ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਖ਼ਤ Warning ਤੇ ਨਕਸ਼ਿਆਂ ਨੂੰ ਲੈ ਕੇ ਨਵਾਂ ਐਲਾਨ, ਪੜ੍ਹੋ top-10 ਖ਼ਬਰਾਂ
Friday, Jul 25, 2025 - 07:18 PM (IST)

ਜਲੰਧਰ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਊਟੀ 'ਚ ਲਾਪਰਵਾਹੀ ਕਰਨ ਵਾਲੇ ਡਾਕਟਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਖੰਨਾ ਦੇ ਸਰਕਾਰੀ ਹਸਪਤਾਲ ਵਿਚ ਨਵਜੰਮੀ ਬੱਚੀ ਦੀ ਮੌਤ ਦੇ ਮਾਮਲੇ ਵਿਚ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਨੂੰ ਸਸਪੈਂਡ ਕਰਨ ਮਗਰੋਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਬਾਕੀ ਮੁਲਾਜ਼ਮਾਂ ਨੂੰ ਵੀ ਸਖ਼ਤ ਲਹਿਜੇ ਵਿਚ Warning ਦਿੱਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇ ਸਰਕਾਰੀ ਨੌਕਰੀ ਕਰਨੀ ਹੈ ਤਾਂ ਇਮਾਨਦਾਰੀ ਨਾਲ ਕਰੋ। ਉਨ੍ਹਾਂ ਸਰਕਾਰੀ ਡਾਕਟਰਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੇ ਪਰਸਨਲ ਪ੍ਰੈਕਟਿਸ ਕਰਨੀ ਹੈ ਤਾਂ ਉਹ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦੇਣ। ਇਸ ਦੇ ਨਾਲ ਹੀ ਸੂਬੇ ਵਿਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਅਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ। ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ। ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬੀਆਂ ਲਈ ਡਰਾਉਣੀ ਖ਼ਬਰ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਪੰਜਾਬ ਵਿਚ ਬੱਚਿਆਂ ਨੂੰ ਲੈ ਕੇ ਹੋਏ ਹੈਰਾਨ ਕਰ ਦੇਣ ਵਾਲਾ ਖੁਲਾਸਾ ਹੋਇਆ ਹੈ। ਦਰਅਸਲ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿਚ ਪੰਜ ਸਾਲ ਤੱਕ ਦੇ ਬੱਚੇ ਕੁਪੋਸ਼ਣ ਦੇ ਸ਼ਿਕਾਰ ਬਣਦੇ ਜਾ ਰਹੇ ਹਨ। ਇਹ ਦਾਅਵਾ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਪੋਸ਼ਣ ਟ੍ਰੈਕਰ ਡਾਟਾ ਜੂਨ 2025 ਵਿਚ ਕੀਤਾ ਗਿਆ ਹੈ, ਜਿਸ ਮੁਤਾਬਕ ਪੰਜਾਬ ਵਿਚ 0-5 ਸਾਲ ਦੀ ਉਮਰ ਦੇ ਬੱਚਿਆਂ ਦੀ ਲੰਬਾਈ ਉਨ੍ਹਾਂ ਦੀ ਉਮਰ ਦੇ ਹਿਸਾਬ ਨਾਲ ਕਾਫੀ ਨਹੀਂ ਹੈ। ਇਸ ਉਮਰ ਦੇ 2.95 ਫੀਸਦੀ ਬੱਚੇ ਪਤਲੇ ਅਤੇ 5.12 ਫੀਸਦੀ ਬੱਚਿਆਂ ਦੇ ਭਾਰ ਵਿਚ ਵੀ ਵਾਧਾ ਨਹੀਂ ਹੋ ਰਿਹਾ ਹੈ। ਕੁਪੋਸ਼ਣ ਦਾ ਸ਼ਿਕਾਰ ਹੋਣ ਪਿੱਛੇ ਸਿਹਤ ਮੰਤਰਾਲੇ ਨੇ ਦੋ ਅਹਿਮ ਕਾਰਨ ਦੱਸੇ ਹਨ, ਜਿਸ ਵਿਚ ਬੱਚਿਆਂ ਦੇ ਖਾਣ-ਪਾਣ 'ਚੋਂ ਪੌਸ਼ਟਿਕ ਭੋਜਨ ਜਿਵੇਂ ਕਿ ਦੁੱਧ, ਦਹੀਂ, ਦਾਲਾਂ, ਹਰੀਆਂ ਸਬਜੀਆਂ ਅਤੇ ਫਲਾਂ ਦਾ ਦੂਰ ਹੋਣਾ ਹੈ ਅਤੇ ਦੂਸਰਾ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਫਾਸਟ ਅਤੇ ਜੰਕ ਫੂਡ ਵੱਲ ਵਧੇਰੇ ਧੱਕ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਹੋਈ ਅਜਿਹੀ ਵੀਡੀਓ ਨੇ ਉਡਾਏ ਸਭ ਦੇ ਹੋਸ਼, ਹੋ ਗਈ ਵੱਡੀ ਕਾਰਵਾਈ
ਪੁਲਸ ਮੁਲਾਜ਼ਮ ਵੱਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਵਿਭਾਗ ਵਿਚ ਹੜਕੰਪ ਮਚ ਗਿਆ ਹੈ। ਵਾਇਰਲ ਹੋਈ ਵੀਡੀਓ ਹੁਸ਼ਿਆਰਪੁਰ ਦੀ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸ਼ਹਿਰ ਦੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਿਸ ਕਾਂਸਟੇਬਲ ਦੀ ਵੀਡੀਓ ਵਾਇਰਲ ਹੋਈ ਹੈ, ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਕਾਂਸਟੇਬਲ ਦੀ ਵੀਡੀਓ ਵਾਇਰਲ ਹੋਈ ਹੈ, ਉਹ ਕਿਸੇ ਹਿੰਦੂ ਨੇਤਾ ਦਾ ਗੰਨਮੈਨ ਰਿਹਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. 'ਅਸਤੀਫ਼ਾ ਦੇ ਦਿਓ...' ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ Warning
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਊਟੀ 'ਚ ਲਾਪਰਵਾਹੀ ਕਰਨ ਵਾਲੇ ਡਾਕਟਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਖੰਨਾ ਦੇ ਸਰਕਾਰੀ ਹਸਪਤਾਲ ਵਿਚ ਨਵਜੰਮੀ ਬੱਚੀ ਦੀ ਮੌਤ ਦੇ ਮਾਮਲੇ ਵਿਚ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਨੂੰ ਸਸਪੈਂਡ ਕਰਨ ਮਗਰੋਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਬਾਕੀ ਮੁਲਾਜ਼ਮਾਂ ਨੂੰ ਵੀ ਸਖ਼ਤ ਲਹਿਜੇ ਵਿਚ Warning ਦਿੱਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇ ਸਰਕਾਰੀ ਨੌਕਰੀ ਕਰਨੀ ਹੈ ਤਾਂ ਇਮਾਨਦਾਰੀ ਨਾਲ ਕਰੋ। ਉਨ੍ਹਾਂ ਸਰਕਾਰੀ ਡਾਕਟਰਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੇ ਪਰਸਨਲ ਪ੍ਰੈਕਟਿਸ ਕਰਨੀ ਹੈ ਤਾਂ ਉਹ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦੇਣ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਜ਼ਮੀਨਾਂ ਦੇ ਨਕਸ਼ਿਆਂ ਨੂੰ ਲੈ ਕੇ ਸਰਕਾਰ ਦਾ ਨਵਾਂ ਐਲਾਨ
ਸੂਬੇ ਵਿਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਅਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ। ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ ਹੋਣ ਦੀ ਵਧਾਈ ਗਈ ਉਮਰ ਹੱਦ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਦੀ ਮੀਟਿੰਗ ਕੀਤੀ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ। ਮੀਟਿੰਗ ਵਿਚ ਗਰੁੱਪ ਡੀ ਵਿਚ ਭਰਤੀ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਦਰਅਸਲ ਗਰੁੱਪ ਡੀ ਵਿਚ ਭਰਤੀ ਲਈ ਉਮਰ ਹੱਦ 2 ਸਾਲ ਵਧਾ ਦਿੱਤੀ ਗਈ ਹੈ। ਭਰਤੀ ਦੀ ਉਮਰ 35 ਸਾਲ ਤੋਂ ਵਧਾ ਕੇ 37 ਸਾਲ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਕੇਂਦਰ ਸਰਕਾਰ ਦਾ ਵੱਡਾ ਐਕਸ਼ਨ ! ਅੱਜ ਤੋਂ ਭਾਰਤ 'ਚ 25 OTT ਐਪਸ 'ਤੇ ਬੈਨ
ਗੈਰ-ਕਾਨੂੰਨੀ ਤੇ ਅਸ਼ਲੀਲ ਸਮੱਗਰੀ 'ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਇੰਟਰਨੈੱਟ ਸੇਵਾ ਪ੍ਰਦਾਤਾਵਾਂ (ISPs) ਨੂੰ 25 OTT ਪਲੇਟਫਾਰਮਾਂ ਤੱਕ ਜਨਤਕ ਪਹੁੰਚ ਨੂੰ ਅਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ 'ਚ Ullu, ALTT ਅਤੇ Desiflix ਵਰਗੇ ਵੱਡੇ ਅਤੇ ਪ੍ਰਸਿੱਧ ਨਾਮ ਸ਼ਾਮਲ ਹਨ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਦੁਆਰਾ ਜਾਰੀ ਇੱਕ ਨੋਟੀਫਿਕੇਸ਼ਨ 'ਚ ਜ਼ੋਰ ਦਿੱਤਾ ਗਿਆ ਹੈ ਕਿ ਵਿਚੋਲੇ ਸੂਚਨਾ ਤਕਨਾਲੋਜੀ ਐਕਟ, 2000, ਅਤੇ ਸੂਚਨਾ ਤਕਨਾਲੋਜੀ (ਵਿਚੋਲੇ ਦਿਸ਼ਾ-ਨਿਰਦੇਸ਼ ਅਤੇ ਡਿਜੀਟਲ ਮੀਡੀਆ ਨੈਤਿਕਤਾ ਕੋਡ) ਨਿਯਮਾਂ, 2021 ਦੇ ਤਹਿਤ ਗੈਰ-ਕਾਨੂੰਨੀ ਜਾਣਕਾਰੀ ਤੱਕ ਪਹੁੰਚ ਨੂੰ ਹਟਾਉਣ ਜਾਂ ਅਯੋਗ ਕਰਨ ਲਈ ਜ਼ਿੰਮੇਵਾਰ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਕਦਮ ਦਾ ਉਦੇਸ਼ ਸਮੱਗਰੀ ਦੇ ਪ੍ਰਸਾਰ ਨੂੰ ਰੋਕਣਾ ਹੈ ਜੋ ਜਿਨਸੀ ਤੌਰ 'ਤੇ ਸਪੱਸ਼ਟ ਅਤੇ ਭਾਰਤੀ ਕਾਨੂੰਨੀ ਅਤੇ ਸੱਭਿਆਚਾਰਕ ਮਿਆਰਾਂ ਦੀ ਉਲੰਘਣਾ ਕਰਨ ਵਾਲੀ ਮੰਨੀ ਜਾਂਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਹੁਣ ਵਿਆਹ ਤੋਂ ਪਹਿਲਾਂ ਲਾੜਾ-ਲਾੜੀ ਦਾ ਹੋਇਆ ਕਰੇਗਾ HIV ਟੈਸਟ !
ਦੇਸ਼ ਤੇ ਦੁਨੀਆ 'ਚ ਏਡਜ਼ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਮੇਘਾਲਿਆ ਸਰਕਾਰ ਇਕ ਅਹਿਮ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਮਾਜੇਲ ਅੰਪਾਰੀਨ ਲਿੰਗਦੋਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਚ.ਆਈ.ਵੀ. ਏਡਜ਼ ਦੇ ਵਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਇਕ ਅਜਿਹੀ ਨੀਤੀ ਨੂੰ ਲਾਗੂ ਕਰਨ ਜਾ ਰਹੀ ਹੈ, ਜਿਸ ਨਾਲ ਵਿਆਹ ਤੋਂ ਪਹਿਲਾਂ ਹੀ ਜੋੜੇ ਦਾ ਐੱਚ.ਆਈ.ਵੀ. ਟੈਸਟ ਕਰਵਾਇਆ ਜਾਵੇਗਾ। ਸਰਕਾਰ ਇਸ ਨੀਤੀ ਨੂੰ ਲਾਗੂ ਕਰਨ ਲਈ ਕਾਨੂੰਨੀ ਸੰਭਾਵਨਾਵਾਂ 'ਤੇ ਚਰਚਾ ਕਰ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ ਸਮੇਤ 30 ਦਿਨ ਦੀਆਂ ਛੁੱਟੀਆਂ
ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਵੱਡਾ ਰਾਹਤ ਦੀ ਖ਼ਬਰ ਹੈ। ਮੁਲਾਜ਼ਮ ਆਪਣੇ ਬੁਜ਼ੁਰਗ ਮਾਪਿਆਂ ਦੀ ਦੇਖਭਾਲ-ਸੰਭਾਲ ਨੂੰ ਲੈ ਕੇ ਚਿੰਤਤ ਹਨ ਤਾਂ ਹੁਣ ਇਹ ਤੁਹਾਡੇ ਲਈ ਸੁਖਦ ਖ਼ਬਰ ਹੈ। ਕੇਂਦਰ ਸਰਕਾਰ ਨੇ ਸੰਵੇਦਨਸ਼ੀਲ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਸਰਕਾਰੀ ਕਰਮਚਾਰੀ ਆਪਣੀਆਂ ਮਾਤਾ-ਪਿਤਾ ਦੀ ਦੇਖਭਾਲ ਲਈ 30 ਦਿਨਾਂ ਦੀ ਤਨਖਾਹ ਸਮੇਤ ਲੰਬੀ ਛੁੱਟੀ ਲੈ ਸਕਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਭਾਰਤ ਦੇ 'ਦੋਸਤ' ਟਰੰਪ ਦਾ ਇਕ ਹੋਰ ਤਾਲੀਬਾਨੀ ਫ਼ਰਮਾਨ ! ਭਾਰਤੀਆਂ ਨੂੰ ਦੇ'ਤਾ ਕਰਾਰਾ ਝਟਕਾ
ਇਕ ਪਾਸੇ ਜਿੱਥੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਆਪਣਾ ਦੋਸਤ ਕਹਿੰਦੇ ਹਨ, ਉੱਥੇ ਹੀ ਹੁਣ ਉਨ੍ਹਾਂ ਨੇ ਇਕ ਹੋਰ ਫ਼ਰਮਾਨ ਸੁਣਾ ਕੇ ਭਾਰਤੀ ਵਰਕਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਟਰੰਪ ਨੇ ਅਮਰੀਕਾ ਦੀ ਗੂਗਲ ਤੇ ਮਾਈਕ੍ਰੋਸਾਫਟ ਵਰਗੀਆਂ ਵੱਡੀਆਂ ਤਕਨੀਕੀ ਕੰਪਨੀਆਂ ਨੂੰ ਭਾਰਤ ਵਿਚ ਹਾਇਰਿੰਗ ਰੋਕਣ ਨੂੰ ਕਹਿ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਅਮਰੀਕਾ 'ਚ Green card ਧਾਰਕਾਂ ਲਈ ਨਵੇਂ ਹੁਕਮ ਜਾਰੀ
ਜਦੋਂ ਤੋਂ ਰਾਸ਼ਟਰਪਤੀ ਡੋਨਾਲਡ ਟਰੰਪ ਸੱਤਾ ਵਿੱਚ ਆਏ ਹਨ, ਉਨ੍ਹਾਂ ਨੇ ਉਨ੍ਹਾਂ ਸਾਰਿਆਂ 'ਤੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਖ਼ਾਸ ਕਰਕੇ ਉਨ੍ਹਾਂ 'ਤੇ ਜੋ ਅਮਰੀਕੀ ਨਾਗਰਿਕ ਨਹੀਂ ਹਨ ਪਰ ਅਮਰੀਕਾ ਵਿੱਚ ਕਾਨੂੰਨੀ ਤੌਰ 'ਤੇ ਰਹਿ ਰਹੇ ਹਨ। ਰਾਸ਼ਟਰਪਤੀ ਟਰੰਪ ਨੇ ਅਜਿਹੇ ਪ੍ਰਵਾਸੀਆਂ ਲਈ ਕਈ ਤਰ੍ਹਾਂ ਦੇ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਤਾਜ਼ਾ ਆਦੇਸ਼ ਵਿਚ ਅਮਰੀਕੀ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (ਸੀ.ਬੀ.ਪੀ) ਨੇ ਗੈਰ-ਅਮਰੀਕੀ ਨਾਗਰਿਕਾਂ ਅਤੇ ਗ੍ਰੀਨ ਕਾਰਡ ਧਾਰਕਾਂ ਨੂੰ ਆਪਣੇ ਰਜਿਸਟ੍ਰੇਸ਼ਨ ਦਸਤਾਵੇਜ਼ ਹਰ ਸਮੇਂ ਆਪਣੇ ਕੋਲ ਰੱਖਣ ਦਾ ਹੁਕਮ ਦਿੱਤਾ ਹੈ, ਨਹੀਂ ਤਾਂ ਉਨ੍ਹਾਂ 'ਤੇ ਜੁਰਮਾਨਾ ਲਗਾਇਆ ਜਾਵੇਗਾ ਅਤੇ ਜਾਅਲਸਾਜ਼ੀ ਲਈ ਮੁਕੱਦਮਾ ਚਲਾਇਆ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-