ਪੰਜਾਬ ਕੈਬਨਿਟ ''ਚ ਵੱਡਾ ਫੇਰਬਦਲ ਤੇ ਅਧਿਆਪਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਪੜ੍ਹੋ TOP-10 ਖ਼ਬਰਾਂ
Monday, Aug 18, 2025 - 07:52 PM (IST)

ਜਲੰਧਰ- ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੰਜੀਵ ਅਰੋੜਾ ਨੂੰ ਬਿਜਲੀ ਵਿਭਾਗ ਸੌਂਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਮਹਿਕਮਾ ਪਹਿਲਾਂ ਹਰਭਜਨ ਸਿੰਘ ਈਟੀਓ ਕੋਲ ਸੀ ਇਸ ਦੇ ਨਾਲ ਹੀ ਸੁਪਰੀਮ ਕੋਰਟ ਤੋਂ ਪੰਜਾਬ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਸਿਸਟੈਂਟ ਪ੍ਰਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਨਵੀਂ ਭਰਤੀ ਹੋਣ ਤੱਕ ਸਰਕਾਰੀ ਕਾਲਜਾਂ 'ਚ ਉਕਤ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ। ਦੱਸਣਯੋਗ ਹੈ ਕਿ 1158 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਸਾਲ 2023 'ਚ ਸੁਪਰੀਮ ਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-1- ਖ਼ਬਰਾਂ ਬਾਰੇ...
1. ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਸੰਜੀਵ ਅਰੋੜਾ ਨੂੰ ਮਿਲਿਆ ਬਿਜਲੀ ਮਹਿਕਮਾ
ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੰਜੀਵ ਅਰੋੜਾ ਨੂੰ ਬਿਜਲੀ ਵਿਭਾਗ ਸੌਂਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਮਹਿਕਮਾ ਪਹਿਲਾਂ ਹਰਭਜਨ ਸਿੰਘ ਈਟੀਓ ਕੋਲ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
2. ਪੰਜਾਬ ਦੇ ਅਧਿਆਪਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
ਸੁਪਰੀਮ ਕੋਰਟ ਤੋਂ ਪੰਜਾਬ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਸਿਸਟੈਂਟ ਪ੍ਰਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਨਵੀਂ ਭਰਤੀ ਹੋਣ ਤੱਕ ਸਰਕਾਰੀ ਕਾਲਜਾਂ 'ਚ ਉਕਤ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ। ਦੱਸਣਯੋਗ ਹੈ ਕਿ 1158 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਸਾਲ 2023 'ਚ ਸੁਪਰੀਮ ਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
3. CM ਭਗਵੰਤ ਮਾਨ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡੀ ਸੌਗਾਤ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ। ਸ੍ਰੀ ਚਮਕੌਰ ਸਾਹਿਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਸਰਕਾਰੀ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਬ ਡਿਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚਮਕੌਰ ਸਾਹਿਬ ਕੁਰਬਾਨੀਆਂ ਦੀ ਧਰਤੀ ਹੈ। ਚਮਕੌਰ ਸਾਹਿਬ ਵਿਚ ਮੰਗ ਪੱਤਰ ਨਹੀਂ ਹੱਕ ਪੱਤਰ ਦਿਓ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਧਰਤੀ ‘ਤੇ ਜਿੱਥੇ ਇੰਨੀਆਂ ਵੱਡੀਆਂ ਕੁਰਬਾਨੀਆਂ ਹੋਈਆਂ ਹਨ ਅਤੇ ਇਥੋਂ ਦੇ ਵਿਧਾਇਕ ਸਾਹਿਬ ਮੈਨੂੰ ਮੰਗ ਪੱਤਰ ਦੇ ਰਹੇ ਹਨ ਪਰ ਇਥੇ ਕਿ ਮੰਗ ਪੱਤਰ ਦੇਣਾ ਚਾਹੀਦਾ ਹੈ? ਉਨ੍ਹਾਂ ਨੇ ਕਿਹਾ ਕਿ ਇਥੇ ਮੰਗ ਪੱਤਰ ਨਹੀਂ ਸਗੋਂ ਹੱਕ ਪੱਤਰ ਦੇਣਾ ਚਾਹੀਦਾ ਹੈ। ਇਹ ਇਥੇ ਦੀ ਧਰਤੀ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਤੋਂ ਤੁਸੀਂ ਮੰਗ ਪੱਤਰ ਨਹੀਂ, ਸਗੋਂ ਇਸ ਨੂੰ ਹੱਕ ਪੱਤਰ ਕਹੋਗੇ। ਇਹ ਤੁਹਾਡਾ ਹੱਕ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
4. ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਭੇਜੇ ਸੰਮਨ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮੰਨ ਭੇਜੇ ਗਏ ਹਨ। ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਸਮੀ ਤੌਰ ’ਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮਨ ਭੇਜੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
5. ਗਨੀਵ ਕੌਰ ਮਜੀਠੀਆ ਦਾ ਵਿਜੀਲੈਂਸ ਦੇ ਨੋਟਿਸ ਨੂੰ ਚੈਲੰਜ, ਹਾਈਕੋਰਟ ਨੇ ਜਾਰੀ ਕੀਤੇ ਹੁਕਮ
ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਨੂੰ ਪੰਜਾਬ ਵਿਜੀਲੈਂਸ ਵਲੋਂ ਜਾਰੀ ਸੰਮਨ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
6. ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ 2 ਨੌਜਵਾਨਾਂ ਨਾਲ ਵੱਡਾ ਹਾਦਾਸਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਦੋ ਪੰਜਾਬੀ ਨੌਜਵਾਨਾਂ ਦੀ ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਨੇੜੇ ਮਣੀਮਹੇਸ਼ ਤੀਰਥ ਯਾਤਰਾ ਦੌਰਾਨ ਜ਼ਮੀਨ ਖਿਸਕਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਨੌਜਵਾਨ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਰਹਿਣ ਵਾਲੇ ਸਨ। ਇਸ ਹਾਦਸੇ 'ਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਯਾਤਰਾ ਦੌਰਾਨ ਵਾਪਰਿਆ ਜਦੋਂ ਸ਼ਰਧਾਲੂ ਗੋਰੀ ਕੁੰਡ ਨੇੜੇ ਪਹੁੰਚੇ ਤਾਂ ਅਚਾਨਕ ਪਹਾੜੀ ਦਾ ਇਕ ਟੁਕੜਾ ਟੁੱਟ ਗਿਆ, ਜਿਸ ਕਾਰਨ ਇਨ੍ਹਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇਕ ਦੀ ਪਛਾਣ ਸ਼ਰਵਣ ਸਿੰਘ ਕਾਲੀ (38) ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਡੋਲੋਵਾਲ ਦਾ ਰਹਿਣ ਵਾਲਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
7. ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਗੰਦਾ ਪਾਣੀ ਪੀਣ ਨਾਲ ਤਿੰਨ ਲੋਕਾਂ ਦੀ ਮੌਤ, ਕਈ ਹਸਪਤਾਲ 'ਚ ਦਾਖਲ
ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਖਾਨਕੋਟ ਸਰਦਾਰਾਂ ਵਾਲਾ ਵਾਰਡ ਨੰਬਰ 35 'ਚ ਸਰਕਾਰੀ ਟੂਟੀਆਂ ਦਾ ਪਾਣੀ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿੱਚ 4-5 ਮਰੀਜ਼ ਦਾਖਲ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
8. ਉਪ ਰਾਸ਼ਟਰਪਤੀ ਅਹੁਦੇ ਲਈ NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨ.ਡੀ.ਏ.) ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਧਾਕ੍ਰਿਸ਼ਨਨ ਅੱਜ ਮੁੰਬਈ ਤੋਂ ਇੱਥੇ ਪਹੁੰਚੇ। ਉਹ ਪ੍ਰਧਾਨ ਮੰਤਰੀ ਨਿਵਾਸ ਗਏ ਅਤੇ ਮੋਦੀ ਨਾਲ ਮੁਲਾਕਾਤ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
9. "ਵੋਟ ਚੋਰ, ਗੱਦੀ ਛੋੜ"....ਸੰਸਦ ਭਵਨ 'ਚ SIR ਦੇ ਖਿਲਾਫ ਵਿਰੋਧੀ ਧਿਰ ਦਾ ਵਿਰੋਧ ਪ੍ਰਦਰਸ਼ਨ
ਬਿਹਾਰ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (SIR) ਦੇ ਖਿਲਾਫ ਵਿਰੋਧੀ ਗਠਜੋੜ 'INDIA' (ਭਾਰਤੀ ਰਾਸ਼ਟਰੀ ਵਿਕਾਸ ਸਮਾਵੇਸ਼ੀ ਗਠਜੋੜ) ਦੇ ਮੈਂਬਰਾਂ ਨੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਿੱਚ, ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ "ਵੋਟ ਚੋਰ, ਗੱਦੀ ਛੋੜ" ਅਤੇ "ਵੋਟ ਚੋਰੀ ਰੋਕੋ" ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀ ਮੈਂਬਰਾਂ ਨੇ "ਵੋਟ ਚੋਰੀ" ਲਿਖਿਆ ਇੱਕ ਵੱਡਾ ਬੈਨਰ ਫੜਿਆ ਹੋਇਆ ਸੀ ਅਤੇ ਉਨ੍ਹਾਂ ਨੇ ਪੋਸਟਰ ਫੜੇ ਹੋਏ ਸਨ ਜਿਨ੍ਹਾਂ 'ਤੇ "Stop SIR" ਲਿਖਿਆ ਹੋਇਆ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -
10. ਅਗਲੇ 48 ਘੰਟਿਆਂ ਲਈ ਜਾਰੀ ਹੋ ਗਿਆ 'Red Alert' ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ
ਮੁੰਬਈ ਵਿੱਚ ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਡਰਾਈਵਰਾਂ ਦੇ ਅਨੁਸਾਰ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਘੱਟ ਦ੍ਰਿਸ਼ਟੀ ਕਾਰਨ, ਵਾਹਨਾਂ ਦੀ ਗਤੀ ਹੌਲੀ ਹੋ ਗਈ। ਭਾਰੀ ਮੀਂਹ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਅੰਧੇਰੀ ਸਬਵੇਅ, ਲੋਖੰਡਵਾਲਾ ਕੰਪਲੈਕਸ ਵਰਗੇ ਕੁਝ ਨੀਵੇਂ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਪਾਣੀ ਇਕੱਠਾ ਹੋ ਗਿਆ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਅਧਿਕਾਰੀਆਂ ਅਤੇ ਯਾਤਰੀਆਂ ਦੇ ਅਨੁਸਾਰ, ਮਹਾਂਨਗਰ ਦੀ ਜੀਵਨ ਰੇਖਾ ਮੰਨੀ ਜਾਂਦੀ ਉਪਨਗਰੀ ਰੇਲ ਸੇਵਾਵਾਂ 15 ਤੋਂ 20 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਅਗਲੇ 48 ਘੰਟਿਆਂ ਲਈ 'Red Alert' ਜਾਰੀ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ -