ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ਤੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੜ੍ਹੋ top-10 ਖ਼ਬਰਾਂ
Monday, Aug 04, 2025 - 07:53 PM (IST)

ਜਲੰਧਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀਆਂ ਸਿਆਸੀ ਪਾਰਟੀਆਂ ਤੇ ਸਿਆਸੀ ਆਗੂਆਂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬ ਦੀ ਨਸਕਲੁਸ਼ੀ ਲਈ ਇਕਜੁੱਟ ਹਨ ਤੇ ਸਾਰੇ ਰਲ਼ ਕੇ ਪੰਜਾਬ ਦੀ ਜਵਾਨੀ ਖ਼ਤਮ ਕਰਨੀ ਚਾਹੁੰਦੇ ਸਨ ਇਸ ਦੇ ਨਾਲ ਹੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈਗਈ ਕੈਬਨਿਟ ਸਬ-ਕਮੇਟੀ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਪੰਜਾਬ ਸਿਵਲ ਸਕੱਤਰੇਤ ਵਿਚ ਹੋਈਆਂ ਇੰਨ੍ਹਾਂ ਮੀਟਿੰਗਾਂ ਦਾ ਉਦੇਸ਼ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨਾ ਸੀ। ਮੀਟਿੰਗਾਂ ਦੌਰਾਨ, ਜੰਗਲਾਤ ਵਰਕਰਜ਼ ਯੂਨੀਅਨ, ਈ.ਟੀ.ਟੀ. ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਮੁੜਬਹਾਲ ਕੱਚੇ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐੱਡ ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ
ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਰਾਤ ਦੇ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਵਿਅਕਤੀ ਵੱਲੋਂ ਅਕਾਲੀ ਦਲ ਦੇ ਵਰਕਰ ਦੇ ਘਰ ’ਤੇ ਸ਼ਰੇਆਮ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ, ਪਰ ਇਹ ਫਾਇਰਿੰਗ ਇਕ ਰੰਗਦਾਰੀ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਸਰਕਾਰ ਨੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ! CM ਮਾਨ ਖ਼ੁਦ ਕੀਤਾ ਐਲਾਨ (ਵੀਡੀਓ)
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅਗਲੇ ਪੜਾਅ ਵਿਚ ਲਿਜਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਸੂਬੇ ਦੇ ਹਰ ਪਿੰਡ ਤੇ ਵਾਰਡ ਵਿਚ ਨਸ਼ਿਆਂ ਖ਼ਿਲਾਫ਼ ਲੜਣ ਲਈ ਡਿਫੈਂਸ ਕਮੇਟੀਆਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ! ਪੰਜਾਬ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀਆਂ ਸਿਆਸੀ ਪਾਰਟੀਆਂ ਤੇ ਸਿਆਸੀ ਆਗੂਆਂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬ ਦੀ ਨਸਕਲੁਸ਼ੀ ਲਈ ਇਕਜੁੱਟ ਹਨ ਤੇ ਸਾਰੇ ਰਲ਼ ਕੇ ਪੰਜਾਬ ਦੀ ਜਵਾਨੀ ਖ਼ਤਮ ਕਰਨੀ ਚਾਹੁੰਦੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ
ਨਵਜੋਤ ਕੌਰ ਸਿੱਧੂ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਧੋਖਾਧੜੀ ਦੇ ਮੁਲਜ਼ਮ ਨੂੰ ਭਾਰਤ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਦੁਬਈ ਵਿਚ ਲੁਕੇ ਮੁਲਜ਼ਮ ਗਗਨਦੀਪ ਸਿੰਘ ਨੂੰ ਭਾਰਤ ਲਿਆਂਦਾ ਜਾਵੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹੁਕਮ ਜਾਰੀ
ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਪੰਜਾਬ ਸਿਵਲ ਸਕੱਤਰੇਤ ਵਿਚ ਹੋਈਆਂ ਇੰਨ੍ਹਾਂ ਮੀਟਿੰਗਾਂ ਦਾ ਉਦੇਸ਼ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨਾ ਸੀ। ਮੀਟਿੰਗਾਂ ਦੌਰਾਨ, ਜੰਗਲਾਤ ਵਰਕਰਜ਼ ਯੂਨੀਅਨ, ਈ.ਟੀ.ਟੀ. ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਮੁੜਬਹਾਲ ਕੱਚੇ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐੱਡ ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਸੋਨੇ ਨੇ ਮਾਰੀ ਵੱਡੀ ਛਾਲ, 1 ਲੱਖ ਦੇ ਪਾਰ ਪਹੁੰਚੀ ਕੀਮਤ, ਚਾਂਦੀ ਵੀ ਹੋਈ ਮਜ਼ਬੂਤ
ਘਰੇਲੂ ਵਾਅਦਾ ਬਾਜ਼ਾਰ ਵਿੱਚ ਅੱਜ ਵਪਾਰ ਵਾਧੇ ਨਾਲ ਸ਼ੁਰੂ ਹੋਇਆ ਹੈ। ਸੋਨੇ ਦੀਆਂ ਕੀਮਤਾਂ ਇੱਕ ਵਾਰ ਫਿਰ 1,00,000 ਰੁਪਏ ਪ੍ਰਤੀ 10 ਗ੍ਰਾਮ ਦੇ ਅੰਕੜੇ ਨੂੰ ਪਾਰ ਕਰ ਗਈਆਂ ਹਨ। ਸੋਮਵਾਰ (4 ਅਗਸਤ) ਨੂੰ, ਸੋਨਾ 1,00,272 ਰੁਪਏ ਅਤੇ ਚਾਂਦੀ ਲਗਭਗ 1,11,021 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਅੰਤਰਰਾਸ਼ਟਰੀ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸੋਨੇ ਦੀਆਂ ਕੀਮਤਾਂ ਵਿੱਚ ਮਜ਼ਬੂਤੀ ਹੈ, ਜਦੋਂ ਕਿ ਚਾਂਦੀ ਦੀ ਗਤੀ ਇਸ ਸਮੇਂ ਕੁਝ ਹੌਲੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਭਾਰਤੀ ਗੇਂਦਬਾਜ਼ਾਂ ਨੇ ਕਰ'ਤਾ ਕਰਿਸ਼ਮਾ ! ਇੰਗਲੈਂਡ ਦੇ ਜਬਾੜੇ 'ਚੋਂ ਕੱਢ ਲਿਆਂਦੀ ਜਿੱਤ, ਲੜੀ ਕਰਵਾਈ ਬਰਾਬਰ
ਭਾਰਤ ਨੇ ਓਵਲ ਵਿੱਚ ਖੇਡਿਆ ਗਿਆ ਪੰਜਵਾਂ ਅਤੇ ਆਖਰੀ ਟੈਸਟ ਛੇ ਦੌੜਾਂ ਨਾਲ ਜਿੱਤ ਲਿਆ ਹੈ। ਭਾਰਤ ਨੇ 374 ਦੌੜਾਂ ਦਾ ਟੀਚਾ ਰੱਖਿਆ ਸੀ। ਜਵਾਬ ਵਿੱਚ, ਅੰਗਰੇਜ਼ੀ ਟੀਮ 367 ਦੌੜਾਂ 'ਤੇ ਆਊਟ ਹੋ ਗਈ। ਇੰਗਲੈਂਡ ਨੂੰ ਪੰਜਵੇਂ ਦਿਨ ਜਿੱਤਣ ਲਈ 35 ਦੌੜਾਂ ਦੀ ਲੋੜ ਸੀ ਅਤੇ ਭਾਰਤ ਨੂੰ ਚਾਰ ਵਿਕਟਾਂ ਦੀ ਲੋੜ ਸੀ। ਸਿਰਾਜ ਨੇ ਅੱਜ ਤਿੰਨ ਵਿਕਟਾਂ ਲਈਆਂ, ਜਦੋਂ ਕਿ ਪ੍ਰਸਿਧ ਕ੍ਰਿਸ਼ਨ ਨੇ ਇੱਕ ਵਿਕਟ ਲਈ। ਸਿਰਾਜ ਨੇ ਪਾਰੀ ਵਿੱਚ ਪੰਜ ਵਿਕਟਾਂ ਲਈਆਂ, ਜਦੋਂ ਕਿ ਪ੍ਰਸਿਧ ਕ੍ਰਿਸ਼ਨ ਨੇ ਚਾਰ ਵਿਕਟਾਂ ਲਈਆਂ। ਆਕਾਸ਼ ਦੀਪ ਨੇ ਇੱਕ ਵਿਕਟ ਲਈ। ਇਸ ਨਾਲ, ਪੰਜ ਮੈਚਾਂ ਦੀ ਟੈਸਟ ਲੜੀ 2-2 ਨਾਲ ਡਰਾਅ 'ਤੇ ਖਤਮ ਹੋਈ। ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਨੌਜਵਾਨ ਟੀਮ ਦਾ ਇਹ ਇਤਿਹਾਸਕ ਪ੍ਰਦਰਸ਼ਨ ਹੈ। ਇਸ ਦੌਰੇ ਤੋਂ ਪਹਿਲਾਂ ਕਿਸੇ ਵੀ ਕ੍ਰਿਕਟ ਪੰਡਿਤਾਂ ਨੇ ਭਾਰਤ ਨੂੰ ਮਨਪਸੰਦ ਨਹੀਂ ਕਿਹਾ ਸੀ। ਹਾਲਾਂਕਿ, ਗਿੱਲ ਦੀ ਨੌਜਵਾਨ ਟੀਮ ਨੇ ਸਾਰੇ ਆਲੋਚਕਾਂ ਨੂੰ ਚੁੱਪ ਕਰਵਾ ਦਿੱਤਾ ਅਤੇ ਲੜੀ 2-2 ਨਾਲ ਡਰਾਅ ਕਰ ਲਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਵੱਡਾ ਹਾਦਸਾ : ਨਦੀ 'ਚ ਡਿੱਗੀ ਡੀਜੇ ਵਾਲੀ ਗੱਡੀ, 5 ਨੌਜਵਾਨਾਂ ਦੀ ਮੌਤ
ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਆ ਰਹੀ ਹੈ। ਇੱਥੇ ਐਤਵਾਰ ਦੇਰ ਰਾਤ ਡੀਜੇ ਨਾਲ ਭਰੀ ਗੱਡੀ ਦੇ ਬਰਸਾਤੀ ਨਦੀ ਵਿੱਚ ਡਿੱਗਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਹਫੜਾ-ਦਫੜੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਵੀਜ਼ਾ ਨਿਯਮ ਬਦਲੇ, ਹੁਣ ਨਵੇਂ ਵਿਆਹੇ ਜੋੜੇ ਲਈ ਅਮਰੀਕਾ ਜਾਣਾ ਨਹੀਂ ਹੋਵੇਗਾ ਆਸਾਨ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤਾ ਹੈ। ਵਿਆਹੁਤਾ ਜੋੜਿਆਂ ਲਈ ਗ੍ਰੀਨ ਕਾਰਡ ਜਾਰੀ ਕਰਨ ਦੇ ਨਿਯਮ ਸਖ਼ਤ ਕਰ ਦਿੱਤੇ ਹਨ। ਯੂਨਾਈਟਿਡ ਸਟੇਟਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਪਰਿਵਾਰਕ ਇਮੀਗ੍ਰੈਂਟ ਵੀਜ਼ਾ ਅਰਜ਼ੀਆਂ, ਖਾਸ ਕਰਕੇ ਵਿਆਹੇ ਗ੍ਰੀਨ ਕਾਰਡ ਧਾਰਕਾਂ ਲਈ ਤਸਦੀਕ ਪ੍ਰਕਿਰਿਆ ਨੂੰ ਸਖ਼ਤ ਕਰਨ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਇਹ ਨਿਯਮ ਧੋਖਾਧੜੀ ਵਾਲੀਆਂ ਅਰਜ਼ੀਆਂ, ਦੇਸ਼ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਵਿੱਚ ਮਦਦ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਸਿਰਫ਼ ਅਸਲੀ ਵਿਆਹੇ ਜੋੜਿਆਂ ਨੂੰ ਹੀ ਗ੍ਰੀਨ ਕਾਰਡਾਂ ਲਈ ਪ੍ਰਵਾਨਗੀ ਦਿੱਤੀ ਜਾਵੇ। ਇਹ ਨਵੇਂ ਦਿਸ਼ਾ-ਨਿਰਦੇਸ਼ ਬੀਤੇਂ ਦਿਨੀ 1 ਅਗਸਤ ਨੂੰ ਯੂ.ਐਸ.ਸੀ.ਆਈ.ਐਸ ਦੇ ਮੈਨੂਅਲ ਵਿੱਚ ਲਾਗੂ ਕੀਤੇ ਗਏ ਹਨ। ਇਹ ਨਿਯਮ ਮੌਜੂਦਾ ਵਿਚਾਰ ਅਧੀਨ ਅਰਜ਼ੀਆਂ ਦੇ ਨਾਲ-ਨਾਲ ਨਵੀਆਂ ਅਰਜ਼ੀਆਂ 'ਤੇ ਵੀ ਲਾਗੂ ਹੁੰਦੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-