ਜਲੰਧਰ ''ਚ ਹੋ ਗਿਆ ਐਨਕਾਊਂਟਰ ਤੇ ਮਜੀਠੀਆ ਦਾ ਨਾਂ ਲਏ ਬਿਨ੍ਹਾਂ ਹੀ ਵੱਡੀ ਗੱਲ ਕਹਿ ਗਏ CM ਮਾਨ, ਪੜ੍ਹੋ top-10 ਖ਼ਬਰਾਂ

Monday, Jul 07, 2025 - 06:34 PM (IST)

ਜਲੰਧਰ ''ਚ ਹੋ ਗਿਆ ਐਨਕਾਊਂਟਰ ਤੇ ਮਜੀਠੀਆ ਦਾ ਨਾਂ ਲਏ ਬਿਨ੍ਹਾਂ ਹੀ ਵੱਡੀ ਗੱਲ ਕਹਿ ਗਏ CM ਮਾਨ, ਪੜ੍ਹੋ top-10 ਖ਼ਬਰਾਂ

ਜਲੰਧਰ- ਅੱਜ ਤੜਕਸਾਰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਵਿਚ ਨਸ਼ਾ ਤਸਕਰਾਂ ਵੱਲੋਂ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਪੁਲਸ ਵੱਲੋਂ ਕੀਤੀ ਜਵਾਬੀ ਕਾਰਵਾਈ 'ਚ 2 ਨਸ਼ਾ ਤਸਕਰ ਨੂੰ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਤਲਵੰਡੀ ਸੰਘੇੜਾ ਚੌਂਕੀ ਇੰਚਾਰਜ ਵੱਲੋਂ ਗਸ਼ਤ ਦੌਰਾਨ 2 ਸ਼ੱਕੀ ਨੌਜਵਾਨਾਂ ਦੀ ਜਾਣਕਾਰੀ ਥਾਣਾ ਸ਼ਾਹਕੋਟ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੂੰ ਦਿੱਤੀ ਗਈ। ਇਸ 'ਤੇ ਐੱਸ. ਐੱਚ. ਓ. ਵੱਲੋਂ ਆਪਣੇ ਸੀਨੀਅਰ ਅਫਸਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਤਿੰਨ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫ਼ਿਰ ਬਿਕਰਮ ਸਿੰਘ ਮਜੀਠੀਆ 'ਤੇ ਤਿੱਖਾ ਸ਼ਬਦੀ ਹਮਲਾ ਬੋਲਿਆ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਦਾ ਨਾਂ ਤਾਂ ਨਹੀਂ ਲਿਆ ਪਰ ਇਸ਼ਾਰਿਆਂ ਇਸ਼ਾਰਿਆਂ ਵਿਚ ਵੱਡੀ ਗੱਲ ਕਹਿ ਦਿੱਤੀ। ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੀ ਧੰਨਵਾਦ ਰੈਲੀ ਦੌਰਾਨ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੀ ਧਰਤੀ ਤੋਂ ਆਉਂਦੇ ਹਨ। ਸ਼ਹੀਦ ਊਧਮ ਸਿੰਘ ਨੇ 22 ਸਾਲ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ ਅੱਗ ਦਿਲ ਵਿਚ ਬਾਲ ਕੇ ਰੱਖੀ ਤੇ 22 ਸਾਲਾਂ ਬਾਅਦ ਉਸ ਦਾ ਬਦਲਾ ਲਿਆ ਸੀ। ਅੱਜ ਉਨ੍ਹਾਂ ਦੀ ਧਰਤੀ ਦੇ ਹੀ ਜੰਮਪਲ ਅਮਨ ਅਰੋੜਾ ਪਾਰਟੀ ਦੇ ਪ੍ਰਧਾਨ ਹਨ ਤੇ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲੇ ਬਾਗ ਦੇ ਕਾਤਲ ਨੂੰ ਸ਼ਾਮ ਦੀ ਰੋਟੀ ਖਵਾਉਣ ਵਾਲੇ ਨਾਭੇ ਜੇਲ੍ਹ ਵਿਚ ਬੈਠੇ ਹਨ। ਇਹ ਵੀ ਕੁਦਰਤ ਦਾ ਕਰਿਸ਼ਮਾ ਹੀ ਹੈ।ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

ਮਜੀਠੀਆ ਦਾ ਨਾਂ ਲਏ ਬਗੈਰ ਹੀ ਵੱਡੀ ਗੱਲ ਕਹਿ ਗਏ CM ਮਾਨ (ਵੀਡੀਓ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫ਼ਿਰ ਬਿਕਰਮ ਸਿੰਘ ਮਜੀਠੀਆ 'ਤੇ ਤਿੱਖਾ ਸ਼ਬਦੀ ਹਮਲਾ ਬੋਲਿਆ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਦਾ ਨਾਂ ਤਾਂ ਨਹੀਂ ਲਿਆ ਪਰ ਇਸ਼ਾਰਿਆਂ ਇਸ਼ਾਰਿਆਂ ਵਿਚ ਵੱਡੀ ਗੱਲ ਕਹਿ ਦਿੱਤੀ। ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੀ ਧੰਨਵਾਦ ਰੈਲੀ ਦੌਰਾਨ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੀ ਧਰਤੀ ਤੋਂ ਆਉਂਦੇ ਹਨ। ਸ਼ਹੀਦ ਊਧਮ ਸਿੰਘ ਨੇ 22 ਸਾਲ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ ਅੱਗ ਦਿਲ ਵਿਚ ਬਾਲ ਕੇ ਰੱਖੀ ਤੇ 22 ਸਾਲਾਂ ਬਾਅਦ ਉਸ ਦਾ ਬਦਲਾ ਲਿਆ ਸੀ। ਅੱਜ ਉਨ੍ਹਾਂ ਦੀ ਧਰਤੀ ਦੇ ਹੀ ਜੰਮਪਲ ਅਮਨ ਅਰੋੜਾ ਪਾਰਟੀ ਦੇ ਪ੍ਰਧਾਨ ਹਨ ਤੇ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲੇ ਬਾਗ ਦੇ ਕਾਤਲ ਨੂੰ ਸ਼ਾਮ ਦੀ ਰੋਟੀ ਖਵਾਉਣ ਵਾਲੇ ਨਾਭੇ ਜੇਲ੍ਹ ਵਿਚ ਬੈਠੇ ਹਨ। ਇਹ ਵੀ ਕੁਦਰਤ ਦਾ ਕਰਿਸ਼ਮਾ ਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

ਦਸੂਹਾ ਵਿਖੇ ਵਾਪਰੇ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ CM ਮਾਨ ਵੱਲੋਂ ਮਦਦ ਦਾ ਐਲਾਨ
ਦਸੂਹਾ ਵਿਚ ਅੱਜ ਵਾਪਰੇ ਭਿਆਨਕ ਬੱਸ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਦਦ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀਆਂ ਦਾ ਇਲਾਜ ਅਤੇ ਹੋਰ ਸਹਾਇਤਾ ਵੀ ਸਰਕਾਰ ਵੱਲੋਂ ਦੇਣ ਦਾ ਐਲਾਨ ਕੀਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

ਅਬੋਹਰ 'ਚ ਕੱਪੜਾ ਵਪਾਰੀ ਦਾ ਕਤਲ, ਇਸ ਗਰੁੱਪ ਨੇ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੁਣ ਪਤਾ ਲੱਗਾ ਅਸੀਂ ਕੌਣ
ਉੱਤਰ ਭਾਰਤ ਦੇ ਪ੍ਰਸਿੱਧ ਡਰੈੱਸ ਡਿਜ਼ਾਈਨਰ ਜਗਤ ਵਰਮਾ ਦੇ ਭਰਾ ਸੰਜੇ ਵਰਮਾ ਨੂੰ ਅੱਜ ਸਵੇਰੇ ਕਰੀਬ ਸਵਾ ਦਸ ਵਜੇ ਮੋਟਰਸਾਈਕਲ 'ਤੇ ਆਏ ਤਿੰਨ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਹਮਲਾ ਹੋਣ ਦੀ ਸੂਚਨਾ ਮਿਲਦੇ ਹੀ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਡਰ ਦਾ ਮਾਹੌਲ ਪੈਦਾ ਹੋ ਗਿਆ। ਸੰਜੇ ਵਰਮਾ ਕਰੀਬ ਤਿੰਨ ਦਹਾਕਿਆਂ ਤੋਂ ਡਰੈਸ ਡਿਜ਼ਾਈਨਿੰਗ ਵਿਚ ਉੱਤਰ ਭਾਰਤ ਵਿਚ ਇਕ ਚਰਚਿਤ ਚਿਹਰਾ ਮੰਨੇ ਜਾਂਦੇ ਸਨ। ਸ਼ਹੀਦ ਭਗਤ ਸਿੰਘ ਚੌਂਕ 'ਤੇ ਸੰਜੇ ਵਰਮਾ ਅਤੇ ਜਗਤ ਵਰਮਾ ਦੋਵੇਂ ਭਰਾ ਮਿਲ ਕੇ ਵੀਅਰ ਵੈਲ ਨਾਂ ਦੇ ਸ਼ੋਅਰੂਮ ਦਾ ਸੰਚਾਲਨ ਕਰਦੇ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

ਜਲੰਧਰ 'ਚ ਹੋ ਗਿਆ ਐਨਕਾਊਂਟਰ! ਸਵੇਰੇ-ਸਵੇਰੇ ਚੱਲੀਆਂ ਤਾਬੜਤੋੜ ਗੋਲ਼ੀਆਂ, ਪੁਲਸ ਨੇ ਘੇਰਿਆ ਇਲਾਕਾ
ਅੱਜ ਤੜਕਸਾਰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਵਿਚ ਨਸ਼ਾ ਤਸਕਰਾਂ ਵੱਲੋਂ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਪੁਲਸ ਵੱਲੋਂ ਕੀਤੀ ਜਵਾਬੀ ਕਾਰਵਾਈ 'ਚ 2 ਨਸ਼ਾ ਤਸਕਰ ਨੂੰ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਤਲਵੰਡੀ ਸੰਘੇੜਾ ਚੌਂਕੀ ਇੰਚਾਰਜ ਵੱਲੋਂ ਗਸ਼ਤ ਦੌਰਾਨ 2 ਸ਼ੱਕੀ ਨੌਜਵਾਨਾਂ ਦੀ ਜਾਣਕਾਰੀ ਥਾਣਾ ਸ਼ਾਹਕੋਟ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੂੰ ਦਿੱਤੀ ਗਈ। ਇਸ 'ਤੇ ਐੱਸ. ਐੱਚ. ਓ. ਵੱਲੋਂ ਆਪਣੇ ਸੀਨੀਅਰ ਅਫਸਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਤਿੰਨ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਪੰਜਾਬ, ਮਾਲਵੇ ਵੱਡੇ ਵਪਾਰੀ ਦਾ ਸ਼ਰੇਆਮ ਕਤਲ
ਅਬੋਹਰ ਵਿਚ ਮਸ਼ਹੂਰ ਸ਼ੋਅਰੂਮ ਦੇ ਮਾਲਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਣ ਸ਼ੋਅਰੂਮ ਮਾਲਕ ਦੀ ਮੌਕੇ "ਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਵਾਰਦਾਤ ਵਿਚ ਦੋ ਤੋਂ ਤਿੰਨ ਲੋਕ ਸ਼ਾਮਲ ਸਨ, ਜੋ ਵਾਰਦਾਤ ਪਿੱਛੋਂ ਤੇਜ਼ੀ ਨਾਲ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਸੰਜੇ ਵਰਮਾ ਦੇ ਰੂਪ ਵਿਚ ਹੋਈ ਹੈ, ਜੋ ਕੁੜਤਾ ਪਜਾਮਾ ਸ਼ੋਅ ਰੂਮ ਦੇ ਮਾਲਕ ਸਨ ਅਤੇ ਮਾਲਵੇ ਦੇ ਵੱਡੇ ਕੱਪੜਾ ਵਪਾਰੀਆਂ ਵਿਚ ਆਉਂਦੇ ਸਨ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ "ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਨਾਕਾਬੰਦੀ ਕਰ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 8 ਲੋਕਾਂ ਦੀ ਮੌਤ
ਹੁਸ਼ਿਆਰਪੁਰ ਦੇ ਦਸੂਹਾ ਵਿਚ ਭਿਆਨਕ ਹਾਦਸਾ ਵਾਪਰਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਦਸੂਹਾ ਦੇ ਪਿੰਡ ਸਗਰਾ ਨੇੜੇ ਨਿੱਜੀ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

ਭਾਰਤ ਆਵੇਗਾ ਹੈਪੀ ਪਾਸੀਆ ! ਭਾਰਤ ਤੇ ਅਮਰੀਕੀ ਏਜੰਸੀਆਂ ਵਿਚਾਲੇ ਚੱਲ ਰਹੀ ਗੱਲਬਾਤ
ਬੀਤੇ ਕੁਝ ਮਹੀਨਿਆਂ ਦੌਰਾਨ ਪੰਜਾਬ 'ਚ ਕਈ ਥਾਈਂ ਪੁਲਸ ਥਾਣਿਆਂ 'ਚ ਗ੍ਰਨੇਡ ਹਮਲੇ ਕਰਵਾਉਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕਾ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਐੱਫ਼.ਬੀ.ਆਈ. ਦੇ ਡਾਇਰੈਕਟਰ ਕਾਸ਼ ਪਟੇਲ ਨੇ ਦੱਸਿਆ ਸੀ ਕਿ ਉਹ ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਿਹਾ ਸੀ ਤੇ ਭਾਰਤ ਦੇ ਨਾਲ ਅਮਰੀਕਾ 'ਚ ਵੀ ਕਈ ਪੁਲਸ ਥਾਣਿਆਂ 'ਤੇ ਹਮਲਾ ਕਰਨ ਦੀਆਂ ਯੋਜਨਾਵਾਂ 'ਚ ਸ਼ਾਮਲ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

ਵੱਡੀ ਖ਼ਬਰ ; ਦੇਸ਼ ਭਰ ਦੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ 9 ਜੁਲਾਈ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਆਲ ਇੰਡੀਆ ਇਲੈਕਟ੍ਰੀਕਲ ਇੰਜੀਨੀਅਰਜ਼ ਫੈਡਰੇਸ਼ਨ (AIPEF) ਦੇ ਪ੍ਰਧਾਨ ਸ਼ੈਲੇਂਦਰ ਦੂਬੇ ਨੇ ਸੋਮਵਾਰ ਨੂੰ ਕਿਹਾ ਕਿ ਬਿਜਲੀ ਕਰਮਚਾਰੀਆਂ ਅਤੇ ਇੰਜੀਨੀਅਰਾਂ ਦੀ ਰਾਸ਼ਟਰੀ ਤਾਲਮੇਲ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨਿੱਜੀਕਰਨ ਨੀਤੀਆਂ, ਖਾਸ ਕਰਕੇ ਉੱਤਰ ਪ੍ਰਦੇਸ਼ ਦੀਆਂ ਬਿਜਲੀ ਵੰਡ ਕੰਪਨੀਆਂ ਜ਼ਰੀਏ ਨਿੱਜੀਕਰਨ ਦੇ ਵਿਰੋਧ 'ਚ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਕਮੇਟੀ ਉੱਤਰ ਪ੍ਰਦੇਸ਼ 'ਚ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਰੋਕਣ ਲਈ ਕੇਂਦਰ ਤੋਂ ਦਖਲ ਦੀ ਵੀ ਮੰਗ ਕਰ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਦਾ ਕੋਰਟ 'ਚ ਦਾਅਵਾ, ਕਿਹਾ- 'ਮੈਂ ਤਾਂ....'
ਦਿੱਲੀ ਦੀ ਇਕ ਕੋਰਟ ਨੇ ਸੋਮਵਾਰ ਨੂੰ 1984 ਸਿੱਖ ਵਿਰੋਧੀ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ 'ਚ ਹੋਈ ਹਿੰਸਾ ਦੇ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਬਿਆਨ ਦਰਜ ਕੀਤਾ ਹੈ। ਸੱਜਣ ਕੁਮਾਰ ਨੇ ਕੋਰਟ ਵਿਚ ਦਾਅਵਾ ਕੀਤਾ ਹੈ ਕਿ ਉਹ ਬੇਕਸੂਰ ਹੈ। ਮੇਰੇ ਖਿਲਾਫ਼ ਇਕ ਵੀ ਸਬੂਤ ਨਹੀਂ ਹੈ। ਵਿਸ਼ੇਸ਼ ਜੱਜ ਦਿਗ ਵਿਨਯ ਸਿੰਘ ਨੇ ਸੱਜਣ ਦਾ ਬਿਆਨ ਦਰਜ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

Trump ਨੇ ਬ੍ਰਿਕਸ ਦੇਸ਼ਾਂ ਨੂੰ ਦਿੱਤੀ ਚੇਤਾਵਨੀ, ਲੱਗੇਗਾ 10% ਵਾਧੂ ਟੈਰਿਫ ਜੇਕਰ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਿਕਸ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬ੍ਰਿਕਸ ਦੇਸ਼ ਅਮਰੀਕਾ ਵਿਰੋਧੀ ਨੀਤੀ ਦਾ ਸਮਰਥਨ ਕਰਦੇ ਹਨ, ਤਾਂ ਉਨ੍ਹਾਂ 'ਤੇ 10% ਵਾਧੂ ਟੈਰਿਫ ਲਗਾਇਆ ਜਾਵੇਗਾ। ਇਸ ਸਮੇਂ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਹੋ ਰਿਹਾ ਹੈ ਅਤੇ ਇਸ ਦੌਰਾਨ ਸੰਮੇਲਨ ਵਿੱਚ ਈਰਾਨ 'ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਦੀ ਨਿੰਦਾ ਕੀਤੇ ਜਾਣ ਤੋਂ ਬਾਅਦ ਟਰੰਪ ਨੇ ਨਾਰਾਜ਼ਗੀ ਪ੍ਰਗਟ ਕੀਤੀ ਹੈ ਅਤੇ ਬ੍ਰਿਕਸ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
 


author

Hardeep Kumar

Content Editor

Related News