ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ ਤੇ ਪੁਲਸ ''ਚ ਭਰਤੀਆਂ ਦਾ ਐਲਾਨ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

Tuesday, Feb 04, 2025 - 05:57 PM (IST)

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ ਤੇ ਪੁਲਸ ''ਚ ਭਰਤੀਆਂ ਦਾ ਐਲਾਨ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਹਿਰੀਨ ਤੋਂ ਚਾਰ ਮਹੀਨਿਆਂ ਲਈ ਤਰਨਤਾਰਨ ਆਪਣੇ ਜੱਦੀ ਘਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਨੌਜਵਾਨ ਦਾ ਕਤਲ ਉਸ ਦੇ ਦੋਸਤ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਪੁਲਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਲਾਅ ਐਂਡ ਆਰਡਰ ਨੂੰ ਰਿਵਿਊ ਕੀਤਾ ਅਤੇ ਨਸ਼ਿਆਂ, ਡਰੱਗਜ਼, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ ਕਿ ਪੁਲਸ ਵਿਭਾਗ 'ਚ ਸਿਰਜੀਆਂ ਗਈਆਂ 10 ਹਜ਼ਾਰ ਪੋਸਟਾਂ ਨੂੰ ਭਰਨ ਦੀ ਪ੍ਰਕਿਰਿਆ ਬੜੀ ਜਲਦੀ ਸ਼ੁਰੂ ਕੀਤੀ ਜਾਵੇਗੀ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਹਿਰੀਨ ਤੋਂ ਚਾਰ ਮਹੀਨਿਆਂ ਲਈ ਤਰਨਤਾਰਨ ਆਪਣੇ ਜੱਦੀ ਘਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਨੌਜਵਾਨ ਦਾ ਕਤਲ ਉਸ ਦੇ ਦੋਸਤ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕੀਤਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਪੁਲਸ 'ਚ 10 ਹਜ਼ਾਰ ਪੋਸਟਾਂ 'ਤੇ ਹੋਵੇਗੀ ਭਰਤੀ, ਹੋ ਗਿਆ ਵੱਡਾ ਐਲਾਨ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਪੁਲਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਲਾਅ ਐਂਡ ਆਰਡਰ ਨੂੰ ਰਿਵਿਊ ਕੀਤਾ ਅਤੇ ਨਸ਼ਿਆਂ, ਡਰੱਗਜ਼, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ ਕਿ ਪੁਲਸ ਵਿਭਾਗ 'ਚ ਸਿਰਜੀਆਂ ਗਈਆਂ 10 ਹਜ਼ਾਰ ਪੋਸਟਾਂ ਨੂੰ ਭਰਨ ਦੀ ਪ੍ਰਕਿਰਿਆ ਬੜੀ ਜਲਦੀ ਸ਼ੁਰੂ ਕੀਤੀ ਜਾਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਲਈ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਹਨ। ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਅਕਾਲ ਤਖ਼ਤ ਸਾਹਿਬ ਵਲੋਂ ਗਠਿਤ 7 ਮੈਂਬਰੀ ਕਮੇਟੀ ਨੇ 11 ਨੂੰ ਸੱਦੀ ਮੀਟਿੰਗ, ਭੂੰਦੜ ਨੂੰ ਸ਼ਾਮਲ ਹੋਣ ਦਾ ਸੱਦਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਗਠਿਤ ਕੀਤੀ 7 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ 4 ਫਰਵਰੀ ਪਟਿਆਲਾ ਵਿਖੇ ਹੋਈ ਹੈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ 'ਚ 7 ਮੈਂਬਰ, ਪ੍ਰਧਾਨ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਸ਼ਾਮਲ ਹੋਏ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਹਾਈਲੈਵਲ ਮੀਟਿੰਗ ਤੋਂ ਬਾਅਦ CM  ਮਾਨ ਦੀ ਵੱਡੀ ਕਾਰਵਾਈ, ਸਖ਼ਤ ਹੁਕਮ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਹਾਈਲੈਵਲ ਮੀਟਿੰਗ ਕੀਤੀ ਗਈ। ਜਿਸ ਉਪਰੰਤ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ ਕੀਤੀ ਗਏ। ਇਸ ਸੰਬੰਧੀ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਅਤੇ ਪੁਲਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ। ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈ ਕੇ ਹੋਰ ਸਖ਼ਤ ਹੋਣ ਨੂੰ ਕਿਹਾ ਗਿਆ ਹੈ। ਸਮੱਗਲਰਾਂ ਦੀਆਂ ਜਾਇਦਾਦਾਂ ਅਟੈਚ ਕਰਨ ਅਤੇ ਪੁਲਸ ਅਫ਼ਸਰ ਪਿੰਡ ਲੈਵਲ 'ਤੇ ਲੋਕਾਂ ਨਾਲ ਜ਼ਿਆਦਾ ਰਾਬਤਾ ਰੱਖਣ, ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਨ ਦੀ ਵਚਨਬੱਧਤਾ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵੱਡੀ ਖ਼ਬਰ : 2 ਰੇਲ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਭਿਆਨਕ ਬਣੇ ਹਾਲਾਤ
ਮੰਗਲਵਾਰ ਸਵੇਰੇ ਦੋ ਰੇਲ ਗੱਡੀਆਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਕ ਮਾਲ ਗੱਡੀ ਪਟੜੀ 'ਤੇ ਖੜ੍ਹੀ ਸੀ, ਉਦੋਂ ਪਿੱਛੇ ਤੋਂ ਆ ਰਹੀ ਇਕ ਹੋਰ ਮਾਲ ਗੱਡੀ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅੱਗੇ ਖੜ੍ਹੀ ਮਾਲ ਗੱਡੀ ਦਾ ਇੰਜਣ ਅਤੇ ਗਾਰਡ ਦਾ ਡੱਬਾ ਪਟੜੀ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ 'ਚ ਦੋਵਾਂ ਰੇਲਗੱਡੀਆਂ ਦੇ ਲੋਕੋ ਪਾਇਲਟ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਮੰਗਲਵਾਰ ਸਵੇਰੇ ਡੀਐੱਫਸੀ ਯਾਨੀ ਸਮਰਪਿਤ ਮਾਲ ਕਾਰੀਡੋਰ 'ਤੇ ਵਾਪਰੀ। ਇਸ 'ਤੇ ਸਿਰਫ਼ ਮਾਲ ਗੱਡੀਆਂ ਹੀ ਚੱਲਦੀਆਂ ਹਨ। ਅਜਿਹੀ ਸਥਿਤੀ 'ਚ ਇਸ ਘਟਨਾ ਦਾ ਯਾਤਰੀ ਰੇਲਗੱਡੀਆਂ 'ਤੇ ਕੋਈ ਅਸਰ ਨਹੀਂ ਪਿਆ। ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਫਤਿਹਪੁਰ 'ਚ ਵਾਪਰੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ 'ਤੇ ਬੋਲਿਆ ਅਮਰੀਕਾ, 'ਅਸੀਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢ ਰਹੇ ਹਾਂ'
ਅਮਰੀਕੀ ਫੌਜੀ ਜਹਾਜ਼ ਰਾਹੀਂ ਕੁਝ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜਣ ਦੀਆਂ ਰਿਪੋਰਟਾਂ ਦੇ ਵਿਚਕਾਰ, ਇੱਥੇ ਸਥਿਤ ਅਮਰੀਕੀ ਦੂਤਘਰ ਵਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਰੀਕੀ ਦੂਤਘਰ ਨੇ ਕਿਹਾ ਕਿ ਅਮਰੀਕਾ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤ ਕਰ ਰਿਹਾ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢ ਰਿਹਾ ਹੈ। ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਲਈ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਲਗਭਗ ਦੋ ਹਫ਼ਤਿਆਂ ਬਾਅਦ, ਗੈਰ-ਕਾਨੂੰਨੀ ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇਣ ਦਾ ਪਹਿਲਾ ਦੌਰ ਸ਼ੁਰੂ ਹੋ ਗਿਆ ਹੈ। ਟਰੰਪ ਨੇ ਅਮਰੀਕਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਲਈ ਸਖ਼ਤ ਨੀਤੀਗਤ ਪਹੁੰਚ ਅਪਣਾਉਣ ਦਾ ਵਾਅਦਾ ਕੀਤਾ ਹੈ ਅਤੇ ਉਹ ਇਮੀਗ੍ਰੇਸ਼ਨ ਨਾਲ ਸਬੰਧਤ ਕਈ ਕਾਰਜਕਾਰੀ ਆਦੇਸ਼ਾਂ 'ਤੇ ਪਹਿਲਾਂ ਹੀ ਦਸਤਖਤ ਕਰ ਚੁੱਕੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਐਸ਼ਵਰਿਆ ਦੀ ਧੀ ਆਰਾਧਿਆ ਬੱਚਨ ਨੇ ਗੂਗਲ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ
ਬਾਲੀਵੁੱਡ ਸਟਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਬੱਚਨ ਦੀ ਤਰ੍ਹਾਂ ਉਨ੍ਹਾਂ ਦੀ ਧੀ ਆਰਾਧਿਆ ਬੱਚਨ ਵੀ ਲੋਕਾਂ 'ਚ ਕਾਫੀ ਮਸ਼ਹੂਰ ਹੈ। ਉਹ ਅਕਸਰ ਐਸ਼ਵਰਿਆ ਰਾਏ ਨਾਲ ਕਿਸੇ ਨਾ ਕਿਸੇ ਈਵੈਂਟ ‘ਚ ਨਜ਼ਰ ਆਉਂਦੀ ਹੈ। ਉਸ ਨੇ ਦਿੱਲੀ ਹਾਈ ਕੋਰਟ 'ਚ ਨਵੀਂ ਅਰਜ਼ੀ ਦਾਇਰ ਕੀਤੀ ਹੈ। ਨਵੀਂ ਅਰਜ਼ੀ ‘ਤੇ ਦਿੱਲੀ ਹਾਈਕੋਰਟ ਨੇ ਗੂਗਲ, ​​ਬਾਲੀਵੁੱਡ ਟਾਈਮ ਅਤੇ ਹੋਰ ਵੈੱਬਸਾਈਟਾਂ ਨੂੰ ਨੋਟਿਸ ਭੇਜਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ।ਇਹ ਮਾਮਲਾ ਆਰਾਧਿਆ ਬੱਚਨ ਦੀ ਸਿਹਤ ਨੂੰ ਲੈ ਕੇ ਗਲਤ ਰਿਪੋਰਟਿੰਗ ਨਾਲ ਜੁੜਿਆ ਹੋਇਆ ਹੈ। ਆਰਾਧਿਆ ਬੱਚਨ ਦੇ ਵਕੀਲ ਨੇ ਅੱਜ 3 ਫਰਵਰੀ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਕੁਝ ਹੋਰ ਅਪਲੋਡਰ ਅਜੇ ਵੀ ਪੇਸ਼ ਨਹੀਂ ਹੋਏ ਹਨ ਅਤੇ ਉਨ੍ਹਾਂ ਦੇ ਬਚਾਅ ਦਾ ਅਧਿਕਾਰ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Gold jewellery ਖਰੀਦਦਾਰਾਂ ਲਈ ਰਾਹਤ, ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ
ਸੋਨੇ-ਚਾਂਦੀ ਦੇ ਵਾਇਦਾ ਕਾਰੋਬਾਰ ਦੀ ਸ਼ੁਰੂਆਤ 'ਚ ਸੁਸਤੀ ਦੇਖਣ ਨੂੰ ਮਿਲ ਰਹੀ ਹੈ। ਸੋਨਾ ਵਾਇਦਾ ਅੱਜ ਪਿਛਲੀ ਬੰਦ ਕੀਮਤ 'ਤੇ ਖੁੱਲ੍ਹਿਆ, ਜਦਕਿ ਚਾਂਦੀ ਦਾ ਵਾਇਦਾ ਗਿਰਾਵਟ ਨਾਲ ਖੁੱਲ੍ਹਿਆ। ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 83,721 ਰੁਪਏ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ। ਅੱਜ ਲਿਖਣ ਦੇ ਸਮੇਂ, 4 ਫਰਵਰੀ ਨੂੰ ਸੋਨੇ ਦੇ ਵਾਇਦਾ ਭਾਅ 83,197 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਸਨ, ਜਦੋਂ ਕਿ ਚਾਂਦੀ ਵਾਇਦਾ 94,158 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਸਨ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

IND vs ENG ਸੀਰੀਜ਼ ਦੌਰਾਨ ਜ਼ਖ਼ਮੀ ਹੋਇਆ ਸਟਾਰ ਭਾਰਤੀ ਖਿਡਾਰੀ, ਹੁਣ ਇੰਨੀ ਦੇਰ ਨਹੀਂ ਖੇਡ ਸਕੇਗਾ ਕ੍ਰਿਕਟ
ਸਟਾਰ ਵਿਕਟਕੀਪਰ-ਬੱਲੇਬਾਜ਼ ਸੰਜੂ ਸੈਮਸਨ ਦੇ ਸੱਜੇ ਹੱਥ ਦੀ ਉਂਗਲ ਵਿਚ ਫ੍ਰੈਕਚਰ ਹੋ ਗਿਆ ਹੈ, ਜਿਸ ਕਾਰਨ ਉਹ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਕ੍ਰਿਕਟ ਤੋਂ ਦੂਰ ਰਹੇਗਾ ਤੇ ਆਗਾਮੀ ਰਣਜੀ ਟਰਾਫੀ ਕੁਆਰਟਰ ਫਾਈਨਲ ਵਿਚ ਵੀ ਨਹੀਂ ਖੇਡ ਸਕੇਗਾ। ਉਸ ਨੂੰ ਮੁੰਬਈ ਵਿਚ ਇੰਗਲੈਂਡ ਵਿਰੁੱਧ 5ਵੇਂ ਤੇ ਆਖਰੀ ਟੀ-20 ਕੌਮਾਂਤਰੀ ਮੈਚ ਦੌਰਾਨ ਉਂਗਲ ਵਿਚ ਤੇਜ਼ ਗੇਂਦਬਾਜ਼ ਜੋਫ੍ਰਾ ਆਰਚਰ ਦੀ ਗੇਂਦ ਲੱਗੀ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News