ਪੰਜਾਬ ਆਉਣਗੇ PM ਮੋਦੀ ਤੇ ਜਲੰਧਰ ਦੇ ਆਦਮਪੁਰ ''ਚ ਗੈਸ ਹੋਈ ਲੀਕ, ਪੜ੍ਹੋ ਅੱਜ ਦੀਆਂ Top-10 ਖ਼ਬਰਾਂ

Friday, Jul 18, 2025 - 07:06 PM (IST)

ਪੰਜਾਬ ਆਉਣਗੇ PM ਮੋਦੀ ਤੇ ਜਲੰਧਰ ਦੇ ਆਦਮਪੁਰ ''ਚ ਗੈਸ ਹੋਈ ਲੀਕ, ਪੜ੍ਹੋ ਅੱਜ ਦੀਆਂ Top-10 ਖ਼ਬਰਾਂ

ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਪੰਜਾਬ ਆਉਣਗੇ। ਉਨ੍ਹਾਂ ਦੀ ਇਹ ਫ਼ੇਰੀ ਲੁਧਿਆਣਾ ਦੇ ਹਲਵਾਰਾ ਏਅਰਪੋਰਟ 'ਤੇ ਹੋ ਸਕਦੀ ਹੈ। ਜਾਣਕਾਰੀ ਮਿਲੀ ਹੈ ਕਿ 27 ਜੁਲਾਈ ਨੂੰ PM ਮੋਦੀ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 27 ਜੁਲਾਈ ਨੂੰ PM ਮੋਦੀ ਹਲਵਾਰਾ ਏਅਰਪੋਰਟ ਦਾ ਉਦਘਾਟਨ ਕਰ ਸਕਦੇ ਹਨ, ਜਿਸ ਪਿੱਛੋਂ ਇਹ ਏਅਰਪੋਰਟ ਆਮ ਯਾਤਰੀ ਜਹਾਜ਼ਾਂ ਦੀ ਆਵਾਜਾਈ ਲਈ ਚਾਲੂ ਹੋ ਸਕਦਾ ਹੈ ਇਸ ਦੇ ਨਾਲ ਹੀ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਦੇ ਆਦਮਪੁਰ ਵਿੱਚ ਦੇਰ ਰਾਤ ਐੱਚ. ਪੀ. ਗੈਸ ਦਾ ਟੈਂਕਰ ਪਲਟ ਗਿਆ। ਟੈਂਕਰ ਦੇ ਪਲਟਣ ਕਾਰਨ ਗੈਸ ਲੀਕ ਹੋਣੀ ਸ਼ੁਰੂ ਹੋ ਗਈ।  ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਹਾਦਸੇ ਤੋਂ ਬਾਅਦ ਟੈਂਕਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਹ ਹਾਦਸਾ ਦੇਰ ਰਾਤ 1 ਵਜੇ ਦੇ ਕਰੀਬ ਵਾਪਰਿਆ, ਸ਼ੁੱਕਰਵਾਰ ਸਵੇਰੇ 7:00 ਵਜੇ ਤੱਕ ਟੈਂਕਰ ਵਿੱਚੋਂ ਗੈਸ ਲੀਕ ਹੁੰਦੀ ਰਹੀ। ਇਸ ਦੇ ਨਾਲ ਹੀ ਜਾਣੋਂ ਅੱਜ ਦੀਆਂ ਟਾਪ-10 ਖਬਰਾਂ...

1. ਵੱਡੀ ਖ਼ਬਰ: ਜਲੰਧਰ ਦੇ ਆਦਮਪੁਰ 'ਚ ਗੈਸ ਹੋਈ ਲੀਕ, ਸਕੂਲ ਕੀਤੇ ਗਏ ਬੰਦ, ਬਿਜਲੀ ਸਪਲਾਈ ਵੀ ਠੱਪ
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਦੇ ਆਦਮਪੁਰ ਵਿੱਚ ਦੇਰ ਰਾਤ ਐੱਚ. ਪੀ. ਗੈਸ ਦਾ ਟੈਂਕਰ ਪਲਟ ਗਿਆ। ਟੈਂਕਰ ਦੇ ਪਲਟਣ ਕਾਰਨ ਗੈਸ ਲੀਕ ਹੋਣੀ ਸ਼ੁਰੂ ਹੋ ਗਈ।  ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਹਾਦਸੇ ਤੋਂ ਬਾਅਦ ਟੈਂਕਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਹ ਹਾਦਸਾ ਦੇਰ ਰਾਤ 1 ਵਜੇ ਦੇ ਕਰੀਬ ਵਾਪਰਿਆ, ਸ਼ੁੱਕਰਵਾਰ ਸਵੇਰੇ 7:00 ਵਜੇ ਤੱਕ ਟੈਂਕਰ ਵਿੱਚੋਂ ਗੈਸ ਲੀਕ ਹੁੰਦੀ ਰਹੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ, ਇਸ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡੇ ਝਟਕਾ ਲੱਗਦਾ ਹੈ। ਪਾਰਟੀ ਦੇ ਸੀਨੀਅਰ ਆਗੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਅਸਤੀਫਾ ਦੇ ਦਿੱਤਾ ਹੈ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਅਹੁਦਿਆਂ ਤੋਂ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਵੱਲੋਂ ਇਹ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਛੇਵੀਂ ਧਮਕੀ ਭਰੀ ਈਮੇਲ, ਬਣਿਆ ਚਿੰਤਾ ਦਾ ਵਿਸ਼ਾ
ਇਕ ਪਾਸੇ ਜਿੱਥੇ ਅੰਮ੍ਰਿਤਸਰ ਪੁਲਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਰ.ਡੀ.ਐਕਸ. ਨਾਲ ਬੰਮ ਧਮਾਕੇ ਕਰਨ ਸੰਬੰਧੀ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈਮੇਲਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਮੁੜ ਛੇਵੀਂ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਨਾਲ ਸਾਰੇ ਸੂਬੇ ਵਿੱਚ ਚਿੰਤਾ ਦੀ ਲਹਿਰ ਫੈਲ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਸ੍ਰੀ ਦਰਬਾਰ ਸਾਹਿਬ ਬੰਬ ਧਮਕੀ ਮਾਮਲੇ 'ਚ ਅੰਮ੍ਰਿਤਸਰ ਪੁਲਸ ਦਾ ਵੱਡਾ ਖੁਲਾਸਾ
ਸ੍ਰੀ ਦਰਬਾਰ ਸਾਹਿਬ 'ਚ ਬੰਬ ਦੀਆਂ ਧਮਕੀਆਂ ਨੇ ਸੂਬੇ ਦੀ ਸ਼ਾਂਤੀ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ ਹਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਿਲਹਾਲ ਇਕ ਵਿਅਕਤੀ ਨੂੰ ਰਾਊਂਡਅਪ ਕੀਤਾ ਗਿਆ ਹੈ। ਵਿਅਕਤੀ ਦੀ ਪਛਾਣ ਸ਼ੁਭਮ ਦੂਬੇ ਵਜੋਂ ਕੀਤੀ ਹੈ। ਸ਼ੁਭਮ, ਜੋ ਕਿ ਹਰਿਆਣਾ ਦੇ ਫਰੀਦਾਬਾਦ ਦਾ ਰਹਿਣ ਵਾਲਾ ਹੈ, ਪੇਸ਼ੇ ਵਜੋਂ ਇੱਕ ਸਾਫਟਵੇਅਰ ਇੰਜੀਨੀਅਰ ਹੈ ਅਤੇ ਕਈ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਚੁੱਕਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਪੰਜਾਬ ਆਉਣਗੇ PM ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਪੰਜਾਬ ਆਉਣਗੇ। ਉਨ੍ਹਾਂ ਦੀ ਇਹ ਫ਼ੇਰੀ ਲੁਧਿਆਣਾ ਦੇ ਹਲਵਾਰਾ ਏਅਰਪੋਰਟ 'ਤੇ ਹੋ ਸਕਦੀ ਹੈ। ਜਾਣਕਾਰੀ ਮਿਲੀ ਹੈ ਕਿ 27 ਜੁਲਾਈ ਨੂੰ PM ਮੋਦੀ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 27 ਜੁਲਾਈ ਨੂੰ PM ਮੋਦੀ ਹਲਵਾਰਾ ਏਅਰਪੋਰਟ ਦਾ ਉਦਘਾਟਨ ਕਰ ਸਕਦੇ ਹਨ, ਜਿਸ ਪਿੱਛੋਂ ਇਹ ਏਅਰਪੋਰਟ ਆਮ ਯਾਤਰੀ ਜਹਾਜ਼ਾਂ ਦੀ ਆਵਾਜਾਈ ਲਈ ਚਾਲੂ ਹੋ ਸਕਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. 29 ਵਿਧਾਇਕ ਬਲੈਕਲਿਸਟ ! ਲੱਖਾਂ ਦਾ ਬਿਜਲੀ ਦਾ ਬਿੱਲ ਤੇ ਟੌਰ ਨਵਾਬੀ
ਰਾਜਸਥਾਨ 'ਚ ਇੱਕ ਵਾਰ ਫਿਰ ਬਿਜਲੀ ਬਿੱਲਾਂ ਨੂੰ ਲੈ ਕੇ ਇੱਕ ਵੱਡਾ ਮੁੱਦਾ ਸਾਹਮਣੇ ਆਇਆ ਹੈ। ਇਸ ਵਾਰ ਲੱਖਾਂ ਰੁਪਏ ਦੇ ਬਿਜਲੀ ਬਿੱਲ ਬਕਾਇਆ ਵਿਧਾਇਕ ਤੇ ਮੰਤਰੀ ਖ਼ਬਰਾਂ 'ਚ ਹਨ। ਆਮ ਤੌਰ 'ਤੇ ਅਸੀਂ ਸੋਚਦੇ ਹਾਂ ਕਿ ਨੇਤਾਵਾਂ ਅਤੇ ਵੀਆਈਪੀਜ਼ ਦਾ ਹਰ ਕੰਮ ਆਸਾਨੀ ਨਾਲ ਹੋ ਜਾਂਦਾ ਹੈ ਪਰ ਜਦੋਂ ਬਿਜਲੀ ਬਿੱਲਾਂ ਦੀ ਗੱਲ ਆਉਂਦੀ ਹੈ, ਤਾਂ ਵੀ ਇਹ ਲੋਕ ਪਿੱਛੇ ਨਹੀਂ ਹਨ। ਰਾਜਸਥਾਨ ਬਿਜਲੀ ਵਿਭਾਗ ਨੇ ਹਾਲ ਹੀ 'ਚ ਡਿਫਾਲਟਰਾਂ ਦੀ ਇੱਕ ਲੰਬੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਕੁੱਲ 30 ਨਾਮ ਹਨ। ਇਨ੍ਹਾਂ 'ਚ 29 ਵਿਧਾਇਕ ਅਤੇ ਇੱਕ ਮੰਤਰੀ ਸ਼ਾਮਲ ਹਨ। ਇਸ ਸੂਚੀ 'ਚ ਕੁੱਲ ਬਿੱਲ ਬਕਾਇਆ ਲਗਭਗ 30 ਲੱਖ ਰੁਪਏ ਤੋਂ ਵੱਧ ਦੱਸਿਆ ਜਾ ਰਿਹਾ ਹੈ। ਰਾਜਸਥਾਨ ਵਿੱਚ ਪੈਂਡਿੰਗ ਬਿਜਲੀ ਬਿੱਲ ਮਾਮਲੇ ਵਿੱਚ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਸੂਚੀ 'ਚ ਦੋਵਾਂ ਮੁੱਖ ਰਾਜਨੀਤਿਕ ਪਾਰਟੀਆਂ ਦੇ ਵਿਧਾਇਕਾਂ ਦੇ ਨਾਮ ਹਨ। ਭਾਜਪਾ ਦੇ 16 ਵਿਧਾਇਕ ਅਤੇ ਕਾਂਗਰਸ ਦੇ 9 ਵਿਧਾਇਕ ਇਸ ਸੂਚੀ ਵਿੱਚ ਹਨ। ਇਸ ਤੋਂ ਇਲਾਵਾ ਭਾਰਤ ਆਦਿਵਾਸੀ ਪਾਰਟੀ ਦੇ 2 ਵਿਧਾਇਕ ਅਤੇ 2 ਆਜ਼ਾਦ ਵਿਧਾਇਕ ਵੀ ਡਿਫਾਲਟ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਵੱਡੀ ਖ਼ਬਰ : 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਬਿਆ ਪੂਰਾ ਸ਼ਹਿਰ
ਪੰਜਾਬ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ 5 ਵਾਰ ਬੰਬ ਨਾਲ ਉਡਾਉਣ ਧਮਕੀ ਮਿਲਣ ਤੋਂ ਬਾਅਗ ਕਈ ਸਕੂਲਾਂ ਨੂੰ ਵਾਰ-ਵਾਰ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਨਾਲ ਪੰਜਾਬ ਸਣੇ ਕਈ ਸੂਬਿਆਂ ਦੇ ਲੋਕ ਦਹਿਸ਼ਤ ਵਿਚ ਹਨ। ਦਿੱਲੀ ਤੋਂ ਕਈ ਸਕੂਲਾਂ ਤੋਂ ਬਾਅਦ ਅੱਜ ਬੈਂਗਲੁਰੂ ਦੇ ਲਗਭਗ 40 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੂਰਾ ਸ਼ਹਿਰ ਕੰਬ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੰਬ ਦੀਆਂ ਇਹ ਧਮਕੀਆਂ ਇਕ ਈਮੇਲ ਰਾਹੀਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਸਾਰੇ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਇਸ ਧਮਕੀ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. Big Breaking ; ਪੰਜਾਬ ਕਾਂਗਰਸ ਦੇ ਇੰਚਾਰਜ ਦਾ ਪੁੱਤਰ ਗ੍ਰਿਫ਼ਤਾਰ
ਅੱਜ ਸਵੇਰੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਦੇ ਭਿਲਾਈ ਸਥਿਤ ਘਰ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਈ.ਡੀ. ਦੀ ਟੀਮ ਨੇ ਚੈਤਨਿਆ ਬਘੇਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. 'ਤੀਜਾ ਵਿਸ਼ਵ ਯੁੱਧ ਸ਼ੁਰੂ ਹੋ ਚੁੱਕਾ, ਸਾਨੂੰ ਤਿਆਰ ਰਹਿਣ ਦੀ ਲੋੜ', ਰੂਸ ਦੇ ਸਾਬਕਾ ਰਾਸ਼ਟਰਪਤੀ ਦੀ ਚੇਤਾਵਨੀ
ਰੂਸ ਦੇ ਸਾਬਕਾ ਰਾਸ਼ਟਰਪਤੀ ਦਮਿਤਰੀ ਮੇਦਵੇਦੇਵ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਬਿਆਨ ਮੁਤਾਬਕ ਤੀਜਾ ਵਿਸ਼ਵ ਯੁੱਧ ਸ਼ੁਰੂ ਹੋ ਚੁੱਕਾ ਹੈ। ਡੋਨਾਲਡ ਟਰੰਪ ਵੱਲੋਂ ਵਲਾਦੀਮੀਰ ਪੁਤਿਨ ਨੂੰ 50 ਦਿਨਾਂ ਦਾ ਅਲਟੀਮੇਟਮ ਜਾਰੀ ਕਰਨ ਤੋਂ ਕੁਝ ਦਿਨ ਬਾਅਦ ਦਮਿਤਰੀ ਮੇਦਵੇਦੇਵ ਦਾ ਕਹਿਣਾ ਹੈ ਕਿ ਜੇਕਰ ਪੱਛਮੀ ਦੇਸ਼ ਯੂਕ੍ਰੇਨ ਯੁੱਧ ਵਿੱਚ ਆਪਣੀ ਸ਼ਮੂਲੀਅਤ ਵਧਾਉਂਦੇ ਹਨ ਤਾਂ ਰੂਸ ਨੂੰ ਜਵਾਬ ਦੇਣ ਲਈ ਤਿਆਰ ਰਹਿਣ ਦੀ ਲੋੜ ਹੈ। ਇਹ ਬਿਆਨ ਉਦੋਂ ਆਇਆ ਹੈ ਜਦੋਂ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਹੈ, ਅਮਰੀਕੀ ਰਾਜਦੂਤ ਲਈ ਆਪਣੀ ਚੋਣ ਦਾ ਐਲਾਨ ਕੀਤਾ ਹੈ ਅਤੇ ਅਮਰੀਕਾ ਨਾਲ ਡਰੋਨ "ਮੈਗਾ-ਡੀਲ" ਦੀ ਸੰਭਾਵਨਾ ਨੂੰ ਉਜਾਗਰ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਵੱਡੀ ਖ਼ਬਰ : ਸਕੂਲੀ ਬੱਚਿਆਂ ਨਾਲ ਭਰੀ ਬੱਸ ਪਲਟੀ, ਇਕ ਦੀ ਮੌਤ ਤੇ 21 ਜ਼ਖਮੀ
ਸਕੂਲੀ ਬੱਚਿਆਂ ਨਾਲ ਭਰੀ ਬੱਸ ਦੇ ਪਲਟਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇੰਗਲੈਂਡ ਦੇ ਦੱਖਣ-ਪੱਛਮ ਵਿੱਚ ਮਿਡਲ ਸਕੂਲ ਦੇ ਬੱਚਿਆਂ ਨਾਲ ਭਰੀ ਇੱਕ ਬੱਸ ਪਲਟ ਗਈ ਅਤੇ ਖੱਡ ਵਿੱਚ ਲੰਬੀ ਦੂਰੀ ਤੱਕ ਖਿਸਕਦੀ ਚਲੀ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News