7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ
Thursday, Jun 26, 2025 - 07:06 PM (IST)

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਮਜੀਠੀਆ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਜਾਂਚ ਲਈ 7 ਦਿਨ ਦਾ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਅੱਜ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿਚ 2 ਜੁਲਾਈ ਨੂੰ ਉਨ੍ਹਾਂ ਦੀ ਅਗਲੀ ਪੇਸ਼ੀ ਹੋਵੇਗੀ।ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...
1. ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ। ਪੰਜਾਬ ਸਿਹਤ ਪ੍ਰਣਾਲੀ ਨਿਗਮ ਅਤੇ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਪ੍ਰਾਇਮਰੀ ਸਿਹਤ ਕੇਂਦਰ, ਸਿਹਤ ਅਤੇ ਤੰਦਰੁਸਤੀ ਕੇਂਦਰ, ਬਲੱਡ ਸਟੋਰੇਜ਼ ਰੂਮ, ਨਸ਼ਾ ਛੁਡਾਊ ਕੇਂਦਰ ਅਤੇ ਸਿਵਲ ਹਸਪਤਾਲ ਵਿਚ ਨਵੀਆਂ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਅੰਕੜਿਆਂ ਅਨੁਸਾਰ, ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਦੀ ਘਾਟ ਕਾਰਨ, ਲੋਕਾਂ ਨੂੰ ਇਲਾਜ ਲਈ ਲੰਬੀ ਦੂਰੀ ਤੈਅ ਕਰਨੀ ਪੈਂਦੀ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
2. ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚੱਲ ਰਹੀ ਹੈ ਅਤੇ ਪੰਚਾਇਤਾਂ ਵੀ ਨਸ਼ੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਮਤੇ ਪਾ ਰਹੀਆਂ ਹਨ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਮਾਮਲੇ 'ਚ ਮੈਂ ਕਿਸੇ 'ਤੇ ਤਰਸ ਨਹੀਂ ਕਰਾਂਗਾ, ਕਿਸੇ 'ਤੇ ਰਹਿਮ ਨਹੀਂ ਕਰਾਂਗਾ, ਭਾਵੇਂ ਜੋ ਮਰਜ਼ੀ ਹੋ ਜਾਵੇ। ਮੈਂ ਪੰਜਾਬੀਆਂ ਲਈ ਜਵਾਬਦੇਹ ਹਾਂ ਅਤੇ ਉਨ੍ਹਾਂ ਦਾ ਕਰਜ਼ਦਾਰ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਅਹੁਦੇ 'ਤੇ ਬਿਠਾਇਆ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)
3. ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
4. 7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਮਜੀਠੀਆ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਜਾਂਚ ਲਈ 7 ਦਿਨ ਦਾ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਅੱਜ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿਚ 2 ਜੁਲਾਈ ਨੂੰ ਉਨ੍ਹਾਂ ਦੀ ਅਗਲੀ ਪੇਸ਼ੀ ਹੋਵੇਗੀ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- 7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ
5. ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿਚ ਜੂਨੀਅਰ ਇੰਜੀਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤਹਿਤ ਜੇ. ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿਚੋਂ ਭਰੀਆਂ ਜਾਣਗੀਆਂ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
6. ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ ਪੁੱਜਿਆ ਮਾਮਲਾ
ਪੰਜਾਬੀ ਸੁਪਰਸਟਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ 'ਸਰਦਾਰਜੀ 3' ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਘਿਰ ਗਈ ਹੈ। ਦਰਅਸਲ ਦਿਲਜੀਤ ਨੂੰ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਕਾਸਟ ਕਰਨ ਲਈ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਫਿਲਮ ਵਿੱਚ ਇੱਕ ਪਾਕਿਸਤਾਨੀ ਕਲਾਕਾਰ ਦੀ ਮੌਜੂਦਗੀ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਦੇ ਪ੍ਰਧਾਨ ਸੁਰੇਸ਼ ਗੁਪਤਾ ਨੇ ਦਿਲਜੀਤ ਦੋਸਾਂਝ 'ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ, "ਉਨ੍ਹਾਂ ਨੇ ਇੱਕ ਪਾਕਿਸਤਾਨੀ ਕਲਾਕਾਰ ਨੂੰ ਕਾਸਟ ਕਰਕੇ ਦੇਸ਼ ਨਾਲ ਧੋਖਾ ਕੀਤਾ ਹੈ। ਅਸੀਂ ਇਸ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਰਿਲੀਜ਼ ਨਹੀਂ ਹੋਣ ਦੇਵਾਂਗੇ।" AICWA ਨੇ ਇਸ ਮਾਮਲੇ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਦਿਲਜੀਤ ਦਾ ਪਾਸਪੋਰਟ ਜ਼ਬਤ ਕਰਨ ਅਤੇ ਉਨ੍ਹਾਂ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਮੰਗ ਕੀਤੀ
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ ਪੁੱਜਿਆ ਮਾਮਲਾ
7. ਵੱਡੀ ਖ਼ਬਰ : ਸਕੂਲ 'ਚ ਧਮਾਕਾ, 29 ਦੀ ਮੌਤ
ਮੱਧ ਅਫ਼ਰੀਕੀ ਗਣਰਾਜ ਦੀ ਰਾਜਧਾਨੀ ਵਿੱਚ ਇੱਕ ਹਾਈ ਸਕੂਲ ਵਿੱਚ ਹੋਏ ਧਮਾਕੇ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਧਮਾਕੇ ਮਗਰੋਂ ਮਚੀ ਭਗਦੜ ਵਿੱਚ ਘੱਟੋ-ਘੱਟ 29 ਸਕੂਲੀ ਬੱਚੇ ਮਾਰੇ ਗਏ ਅਤੇ ਲਗਭਗ 260 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਦੇਸ਼ ਦੇ ਰਾਸ਼ਟਰੀ ਸਿੱਖਿਆ ਮੰਤਰਾਲੇ ਅਨੁਸਾਰ ਇਹ ਧਮਾਕਾ ਉਦੋਂ ਹੋਇਆ ਜਦੋਂ ਬੰਗੁਈ ਦੇ ਬਾਰਥੇਲੇਮੀ ਬੋਗਾਂਡਾ ਹਾਈ ਸਕੂਲ ਦੇ ਕੈਂਪਸ ਵਿੱਚ ਲਗਾਏ ਗਏ ਇੱਕ ਇਲੈਕਟ੍ਰਿਕ ਟ੍ਰਾਂਸਫਾਰਮਰ ਵਿੱਚ ਇੱਕ ਖਰਾਬੀ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕੀਤੀ ਜਾ ਰਹੀ ਸੀ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਵੱਡੀ ਖ਼ਬਰ : ਸਕੂਲ 'ਚ ਧਮਾਕਾ, 29 ਦੀ ਮੌਤ
8. ਵੱਡੀ ਖ਼ਬਰ ; ISS 'ਤੇ ਪਹੁੰਚੇ ਸ਼ੁਭਾਂਸ਼ੂ ਸ਼ੁਕਲਾ, 41 ਸਾਲ ਬਾਅਦ ਭਾਰਤ ਨੇ ਰਚਿਆ ਇਤਿਹਾਸ
41 ਸਾਲਾਂ ਬਾਅਦ ਪੁਲਾੜ ਵੱਲ ਕਦਮ ਵਧਾਉਂਦੇ ਹੋਏ ਭਾਰਤ ਨੇ ਇਕ ਵਾਰ ਫ਼ਿਰ ਇਤਿਹਾਸ ਰਚ ਦਿੱਤਾ ਹੈ, ਜਦੋਂ ਸਪੇਸਐਕਸ ਦੇ ਐਕਸੀਓਮ-4 ਮਿਸ਼ਨ ਤਹਿਤ ਭਾਰਤ ਦੇ ਸ਼ੁਭਾਂਸ਼ੂ ਸ਼ੁਕਲਾ 3 ਹੋਰ ਪੁਲਾੜ ਯਾਤਰੀਆਂ ਸਣੇ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਪਹੁੰਚੇ। ਇਨ੍ਹਾਂ ਪੁਲਾੜ ਯਾਤਰੀਆਂ ਨੂੰ ਲੈ ਕੇ ਬੀਤੇ ਦਿਨ ਦੁਪਹਿਰ 12.01 ਵਜੇ ਸਪੇਸਐਕਸ ਦੇ ਫਾਲਕਨ-9 ਰਾਕੇਟ ਨੇ ਨਾਸਾ ਦੇ ਕੈਨੇਡੀ ਸਪੇਸ ਸਟੇਸ਼ਨ ਤੋਂ ਉਡਾਣ ਭਰੀ ਸੀ, ਜੋ ਕਿ ਅੱਜ 28 ਘੰਟੇ ਦੀ ਲੰਬੀ ਉਡਾਣ ਮਗਰੋਂ ਪੁਲਾੜ 'ਚ ਸਥਿਤ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਪਹੁੰਚ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਵੱਡੀ ਖ਼ਬਰ ; ISS 'ਤੇ ਪਹੁੰਚੇ ਸ਼ੁਭਾਂਸ਼ੂ ਸ਼ੁਕਲਾ, 41 ਸਾਲ ਬਾਅਦ ਭਾਰਤ ਨੇ ਰਚਿਆ ਇਤਿਹਾਸ
9. ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ
ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ, ਜਿਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ
10. ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ ਵਰ੍ਹਾਉਂਦਿਆਂ ਟੀਮ ਨੂੰ ਦਿਵਾਈ ਜਿੱਤ
ਇੱਕ ਪਾਸੇ ਭਾਰਤੀ ਟੈਸਟ ਟੀਮ ਨੂੰ ਲੀਡਜ਼ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ, ਭਾਰਤੀ ਅੰਡਰ-19 ਟੀਮ ਨੇ ਇੰਗਲੈਂਡ ਵਿੱਚ ਕਮਾਲ ਕਰ ਦਿੱਤਾ। ਭਾਰਤੀ ਅੰਡਰ-19 ਟੀਮ ਨੇ 24 ਜੂਨ ਨੂੰ ਖੇਡੇ ਗਏ ਅਭਿਆਸ ਮੈਚ ਵਿੱਚ ਯੰਗ ਲਾਇਨਜ਼ ਇਨਵੀਟੇਸ਼ਨਲ ਇਲੈਵਨ ਟੀਮ ਨੂੰ 231 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਟੀਮ ਇੰਡੀਆ ਨੇ 50 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 442 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਵਾਬ ਵਿੱਚ, ਯੰਗ ਲਾਇਨਜ਼ ਇਨਵੀਟੇਸ਼ਨਲ ਇਲੈਵਨ ਟੀਮ 41.1 ਓਵਰਾਂ ਵਿੱਚ ਸਿਰਫ਼ 211 ਦੌੜਾਂ 'ਤੇ ਢੇਰ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ ਵਰ੍ਹਾਉਂਦਿਆਂ ਟੀਮ ਨੂੰ ਦਿਵਾਈ ਜਿੱਤ