ਪੰਜਾਬ 'ਚ ਵੱਡਾ ਐਨਕਾਊਂਟਰ ਤੇ ਜੰਗਬੰਦੀ 'ਤੇ ਭਾਰਤੀ ਫ਼ੌਜ ਦਾ ਵੱਡਾ ਬਿਆਨ, ਅੱਜ ਦੀਆਂ ਟੌਪ-10 ਖਬਰਾਂ
Sunday, May 18, 2025 - 05:09 PM (IST)

ਜਲੰਧਰ - ਪੰਜਾਬ ਪੁਲਸ ਵੱਲੋਂ ਮਲੋਟ ਵਿਖੇ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਦਰਅਸਲ ਮਲੋਟ ਪੁਲਸ ਅਤੇ ਸੀ. ਆਈ. ਏ. ਸਟਾਫ਼ ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵੱਡੇ ਗੈਂਗਸਟਰ ਦੇ ਗੁਰਗੇ ਦਾ ਐਨਕਾਊਂਟਰ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਭਾਰਤ-ਪਾਕਿ ਵਿਚਾਲੇ ਬਣੀ ਹੋਈ ਤਣਾਅਪੂਰਨ ਸਥਿਤੀ ਦਰਮਿਆਨ 10 ਮਈ ਨੂੰ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋਏ ਸਨ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਡੀ.ਜੀ.ਐੱਮ.ਓ. ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕਰਨ ਤੇ ਸੀਜ਼ਫਾਇਰ ਬਾਰੇ ਗੱਲਬਾਤ ਕਰਨ ਲਈ 18 ਮਈ ਦੀ ਤਾਰੀਖ਼ ਤੈਅ ਕੀਤੀ ਸੀ, ਪਰ ਅੱਜ ਇਹ ਮੀਟਿੰਗ ਨਹੀਂ ਹੋ ਰਹੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...
1. ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਪੰਜਾਬ ਪੁਲਸ ਵੱਲੋਂ ਮਲੋਟ ਵਿਖੇ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਦਰਅਸਲ ਮਲੋਟ ਪੁਲਸ ਅਤੇ ਸੀ. ਆਈ. ਏ. ਸਟਾਫ਼ ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵੱਡੇ ਗੈਂਗਸਟਰ ਦੇ ਗੁਰਗੇ ਦਾ ਐਨਕਾਊਂਟਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
2. CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਚੈੱਕ ਦੇ ਕੇ ਸਨਮਾਨਤ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ
3. ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਨਿਹਾਲ ਸਿੰਘ ਵਾਲਾ-ਬਾਘਾ ਪੁਰਾਣਾ ਰੋਡ 'ਤੇ ਪਿੰਡ ਖੋਟੇ ਵਿਖੇ ਉਸਾਰੀ ਅਧੀਨ ਐੱਨ.ਐੱਚ. 254 'ਤੇ ਅਧੂਰੀ ਪਈ ਪੁਲੀ ਤੇ ਕੰਪਨੀ ਦੇ ਠੇਕੇਦਾਰਾਂ ਦੀ ਗਲਤੀ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉੱਘੇ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਦੋ ਪਿੰਡਾਂ ਦੇ ਲੋਕਾਂ ਵੱਲੋਂ ਪਿੰਡ ਖੋਟੇ ਵਿਖੇ ਧਰਨਾ ਲਗਾ ਕੇ ਸੜਕ ਦੀ ਉਸਾਰੀ ਕਰ ਰਹੀ ਕੰਪਨੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕੰਪਨੀ 'ਤੇ ਉਸ ਦੇ ਠੇਕੇਦਾਰ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
4. ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਤੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
5. ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ
ਫਗਵਾੜਾ ਵਿੱਚ ਸ਼ਨੀਵਾਰ ਦੇਰ ਰਾਤ ਇਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਮੰਗਲੁਰੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਕਾਂਕਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ ਦਿੱਲੀ ਵਿੱਚ ਇਕ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ
6. 'ਨਿਆਂ ਹੋਇਆ' : ਭਾਰਤੀ ਫ਼ੌਜ ਨੇ 'ਆਪਰੇਸ਼ਨ ਸਿੰਦੂਰ' ਦਾ ਵੀਡੀਓ ਕੀਤਾ ਜਾਰੀ
ਭਾਰਤੀ ਫ਼ੌਜ ਦੀ ਪੱਛਮੀ ਕਮਾਨ ਨੇ ਐਤਵਾਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਐਕਸ' 'ਤੇ ਆਪਰੇਸ਼ਨ ਸਿੰਦੂਰ ਦਾ ਇਕ ਵੀਡੀਓ ਪੋਸਟ ਕੀਤਾ। ਕਲਿੱਪ ਨਾਲ ਕੈਪਸ਼ਨ ਦਿੱਤਾ ਗਿਆ ਹੈ,''ਯੋਜਨਾ ਬਣਾਈ ਗਈ, ਸਿਖਲਾਈ ਦਿੱਤੀ ਗਈ ਅਤੇ ਅਮਲ ਕੀਤਾ ਗਿਆ'' ਅਤੇ ਕਿਹਾ ਗਿਆ ਹੈ,''ਨਿਆਂ ਕੀਤਾ ਗਿਆ।'' ਫ਼ੌਜ ਦੀ ਪੱਛਮੀ ਕਮਾਨ ਵਲੋਂ 'ਐਕਸ' 'ਤੇ ਸਾਂਝੀ ਕੀਤੀ ਗਈ ਵੀਡੀਓ 'ਚ ਭਾਰਤੀ ਫ਼ੌਜ ਦੇ ਜਵਾਨ ਫ਼ੌਜ ਵਰਦੀ ਅਤੇ ਹਥਿਆਰਾਂ ਨਾਲ ਲੈੱਸ ਨਜ਼ਰ ਆ ਰਹੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਨਿਆਂ ਹੋਇਆ' : ਭਾਰਤੀ ਫ਼ੌਜ ਨੇ 'ਆਪਰੇਸ਼ਨ ਸਿੰਦੂਰ' ਦਾ ਵੀਡੀਓ ਕੀਤਾ ਜਾਰੀ
7. ਕੀ ਅੱਜ ਖ਼ਤਮ ਹੋ ਜਾਵੇਗਾ ਸੀਜ਼ਫਾਇਰ ? ਜੰਗਬੰਦੀ 'ਤੇ ਆ ਗਿਆ ਭਾਰਤੀ ਫ਼ੌਜ ਦਾ ਵੱਡਾ ਬਿਆਨ
ਭਾਰਤ-ਪਾਕਿ ਵਿਚਾਲੇ ਬਣੀ ਹੋਈ ਤਣਾਅਪੂਰਨ ਸਥਿਤੀ ਦਰਮਿਆਨ 10 ਮਈ ਨੂੰ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋਏ ਸਨ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਡੀ.ਜੀ.ਐੱਮ.ਓ. ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕਰਨ ਤੇ ਸੀਜ਼ਫਾਇਰ ਬਾਰੇ ਗੱਲਬਾਤ ਕਰਨ ਲਈ 18 ਮਈ ਦੀ ਤਾਰੀਖ਼ ਤੈਅ ਕੀਤੀ ਸੀ, ਪਰ ਅੱਜ ਇਹ ਮੀਟਿੰਗ ਨਹੀਂ ਹੋ ਰਹੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੀ ਅੱਜ ਖ਼ਤਮ ਹੋ ਜਾਵੇਗਾ ਸੀਜ਼ਫਾਇਰ ? ਜੰਗਬੰਦੀ 'ਤੇ ਆ ਗਿਆ ਭਾਰਤੀ ਫ਼ੌਜ ਦਾ ਵੱਡਾ ਬਿਆਨ
8. ਇਮਾਰਤ 'ਚ ਲੱਗੀ ਅੱਗ ਨੇ ਮਚਾਇਆ ਤਾਂਡਵ, ਜਿਊਂਦੇ ਸੜ ਗਏ 17 ਲੋਕ, ਕਈ ਹੋਰ ਝੁਲਸੇ
ਹੈਦਰਾਬਾਦ ਦੇ ਇਤਿਹਾਸਕ ਚਾਰਮੀਨਾਰ ਕੋਲ ਸਥਿਤ ਗੁਲਜ਼ਾਰ ਹਾਊਸ 'ਚ ਐਤਵਾਰ ਨੂੰ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚ ਕੁਝ ਬੱਚੇ ਵੀ ਸ਼ਾਮਲ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ ਪਰ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਇਮਾਰਤ 'ਚ ਲੱਗੀ ਅੱਗ ਨੇ ਮਚਾਇਆ ਤਾਂਡਵ, ਜਿਊਂਦੇ ਸੜ ਗਏ 17 ਲੋਕ, ਕਈ ਹੋਰ ਝੁਲਸੇ
9. IMF ਨੇ Pak 'ਤੇ ਲਗਾਈਆਂ 11 ਨਵੀਆਂ ਸ਼ਰਤਾਂ, ਭਾਰਤ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ
ਪਾਕਿਸਤਾਨ ਨੂੰ ਵਾਰ-ਵਾਰ ਕਰਜ਼ਾ ਦੇਣ ਵਾਲੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ ਹੁਣ ਸਖ਼ਤ ਚਿਤਾਵਨੀ ਦਿੱਤੀ ਹੈ। ਆਈਐਮਐਫ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਜੇਕਰ ਉਹ ਭਾਰਤ ਨਾਲ ਆਪਣੇ ਸਬੰਧ ਵਿਗਾੜਦਾ ਹੈ ਤਾਂ ਭਵਿੱਖ ਵਿੱਚ ਉਸਨੂੰ ਕਰਜ਼ਾ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ, ਆਈਐਮਐਫ ਨੇ ਪਾਕਿਸਤਾਨ ਨੂੰ ਬੇਲਆਉਟ ਪ੍ਰੋਗਰਾਮ ਦੀ ਅਗਲੀ ਕਿਸ਼ਤ ਜਾਰੀ ਕਰਨ ਲਈ 11 ਨਵੀਆਂ ਸ਼ਰਤਾਂ ਰੱਖੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- IMF ਨੇ Pak 'ਤੇ ਲਗਾਈਆਂ 11 ਨਵੀਆਂ ਸ਼ਰਤਾਂ, ਭਾਰਤ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ
10. KL ਰਾਹੁਲ ਕੋਲ ਇਤਿਹਾਸ ਰਚਣ ਦਾ ਮੌਕਾ, ਇੰਨੀਆਂ ਦੌੜਾਂ ਬਣਾਉਂਦੇ ਹੀ ਤੋੜ ਦੇਣਗੇ ਕੋਹਲੀ ਦਾ ਇਹ ਵੱਡਾ ਰਿਕਾਰਡ
ਆਈਪੀਐਲ 2025 ਸੀਜ਼ਨ ਦੇ 60ਵੇਂ ਲੀਗ ਮੈਚ ਵਿੱਚ ਦਿੱਲੀ ਕੈਪੀਟਲਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਮੁਕਾਬਲਾ ਹੋਵੇਗਾ, ਜਿਸ ਵਿੱਚ ਦੋਵਾਂ ਟੀਮਾਂ ਵਿਚਕਾਰ ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦਿੱਲੀ ਕੈਪੀਟਲਜ਼ ਦੀ ਟੀਮ ਨੇ ਇਸ ਜ਼ਨ ਵਿੱਚ ਹੁਣ ਤੱਕ ਵਧੀਆ ਪ੍ਰਦਰਸ਼ਨ ਕੀਤਾ ਹੈ, ਪਰ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਲਈ, ਉਸਨੂੰ ਬਾਕੀ ਤਿੰਨ ਮੈਚਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਾ ਹੋਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- KL ਰਾਹੁਲ ਕੋਲ ਇਤਿਹਾਸ ਰਚਣ ਦਾ ਮੌਕਾ, ਇੰਨੀਆਂ ਦੌੜਾਂ ਬਣਾਉਂਦੇ ਹੀ ਤੋੜ ਦੇਣਗੇ ਕੋਹਲੀ ਦਾ ਇਹ ਵੱਡਾ ਰਿਕਾਰਡ