ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ ਤੇ ਮੋਹਾਲੀ ਅਦਾਲਤ ''ਚ ਮਜੀਠੀਆ ਦੀ ਪੇਸ਼ੀ, ਪੜ੍ਹੋ ਅੱਜ ਦੀਆਂ TOP-10 ਖ਼ਬਰਾਂ

Sunday, Jul 06, 2025 - 06:49 PM (IST)

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ ਤੇ ਮੋਹਾਲੀ ਅਦਾਲਤ ''ਚ ਮਜੀਠੀਆ ਦੀ ਪੇਸ਼ੀ, ਪੜ੍ਹੋ ਅੱਜ ਦੀਆਂ TOP-10 ਖ਼ਬਰਾਂ

ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਮੀਂਹ ਦੀ ਅਸਮਾਨਤਾ ਵੇਖਣ ਨੂੰ ਮਿਲ ਰਹੀ ਹੈ। ਕੁਝ ਖੇਤਰਾਂ ਵਿਚ ਆਮ ਨਾਲੋਂ ਘੱਟ ਬਾਰਿਸ਼ ਕਾਰਨ ਸੋਕੇ ਵਰਗੀ ਸਥਿਤੀ ਬਣੀ ਹੈ, ਜਦਕਿ ਕੁਝ ਥਾਵਾਂ ’ਤੇ ਹੋਈ ਭਾਰੀ ਬਾਰਿਸ਼ ਨੇ ਹੜ੍ਹਾਂ ਦੀ ਸਮੱਸਿਆ ਪੈਦਾ ਕਰ ਦਿੱਤੀ ਹੈ। ਪੌਂਗ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਜੀਠੀਆ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣ ਤੋਂ ਬਾਅਦ ਬਿਕਰਮ ਮਜੀਠੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਨਿਊ ਨਾਭਾ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

1. ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ ਗੇਟ, ਐਡਵਾਈਜ਼ਰੀ ਜਾਰੀ
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਮੀਂਹ ਦੀ ਅਸਮਾਨਤਾ ਵੇਖਣ ਨੂੰ ਮਿਲ ਰਹੀ ਹੈ। ਕੁਝ ਖੇਤਰਾਂ ਵਿਚ ਆਮ ਨਾਲੋਂ ਘੱਟ ਬਾਰਿਸ਼ ਕਾਰਨ ਸੋਕੇ ਵਰਗੀ ਸਥਿਤੀ ਬਣੀ ਹੈ, ਜਦਕਿ ਕੁਝ ਥਾਵਾਂ ’ਤੇ ਹੋਈ ਭਾਰੀ ਬਾਰਿਸ਼ ਨੇ ਹੜ੍ਹਾਂ ਦੀ ਸਮੱਸਿਆ ਪੈਦਾ ਕਰ ਦਿੱਤੀ ਹੈ। ਪੌਂਗ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

2. ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਵਾਲੇ ਪਰਿਵਾਰਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਲਈ ਗਈ ਹੈ। ਮਾਲ ਮਹਿਕਮਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਰਿਹਾਇਸ਼ੀ ਜ਼ਮੀਨ ਲਾਲ ਲਕੀਰ ਦੇ ਅੰਦਰ ਆਉਂਦੀ ਹੈ, ਉਨ੍ਹਾਂ ਨੂੰ ਹੁਣ ਮਾਲਕਾਨਾ ਹੱਕ ਦਿੱਤਾ ਜਾਵੇਗਾ।  ਇਹ ਫ਼ੈਸਲਾ ਲੱਖਾਂ ਗ਼ਰੀਬ ਅਤੇ ਮਜਬੂਰ ਪਰਿਵਾਰਾਂ ਲਈ ਨਵੀਂ ਉਮੀਦ ਬਣ ਕੇ ਆਵੇਗਾ, ਜੋ ਕਈ ਦਹਾਕਿਆਂ ਤੋਂ ਆਪਣੇ ਹੀ ਘਰ 'ਤੇ ਅਧਿਕਾਰ ਦੀ ਉਡੀਕ ਕਰ ਰਹੇ ਸਨ। 'ਆਪ' ਸਰਕਾਰ ਪਹਿਲੀ ਸਰਕਾਰ ਹੋਵੇਗੀ, ਜੋ ਇਹ ਹੱਕ ਦੇਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

3. ਮੋਹਾਲੀ ਅਦਾਲਤ 'ਚ ਮਜੀਠੀਆ ਦੀ ਪੇਸ਼ੀ, ਹੁਣ ਜਾਣਗੇ ਜੇਲ੍ਹ, ਪੜ੍ਹੋ ਪੂਰੀ UPDATE (ਵੀਡੀਓ)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਜੀਠੀਆ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣ ਤੋਂ ਬਾਅਦ ਬਿਕਰਮ ਮਜੀਠੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਨਿਊ ਨਾਭਾ ਜੇਲ੍ਹ ਭੇਜ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

4. ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ ਅਦਾਕਾਰਾ ਤਾਨੀਆ, ਹਾਲਤ ਨਾਜ਼ੁਕ
ਬੀਤੇ ਦਿਨੀਂ ਮਸ਼ਹੂਰ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਅਨਿਲਜੀਤ ਕੰਬੋਜ ਦਾਸ 'ਤੇ ਦੋ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਸੀ, ਜਿਨ੍ਹਾਂ ਨੂੰ ਇਲਾਜ ਲਈ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਉੱਥੇ ਹੀ ਅੱਜ ਅਭਿਨੇਤਰੀ ਤਾਨੀਆ ਕੰਬੋਜ ਆਪਣੇ ਪਿਤਾ ਦਾ ਪਤਾ ਲੈਣ ਹਸਪਤਾਲ ਵਿੱਚ ਪਹੁੰਚੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਹਾਜ਼ਰ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

5. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ
ਅੰਮ੍ਰਿਤਸਰ ਸ਼ਹੀਦ ਊਧਮ ਸਿੰਘ ਨਗਰ ਦੇ ਨਿਵਾਸੀ 71 ਸਾਲਾ ਅਮਰਜੋਤ ਸਿੰਘ ਜੋ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਹੋਏ ਸਨ, ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਦੁਆਰਾ ਭੋਰਾ ਸਾਹਿਬ ਜੀ ਨੇੜੇ ਅਚਾਨਕ ਹਾਰਟ ਅਟੈਕ ਆ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

6. ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ ! ਚਲਾਈ ਜਾਵੇਗੀ Women Special Bus
ਸਰਕਾਰ ਵਲੋਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਦਰਅਸਲ ਸਰਕਾਰ ਨੇ ਔਰਤਾਂ ਲਈ ਵੱਖਰੀ ਵਿਸ਼ੇਸ਼ ਬੱਸ ਸੇਵਾ ਚਲਾਉਣ ਦਾ ਫ਼ੈਸਲਾ ਲਿਆ ਹੈ। ਇਸ ਨਾਲ ਔਰਤਾਂ ਵਿਚ ਖੁਸ਼ੀ ਦੀ ਲਹਿਰ ਹੈ। ਦਰਅਸਲ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅੰਬਾਲਾ ਤੋਂ ਮੁਲਾਣਾ ਤੱਕ ਔਰਤਾਂ ਲਈ ਵੱਖ ਤੋਂ ਵਿਸ਼ੇਸ਼ ਬੱਸ ਚਲਾਈ ਜਾਵੇ, ਤਾਂ ਜੋ ਔਰਤਾਂ ਅਤੇ ਕੁੜੀਆਂ ਨੂੰ ਬੱਸ ਵਿਚ ਸਫ਼ਰ ਕਰਨ ਵਿਚ ਆਸਾਨੀ ਹੋਵੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

7. ਵੱਡੀ ਖ਼ਬਰ ; ਭੱਜ ਗਿਆ ਤਿਹਾੜ ਜੇਲ੍ਹ 'ਚ ਬੰਦ ਖ਼ਤਰਨਾਕ ਗੈਂਗਸਟਰ, 2 ਸੂਬਿਆਂ ਦੀ ਪੁਲਸ ਨੂੰ ਪਈਆਂ ਭਾਜੜਾਂ
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਉੱਤਰ ਪ੍ਰਦੇਸ਼ ਦਾ ਇਕ ਗੈਂਗਸਟਰ ਫਰਲੋ ਮਿਲਣ ਮਗਰੋਂ ਫ਼ਰਾਰ ਹੋ ਗਿਆ ਹੈ। ਗੈਂਗਸਟਰ ਦੇ ਫਰਾਰ ਹੋਣ ਦੀ ਜਾਣਕਾਰੀ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਲੀ ਪੁਲਸ ਤੇ ਉੱਤਰ ਪ੍ਰਦੇਸ਼ ਦੀ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਨੂੰ ਦੇ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

8. ਇਕ ਵਾਰ ਫ਼ਿਰ ਕੁਦਰਤ ਨੇ ਢਾਹਿਆ ਕਹਿਰ ! ਫਟ ਗਿਆ ਬੱਦਲ, ਮਚ ਗਈ ਤਬਾਹੀ (ਵੇਖੋ ਵੀਡੀਓ)
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਕੁਦਰਤ ਨੇ ਇਕ ਵਾਰ ਫਿਰ ਆਪਣਾ ਕਹਿਰ ਢਾਹਿਆ ਹੈ। ਮੰਡੀ ਜ਼ਿਲ੍ਹੇ ਦੇ ਚੌਹਰਘਾਟੀ ਵਿਚ ਭਾਰੀ ਮੀਂਹ ਦੇ ਦੌਰਾਨ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਕਾਰਨ ਹੇਠਲੇ ਇਲਾਕਿਆਂ ਵਿਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ। ਬੱਦਲ ਫਟਣ ਮਗਰੋਂ ਅਚਾਨਕ ਆਏ ਹੜ੍ਹ ਨੇ ਪੂਰੇ ਇਲਾਕੇ ਵਿਚ ਕੋਹਰਾਮ ਮਚਾ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

9. ਟੈਕਸਾਸ 'ਚ ਅਚਾਨਕ ਹੜ੍ਹ; 50 ਤੋਂ ਵਧੇਰੇ ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ (ਤਸਵੀਰਾਂ)
ਅਮਰੀਕੀ ਸੂਬੇ ਟੈਕਸਾਸ ਵਿਚ ਹੜ੍ਹ ਨੇੇ ਤਬਾਹੀ ਮਚਾਈ ਹੋਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੱਧ ਟੈਕਸਾਸ ਦੇ ਕੁਝ ਹਿੱਸਿਆਂ ਵਿੱਚ ਅਚਾਨਕ ਅਚਾਨਕ ਹੜ੍ਹ ਆਉਣ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਹੋਮਲੈਂਡ ਸਿਕਿਓਰਿਟੀ ਦੇ ਸਕੱਤਰ ਕ੍ਰਿਸਟੀ ਨੋਮ ਨੇ ਲੋਕਾਂ ਨੂੰ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਟੈਕਸਾਸ ਦੇ ਗਵਰਨਰ ਨੇ ਹੜ੍ਹ ਦੌਰਾਨ ਟੈਕਸਾਸ ਵਿੱਚ ਐਤਵਾਰ 6 ਜੁਲਾਈ ਨੂੰ ਪ੍ਰਾਰਥਨਾ ਦਿਵਸ ਵਜੋਂ ਘੋਸ਼ਿਤ ਕਰਨ ਵਾਲੇ ਇੱਕ ਐਲਾਨ 'ਤੇ ਦਸਤਖ਼ਤ ਕੀਤੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

10. ਭਾਰਤੀ ਟੀਮ ਦਾ ਬੰਗਲਾਦੇਸ਼ ਦੌਰਾ ਸਤੰਬਰ 2026 ਤੱਕ ਮੁਲਤਵੀ
ਬੰਗਲਾਦੇਸ਼ ਕ੍ਰਿਕਟ ਬੋਰਡ (ਬੀ. ਸੀ. ਬੀ.) ਅਤੇ ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਨੇ ਸ਼ਨੀਵਾਰ ਨੂੰ ਆਪਸੀ ਸਹਿਮਤੀ ਨਾਲ ਬੰਗਲਾਦੇਸ਼ ਅਤੇ ਭਾਰਤ ਵਿਚਾਲੇ ਅਗਸਤ 2025 ’ਚ ਪ੍ਰਸਤਾਵਿਤ ਸਫੈਦ ਗੇਂਦ ਦੀ ਲੜੀ ਨੂੰ ਸਤੰਬਰ 2026 ਤੱਕ ਮੁਲਤਵੀ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਭਾਰਤੀ ਟੀਮ ਨੂੰ ਚਟਗਾਂਓ ਅਤੇ ਢਾਕਾ ’ਚ 17 ਤੋਂ 31 ਅਗਸਤ ਤੱਕ 3 ਵਨਡੇ ਅਤੇ 3 ਟੀ-20 ਅੰਤਰਰਾਸ਼ਟਰੀ ਮੈਚਾਂ ਨੂੰ ਖੇਡਣਾ ਸੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-


author

Hardeep Kumar

Content Editor

Related News