ਅੰਮ੍ਰਿਤਸਰ ਏਅਰਪੋਰਟ ''ਤੇ ਪੁੱਜੇ ਡਿਪੋਰਟ ਹੋਏ ਭਾਰਤੀ ਤੇ ਪੰਜਾਬ ''ਚ ਵੱਡਾ ਐਨਕਾਊਂਟਰ, ਅੱਜ ਦੀਆਂ ਟੌਪ-10 ਖਬਰਾਂ
Wednesday, Feb 05, 2025 - 06:25 PM (IST)
ਜਲੰਧਰ : ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਜਹਾਜ਼ ਅੱਜ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਹੋ ਗਿਆ ਹੈ। ਅਮਰੀਕਾ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖ਼ਤ ਹੁਕਮਾਂ ਮਗਰੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਜਿਸ ਤਹਿਤ ਭਾਰਤ ਦੇ 104 ਲੋਕਾਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਅੰਮ੍ਰਿਤਸਰ ਪਹੁੰਚਿਆ ਹੈ। ਇੱਥੇ ਹੁਣ ਇਸ ਵਿਚ ਸਵਾਰ ਲੋਕਾਂ ਦੀ ਪੂਰੀ ਪੜਤਾਲ ਕੀਤੀ ਜਾਵੇਗੀ ਤੇ ਅਪਰਾਧਕ ਪਿਛੋਕੜ ਵਾਲੇ ਲੋਕਾਂ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗੁਰੂਨਗਰੀ ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਦੀ ਗ੍ਰਿਫ਼ਤ 'ਚੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਤੇ ਪੁਲਸ ਮੁਲਾਜ਼ਮਾਂ ਵਿਚਾਲੇ ਮੁਕਾਬਲਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਛੇਹਰਟਾ ਵਿਖੇ ਦਰਜ ਇਕ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਨੂੰ ਪੁਲਸ ਪਾਰਟੀ ਵਲੋਂ ਨਿਸ਼ਾਨਦੇਹੀ ਲਈ ਪੱਟੀ ਤੋਂ ਹਥਿਆਰ ਦੀ ਬਰਾਮਦਗੀ ਕਰ ਕੇ ਵਾਪਸ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਜਗਰੂਪ ਸਿੰਘ ਵਾਸੀ ਤਲਵੰਡੀ ਮੋਹਰ ਸਿੰਘ ਪੱਟੀ ਵਲੋਂ ਘਬਰਾਹਟ ਹੋਣ ਦਾ ਬਹਾਨਾ ਕਰ ਕੇ ਪੁਲਸ ਦੀ ਗੱਡੀ ਨੂੰ ਰੋਕਿਆ ਗਿਆ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
Amritsar 'ਚ ਲੈਂਡ ਹੋਇਆ US ਦਾ ਜਹਾਜ਼
ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਜਹਾਜ਼ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਹੋ ਗਿਆ ਹੈ। ਅਮਰੀਕਾ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖ਼ਤ ਹੁਕਮਾਂ ਮਗਰੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਜਿਸ ਤਹਿਤ ਭਾਰਤ ਦੇ 104 ਲੋਕਾਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਅੰਮ੍ਰਿਤਸਰ ਪਹੁੰਚਿਆ ਹੈ। ਇੱਥੇ ਹੁਣ ਇਸ ਵਿਚ ਸਵਾਰ ਲੋਕਾਂ ਦੀ ਪੂਰੀ ਪੜਤਾਲ ਕੀਤੀ ਜਾਵੇਗੀ ਤੇ ਅਪਰਾਧਕ ਪਿਛੋਕੜ ਵਾਲੇ ਲੋਕਾਂ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਹੋ ਗਿਆ ਵੱਡਾ ਐਨਕਾਊਂਟਰ !
ਗੁਰੂਨਗਰੀ ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਦੀ ਗ੍ਰਿਫ਼ਤ 'ਚੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਤੇ ਪੁਲਸ ਮੁਲਾਜ਼ਮਾਂ ਵਿਚਾਲੇ ਮੁਕਾਬਲਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਛੇਹਰਟਾ ਵਿਖੇ ਦਰਜ ਇਕ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਨੂੰ ਪੁਲਸ ਪਾਰਟੀ ਵਲੋਂ ਨਿਸ਼ਾਨਦੇਹੀ ਲਈ ਪੱਟੀ ਤੋਂ ਹਥਿਆਰ ਦੀ ਬਰਾਮਦਗੀ ਕਰ ਕੇ ਵਾਪਸ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਜਗਰੂਪ ਸਿੰਘ ਵਾਸੀ ਤਲਵੰਡੀ ਮੋਹਰ ਸਿੰਘ ਪੱਟੀ ਵਲੋਂ ਘਬਰਾਹਟ ਹੋਣ ਦਾ ਬਹਾਨਾ ਕਰ ਕੇ ਪੁਲਸ ਦੀ ਗੱਡੀ ਨੂੰ ਰੋਕਿਆ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਬਠਿੰਡਾ ਨੂੰ ਮਿਲਿਆ ਨਵਾਂ ਮੇਅਰ, 'ਆਪ' ਦੇ ਪਦਮਜੀਤ ਮਹਿਤਾ ਰਹੇ ਜੇਤੂ
ਬਠਿੰਡਾ ਜ਼ਿਲ੍ਹੇ ਨੂੰ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪਦਮਜੀਤ ਮਹਿਤਾ ਨਗਰ ਨਿਗਮ ਦੇ ਨਵੇਂ ਮੇਅਰ ਚੁਣੇ ਗਏ ਹਨ। ਪਦਮਜੀਤ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਮਹਿਤਾ ਦੇ ਸਪੁੱਤਰ ਹਨ, ਜੋ ਕਿ ਪਿਛਲੇ ਦਿਨੀਂ ਹੀ ਬਠਿੰਡਾ ਦੇ ਵਾਰਡ ਨੰਬਰ-48 'ਚ ਹੋਈ ਜ਼ਿਮਨੀ ਚੋਣ ਜਿੱਤ ਕੇ ਕੌਂਸਲਰ ਬਣੇ ਸਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਗੌਰਵ ਯਾਦਵ ਕੇਂਦਰੀ ਸੁਰੱਖਿਆ ਬਲ ਦੇ ਡੀਜੀ ਲਈ ਪੈਨਲ ਵਿਚ ਸ਼ਾਮਲ
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਕੇਂਦਰੀ ਸੁਰੱਖਿਆ ਬਲ/ਏਜੰਸੀ ਦੇ ਡਾਇਰੈਕਟਰ ਜਨਰਲ ਦੀ ਪੋਸਟ ਲਈ ਪੈਨਲ ’ਚ ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਕੇਂਦਰ ’ਚ ਸਿਖਰਲੇ ਅਹੁਦਿਆਂ ’ਤੇ ਰਹਿਣ ਲਈ ਪੰਜ ਆਈ.ਪੀ.ਐੱਸ. ਅਧਿਕਾਰੀਆਂ ਦੀ ਸੂਚੀ ਨੂੰ ਮਨਜ਼ੂਰੀ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ
ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਖ਼ਾਸ ਕਰਕੇ ਬਾਰਡਰ ਨਾਲ ਲੱਗਦੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਅਧੀਨ ਆਉਂਦੀਆਂ ਪੁਲਸ ਚੌਂਕੀਆਂ ਅਤੇ ਥਾਣਿਆਂ ਵਿਚ ਉੱਪਰ ਸਮੇਂ-ਸਮੇਂ ’ਤੇ ਗ੍ਰੇਨੇਡ ਹਮਲੇ ਹੋਏ ਸਨ। ਉਥੇ ਨਾਲ ਹੀ ਹੁਣ ਮੁੜ ਬੀਤੇ ਕੱਲ੍ਹ ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਫਤਿਹਗੜ੍ਹ ਚੂੜੀਆਂ ਪੁਲਸ ਚੌਕੀ ਜੋਕਿ ਪਿਛਲੇ ਇਕ ਸਾਲ ਤੋਂ ਬੰਦ ਪਈ ਸੀ, ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਧਮਾਕੇ ਦੇ ਬਾਅਦ ਜਿੱਥੇ ਪੁਲਸ ਪਹਿਲਾਂ ਨਾਲੋਂ ਹੋਰ ਜ਼ਿਆਦਾ ਡਰੀ ਹੋਈ ਲੱਗ ਰਹੀ ਹੈ। ਇਸ ਦੇ ਨਾਲ ਹੀ ਆਮ ਪਬਲਿਕ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਧਮਾਕੇ ਨੂੰ ਅੰਜਾਮ ਦੇਣ ਵਾਲੇ ਕਿਸੇ ਨਾ ਕਿਸੇ ਤਰ੍ਹਾਂ ਪੁਲਸ ਚੌਂਕੀਆਂ ’ਤੇ ਧਮਾਕੇ ਕਰਨ ਵਿਚ ਸਫ਼ਲ ਹੋ ਹੀ ਜਾਂਦੇ ਹਨ, ਜਿਸ ਦੇ ਬਾਅਦ ਪੁਲਸ ਸਿਰਫ਼ ਤੇ ਸਿਰਫ਼ ਹੱਥ ’ਤੇ ਹੱਥ ਧਰ ਕੇ ਬੈਠਣ ਤੋਂ ਇਲਾਵਾ ਕੁਝ ਵੀ ਕਰ ਸਕਣ ਵਿਚ ਸਮਰੱਥ ਨਹੀਂ ਵਿਖਾਈ ਦਿੰਦੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
Mobile ਤੁਹਾਡੀ ਨਿੱਜੀ ਗੱਲਬਾਤ ਨੂੰ ਕਰ ਰਿਹੈ ਲੀਕ!
ਸਮਾਰਟਫ਼ੋਨ ਸਾਨੂੰ ਸੁਣ ਸਕਦੇ ਹਨ। ਤੁਸੀਂ ਆਮਤੌਰ 'ਤੇ ਇਹ ਦੇਖਿਆ ਹੋਣਾ ਹੈ ਕਿ ਜੇਕਰ ਤੁਸੀਂ ਕੋਈ ਚੀਜ਼ ਖਰੀਦਣ ਬਾਰੇ ਸੋਚਦੇ ਹੋ, ਤਾਂ ਉਸ ਉਤਪਾਦ ਦੇ ਵਿਗਿਆਪਨ ਆਪਣੇ ਆਪ ਸੋਸ਼ਲ ਮੀਡੀਆ 'ਤੇ ਦਿਖਾਈ ਦੇਣ ਲੱਗ ਪੈਂਦੇ ਹਨ। ਇੰਟਰਨੈੱਟ, OTT ਅਤੇ AI ਦੇ ਯੁੱਗ ਵਿੱਚ, ਸਾਨੂੰ ਨਿੱਜਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਸੋਸ਼ਲ ਨੈੱਟਵਰਕਿੰਗ ਸਾਈਟਾਂ ਸਾਡੀ ਨਿੱਜੀ ਜ਼ਿੰਦਗੀ ਵਿੱਚ ਬਹੁਤ ਦਿਲਚਸਪੀ ਲੈਂਦੀਆਂ ਹਨ। ਜਿਵੇਂ ਕਿ ਅਸੀਂ ਇੰਟਰਨੈਟ 'ਤੇ ਕੀ ਦੇਖਦੇ ਹਾਂ, ਅਸੀਂ ਕੀ ਖੋਜਦੇ ਹਾਂ, ਅਸੀਂ ਕਿੱਥੇ ਰਹਿੰਦੇ ਹਾਂ ਅਤੇ ਇੱਥੋਂ ਤੱਕ ਕਿ ਅਸੀਂ ਕਿਸ ਨੂੰ ਮਿਲਦੇ ਹਾਂ। ਤੁਹਾਡੀ ਪਰਸਨਲ ਲਾਈਫ ਦੀ ਜਾਣਕਾਰੀ ਹਾਸਲ ਕਰਨ ਲਈ ਇਹ ਕੰਪਨੀਆਂ ਕਈ ਤਰ੍ਹਾਂ ਦੀਆਂ ਰਣਨੀਤੀਆਂ ਅਪਣਾਉਂਦੀਆਂ ਹਨ। ਆਓ ਜਾਣਦੇ ਹਾਂ ਕਿ ਨਿੱਜਤਾ ਬਣਾਈ ਰੱਖਣ ਲਈ ਸਾਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਦਿੱਲੀ ਚੋਣਾਂ 2025: ਬੰਪਰ ਵੋਟਿੰਗ
ਦਿੱਲੀ ਵਿਧਾਨ ਸਭਾ ਚੋਣਾਂ 'ਚ ਬੁੱਧਵਾਰ ਸ਼ਾਮ 5 ਵਜੇ ਤੱਕ 57.70 ਫੀਸਦੀ ਵੋਟਿੰਗ ਦਰਜ ਕੀਤੀ ਗਈ। ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਚੱਲ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਖਤਮ ਹੋਵੇਗੀ। ਚੋਣ ਕਮਿਸ਼ਨ (ਈਸੀ) ਦੇ ਅੰਕੜਿਆਂ ਅਨੁਸਾਰ 5 ਵਜੇ ਤੱਕ 57.70 ਫੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਰੀ ਵੋਟਿੰਗ ਜਾਰੀ ਹੈ। ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਸ਼ਾਮ 5 ਵਜੇ ਤੱਕ 57.70 ਫੀਸਦੀ ਵੋਟਿੰਗ ਹੋਈ। ਇਹ ਅੰਕੜਾ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਹੈ। ਫਿਲਹਾਲ ਵੋਟਿੰਗ ਦਾ ਸਮਾਂ ਸ਼ਾਮ 6 ਵਜੇ ਤੱਕ ਹੈ, ਇਸ ਲਈ ਵੋਟ ਫੀਸਦੀ ਵਧਣ ਦੀ ਸੰਭਾਵਨਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
US 'ਚ ਭਾਰਤੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਵਰਕ ਪਰਮਿਟ ਦੇ auto-renewal ਨੂੰ ਲੈ ਉੱਠੀ ਇਹ ਮੰਗ
ਇਮੀਗ੍ਰੇਸ਼ਨ ਅਤੇ H-1B ਵੀਜ਼ਾ 'ਤੇ ਚੱਲ ਰਹੀ ਬਹਿਸ ਦਰਮਿਆਨ 2 ਰਿਪਬਲਿਕਨ ਸੈਨੇਟਰਾਂ ਨੇ ਬਾਈਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਰੱਦ ਕਰਨ ਲਈ ਇੱਕ ਮਤਾ ਪੇਸ਼ ਕੀਤਾ ਹੈ, ਜਿਸ ਵਿੱਚ ਵਰਕ ਪਰਮਿਟਾਂ ਦੀ ਆਟੋਮੈਟਿਕ ਰਿਨਿਊਅਲ ਦੀ ਮਿਆਦ 180 ਦਿਨਾਂ ਤੋਂ ਵਧਾ ਕੇ 540 ਦਿਨ ਕਰ ਦਿੱਤੀ ਗਈ ਸੀ। 13 ਜਨਵਰੀ ਨੂੰ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਦੁਆਰਾ ਅੰਤਿਮ ਰੂਪ ਦਿੱਤਾ ਗਿਆ, ਇਹ ਨਿਯਮ ਪ੍ਰਵਾਸੀ, ਸ਼ਰਨਾਰਥੀ, ਗ੍ਰੀਨ ਕਾਰਡ ਧਾਰਕ ਅਤੇ H-1B ਅਤੇ L-1 ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਸਮੇਤ ਇੱਕ ਵਿਸ਼ਾਲ ਸਮੂਹ ਨੂੰ ਲਾਭ ਪਹੁੰਚਾਉਂਦਾ ਹੈ। ਇਹ ਵਿਸਥਾਰ ਬਹੁਤ ਸਾਰੇ ਵਿਦੇਸ਼ੀ ਪੇਸ਼ੇਵਰਾਂ, ਖਾਸ ਕਰਕੇ ਭਾਰਤੀ ਨਾਗਰਿਕਾਂ ਲਈ ਵਿਸ਼ੇਸ਼ ਤੌਰ 'ਤੇ ਲਾਭਦਾਇਕ ਰਿਹਾ ਹੈ, ਜੋ ਅਮਰੀਕਾ ਵਿੱਚ ਆਪਣੀ ਰੁਜ਼ਗਾਰ ਸਥਿਤੀ ਨੂੰ ਬਣਾਈ ਰੱਖਣ ਲਈ ਇਨ੍ਹਾਂ ਵਰਕ ਆਥਰਾਈਜੇਸ਼ਨ 'ਤੇ ਨਿਰਭਰ ਕਰਦੇ ਹਨ। ਸੈਨੇਟਰ ਜੌਨ ਕੈਨੇਡੀ ਅਤੇ ਰਿਕ ਸਕਾਟ ਨੇ ਵੀਰਵਾਰ ਨੂੰ ਕਾਂਗਰੇਸ਼ਨਲ ਰਿਵਿਊ ਐਕਟ ਪ੍ਰਕਿਰਿਆਵਾਂ ਦੇ ਤਹਿਤ ਮਤਾ ਪੇਸ਼ ਕੀਤਾ, ਜਿਸ ਵਿੱਚ ਇਸ ਵਿਸਥਾਰ ਨੂੰ ਉਲਟਾਉਣ ਦੀ ਮੰਗ ਕੀਤੀ ਗਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਭਾਰਤ-ਇੰਗਲੈਂਡ ਦੇ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਮਚ ਗਈ ਭਾਜੜ! ਪੈ ਗਿਆ ਚੀਕ-ਚਿਹਾੜਾ
ਓਡੀਸ਼ਾ ਦੇ ਕਟਕ ਤੋਂ ਇੱਕ ਵੱਡੀ ਖ਼ਬਰ ਆਈ ਹੈ। ਅੱਜ ਉਸੇ ਸਟੇਡੀਅਮ ਵਿੱਚ ਭਗਦੜ ਮਚੀ ਜਿੱਥੇ ਭਾਰਤ ਅਤੇ ਇੰਗਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਵਨਡੇ ਮੈਚ 9 ਫਰਵਰੀ ਨੂੰ ਖੇਡਿਆ ਜਾਣਾ ਹੈ। ਇਸ ਭਗਦੜ ਵਿੱਚ ਕਈ ਲੋਕ ਜ਼ਖਮੀ ਹੋ ਗਏ ਅਤੇ ਕਈ ਬੇਹੋਸ਼ ਹੋ ਗਏ। ਦਰਅਸਲ ਅੱਜ ਬਾਰਾਬਾਤੀ ਸਟੇਡੀਅਮ ਦੇ ਟਿਕਟ ਕਾਊਂਟਰ 'ਤੇ ਹਜ਼ਾਰਾਂ ਲੋਕ ਇਕੱਠੇ ਹੋ ਗਏ, ਜਿਸ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਭਗਦੜ ਮਚ ਗਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਮਸ਼ਹੂਰ ਅਦਾਕਾਰਾ ਨੋਰਾ ਫਤੇਹੀ ਦੀ ਬੰਜੀ ਜੰਪਿੰਗ ਦੌਰਾਨ ਹੋਈ ਮੌਤ? ਵਾਇਰਲ ਖ਼ਬਰ ਦਾ ਜਾਣੋ ਪੂਰਾ ਸੱਚ
ਅਦਾਕਾਰਾ ਅਤੇ ਡਾਂਸਰ ਨੋਰਾ ਫਤੇਹੀ ਆਪਣੇ ਖਾਸ ਸਟਾਈਲ ਅਤੇ ਫੈਸ਼ਨ ਲਈ ਜਾਣੀ ਜਾਂਦੀ ਹੈ। ਨੋਰਾ ਫਤੇਹੀ ਸੋਸ਼ਲ ਮੀਡੀਆ 'ਤੇ ਵੀ ਬਹੁਤ ਸਰਗਰਮ ਹੈ। ਉਸ ਦੇ ਡਾਂਸਿੰਗ ਵੀਡੀਓ ਅਤੇ ਫੈਸ਼ਨੇਬਲ ਵੀਡੀਓ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆਉਂਦੇ ਹਨ ਪਰ ਹਾਲ ਹੀ ਵਿਚ ਨੋਰਾ ਫਤੇਹੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਉਸ ਦੇ ਦਿਹਾਂਤ ਦੀ ਖ਼ਬਰ ਫੈਲ ਰਹੀ ਹੈ। ਨੋਰਾ ਫਤੇਹੀ ਦੇ ਹਾਦਸੇ ਦੀ ਵੀਡੀਓ ਦੇਖ ਕੇ ਲੋਕ ਹੈਰਾਨ ਰਹਿ ਗਏ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ, ਲੋਕਾਂ ਨੇ ਟਿੱਪਣੀਆਂ ਦੀ ਇੱਕ ਲੰਬੀ ਲਾਈਨ ਲਾ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।