ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖਬਰਾਂ
Wednesday, Jul 02, 2025 - 06:44 PM (IST)

ਜਲੰਧਰ - ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ ਵੀਰਵਾਰ ਨੂੰ ਹੋਣ ਜਾ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਪੱਛਮੀ ਵਿਚ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਦੀ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਮਜੀਠੀਆ ਦਾ 4 ਦਿਨ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ। ਅਦਾਲਤ 'ਚ ਲੰਬੀ ਬਹਿਸ ਤੋਂ ਬਾਅਦ ਬਿਕਰਮ ਮਜੀਠੀਆ ਨੂੰ 4 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...
1. ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ, ਵੱਡੇ ਫੇਰਬਦਲ ਦੀ ਤਿਆਰੀ
ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ ਵੀਰਵਾਰ ਨੂੰ ਹੋਣ ਜਾ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਪੱਛਮੀ ਵਿਚ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਦੀ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਕੈਬਨਿਟ ਵਿਚੋਂ ਇਕ ਮੰਤਰੀ ਦੀ ਛੁੱਟੀ ਵੀ ਹੋ ਸਕਦੀ ਹੈ। ਸੂਤਰ ਇਹ ਵੀ ਦੱਸ ਰਹੇ ਹਨ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ, ਵੱਡੇ ਫੇਰਬਦਲ ਦੀ ਤਿਆਰੀ
2. ਪੰਜਾਬ 'ਚ ਹੜ੍ਹਾਂ ਦਾ ਖ਼ਤਰਾ, ਕੰਟਰੋਲ ਰੂਮ ਕੀਤੇ ਗਏ ਸਥਾਪਤ
ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜ਼ਰੂਰੀ ਇੰਤਜ਼ਾਮ ਅਮਲ ’ਚ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਜ਼ਿਲਾ ਦਫਤਰ ਸਮੇਤ 8 ਸਬ-ਡਵੀਜ਼ਨਾਂ ’ਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਏ. ਡੀ. ਸੀ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੰਟਰੋਲ ਰੂਮਜ਼ ਤੋਂ 24 ਘੰਟੇ ਜਾਣਕਾਰੀ ਲਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਜ਼ਿਲੇ ’ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ, ਪਸ਼ੂ ਪਾਲਣ ਨਿਗਮ, ਨਗਰ ਕੌਂਸਲਾਂ ਨੂੰ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੇ ਨਾਲ ਜ਼ਰੂਰੀ ਦਵਾਈਆਂ ਅਤੇ ਮਸ਼ੀਨਰੀ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਹੜ੍ਹਾਂ ਦਾ ਖ਼ਤਰਾ, ਕੰਟਰੋਲ ਰੂਮ ਕੀਤੇ ਗਏ ਸਥਾਪਤ
3. ਮੋਹਾਲੀ ਅਦਾਲਤ ਨੇ ਵਧਾਇਆ ਬਿਕਰਮ ਮਜੀਠੀਆ ਦਾ ਰਿਮਾਂਡ, ਅਦਾਲਤ 'ਚ ਹੋਈ ਲੰਬੀ ਬਹਿਸ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਮਜੀਠੀਆ ਦਾ 4 ਦਿਨ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ। ਅਦਾਲਤ 'ਚ ਲੰਬੀ ਬਹਿਸ ਤੋਂ ਬਾਅਦ ਬਿਕਰਮ ਮਜੀਠੀਆ ਨੂੰ 4 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੋਹਾਲੀ ਅਦਾਲਤ ਨੇ ਵਧਾਇਆ ਬਿਕਰਮ ਮਜੀਠੀਆ ਦਾ ਰਿਮਾਂਡ, ਅਦਾਲਤ 'ਚ ਹੋਈ ਲੰਬੀ ਬਹਿਸ
4. ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਸ਼ਿਵ ਸੈਨਾ ਆਗੂ ਦੇ ਕਾਤਲ ਨੂੰ ਲੱਗੀਆਂ ਗੋਲ਼ੀਆਂ
ਬੁੱਧਵਾਰ ਨੂੰ ਮੋਗਾ ਵਿਚ ਇਕ ਮੁਕਾਬਲੇ ਦੌਰਾਨ ਪੁਲਸ ਅਤੇ ਦੋ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ। ਇਸ ਮੁਕਾਬਲੇ ਵਿਚ ਇਕ ਮੁਲਜ਼ਮ ਸਿਕੰਦਰ ਸਿੰਘ ਦੀ ਲੱਤ ਵਿਚ ਗੋਲੀ ਲੱਗੀ, ਜਦਕਿ ਦੂਜਾ ਦੋਸ਼ੀ ਅਰੁਣ ਹਾਂਡਾ ਵੀ ਜ਼ਖਮੀ ਹੋ ਗਿਆ। ਦੋਵਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ 13 ਮਾਰਚ ਨੂੰ ਮੋਗਾ ਵਿਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਕੇਸ ਵਿਚ ਨਾਮਜ਼ਦ ਮੁਲਜ਼ਮ ਅਰੁਣ ਹਾਂਡਾ ਅਤੇ ਸਿਕੰਦਰ ਸਿੰਘ ਨੂੰ ਦੋ ਦਿਨ ਪਹਿਲਾਂ ਮੋਗਾ ਪੁਲਸ ਨੇ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਵੇਂ ਦੋਸ਼ੀ ਮੋਗਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕੁੱਲ 24 ਅਪਰਾਧਿਕ ਮਾਮਲੇ ਦਰਜ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਸ਼ਿਵ ਸੈਨਾ ਆਗੂ ਦੇ ਕਾਤਲ ਨੂੰ ਲੱਗੀਆਂ ਗੋਲ਼ੀਆਂ
5. ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਅਕਾਲੀ ਆਗੂਆਂ ਦਾ ਆਖਣਾ ਹੈ ਕਿ ਸੁਖਬੀਰ ਬਾਦਲ ਨੂੰ ਪੁਲਸ ਨੇ ਉਸ ਸਮੇਂ ਹਿਰਾਸਤ ਵਿਚ ਲਿਆ ਜਦੋਂ ਉਹ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੁਲਸ ਕਾਰਵਾਈ ਦਾ ਤਿੱਖਾ ਵਿਰੋਧ ਕੀਤਾ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਮਜੀਠੀਆ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਅੱਜ ਇਥੇ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਸ ਨੇ ਅਕਾਲੀ ਆਗੂਆਂ ਨੂੰ ਘਰਾਂ ਵਿਚ ਡਿਟੇਨ ਕਰ ਲਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
6. ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
ਹਵਾਈ ਜਹਾਜ਼ ਵਿਚ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖਬਰੀ ਸਾਹਮਣੇ ਆਈ ਹੈ। ਦਰਅਸਲ 2 ਜੁਲਾਈ ਅੱਜ ਤੋਂ ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਇੰਡੀਗੋ ਏਅਰਲਾਈਨ ਦੀ ਸਿੱਧੀ ਉਡਾਣ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਆਦਮਪੁਰ ਹਵਾਈ ਅੱਡੇ ਤੋਂ ਇਹ ਉਡਾਣ ਦੁਪਹਿਰ 3:30 ਵਜੇ ਦੇ ਕਰੀਬ ਉੱਡੀ,ਜੋਕਿ ਸ਼ਾਮ 6 ਵਜੇ ਮੁੰਬਈ ਪਹੁੰਚੇਗੀ। ਇਹ ਸੇਵਾ ਰੋਜ਼ਾਨਾ ਉਪਲੱਬਧ ਹੋਵੇਗੀ। ਇਹ ਨਾ ਸਿਰਫ਼ ਧਾਰਮਿਕ ਸ਼ਰਧਾਲੂਆਂ ਸਗੋਂ ਪੰਜਾਬ ਦੇ ਵਪਾਰੀਆਂ, ਸੈਲਾਨੀਆਂ ਅਤੇ ਵਿਦਿਆਰਥੀਆਂ ਲਈ ਵੀ ਰਾਹਤ ਲੈ ਕੇ ਆਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
7. ਕੀ ਕੋਰੋਨਾ ਵੈਕਸੀਨ ਕਾਰਣ ਹੋਈਆਂ ਮੌਤਾਂ ! ICMR-AIIMS ਦੀ ਰਿਪੋਰਟ ’ਚ ਵੱਡਾ ਖ਼ੁਲਾਸਾ
ICMR ਅਤੇ AIIMS ਦੇ ਇੱਕ ਵਿਸਤ੍ਰਿਤ ਅਧਿਐਨ ਨਾਲ ਇਹ ਸਪੱਸ਼ਟ ਤੌਰ 'ਤੇ ਸਾਫ਼ ਹੋ ਗਿਆ ਹੈ ਕਿ ਬਾਲਗਾਂ ਵਿੱਚ ਅਚਾਨਕ ਹੋਣ ਵਾਲੀਆਂ ਮੌਤਾਂ ਦਾ ਕੋਵਿਡ-19 ਟੀਕੇ ਨਾਲ ਕੋਈ ਸਬੰਧ ਨਹੀਂ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਦੇ ਵੱਧ ਰਹੇ ਮਾਮਲਿਆਂ ਦਾ ਕੋਰੋਨਾ ਟੀਕੇ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਆਈਸੀਐਮਆਰ ਦੁਆਰਾ ਕੀਤੇ ਗਏ ਅਧਿਐਨਾਂ ਵਿੱਚ ਕੋਰੋਨਾ ਟੀਕੇ ਅਤੇ ਦਿਲ ਦੇ ਦੌਰੇ ਵਿਚਕਾਰ ਕੋਈ ਸਬੰਧ ਨਹੀਂ ਮਿਲਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੀ ਕੋਰੋਨਾ ਵੈਕਸੀਨ ਕਾਰਣ ਹੋਈਆਂ ਮੌਤਾਂ ! ICMR-AIIMS ਦੀ ਰਿਪੋਰਟ ’ਚ ਵੱਡਾ ਖ਼ੁਲਾਸਾ
8. ਸਿਲੰਡਰ 'ਚ ਧਮਾਕਾ, 2 ਵਿਦਿਆਰਥੀਆਂ ਦੀ ਮੌਤ, 19 ਹੋਰ ਜ਼ਖਮੀ
ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅਹਿਮਦਪੁਰ ਈਸਟ ਵਿੱਚ ਇੱਕ ਕਾਲਜ ਵੈਨ ਵਿੱਚ ਤਰਲ ਪੈਟਰੋਲੀਅਮ ਗੈਸ (ਐਲ.ਪੀ.ਜੀ) ਸਿਲੰਡਰ ਫੱਟ ਗਿਆ। ਸਿਲੰਡਰ ਫਟਣ ਕਾਰਨ ਦੋ ਕਾਲਜ ਵਿਦਿਆਰਥਣਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਏ.ਆਰ.ਵਾਈ ਨਿਊਜ਼ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਿਲੰਡਰ 'ਚ ਧਮਾਕਾ, 2 ਵਿਦਿਆਰਥੀਆਂ ਦੀ ਮੌਤ, 19 ਹੋਰ ਜ਼ਖਮੀ
9. ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ
ਮੁਲਾਜ਼ਮਾਂ ਲਈ ਕੇਂਦਰ ਸਰਕਾਰ ਵੱਡਾ ਤੋਹਫ਼ਾ ਲੈ ਕੇ ਆਈ ਹੈ। ਸਰਕਾਰ ਪਹਿਲੀ ਨੌਕਰੀ ਕਰਨ ਵਾਲਿਆਂ ਨੂੰ ਆਪਣੇ ਵੱਲੋਂ ਇੱਕ ਮਹੀਨੇ ਦੀ ਤਨਖਾਹ ਜਾਂ ਵੱਧ ਤੋਂ ਵੱਧ 15,000 ਦੋ ਕਿਸ਼ਤਾਂ ਵਿੱਚ ਦੇਵੇਗੀ। ਸਿਰਫ਼ ਇੰਨਾ ਹੀ ਨਹੀਂ ਸਰਕਾਰ ਨਵੀਆਂ ਨੌਕਰੀਆਂ ਦੇਣ ਵਾਲੇ ਮਾਲਕਾਂ ਨੂੰ ਵੀ ਪ੍ਰਤੀ ਮਹੀਨਾ 3000 ਤੱਕ ਪ੍ਰੋਤਸਾਹਨ ਦੇਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ 1.07 ਲੱਖ ਕਰੋੜ ਰੁਪਏ ਦੀ ਰੁਜ਼ਗਾਰ ਨਾਲ ਜੁੜੀ ਪ੍ਰੋਤਸਾਹਨ (ELI) ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ
10. ਹਸੀਨ ਜਹਾਂ ਨੂੰ ਦਿਓ 4 ਲੱਖ ਮਹੀਨਾ...! ਅਦਾਲਤ ਨੇ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਦਿੱਤਾ ਵੱਡਾ ਝਟਕਾ
ਕਲਕੱਤਾ ਹਾਈ ਕੋਰਟ ਨੇ ਮੰਗਲਵਾਰ ਨੂੰ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਆਪਣੀ ਵੱਖ ਰਹਿ ਰਹੀ ਪਤਨੀ ਹਸੀਨ ਜਹਾਂ ਅਤੇ ਧੀ ਨੂੰ 4 ਲੱਖ ਰੁਪਏ ਮਾਸਿਕ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਹੈ। ਜਹਾਂ ਨੂੰ ਪ੍ਰਤੀ ਮਹੀਨਾ 1.50 ਲੱਖ ਰੁਪਏ ਦੇਣੇ ਪੈਣਗੇ, ਜਦੋਂ ਕਿ ਧੀ ਨੂੰ ਪ੍ਰਤੀ ਮਹੀਨਾ 2.50 ਲੱਖ ਰੁਪਏ ਮਿਲਣਗੇ। ਜਹਾਂ ਨੇ ਜ਼ਿਲ੍ਹਾ ਸੈਸ਼ਨ ਅਦਾਲਤ ਦੇ ਉਸ ਹੁਕਮ ਵਿਰੁੱਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਨੇ ਕ੍ਰਿਕਟਰ ਨੂੰ 2023 ਵਿੱਚ ਆਪਣੀ ਪਤਨੀ ਨੂੰ 50,000 ਰੁਪਏ ਅਤੇ ਆਪਣੀ ਧੀ ਨੂੰ 80,000 ਰੁਪਏ ਦੇਣ ਦਾ ਨਿਰਦੇਸ਼ ਦਿੱਤਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਸੀਨ ਜਹਾਂ ਨੂੰ ਦਿਓ 4 ਲੱਖ ਮਹੀਨਾ...! ਅਦਾਲਤ ਨੇ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਦਿੱਤਾ ਵੱਡਾ ਝਟਕਾ