ਜਸਵਿੰਦਰ ਭੱਲਾ ਦੇ ਦੇਹਾਂਤ ''ਤੇ CM ਮਾਨ ਨੇ ਜਤਾਇਆ ਦੁੱਖ ਤੇ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ TOP-10 ਖ਼ਬਰਾਂ
Friday, Aug 22, 2025 - 07:43 PM (IST)

ਜਲੰਧਰ- ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। ਉਨ੍ਹਾਂ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਵਿਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦੇ ਰਹਿਣਗੇ ਇਸ ਦੇ ਨਾਲ ਹੀ ਜ਼ਿਲਾ ਬਠਿੰਡਾ ਦੇ ਗੋਨਿਆਣਾ ਮੰਡੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਪਾਵਰਕਾਮ ਵਿਭਾਗ ਦੇ ਅੰਦਰ ਖੁੱਲ੍ਹੇਆਮ ਚੱਲ ਰਹੇ ਘਪਲੇ ਨੇ ਲੋਕਾਂ ਦੇ ਮਨਾਂ ’ਚ ਇਕ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਬਿਜਲੀ ਚੋਰੀ ਤੇ ਰਿਸ਼ਵਤਖੋਰੀ ਨੂੰ ਰੋਕਣ ਵਾਲੇ ਹੀ ਉਸ ਘਪਲੇ ਦੇ ਸਭ ਤੋਂ ਵੱਡੇ ਖਿਡਾਰੀ ਬਣ ਚੁੱਕੇ ਹਨ? ਮਾਮਲਾ ਇਕ ਮੀਟਰ ਰੀਡਰ ਤੋਂ ਸ਼ੁਰੂ ਹੁੰਦਾ ਹੈ ਪਰ ਪੂਰੀ ਕਹਾਣੀ ਵਿਚ ਐੱਸ.ਡੀ.ਓ., ਲਾਈਨਮੈਨ ਅਤੇ ਕੁਝ ਵੱਡੇ ਅਧਿਕਾਰੀਆਂ ਦੀ ਸਾਂਝ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ, ਇਕ ਖਾਸ ਮੀਟਰ ਰੀਡਰ ਜਿਸ ਦੇ ਖੇਤਰ ਵਿਚ ਇਨਫੋਰਸਮੈਂਟ ਟੀਮ ਨੇ ਪਿਛਲੇ ਦਿਨੀਂ ਵੱਡੀ ਗਿਣਤੀ ਵਿਚ ਮੀਟਰਾਂ ਨੂੰ ਪੈਕ ਕਰ ਕੇ ਐੱਮ. ਈ. ਲੈਬ ਭੇਜਿਆ ਸੀ, ਉਸ ਦੇ ਖਿਲਾਫ ਸਪੱਸ਼ਟ ਤੌਰ ’ਤੇ ਚੋਰੀ ਤੇ ਟੈਂਪਰਿੰਗ ਦੀਆਂ ਸ਼ਿਕਾਇਤਾਂ ਦਰਜ ਹਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ 'ਚ ਹੜ੍ਹਾਂ ਦੇ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਪੰਜਾਬ ਵਿਚ ਹੜ੍ਹਾਂ ਦੀ ਮਾਰ ਝਲ ਰਹੇ ਇਲਾਕਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਦੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਲਤਾਨਪੁਰ ਲੋਧੀ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਹੜ੍ਹ ਦਾ ਪਾਣੀ ਘਟਦੇ ਹੀ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਦੇ ਕਾਰੋਬਾਰੀਆਂ ਲਈ ਅੱਜ ਇਤਿਹਾਸਕ ਦਿਨ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ (ਵੀਡੀਓ)
ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਲਈ ਨਵੀਂ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਨਵੀਂ ਨੀਤੀ ਪੰਜਾਬ ਪ੍ਰਦੂਸ਼ਣ ਕੰਟਰੋਲ ਨਾਲ ਸਬੰਧਿਤ ਹੈ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਾਲਿਸੀ ਨਿਵੇਕਲੀ ਹੈ ਕਿਉਂਕਿ ਪਹਿਲਾਂ ਸਨਅਤਕਾਰਾਂ ਨੂੰ ਇਹ ਹੀ ਨਹੀਂ ਪਤਾ ਲੱਗਦਾ ਸੀ ਕਿ ਪ੍ਰਦੂਸ਼ਣ ਬੋਰਡ ਤੋਂ ਕਿੱਥੋਂ ਮਨਜ਼ੂਰੀ ਲੈਣੀ ਹੈ ਅਤੇ ਉਨ੍ਹਾਂ ਦਾ ਕਾਰੋਬਾਰ 'ਚ ਪੈਸਾ ਲੱਗਾ ਹੁੰਦਾ ਸੀ। ਹੁਣ ਇਸ ਮੁਸ਼ਕਲ ਤੋਂ ਸਨਅਤਕਾਰਾਂ ਨੂੰ ਨਿਜਾਤ ਮਿਲੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬੀਆਂ ਲਈ CM ਮਾਨ ਦਾ ਵੱਡਾ ਕਦਮ, ਹੁਣ ਹਰ ਨਾਗਰਿਕ ਨੂੰ ਮਿਲੇਗੀ ਖ਼ਾਸ ਸਹੂਲਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਸ ਨੇ ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਿਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ ਸੰਕਟ-ਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ ਵਾਹਨਾਂ ਸਬੰਧੀ ਹੋਰ ਦਿੱਕਤਾਂ ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ ਕਰ ਸਕਦੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਮੀਟਰ ਰੀਡਿੰਗ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ
ਜ਼ਿਲਾ ਬਠਿੰਡਾ ਦੇ ਗੋਨਿਆਣਾ ਮੰਡੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਪਾਵਰਕਾਮ ਵਿਭਾਗ ਦੇ ਅੰਦਰ ਖੁੱਲ੍ਹੇਆਮ ਚੱਲ ਰਹੇ ਘਪਲੇ ਨੇ ਲੋਕਾਂ ਦੇ ਮਨਾਂ ’ਚ ਇਕ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਬਿਜਲੀ ਚੋਰੀ ਤੇ ਰਿਸ਼ਵਤਖੋਰੀ ਨੂੰ ਰੋਕਣ ਵਾਲੇ ਹੀ ਉਸ ਘਪਲੇ ਦੇ ਸਭ ਤੋਂ ਵੱਡੇ ਖਿਡਾਰੀ ਬਣ ਚੁੱਕੇ ਹਨ? ਮਾਮਲਾ ਇਕ ਮੀਟਰ ਰੀਡਰ ਤੋਂ ਸ਼ੁਰੂ ਹੁੰਦਾ ਹੈ ਪਰ ਪੂਰੀ ਕਹਾਣੀ ਵਿਚ ਐੱਸ.ਡੀ.ਓ., ਲਾਈਨਮੈਨ ਅਤੇ ਕੁਝ ਵੱਡੇ ਅਧਿਕਾਰੀਆਂ ਦੀ ਸਾਂਝ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ, ਇਕ ਖਾਸ ਮੀਟਰ ਰੀਡਰ ਜਿਸ ਦੇ ਖੇਤਰ ਵਿਚ ਇਨਫੋਰਸਮੈਂਟ ਟੀਮ ਨੇ ਪਿਛਲੇ ਦਿਨੀਂ ਵੱਡੀ ਗਿਣਤੀ ਵਿਚ ਮੀਟਰਾਂ ਨੂੰ ਪੈਕ ਕਰ ਕੇ ਐੱਮ. ਈ. ਲੈਬ ਭੇਜਿਆ ਸੀ, ਉਸ ਦੇ ਖਿਲਾਫ ਸਪੱਸ਼ਟ ਤੌਰ ’ਤੇ ਚੋਰੀ ਤੇ ਟੈਂਪਰਿੰਗ ਦੀਆਂ ਸ਼ਿਕਾਇਤਾਂ ਦਰਜ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. 'ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ'; ਜਸਵਿੰਦਰ ਭੱਲਾ ਦੇ ਦੇਹਾਂਤ 'ਤੇ CM ਮਾਨ ਨੇ ਜਤਾਇਆ ਦੁੱਖ
ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। ਉਨ੍ਹਾਂ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਵਿਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦੇ ਰਹਿਣਗੇ..।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ ਵਾਸੀਆਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਬਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਅੱਗੇ ਤੋਰਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਔਲਖ, ਬਾਮ, ਘੱਗਾ, ਭੁਲੇਰੀਆਂ, ਉੜਾਂਗ, ਫਕਰਸਰ, ਸੰਮੇਵਾਲੀ, ਤਾਮਕੋਟ, ਚਿੱਬੜਾਂਵਾਲੀ, ਮਹਾਂਬਧਰ, ਸੋਥਾ, ਚੱਕ ਮਦਰੱਸਾ ਅਤੇ ਰਾਮਗੜ੍ਹ ਚੁੰਗਾਂ ਵਿਚ ਤਕਰੀਬਨ 1.71 ਕਰੋੜ ਰੁਪਏ ਦੀ ਲਾਗਤ ਨਾਲ ਮੰਡੀਆਂ ਵਿਚ ਸਟੀਲ ਸ਼ੈੱਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਥੇੜੀ ਪਿੰਡ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡ ਨੂੰ ਪੰਚਾਇਤ ਘਰਾਂ ਬਾਬਤ ਕੁੱਲ 26 ਲੱਖ ਜਾਰੀ ਹੋ ਜਾਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਸਕੂਲ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਇਮਾਰਤ
ਦਿੱਲੀ 'ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਨਾਲ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੇ ਦਵਾਰਕਾ ਵਿੱਚ ਸਥਿਤ ਮੈਕਸਫੋਰਟ ਸਕੂਲ ਨੂੰ ਸ਼ੁੱਕਰਵਾਰ ਸਵੇਰੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਖਾਲੀ ਕਰਵਾ ਲਿਆ ਗਿਆ। ਦਿੱਲੀ ਫਾਇਰ ਸਰਵਿਸ (ਡੀ.ਐਫ.ਐਸ.) ਨੂੰ ਸਵੇਰੇ 7:05 ਵਜੇ ਧਮਕੀ ਦੀ ਸੂਚਨਾ ਮਿਲੀ। ਪੁਲਿਸ ਟੀਮਾਂ, ਬੰਬ ਸਕੁਐਡ ਅਤੇ ਫਾਇਰ ਇੰਜਣ ਦਵਾਰਕਾ ਸੈਕਟਰ-7 ਵਿੱਚ ਸਥਿਤ ਸਕੂਲ ਦੇ ਅੰਦਰ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਸਕੂਲ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਭੇਜੀ ਗਈ ਸੀ। ਇੱਕ ਅਧਿਕਾਰੀ ਨੇ ਕਿਹਾ, "ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ।"
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਵੱਡੀ ਖ਼ਬਰ : ਸੰਸਦ ਦੀ ਸੁਰੱਖਿਆ 'ਚ ਕੁਤਾਹੀ, ਕੰਧ ਟੱਪ ਕੇ ਗਰੁੜ ਗੇਟ 'ਤੇ ਪੁੱਜਾ ਵਿਅਕਤੀ
ਦੇਸ਼ ਦੀ ਸੰਸਦ ਦੀ ਸੁਰੱਖਿਆ ਵਿੱਚ ਇੱਕ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਦਰੱਖਤ ਦੀ ਮਦਦ ਨਾਲ ਕੰਧ ਟੱਪ ਕੇ ਸੰਸਦ ਵਿੱਚ ਦਾਖਲ ਹੋਇਆ। ਉਹ ਗਰੁੜ ਗੇਟ ਤੱਕ ਪਹੁੰਚਿਆ ਸੀ ਜਦੋਂ ਸੁਰੱਖਿਆ ਕਰਮਚਾਰੀਆਂ ਨੇ ਉਸਨੂੰ ਫੜ ਲਿਆ। ਇਹ ਘਟਨਾ ਸੰਸਦ ਦੇ ਮੌਨਸੂਨ ਸੈਸ਼ਨ ਦੇ ਖਤਮ ਹੋਣ ਤੋਂ ਇੱਕ ਦਿਨ ਬਾਅਦ ਵਾਪਰੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. 'ਸ਼ੈਲਟਰ ਹੋਮ ਨਹੀਂ, ਨਸਬੰਦੀ...', ਆਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਲੈ ਕੇ ਇਕ ਵੱਡਾ ਫ਼ੈਸਲਾ ਸੁਣਾਇਆ ਹੈ, ਜਿਸ ਨਾਲ ਕੁੱਤਿਆਂ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਬਹੁਤ ਖ਼ੁਸ਼ੀ ਹੋਵੇਗੀ। ਅਦਾਲਤ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਸ਼ੈਲਟਰ ਹੋਮ ਵਿੱਚ ਭੇਜੇ ਗਏ ਕੁੱਤਿਆਂ ਨੂੰ ਛੱਡ ਦਿੱਤਾ ਜਾਵੇਗਾ। ਸ਼ੈਲਟਰ ਹੋਮ ਵਿੱਚ ਸਿਰਫ਼ ਬੀਮਾਰ ਹੋਏ ਅਤੇ ਹਮਲਾਵਰ ਕੁੱਤਿਆਂ ਨੂੰ ਹੀ ਰੱਖਿਆ ਜਾਵੇਗਾ। ਕੁੱਤਿਆਂ ਨੂੰ ਨਸਬੰਦੀ ਤੋਂ ਬਾਅਦ ਉਹਨਾਂ ਦੀਆਂ ਥਾਵਾਂ 'ਤੇ ਹੀ ਛੱਡ ਦਿੱਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਉਸਨੇ ਦੇਸ਼ ਭਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ 'ਤੇ ਇੱਕ ਅਖਿਲ ਭਾਰਤੀ ਰਾਸ਼ਟਰੀ ਨੀਤੀ ਬਣਾਉਣ ਲਈ ਆਪਣੀ ਕਾਰਵਾਈ ਦਾ ਦਾਇਰਾ ਵਧਾਉਣ ਦਾ ਫੈਸਲਾ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. PM ਮੋਦੀ ਦੀ ਵੱਡੀ ਸੌਗ਼ਾਤ ! 13,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ
ਕੇਂਦਰ ਅਤੇ ਰਾਜ ਸਰਕਾਰਾਂ, ਯਾਨੀ ਕਿ ਡਬਲ ਇੰਜਣ ਸਰਕਾਰ, ਬਿਹਾਰ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰ ਰਹੀਆਂ ਹਨ। ਨਤੀਜੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ 7 ਵਾਰ ਬਿਹਾਰ ਦਾ ਦੌਰਾ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਪਹੁੰਚੇ ਅਤੇ ਬਿਜਲੀ, ਸੜਕਾਂ, ਸਿਹਤ, ਸ਼ਹਿਰੀ ਵਿਕਾਸ ਅਤੇ ਪਾਣੀ ਸਪਲਾਈ ਵਰਗੇ ਵੱਖ-ਵੱਖ ਖੇਤਰਾਂ ਵਿੱਚ ਲਗਭਗ 13,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਮੌਜੂਦ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-