ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਤੇ ਫ਼ੌਜਾ ਸਿੰਘ ਪੰਜ ਤੱਤਾਂ ''ਚ ਵਿਲੀਨ, ਪੜ੍ਹੋ top-10 ਖ਼ਬਰਾਂ

Sunday, Jul 20, 2025 - 07:09 PM (IST)

ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਤੇ ਫ਼ੌਜਾ ਸਿੰਘ ਪੰਜ ਤੱਤਾਂ ''ਚ ਵਿਲੀਨ, ਪੜ੍ਹੋ top-10 ਖ਼ਬਰਾਂ

ਜਲੰਧਰ-ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ 'ਚ ਗੱਲਬਾਤ ਹੋਈ ਇਸ ਦੇ ਨਾਲ ਹੀ ਸੜਕ ਹਾਦਸੇ ਦੌਰਾਨ ਬੀਤੇ ਦਿਨੀਂ ਦੌੜਾਕ ਫ਼ੌਜਾ ਸਿੰਘ ਦੀ ਮੌਤ ਹੋ ਗਈ ਸੀ। ਫ਼ੌਜਾ ਸਿੰਘ ਅੱਜ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਵਿਦੇਸ਼ ਵਿਚ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਦੇ ਆਉਣ ਮਗਰੋਂ ਦੁਪਹਿਰ ਨੂੰ ਜੱਦੀ ਪਿੰਡ ਬਿਆਸ ਵਿਚ ਕਰ ਦਿੱਤਾ ਗਿਆ। ਫ਼ੌਜਾ ਸਿੰਘ ਦੀ ਅੰਤਿਮ ਵਿਦਾਈ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਗਵਰਨਰ ਗੁਲਾਬ ਚੰਦ ਕਚਾਰੀਆ ਸਮੇਤ ਕਈ ਸਿਆਸੀ ਲੀਡਰਾਂ ਸਣੇ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ। ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਮ੍ਰਿਤਕ ਦੇਹ ਨੂੰ ਜਲੰਧਰ ਦੇ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਅੰਤਿਮ ਰੀਤੀ-ਰਿਵਾਜ਼ਾਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...

1. ਦੌੜਾਕ ਫ਼ੌਜਾ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੇ 114 ਸਾਲਾ ਦੇ ਦੌੜਾਕ ਫ਼ੌਜਾ ਸਿੰਘ ਦਾ ਅੱਜ ਜੱਦੀ ਪਿੰਡ ਬਿਆਸ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਫ਼ੌਜਾ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ, ਪਵਨ ਟੀਨੂ, ਕੈਬਨਿਟ ਮੰਤਰੀ ਮੋਹਿੰਦਰ ਭਗਤ ਸਮੇਤ ਕਈ ਸਿਆਸੀ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਭਗਵੰਤ ਸਿੰਘ ਮਾਨ ਨੇ ਮਹਾਨ ਦੌੜਾਕ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨ੍ਹਾਂ ਨੇ ਪਰਿਵਾਰ ਵਾਲਿਆਂ ਨਾਲ ਦੁੱਖ਼ ਪ੍ਰਗਟਾਇਆ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਪੰਜ ਤੱਤਾਂ 'ਚ ਵਿਲੀਨ ਹੋਏ ਦੌੜਾਕ ਫ਼ੌਜਾ ਸਿੰਘ, ਅੰਤਿਮ ਵਿਦਾਈ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਹਸਤੀਆਂ
ਸੜਕ ਹਾਦਸੇ ਦੌਰਾਨ ਬੀਤੇ ਦਿਨੀਂ ਦੌੜਾਕ ਫ਼ੌਜਾ ਸਿੰਘ ਦੀ ਮੌਤ ਹੋ ਗਈ ਸੀ। ਫ਼ੌਜਾ ਸਿੰਘ ਅੱਜ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਵਿਦੇਸ਼ ਵਿਚ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਦੇ ਆਉਣ ਮਗਰੋਂ ਦੁਪਹਿਰ ਨੂੰ ਜੱਦੀ ਪਿੰਡ ਬਿਆਸ ਵਿਚ ਕਰ ਦਿੱਤਾ ਗਿਆ। ਫ਼ੌਜਾ ਸਿੰਘ ਦੀ ਅੰਤਿਮ ਵਿਦਾਈ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਗਵਰਨਰ ਗੁਲਾਬ ਚੰਦ ਕਚਾਰੀਆ ਸਮੇਤ ਕਈ ਸਿਆਸੀ ਲੀਡਰਾਂ ਸਣੇ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ। ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਮ੍ਰਿਤਕ ਦੇਹ ਨੂੰ ਜਲੰਧਰ ਦੇ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਅੰਤਿਮ ਰੀਤੀ-ਰਿਵਾਜ਼ਾਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਕੀਤੀ ਸ਼ੁਰੂਆਤ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧੂਰੀ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਵਲੋਂ ਇੱਥੇ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਹੈ। ਇਹ ਲਾਇਬ੍ਰੇਰੀ 1.59 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ 'ਚ 8 ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਸਨ। ਮੁੱਖ ਮੰਤਰੀ ਮਾਨ ਦਾ ਸੁਫ਼ਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਫ਼ਲਤਾ ਹਾਸਲ ਕਰਨ ਲਈ ਯੋਗ ਬਣਾਇਆ ਜਾਵੇ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪਾਰਟੀ ਦਾ ਕੀ ਆਇਆ ਫ਼ੈਸਲਾ (ਵੀਡੀਓ)
ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ 'ਚ ਗੱਲਬਾਤ ਹੋਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਦਾ ਨਾਂ ਲੈ ਕੇ ਆਪਣਾ ਉਮੀਦਵਾਰ ਘੋਸ਼ਿਤ ਕੀਤਾ । ਇਸ ਦੇ ਨਾਲ ਹੀ ਸੁਖਵਿੰਦਰ ਕੌਰ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਤਕੜੇ ਹੋ ਕੇ ਚੋਣ ਲੜਨ ਲਈ ਕਿਹਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. ਅਵਾਰਾ ਕੁੱਤਿਆਂ ਦੀ ਦਹਿਸ਼ਤ! 2.3 ਲੱਖ ਲੋਕਾਂ ਨੂੰ ਵੱਢਿਆ ਤੇ 19 ਲੋਕਾਂ ਦੀ ਹੋਈ ਮੌਤ
ਐਤਵਾਰ ਨੂੰ ਜਾਰੀ ਕੀਤੇ ਗਏ ਅਧਿਕਾਰਤ ਅੰਕੜਿਆਂ ਅਨੁਸਾਰ, ਪਿਛਲੇ ਛੇ ਮਹੀਨਿਆਂ 'ਚ ਕਰਨਾਟਕ 'ਚ 2.3 ਲੱਖ ਤੋਂ ਵੱਧ ਕੁੱਤਿਆਂ ਦੇ ਕੱਟਣ ਦੇ ਮਾਮਲੇ ਅਤੇ 19 ਰੈਬੀਜ਼ ਦੀ ਮੌਤ ਦਰਜ ਕੀਤੀ ਗਈ ਹੈ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਤੇਜ਼ੀ ਨਾਲ ਵਾਧਾ ਦਰਸਾਉਂਦੀ ਹੈ। ਪੂਰੇ 2024 'ਚ ਰਾਜ 'ਚ 3.6 ਲੱਖ ਕੁੱਤਿਆਂ ਦੇ ਕੱਟਣ ਦੇ ਮਾਮਲੇ ਅਤੇ 42 ਰੇਬੀਜ਼ ਦੀ ਮੌਤ ਦਰਜ ਕੀਤੀ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. 2 ਦਿਨਾਂ ਦੇ ਯੂਕੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ,  Indo-Pacific ਰਣਨੀਤੀ ਤੇ ਆਰਥਿਕ ਭਾਈਵਾਲੀ 'ਤੇ ਰਹੇਗਾ Focus
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੋਂ 24 ਜੁਲਾਈ ਦੇ ਵਿਚਕਾਰ ਯੂਨਾਈਟਿਡ ਕਿੰਗਡਮ (ਯੂਕੇ) ਦੇ ਅਧਿਕਾਰਤ ਦੌਰੇ 'ਤੇ ਜਾਣਗੇ। ਇਹ ਦੌਰਾ ਬ੍ਰਿਟਿਸ਼ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਦੇ ਸੱਦੇ 'ਤੇ ਹੋ ਰਿਹਾ ਹੈ, ਜਿਨ੍ਹਾਂ ਨੇ ਹਾਲ ਹੀ ਵਿੱਚ ਦੇਸ਼ ਵਿੱਚ ਸੱਤਾ ਸੰਭਾਲੀ ਹੈ। ਇਹ ਪ੍ਰਧਾਨ ਮੰਤਰੀ ਮੋਦੀ ਦਾ ਬ੍ਰਿਟੇਨ ਦਾ ਚੌਥਾ ਦੌਰਾ ਹੋਵੇਗਾ ਪਰ ਇਹ ਨਵੀਂ ਲੇਬਰ ਪਾਰਟੀ ਸਰਕਾਰ ਨਾਲ ਉਨ੍ਹਾਂ ਦੀ ਪਹਿਲੀ ਦੁਵੱਲੀ ਗੱਲਬਾਤ ਹੋਵੇਗੀ, ਜੋ ਇਸ ਦੌਰੇ ਨੂੰ ਰਣਨੀਤਕ ਤੌਰ 'ਤੇ ਮਹੱਤਵਪੂਰਨ ਬਣਾਉਂਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਭਾਰਤ ਨੇ ਬਣਾਇਆ ਪਹਿਲਾ ਸਵਦੇਸ਼ੀ ਮਲੇਰੀਆ ਟੀਕਾ, ਕਿਫਾਇਤੀ ਕੀਮਤ ਤੇ ਦੋਹਰੀ ਪ੍ਰੋਟੈਕਸ਼ਨ
ਭਾਰਤ ਨੇ ਮਲੇਰੀਆ ਵਰਗੀ ਘਾਤਕ ਬਿਮਾਰੀ ਵਿਰੁੱਧ ਇੱਕ ਵੱਡੀ ਵਿਗਿਆਨਕ ਪ੍ਰਾਪਤੀ ਹਾਸਲ ਕੀਤੀ ਹੈ। ਦੇਸ਼ ਦਾ ਪਹਿਲਾ ਸਵਦੇਸ਼ੀ ਮਲੇਰੀਆ ਟੀਕਾ 'EdFalciVax' ਤਿਆਰ ਕੀਤਾ ਗਿਆ ਹੈ। ਇਹ ਟੀਕਾ ਨਾ ਸਿਰਫ਼ ਮਲੇਰੀਆ ਦੀ ਲਾਗ ਨੂੰ ਰੋਕਣ ਵਿੱਚ ਪ੍ਰਭਾਵਸ਼ਾਲੀ ਹੈ, ਸਗੋਂ ਇਸਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਸਮਰੱਥ ਵੀ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐੱਮਆਰ) ਨੇ ਕਿਹਾ ਕਿ ਇਹ ਟੀਕਾ ਮਲੇਰੀਆ ਪਰਜੀਵੀ ਪਲਾਜ਼ਮੋਡੀਅਮ ਫਾਲਸੀਪੈਰਮ ਵਿਰੁੱਧ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਪਾਇਆ ਗਿਆ ਹੈ। ਇਸ ਪਰਜੀਵੀ ਨੂੰ ਸਭ ਤੋਂ ਘਾਤਕ ਮਲੇਰੀਆ ਦੀ ਲਾਗ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਲਹਿੰਦੇ ਪੰਜਾਬ 'ਚ ਮੀਂਹ ਦਾ ਕਹਿਰ ਜਾਰੀ, ਮ੍ਰਿਤਕਾਂ ਦੀ ਗਿਣਤੀ 200 ਤੋਂ ਪਾਰ
ਭਾਰਤ ਦੇ ਗੁਆਂਢੀ ਦੇਸ਼ ਵਿਚ ਮੌਨਸੂਨ ਬਾਰਿਸ਼ ਲਗਾਤਾਰ ਜਾਰੀ ਹੈ, ਜਿਸ ਨਾਲ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਮੌਨਸੂਨ ਬਾਰਿਸ਼ ਕਾਰਨ 10 ਹੋਰ ਲੋਕਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 200 ਤੋਂ ਪਾਰ ਹੋ ਗਈ। ਦੇਸ਼ ਦੀ ਮੁੱਖ ਆਫ਼ਤ ਕੰਟਰੋਲ ਸੰਸਥਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੰਜਾਬ ਪ੍ਰਾਂਤ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿਸ ਵਿੱਚ ਮੀਂਹ ਦੀ ਐਮਰਜੈਂਸੀ ਪਹਿਲਾਂ ਹੀ ਐਲਾਨੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਵੱਡੀ ਖ਼ਬਰ ; ਨਹੀਂ ਹੋਵੇਗਾ India vs Pakistan ! ਰੱਦ ਹੋ ਗਿਆ ਮਹਾਮੁਕਾਬਲਾ
ਸ਼ਿਖ਼ਰ ਧਵਨ, ਹਰਭਜਨ ਸਿੰਘ ਤੇ ਹੋਰ ਕਈ ਖਿਡਾਰੀਆਂ ਵੱਲੋਂ ਮੁਕਾਬਲਾ ਖੇਡਣ ਤੋਂ ਇਨਕਾਰ ਕੀਤੇ ਜਾਣ ਮਗਰੋਂ 'ਵਰਲਡ ਚੈਂਪੀਅਨਸ਼ਿਪ ਆਫ਼ ਲੈਜੈਂਡਜ਼' ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਹੋਣ ਵਾਲੇ ਮੈਚ ਨੂੰ ਰੱਦ ਕਰ ਦਿੱਤਾ ਗਿਆ ਹੈ। ਭਾਰਤੀ ਖਿਡਾਰੀਆਂ ਨੇ ਅਪ੍ਰੈਲ ਵਿੱਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਇਸ ਮੈਚ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News