂਰੀ ਘਟਨਾ CCTV 'ਚ ਕੈਦ ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਹਿੰਦੂ ਜਥੇਬੰਦੀਆਂ ਨੇ ਸਥਾਨਕ ਫਿਰੋਜ਼ਪੁਰ ਰੋਡ 'ਤੇ ਧਰਨਾ ਲਗਾ ਕੇ ਸੜਕ ਪੂਰੀ ਤਰ੍ਹਾਂ ਜਾਮ ਕਰ ਦਿੱਤੀ। ਸੜਕਾਂ 'ਤੇ ਉਤਰੀਆਂ ਵੱਖ-ਵੱਖ ਹਿੰਦੂ ਜਥੇਬੰਦੀਆਂ ਵਲੋਂ ਸੜਕ "ਤੇ ਲਗਾਏ ਗਏ ਧਰਨੇ ਕਾਰਣ ਵੱਡਾ ਜਾਮ ਲੱਗ ਗਿਆ। ਜਾਮ ਵਿਚ ਐਂਬੂਲੈਂਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਹਨ ਸੜਕ 'ਤੇ ਰੁਕ ਗਏ। ਦਰਅਸਲ 15-20 ਦਿਨ ਪਹਿਲਾਂ ਸ਼ੀਤਲਾ ਮਾਤਾ ਮੰਦਰ ਵਿਚ ਚੋਰੀ ਹੋਈ ਸੀ। ਚੋਰਾਂ ਵਲੋਂ ਨਾ ਸਿਰਫ ਮੁਕਟ ਚੋਰੀ ਕੀਤਾ ਗਿਆ ਸੀ ਸਗੋਂ ਪਵਿੱਤਰ ਸ਼ਿਵਲਿੰਗ ਨੂੰ ਖੰਡਿਤ ਕਰਦਿਆਂ ਬੇਅਦਬੀ ਵੀ ਕੀਤੀ ਗਈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਦੇ ਘਰ 'ਤੇ ਫਾਇਰਿੰਗ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ 'ਤੇ ਫਾਇਰਿੰਗ ਹੋਈ ਹੈ। ਇਸ ਨਾਲ ਪਿੰਡ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਰਾਤ ਨੂੰ ਫਾਇਰ ਕਰਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪ੍ਰਗਟ ਸਿੰਘ ਨੂੰ ਇੰਗਲੈਡ ਤੋਂ ਫੋਨ ਆਇਆ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਹਾਲਾਂਕਿ ਬਾਅਦ 'ਚ ਮੈਸੇਜ ਕੀਤਾ ਗਿਆ ਤੇ ਉਨ੍ਹਾਂ ਨੂੰ 30 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਧਮਕੀ ਦਿੱਤੀ ਗਈ। ਮੈਸੇਜ 'ਚ ਲਿਖਿਆ ਗਿਆ ਹੈ ਕਿ ਜੇਕਰ ਫਿਰੌਤੀ ਨਾ ਦਿੱਤੀ ਗਈ ਤਾਂ ਬੇਸ਼ੱਕ ਗਨਮੈਨ ਲੈ ਲਵੋ ਅਗਲਾ ਨੰਬਰ ਉਸ ਦਾ ਹੋਵੇਗਾ। ਚਾਹੇ ਗੱਡੀ ਬੁਲੇਟਪਰੂਫ ਕਰਵਾ ਲਵੋ। ਇਹ ਪੂਰੀ ਘਟਨਾ CCTV 'ਚ ਕੈਦ ਹੋ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Punjab ਦਾ ਇਹ ਮੇਨ ਰੋਡ ਹੋਇਆ ਜਾਮ, ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ
ਅੱਜ ਹਿੰਦੂ ਜਥੇਬੰਦੀਆਂ ਨੇ ਸਥਾਨਕ ਫਿਰੋਜ਼ਪੁਰ ਰੋਡ 'ਤੇ ਧਰਨਾ ਲਗਾ ਕੇ ਸੜਕ ਪੂਰੀ ਤਰ੍ਹਾਂ ਜਾਮ ਕਰ ਦਿੱਤੀ। ਸੜਕਾਂ 'ਤੇ ਉਤਰੀਆਂ ਵੱਖ-ਵੱਖ ਹਿੰਦੂ ਜਥੇਬੰਦੀਆਂ ਵਲੋਂ ਸੜਕ "ਤੇ ਲਗਾਏ ਗਏ ਧਰਨੇ ਕਾਰਣ ਵੱਡਾ ਜਾਮ ਲੱਗ ਗਿਆ। ਜਾਮ ਵਿਚ ਐਂਬੂਲੈਂਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਹਨ ਸੜਕ 'ਤੇ ਰੁਕ ਗਏ। ਦਰਅਸਲ 15-20 ਦਿਨ ਪਹਿਲਾਂ ਸ਼ੀਤਲਾ ਮਾਤਾ ਮੰਦਰ ਵਿਚ ਚੋਰੀ ਹੋਈ ਸੀ। ਚੋਰਾਂ ਵਲੋਂ ਨਾ ਸਿਰਫ ਮੁਕਟ ਚੋਰੀ ਕੀਤਾ ਗਿਆ ਸੀ ਸਗੋਂ ਪਵਿੱਤਰ ਸ਼ਿਵਲਿੰਗ ਨੂੰ ਖੰਡਿਤ ਕਰਦਿਆਂ ਬੇਅਦਬੀ ਵੀ ਕੀਤੀ ਗਈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ ਲੱਖਾਂ ਬਜ਼ੁਰਗਾਂ ਲਈ ਖ਼ੁਸ਼ਖ਼ਬਰੀ, ਪੈਨਸ਼ਨ ਨੂੰ ਲੈ ਕੇ ਆਈ ਰਾਹਤ ਦੇਣ ਵਾਲੀ ਖ਼ਬਰ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਵਿਚ ਹੋਣ ਜਾ ਰਹੀ ਵੱਡੀ ਕਾਰਵਾਈ, ਤਿਆਰ ਕੀਤੀ ਗਈ ਸੂਚੀ
ਪੰਜਾਬ ਪੁਲਸ ਉਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਜਿਨ੍ਹਾਂ ਨੂੰ ਦੂਜੇ ਸੂਬਿਆਂ ਦੀ ਪੁਲਸ ਨੇ ਰਿਮਾਂਡ 'ਤੇ ਲਿਆ ਸੀ ਪਰ ਉਸ ਤੋਂ ਬਾਅਦ ਉਹ ਪੰਜਾਬ ਵਾਪਸ ਨਹੀਂ ਆਏ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ ਲਗਭਗ 46 ਅਜਿਹੇ ਗੈਂਗਸਟਰਾਂ ਮੁਲਜ਼ਮਾਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ। ਮੁਲਜ਼ਮਾਂ ਨੂੰ ਪੰਜਾਬ ਲੈ ਕੇ ਆਉਣ ਲਈ ਬਕਾਇਦਾ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗੈਂਗਸਟਰਾਂ ਵਿਚ 22 ਲਾਰੈਂਸ-ਗੋਲਡੀ ਬਰਾੜ ਗੈਂਗ ਨਾਲ, 10 ਦਵਿੰਦਰ ਬੰਬੀਹਾ ਲੱਕੀ ਪਟਿਆਲਾ ਗੈਂਗ ਨਾਲ, 8 ਹਰਵਿੰਦਰ ਰਿੰਦਾ-ਲਖਵੀਰ ਲੰਡਾ ਗੈਂਗ ਨਾਲ, 4 ਜੱਗੂ ਭਗਵਾਨਪੁਰੀਆ ਨਾਲ ਅਤੇ 4 ਹੈਰੀ ਚੱਠਾ ਗੈਂਗ ਨਾਲ ਜੁੜੇ ਹੋਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਜਲੰਧਰ ਦੇ ਸੂਰਿਆ ਐਨਕਲੇਵ ਵਿੱਚ ਸਥਿਤ ਪੁਲਸ ਸਟੇਸ਼ਨ ਰਾਮਾ ਮੰਡੀ ਨੇੜੇ ਇਕ ਟ੍ਰੈਵਲ ਐਂਡ ਟੂਰਜ਼ ਦੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਸਟੇਸ਼ਨ ਤੋਂ ਕੁਝ ਮੀਟਰ ਦੂਰ ਸਥਿਤ ਇਕ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਅੱਗ ਲੱਗ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ DGP ਨੇ ਪਠਾਨਕੋਟ ਦਾ ਕੀਤਾ ਦੌਰਾ, ਸਾਈਬਰ ਕ੍ਰਾਈਮ ਥਾਣੇ ਦੀ ਕੀਤੀ ਸ਼ੁਰੂਆਤ (ਵੀਡੀਓ)
ਪੰਜਾਬ ਸੂਬੇ ਪਠਾਨਕੋਟ 'ਚ ਅੱਜ ਸਾਈਬਰ ਕ੍ਰਾਈਮ ਥਾਣੇ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਪਠਾਨਕੋਟ ਥਾਣਾ ਡਿਵੀਜ਼ਨ ਨੰਬਰ 01 ਦੀ ਦੂਸਰੀ ਮੰਜ਼ਿਲ ਤੇ ਬਣਾਇਆ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਕੀਤੀ ਗਈ ਤਾਂ ਜੋ ਸਾਈਬਰ ਠੱਗਾਂ ਨਾਲ ਨਜਿਠਿਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਗੱਲ ਕੀਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸਰਕਾਰ ਨੇ ਲਿਆ ਵੱਡਾ ਫੈਸਲਾ! ਬੰਦ ਕੀਤੀ ਇਹ ਸਕੀਮ,ਜਾਣੋ ਵਜ੍ਹਾ
ਸੋਨੇ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ਤਾਂ ਦੂਜੇ ਪਾਸੇ ਲੋਕਾਂ ਨੂੰ ਬਾਜ਼ਾਰ ਦੇ ਭਾਅ ਤੋਂ ਘੱਟ ਕੀਮਤ 'ਤੋ ਸਸਤਾ ਸੋਨਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਸਰਕਾਰੀ ਸਕੀਮ ਬੰਦ ਹੋਣ ਵਾਲੀ ਹੈ। ਅਸੀਂ ਗੱਲ ਕਰ ਰਹੇ ਹਾਂ ਸਾਵਰੇਨ ਗੋਲਡ ਬਾਂਡ ਸਕੀਮ ਭਾਵ SGB Scheme ਦੀ। ਇਸ ਨਾਲ ਜੁੜੇ ਸੰਕੇਤ ਖੁਦ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਦਿੱਤੇ ਹਨ। ਇਸ ਨੂੰ ਬੰਦ ਕਰਨ ਦਾ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਇਸ ਸਕੀਮ ਤਹਿਤ ਸਰਕਾਰ ਨੂੰ ਉਧਾਰ ਲੈਣ ‘ਤੇ ਜ਼ਿਆਦਾ ਵਿਆਜ ਦੇਣਾ ਪੈਂਦਾ ਸੀ, ਜਿਸ ਕਾਰਨ ਉਧਾਰ ਲੈਣ ਦੀ ਲਾਗਤ ਵੱਧ ਰਹੀ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਬੇਅਦਬੀ ਮਾਮਲਾ : ਰਾਮ ਰਹੀਮ ਨੂੰ ਸੁਪਰੀਮ ਕੋਰਟ ਵਲੋਂ ਨਹੀਂ ਮਿਲੀ ਰਾਹਤ
ਸੁਪਰੀਮ ਕੋਰਟ 'ਚ ਬਰਗਾੜੀ ਬੇਅਦਬੀ ਮਾਮਲੇ ਨਾਲ ਸੰਬੰਧਤ ਪਟੀਸ਼ਨ 'ਤੇ ਅੱਜ ਯਾਨੀ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ 'ਚ ਰਾਮ ਰਹੀਮ ਨੂੰ ਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ। ਇਸ ਤੋਂ ਇਲਾਵਾ ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਦੋਸ਼ 'ਚ ਤਿੰਨ ਮਾਮਲਿਆਂ 'ਚ ਰਾਮ ਰਹੀਮ ਖ਼ਿਲਾਫ਼ ਹੇਠਲੀ ਅਦਾਲਤ 'ਚ ਚੱਲ ਰਿਹਾ ਟ੍ਰਾਇਲ ਜਾਰੀ ਰਹੇਗਾ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਕੈਨੇਡਾ ਦਾ ਟਰੰਪ ਨੂੰ ਮੂੰਹਤੋੜ ਜਵਾਬ, ਸ਼ਰਾਬ ਸਣੇ ਇਨ੍ਹਾਂ ਅਮਰੀਕੀ ਉਤਪਾਦਾਂ 'ਤੇ ਲਗਾਇਆ ਟੈਰਿਫ
ਅਮਰੀਕਾ ਵੱਲੋਂ ਕੈਨੇਡੀਅਨ ਉਤਪਾਦਾਂ 'ਤੇ 25 ਫੀਸਦੀ ਟੈਰਿਫ ਲਗਾਉਣ ਤੋਂ ਇੱਕ ਦਿਨ ਬਾਅਦ, ਕੈਨੇਡੀਅਨ ਸਰਕਾਰ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ। ਕੈਨੇਡੀਅਨ ਵਿੱਤ ਮੰਤਰੀ ਡੋਮਿਨਿਕ ਲੇਬਲੈਂਕ ਨੇ ਐਤਵਾਰ ਨੂੰ ਉਨ੍ਹਾਂ ਅਮਰੀਕੀ ਉਤਪਾਦਾਂ ਦੀ ਸੂਚੀ ਜਾਰੀ ਕੀਤੀ, ਜਿਨ੍ਹਾਂ 'ਤੇ ਕੈਨੇਡੀਅਨ ਸਰਕਾਰ ਟੈਰਿਫ ਲਗਾਉਣ ਜਾ ਰਹੀ ਹੈ। ਕੈਨੇਡਾ, ਅਮਰੀਕਾ ਤੋਂ ਆਉਣ ਵਾਲੇ ਲਗਭਗ 30 ਬਿਲੀਅਨ ਡਾਲਰ ਦੇ ਉਤਪਾਦਾਂ 'ਤੇ ਟੈਰਿਫ ਲਗਾਏਗਾ। ਇਸ ਸੂਚੀ ਵਿੱਚ ਅਮਰੀਕਾ ਦੁਆਰਾ ਤਿਆਰ ਸ਼ਰਾਬ, ਘਰੇਲੂ ਉਪਕਰਣ, ਔਜ਼ਾਰ, ਹਥਿਆਰ, ਡੇਅਰੀ ਉਤਪਾਦ, ਫਲ, ਸਬਜ਼ੀਆਂ, ਕੱਪੜੇ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

World Champion ਬਣਦਿਆਂ ਚਮਕੀ ਭਾਰਤੀ ਧੀਆਂ ਦੀ ਕਿਸਮਤ, BCCI ਨੇ ਕੀਤਾ ਮੋਟੀ ਰਾਸ਼ੀ ਦਾ ਐਲਾਨ
2023 ਵਿਚ ਦੱਖਣੀ ਅਫਰੀਕਾ ’ਚ ਹੋਏ ਪਹਿਲੇ ਅੰਡਰ-19 ਮਹਿਲਾ ਟੀ20 ਵਿਸ਼ਵ ਕੱਪ ਵਿਚ ਇੰਗਲੈਂਡ ਨੂੰ ਹਰਾ ਕੇ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਨੇ ਦੋ ਸਾਲ ਬਾਅਦ ਵੀ ਖਿਤਾਬ ਨੂੰ ਬਰਕਰਾਰ ਰੱਖਿਆ। ਭਾਰਤੀ ਟੀਮ ਨੇ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਵਿਚ ਖੇਡੇ ਗਏ ਫਾਈਨਲ ਮੈਚ ਵਿਚ ਦੱਖਣੀ ਅਫਰੀਕਾ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News