ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਤੇ ਪੰਜਾਬ ਦੀ ਸਿਆਸਤ ''ਚ ਹਲਚਲ, ਪੜ੍ਹੋ TOP-10 ਖ਼ਬਰਾਂ
Friday, Aug 15, 2025 - 07:37 PM (IST)

ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਫਰੀਦਕੋਟ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਿਰਾਉਣ ਦੀ ਰਸਮ ਤੋਂ ਬਾਅਦ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਜਾਨਾਂ ਵਾਰਨ ਵਾਲੇ 80 ਫੀਸਦੀ ਪੰਜਾਬੀ ਸਨ। ਦੇਸ਼ ਲਈ ਜਾਨ ਵਾਰਨ ਦਾ ਜਜ਼ਬਾ ਸਾਨੂੰ ਸਾਡੇ ਗੁਰੂ ਸਾਹਿਬਾਨ ਤੋਂ ਮਿਲਿਆ ਹੈ। ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਮੁਲਕ ਆਜ਼ਾਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੰਡ ਦਾ ਸੰਤਾਪ ਵੀ ਸਭ ਤੋਂ ਵੱਧ ਪੰਜਾਬ ਨੂੰ ਝਲਣਾ ਪਿਆ। ਅੱਜ ਪੰਜਾਬ ਤਰੱਕੀ ਦੇ ਰਾਹ 'ਤੇ ਹੈ ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨਵੇਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਦਾ ਸੁਆਗਤ ਕੀਤਾ ਇਸ ਦੇ ਨਾਲ ਹਾ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ ਦੀ ਸਿਆਸਤ 'ਚ ਹਲਚਲ! ਨਵੇਂ ਅਕਾਲੀ ਦਲ ਨਾਲ ਜੁੜਿਆ ਸਾਬਕਾ MP
ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨਵੇਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਦਾ ਸੁਆਗਤ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਨੂੰ ਨਜ਼ਰ ਤੇ ਦਾਗ ਲੱਗ ਗਿਆ ਸੀ ਜਿਸ ਨੂੰ ਅਸੀਂ ਧੋ ਰਹੇ ਹਾਂ : ਹਰਜੋਤ ਬੈਂਸ
ਆਜ਼ਾਦੀ ਦੇ 79ਵੇਂ ਦਿਹਾੜੇ 'ਤੇ ਮੋਗਾ ਤੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਅਨੇਕਾਂ ਕੁਰਬਾਨੀਆਂ ਤੇ ਸ਼ਹਾਦਤਾਂ ਤੋਂ ਬਾਅਦ ਸਾਨੂੰ ਇਹ ਆਜ਼ਾਦੀ ਮਿਲੀ ਹੈ। ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬੀਓ, 31 ਅਗਸਤ ਤਕ ਨਿਬੇੜ ਲਓ ਆਹ ਕੰਮ! ਸਰਕਾਰ ਨੇ ਦਿੱਤਾ ਆਖ਼ਰੀ ਮੌਕਾ
ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ ਵਿਆਜ-ਪੈਨਲਟੀ ਦੀ ਮੁਆਫੀ ਲਈ ਜੋ ਵਨ ਟਾਈਮ ਸੈਟਲਮੈਂਟ ਸਕੀਮ ਜਾਰੀ ਕੀਤੀ ਗਈ ਸੀ, ਉਸ ਦੀ ਡੈੱਡਲਾਈਨ ਇਕ ਵਾਰ ਫਿਰ ਵਧਾ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬ ਤੋਂ ਹਿਮਾਚਲ ਗਏ ਸ਼ਰਧਾਲੂਆਂ ਦੀ ਗੱਡੀ ਦਰਿਆ 'ਚ ਡਿੱਗੀ! ਵਿੱਛ ਗਈਆਂ ਲਾਸ਼ਾਂ
ਮਣੀਮਹੇਸ਼ ਤੋਂ ਪੰਜਾਬ ਭਰਤ ਰਹੇ ਸ਼ਰਧਾਲੂਆਂ ਦੇ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿਚ ਮਣੀਮਹੇਸ਼ ਯਾਤਰਾ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ, ਬੀਤੀ ਰਾਤ ਇਕ ਸਵਿਫਟ ਕਾਰ (PB-03-AL-1138) ਰਾਵੀ ਦਰਿਆ ਵਿਚ ਜਾ ਡਿੱਗੀ, ਜਿਸ ਨਾਲ 2 ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਕ ਸ਼ਰਧਾਲੂ ਲਾਪਤਾ ਹੈ ਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਵਾਸੀਆਂ ਨੂੰ ਦਿੱਤਾ ਤੋਹਫ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਫਰੀਦਕੋਟ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਿਰਾਉਣ ਦੀ ਰਸਮ ਤੋਂ ਬਾਅਦ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਜਾਨਾਂ ਵਾਰਨ ਵਾਲੇ 80 ਫੀਸਦੀ ਪੰਜਾਬੀ ਸਨ। ਦੇਸ਼ ਲਈ ਜਾਨ ਵਾਰਨ ਦਾ ਜਜ਼ਬਾ ਸਾਨੂੰ ਸਾਡੇ ਗੁਰੂ ਸਾਹਿਬਾਨ ਤੋਂ ਮਿਲਿਆ ਹੈ। ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਮੁਲਕ ਆਜ਼ਾਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੰਡ ਦਾ ਸੰਤਾਪ ਵੀ ਸਭ ਤੋਂ ਵੱਧ ਪੰਜਾਬ ਨੂੰ ਝਲਣਾ ਪਿਆ। ਅੱਜ ਪੰਜਾਬ ਤਰੱਕੀ ਦੇ ਰਾਹ 'ਤੇ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. 79ਵੇਂ ਆਜ਼ਾਦੀ ਦਿਵਸ 'ਤੇ ਸਿੰਗਾਪੁਰ, ਫਰਾਂਸ ਤੇ ਅਮਰੀਕਾ ਨੇ ਭਾਰਤ ਨੂੰ ਦਿੱਤੀਆਂ ਵਧਾਈਆਂ
ਭਾਰਤ ਅੱਜ ਆਪਣਾ 79ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਇਸ ਮੌਕੇ ਭਾਰਤ ਵਿੱਚ ਵੱਖ-ਵੱਖ ਦੇਸ਼ਾਂ ਦੇ ਡਿਪਲੋਮੈਟਿਕ ਮਿਸ਼ਨਾਂ ਨੇ ਆਜ਼ਾਦੀ ਦਿਵਸ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਨਾਲ ਹੀ ਦੁਵੱਲੇ ਸਬੰਧਾਂ ਅਤੇ ਸੱਭਿਆਚਾਰਕ ਦੋਸਤੀ ਦੀ ਮਜ਼ਬੂਤੀ ਨੂੰ ਉਜਾਗਰ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਪੰਜਾਬ ਤੋਂ ਆਏ ਸ਼ਰਧਾਲੂਆਂ ਦੀ ਗੱਡੀ ਨਾਲ ਵੱਡਾ ਹਾਦਸਾ, 4 ਦੀ ਮੌਤ
ਅੱਜ ਸਵੇਰੇ ਚਾਮੁੰਡਾ ਧਰਮਸ਼ਾਲਾ ਰੋਡ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ 'ਚ ਪੰਜਾਬ ਦੇ ਮੋਗਾ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਗੱਡੀ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਇੱਕੂ ਮੋੜ ਨੇੜੇ ਇੱਕ ਹੋਟਲ ਦੇ ਨੇੜੇ ਵਾਪਰਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਖੜ੍ਹੇ ਟਰੱਕ 'ਚ ਵੱਜੀ ਸ਼ਰਧਾਲੂਆਂ ਨਾਲ ਭਰੀ ਬੱਸ, ਪੈ ਗਿਆ ਚੀਕ ਚਿਹਾੜਾ ; 10 ਦੀ ਮੌਤ
ਆਜ਼ਾਦੀ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ 'ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਅੱਜ ਸਵੇਰੇ ਪੂਰਬੀ ਬਰਧਵਾਨ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ ਨੰਬਰ 19 'ਤੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਸੜਕ 'ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਟੱਕਰ 'ਚ ਬੱਸ ਵਿੱਚ ਸਵਾਰ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 36 ਲੋਕ ਜ਼ਖਮੀ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. PM ਮੋਦੀ ਦਾ ਵੱਡਾ ਐਲਾਨ ! ਦੇਸ਼ ਵਾਸੀਆਂ ਨੂੰ ਦੀਵਾਲੀ 'ਤੇ ਮਿਲੇਗਾ ਵੱਡਾ ਤੋਹਫ਼ਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਸਾਲ ਦੀਵਾਲੀ 'ਤੇ ਦੇਸ਼ ਵਾਸੀਆਂ ਨੂੰ ਨਵੀਂ ਪੀੜ੍ਹੀ ਦੇ ਜੀਐਸਟੀ ਸੁਧਾਰਾਂ ਦਾ ਤੋਹਫ਼ਾ ਮਿਲਣ ਵਾਲਾ ਹੈ। 79ਵੇਂ ਆਜ਼ਾਦੀ ਦਿਵਸ 'ਤੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਲਾਗੂ ਹੋਏ ਅੱਠ ਸਾਲ ਹੋ ਗਏ ਹਨ। ਇਸ ਦੇ ਫਾਇਦੇ ਦਿਖਾਈ ਦੇ ਰਹੇ ਹਨ। ਹੁਣ ਇਸ ਸਾਲ ਦੀਵਾਲੀ 'ਤੇ ਇੱਕ ਖਾਸ ਤੋਹਫ਼ਾ ਮਿਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਦੇ ਜੀਐਸਟੀ ਸੁਧਾਰ ਕੀਤੇ ਜਾ ਰਹੇ ਹਨ। ਇਸ ਲਈ ਸਮੀਖਿਆ ਦਾ ਕੰਮ ਪੂਰਾ ਹੋ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਲਾਲ ਕਿਲ੍ਹੇ ਤੋਂ PM ਮੋਦੀ ਨੇ 12ਵੀਂ ਵਾਰ ਲਹਿਰਾਇਆ ਤਿਰੰਗਾ, ਜਨਤਾ ਦੇ ਨਾਮ ਦਿੱਤਾ ਇਹ ਸੰਦੇਸ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 79ਵੇਂ ਆਜ਼ਾਦੀ ਦਿਵਸ 'ਤੇ ਲਾਲ ਕਿਲ੍ਹੇ 'ਤੇ 12ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ ਹੈ। ਲਾਲ ਕਿਲ੍ਹੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਰਿਕਾਰਡ ਨੇ ਉਨ੍ਹਾਂ ਨੂੰ ਦੇਸ਼ ਦੇ ਇਤਿਹਾਸ ਵਿੱਚ ਇੱਕ ਵਿਸ਼ੇਸ਼ ਸਥਾਨ ਦਿੱਤਾ ਹੈ, ਕਿਉਂਕਿ ਹੁਣ ਤੱਕ ਕੋਈ ਵੀ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਅਜਿਹਾ ਨਹੀਂ ਕਰ ਸਕਿਆ। ਇਸ ਦੌਰਾਨ ਉਹਨਾਂ ਕਿਹਾ ਕਿ ਜਦੋਂ ਭਾਰਤ 1947 ਵਿੱਚ ਆਜ਼ਾਦ ਹੋਇਆ, ਤਾਂ ਬਹੁਤ ਸਾਰੀਆਂ ਸੰਭਾਵਨਾਵਾਂ ਸਨ, ਪਰ ਚੁਣੌਤੀਆਂ ਵੀ ਬਹੁਤ ਵੱਡੀਆਂ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-