SGPC ਪ੍ਰਧਾਨ ਧਾਮੀ ਨੇ ਦਿੱਤਾ ਅਸਤੀਫਾ ਤੇ ਵਿਜੀਲੈਂਸ ਬਿਊਰੋ ਨੂੰ ਮਿਲਿਆ ਨਵਾਂ ਚੀਫ, ਅੱਜ ਦੀਆਂ ਟੌਪ-10 ਖਬਰਾਂ
Monday, Feb 17, 2025 - 05:59 PM (IST)

ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਣ ਕੀਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਤੋਂ ਬਾਅਦ ਅਸਤੀਫਾ ਦਿੱਤਾ ਹੈ। ਸੂਤਰਾਂ ਮੁਤਾਬਕ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਕੀਤੀ ਗਈ ਕਾਰਵਾਈ 'ਤੇ ਇਤਰਾਜ਼ ਕੀਤਾ ਸੀ। ਇਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਸਤਿਕਾਰ ਵਜੋਂ ਅਸਤੀਫ਼ਾ ਦਿੱਤਾ ਹੈ ਅਤੇ ਉਨ੍ਹਾਂ ਵਲੋਂ ਅਸਤੀਫ਼ਾ ਅੰਤ੍ਰਿੰਗ ਕਮੇਟੀ ਨੂੰ ਸੌਪਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੂੰ ਨਵਾਂ ਚੀਫ਼ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਦਾ ਨਵਾਂ ਚੀਫ਼ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਨਾਗੇਸ਼ਵਰ ਰਾਓ ਸੀਨੀਅਰ ਆਈ. ਪੀ. ਐੱਸ. ਵਰਿੰਦਰ ਕੁਮਾਰ ਦੀ ਥਾਂ ਲੈਣਗੇ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਣ ਕੀਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਤੋਂ ਬਾਅਦ ਅਸਤੀਫਾ ਦਿੱਤਾ ਹੈ। ਸੂਤਰਾਂ ਮੁਤਾਬਕ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਕੀਤੀ ਗਈ ਕਾਰਵਾਈ 'ਤੇ ਇਤਰਾਜ਼ ਕੀਤਾ ਸੀ। ਇਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਸਤਿਕਾਰ ਵਜੋਂ ਅਸਤੀਫ਼ਾ ਦਿੱਤਾ ਹੈ ਅਤੇ ਉਨ੍ਹਾਂ ਵਲੋਂ ਅਸਤੀਫ਼ਾ ਅੰਤ੍ਰਿੰਗ ਕਮੇਟੀ ਨੂੰ ਸੌਪਿਆ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ : ਪੰਜਾਬ ਵਿਜੀਲੈਂਸ ਨੂੰ ਮਿਲਿਆ ਨਵਾਂ ਚੀਫ਼, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ ਵਿਜੀਲੈਂਸ ਬਿਊਰੋ ਨੂੰ ਨਵਾਂ ਚੀਫ਼ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਦਾ ਨਵਾਂ ਚੀਫ਼ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਨਾਗੇਸ਼ਵਰ ਰਾਓ ਸੀਨੀਅਰ ਆਈ. ਪੀ. ਐੱਸ. ਵਰਿੰਦਰ ਕੁਮਾਰ ਦੀ ਥਾਂ ਲੈਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਹਰਜਿੰਦਰ ਸਿੰਘ ਧਾਮੀ ਵਲੋਂ ਅਚਾਨਕ ਐੱਸ. ਜੀ. ਪੀ. ਸੀ. ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਨਾਲ ਪੰਥਕ ਗਲਿਆਰਿਆਂ ਵਿਚ ਭੂਚਾਲ ਆ ਗਿਆ ਹੈ। ਧਾਮੀ ਦੇ ਐਲਾਨ ਤੋਂ ਬਾਅਦ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ ਹੈ। ਸ਼੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚਦਿਆਂ ਹੀ ਗ੍ਰਿਫ਼ਤਾਰ ਹੋਇਆ ਪੁਲਸ ਮੁਲਾਜ਼ਮ ਦਾ ਪੁੱਤ
ਲੁਧਿਆਣਾ ਦੇ ਸਸਰਾਲੀ ਕਲੋਨੀ ਇਲਾਕਾ ਮਿਹਰਬਾਨ ਦੇ ਰਹਿਣ ਵਾਲੇ 26 ਸਾਲਾ ਗੁਰਵਿੰਦਰ ਸਿੰਘ ਨੂੰ ਦੂਜੇ ਬੈਚ ਵਿਚ ਅਮਰੀਕਾ ਨੇ ਡਿਪੋਰਟ ਕਰ ਦਿੱਤਾ। ਡਿਪੋਰਟ ਹੋਣ ਤੋਂ ਬਾਅਦ ਜਿਵੇਂ ਹੀ ਗੁਰਵਿੰਦਰ ਪੰਜਾਬ ਪਹੁੰਚਿਆ ਤਾਂ ਉਸ ਨੂੰ ਦੇਰ ਰਾਤ ਜਮਾਲਪੁਰ ਥਾਣੇ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਮੁਤਾਬਕ ਗੁਰਵਿੰਦਰ ਖ਼ਿਲਾਫ ਸਨੈਚਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਪਿਤਾ ਪੰਜਾਬ ਪੁਲਸ ਦੇ ਕਾਂਸਟੇਬਲ ਹਨ। ਮੰਗਲਵਾਰ ਨੂੰ ਗੁਰਵਿੰਦਰ ਦੇ ਚਚੇਰੇ ਭਰਾ ਦਾ ਵਿਆਹ ਹੈ, ਜਿਸ ਦਾ ਹਵਾਲਾ ਦਿੰਦੇ ਹੋਏ ਪਰਿਵਾਰ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਗੁਰਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਵਿੰਦਰ ਦੇ ਅਚਾਨਕ ਡਿਪੋਰਟ ਹੋਣ ਦੀ ਖਬਰ ਨਾਲ ਉਹ ਸਦਮੇ ਵਿਚ ਹਨ ਅਤੇ ਵਿਆਹ ਸਮਾਗਮ ਵਿਚ ਕੋਈ ਅੜਚਣ ਨਾ ਪਵੇ ਇਸ ਲਈ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਅਮਰੀਕਾ ਤੋਂ ਡਿਪੋਰਟ ਹੋਏ ਗੁਰਵਿੰਦਰ ਸਿੰਘ ’ਤੇ ਲੁਧਿਆਣਾ 'ਚ ਇਕ ਮਾਮਲਾ ਦਰਜ ਹੈ ਅਤੇ ਦੂਜਾ ਮਾਮਲਾ ਫਰੀਦਕੋਟ ਵਿਚ ਦਰਜ ਹੈ, ਜਿਸ 'ਚ ਗੁਰਵਿੰਦਰ ਸਿੰਘ ਜ਼ਮਾਨਤ ਕਰਵਾ ਕੇ ਬਾਹਰ ਆਇਆ ਸੀ ਅਤੇ ਉਸ ਦੇ ਬਾਅਦ ਉਸ ਨੇ ਅਮਰੀਕਾ ਜਾਣ ਦੀ ਏਜੰਟ ਦੇ ਨਾਲ ਗੱਲ ਕੀਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬੀਆਂ ਨੂੰ ਮਿਲਣ ਲੱਗੀਆਂ ਸਰਕਾਰੀ ਨੌਕਰੀਆਂ, ਸਰਕਾਰ ਨੇ ਚੁੱਕਿਆ ਵੱਡਾ ਕਦਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿਚ ਅੱਜ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵਾਪਰੀ ਵੱਡੀ ਘਟਨਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਨਡਾਲਾ ਵਿਖੇ ਪੈਂਦਾ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਜ਼ੁਰਗ ਮਹਿਲਾ ਦੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਕਤ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ: ਪੰਜਾਬ 'ਚ ਦਰਦਨਾਕ ਘਟਨਾ, ਜਿਉਂਦੇ ਸੜੇ 2 ਲੋਕ
ਉਦਯੋਗਿਕ ਨਗਰੀ ਵਿਚ ਇਕ ਦਰਦਨਾਕ ਘਟਨਾ ਵਿਚ 2 ਲੋਕ ਜਿਉਂਦੇ ਸੜ ਗਏ, ਤੇ ਇਕ ਨਾਬਾਲਗ ਬੱਚਾ ਵੀ ਬੁਰੀ ਤਰ੍ਹਾਂ ਝੁਲਸ ਗਿਆ ਹੈ, ਜਿਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਇਹ ਦੁਖਾਂਤ ਫੈਕਟਰੀ ਵਿਚ ਅੱਗ ਲੱਗਣ ਕਾਰਨ ਵਾਪਰਿਆ, ਜਿਸ ਵਿਚ ਫੈਕਟਰੀ ਦੇ 2 ਮੁਲਜ਼ਮ ਝੁਲਸ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
2 ਦਿਨਾਂ ਲਈ Internet ਬੰਦ! ਹੁਣੇ-ਹੁਣੇ ਹੋਏ ਹੁਕਮ ਜਾਰੀ
ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਕੁਝ ਲੋਕ ਬਲਿਆਡੀਹ ਪਿੰਡ 'ਚ ਇਕ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ ਜਦੋਂ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਉਨ੍ਹਾਂ 'ਤੇ ਪੱਥਰਬਾਜ਼ੀ ਕੀਤੀ। ਇਸ ਘਟਨਾ 'ਚ 6 ਲੋਕ ਜ਼ਖਮੀ ਹੋ ਗਏ ਜਦੋਂ ਕਿ ਕਈ ਵਾਹਨਾਂ ਦੀਆਂ ਖਿੜਕੀਆਂ ਟੁੱਟ ਗਈਆਂ। ਪੁਲਸ ਨੇ ਇਸ ਮਾਮਲੇ 'ਚ 8 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਇਹ ਘਟਨਾ ਬਿਹਾਰ 'ਚ ਜਮੁਈ ਜ਼ਿਲ੍ਹੇ 'ਚ ਵਾਪਰੀ। ਇਸ ਘਟਨਾ 'ਚ ਜਮੁਈ ਨਗਰ ਕੌਂਸਲ ਦੇ ਉਪ ਪ੍ਰਧਾਨ ਅਤੇ ਚੈਂਬਰ ਆਫ਼ ਕਾਮਰਸ ਦੇ ਪ੍ਰਧਾਨ ਨਿਤੀਸ਼ ਕੁਮਾਰ ਵੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਦਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਪਟਨਾ ਰੈਫਰ ਕਰ ਦਿੱਤਾ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕੈਨੇਡਾ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਕੀਤਾ ਸਖ਼ਤ, ਹੁਣ ਤੁਰੰਤ ਕੈਂਸਲ ਹੋਣਗੇ Study ਅਤੇ Work ਪਰਮਿਟ
ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ, ਜਿਸ ਨਾਲ ਸਰਹੱਦੀ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸਟੱਡੀ ਅਤੇ ਵਰਕ ਪਰਮਿਟ ਸਮੇਤ ਅਸਥਾਈ ਨਿਵਾਸੀ ਦਸਤਾਵੇਜ਼ਾਂ ਨੂੰ ਤੁਰੰਤ ਰੱਦ ਕਰਨ ਦੀਆਂ ਸ਼ਕਤੀਆਂ ਮਿਲ ਗਈਆਂ ਹਨ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (IRCC) ਦੁਆਰਾ ਲਾਗੂ ਕੀਤੇ ਗਏ, ਇਹ ਬਦਲਾਅ 31 ਜਨਵਰੀ, 2025 ਨੂੰ ਲਾਗੂ ਹੋਏ, ਜਿਵੇਂ ਕਿ ਕੈਨੇਡਾ ਗਜ਼ਟ II ਵਿੱਚ ਦਰਜ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
Champions Trophy ਤੋਂ ਠੀਕ ਪਹਿਲਾਂ Team INDIA ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਹੋ ਸਕਦੈ ਬਾਹਰ
ਟੀਮ ਇੰਡੀਆ 2025 ਦੀ ਚੈਂਪੀਅਨਜ਼ ਟਰਾਫੀ ਲਈ ਦੁਬਈ ਪਹੁੰਚ ਗਈ ਹੈ ਅਤੇ ਅਭਿਆਸ ਵੀ ਸ਼ੁਰੂ ਕਰ ਦਿੱਤਾ ਹੈ। ਭਾਰਤ ਦਾ ਪਹਿਲਾ ਮੈਚ ਬੰਗਲਾਦੇਸ਼ ਨਾਲ ਹੈ, ਜੋ 20 ਫਰਵਰੀ ਨੂੰ ਖੇਡਿਆ ਜਾਵੇਗਾ। ਪਰ ਇਸ ਤੋਂ ਠੀਕ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਰਿਪੋਰਟ ਦੇ ਅਨੁਸਾਰ, ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਜ਼ਖਮੀ ਹੋ ਗਏ ਹਨ। ਪੰਤ ਨੂੰ ਅਭਿਆਸ ਦੌਰਾਨ ਗੋਡੇ ਦੀ ਸੱਟ ਲੱਗ ਗਈ ਸੀ। ਹਾਲਾਂਕਿ, ਇਸ ਮਾਮਲੇ 'ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।