ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਮੇਟੀਆਂ ਦਾ ਗਠਨ ਤੇ ਆ ਗਈ ਇਕ ਹੋਰ ਵੱਡੀ ਆਫਤ, ਪੜ੍ਹੋ TOP-10 ਖ਼ਬਰਾਂ

Wednesday, Aug 27, 2025 - 07:18 PM (IST)

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਮੇਟੀਆਂ ਦਾ ਗਠਨ ਤੇ ਆ ਗਈ ਇਕ ਹੋਰ ਵੱਡੀ ਆਫਤ, ਪੜ੍ਹੋ TOP-10 ਖ਼ਬਰਾਂ

ਜਲੰਧਰ-ਪੰਜਾਬ ਵਿਚ ਪੈ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਹਰਕਤ ਵਿਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਹੜ੍ਹ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੜ੍ਹ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ਵਿਚ ਹੜ੍ਹ ਸਥਿਤੀ ‘ਤੇ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ ਨੂੰ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਇਸ ਦੇ ਨਾਲ ਹੀ ਰਾਵੀ ਦਰਿਆ 'ਚ ਮਾਧੋਪੁਰ ਹੈੱਡਵਰਕਸ ਤੋਂ ਛੱਡਿਆ ਗਿਆ ਪਾਣੀ ਹੁਣ ਇਕ ਵਾਰੀ ਫਿਰ ਮੁਸੀਬਤ ਬਣ ਕੇ ਆਇਆ ਹੈ। ਮਾਧੋਪੁਰ ਹੈੱਡਵਰਕਸ ਦੇ ਇਕ ਫਲੱਡ ਗੇਟ ਦੇ ਟੁੱਟ ਜਾਣ ਕਾਰਨ ਰਣਜੀਤ ਸਾਗਰ ਡੈਮ ਤੋਂ ਛੱਡਿਆ ਪਾਣੀ ਸਿੱਧਾ ਰਾਵੀ ਦਰਿਆ ਵਿਚ ਵਹਿ ਰਿਹਾ ਹੈ। ਇਸ ਹਾਦਸੇ ਦੌਰਾਨ ਗੇਟ ਦੀ ਜਾਂਚ ਕਰ ਰਹੇ ਲਗਭਗ 50 ਕਰਮਚਾਰੀ ਦਰਿਆ ਦੇ ਦੂਜੇ ਪਾਸੇ, ਜੰਮੂ ਦੇ ਲਖਨਪੁਰ ਪਾਸੇ ਫਸ ਗਏ। ਉਨ੍ਹਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਸੁਰੱਖਿਅਤ ਤੌਰ ‘ਤੇ ਬਾਹਰ ਕੱਢਿਆ ਗਿਆ। ਹਾਲਾਂਕਿ, ਇੱਕ ਕਰਮਚਾਰੀ ਹਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ ਜਿਸ ਦੀ ਖੋਜ ਜਾਰੀ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...

1. Big Breaking: ਪੰਜਾਬ ਸਰਕਾਰ ਨੇ ਇਸ ਵੱਡੇ ਅਫ਼ਸਰ ਨੂੰ ਕੀਤਾ ਬਹਾਲ
ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦੇ ਸਾਬਕਾ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮੁਅੱਤਲੀ ਸਬੰਧੀ ਹੁਕਮ ਵਾਪਸ ਲੈ ਲਏ ਗਏ ਹਨ। ਨਵੇਂ ਹੁਕਮਾਂ ਮੁਤਾਬਕ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪੰਜਾਬ ਦੇ ਡੀ. ਜੀ. ਪੀ. ਨੂੰ ਰਿਪੋਰਟ ਕਰਨ ਲਈ ਆਖ਼ਿਆ ਗਿਆ ਹੈ ਤੇ ਉਸ ਤੋਂ ਬਾਅਦ ਉਨ੍ਹਾਂ ਦੀ ਪੋਸਟਿੰਗ ਬਾਰੇ ਹੁਕਮ ਜਾਰੀ ਕੀਤੇ ਜਾਣਗੇ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਮਜੀਠੀਆ ਨੂੰ ਮਿਲਣ ਨਾਭਾ ਜੇਲ ਪਹੁੰਚੇ ਅਰਸ਼ਦੀਪ ਕਲੇਰ, ਦਿੱਤਾ ਵੱਡਾ ਬਿਆਨ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਦੀ ਨਵੀਂ ਜ਼ਿਲਾ ਜੇਲ ਵਿਚ ਨਜ਼ਰਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅੱਜ ਉਨ੍ਹਾਂ ਦੇ ਐਡਵੋਕੇਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਭਾ ਜੇਲ ਪਹੁੰਚੇ। ਜਿੱਥੇ ਉਨ੍ਹਾਂ ਨੇ ਮਜੀਠੀਆ ਨਾਲ ਕਰੀਬ ਇਕ ਘੰਟਾ ਮੁਲਾਕਾਤ ਕੀਤੀ। ਐਡਵੋਕੇਟ ਅਰਸ਼ਦੀਪ ਕਲੇਰ ਦੀ ਇਹ ਮੁਲਾਕਾਤ ਇਸ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਕ ਦਿਨ ਪਹਿਲਾਂ ਹੀ ਐੱਸਆਈਟੀ ਵੱਲੋਂ ਮਜੀਠੀਆ ਕੋਲੋਂ ਇਕ ਹੋਰ ਪੁਰਾਣੇ ਮਾਮਲੇ ਵਿਚ ਜੇਲ ਵਿਚ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਐੱਸਆਈਟੀ ਦੇ ਮੁਖੀ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਵੱਲੋਂ ਮੀਡੀਆ ਨਾਲ ਗੱਲ ਕੀਤੇ ਬਿਨਾਂ ਹੀ ਜੇਲ ਤੋਂ ਚਲੇ ਗਏ ਜਿਸ ਕਰਕੇ ਅਜੇ ਤੱਕ ਸਪੱਸ਼ਟ ਨਹੀਂ ਹੋਇਆ ਸੀ ਕਿ ਐੱਸਆਈਟੀ ਨੂੰ ਇਸ ਮਾਮਲੇ ਵਿਚ ਕੀ ਮਿਲਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਆਮ ਆਦਮੀ ਪਾਰਟੀ ਵੱਲੋਂ ਅਹੁਦੇਦਾਰਾਂ ਦਾ ਐਲਾਨ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਮਹਿਲਾ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। 'ਆਪ' ਵੱਲੋਂ ਕੀਤੇ ਐਲਾਨ ਮੁਤਾਬਕ ਪੰਜਾਬ ਭਰ ਵਿਚ 9 ਮਹਿਲਾ ਅਹੁਦੇਦਾਰ ਐਲਾਨੇ ਗਏ ਹਨ। ਜਿਸ ਦੇ ਤਹਿਤ ਕ੍ਰਿਸ਼ਨਾ ਦੇਵੀ ਗਰੇਵਾਲ ਨੂੰ ਦੋਆਬਾ ਜ਼ੋਨ ਇੰਚਾਰਜ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਜਲੰਧਰ ਰੂਰਲ ਤੋਂ ਪ੍ਰੀਤੀ ਸ਼ਰਮਾ ਨੂੰ ਜ਼ਿਲ੍ਹਾ ਇੰਚਾਰਜ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਰੀਨਾ ਰਾਣੀ ਨੂੰ ਜ਼ਿਲ੍ਹਾ ਇੰਚਾਰਜ ਐਲਾਨਿਆ ਗਿਆ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਮੇਟੀਆਂ ਦਾ ਗਠਨ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ
ਪੰਜਾਬ ਵਿਚ ਪੈ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਹਰਕਤ ਵਿਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਹੜ੍ਹ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੜ੍ਹ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ਵਿਚ ਹੜ੍ਹ ਸਥਿਤੀ ‘ਤੇ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ ਨੂੰ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਸੁਲਤਾਨਪੁਰ ਲੋਧੀ ਵਿਖੇ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਪ੍ਰਤਾਪ ਬਾਜਵਾ ਦੀ ਰਾਣਾ ਇੰਦਰ ਪ੍ਰਤਾਪ ਨਾਲ ਹੋਈ ਤਿੱਖੀ ਬਹਿਸ

ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਮੰਡ ਵਿੱਚ ਰਾਹਤ ਕੰਮਾਂ ਦਾ ਜਾਇਜ਼ ਲੈਣ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਬਾਜਵਾ ਅਤੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਵਿਚਕਾਰ ਤਕਰਾਰ ਹੋ ਗਈ। ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਆਪਣੇ ਨਾਲ ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਨਾਲ ਖਾਸ ਕਿਸਮ ਦੇ ਟੈਂਕਰ ਵਰਗੀ ਗੱਡੀ ‘ਤੇ ਹੜ੍ਹ ਪੀੜਤਾਂ ਤੱਕ ਪਹੁੰਚ ਰਹੇ ਸਨ। ਇਹ ਗੱਡੀ ਆਮ ਤੌਰ ‘ਤੇ ਰੱਖਿਆ ਏਜੰਸੀਆਂ ਵੱਲੋਂ ਮੁਸ਼ਕਿਲ ਹਾਲਾਤ ਵਾਲੇ ਇਲਾਕਿਆਂ ਵਿੱਚ ਵਰਤੀ ਜਾਂਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ
ਰਾਵੀ ਦਰਿਆ 'ਚ ਮਾਧੋਪੁਰ ਹੈੱਡਵਰਕਸ ਤੋਂ ਛੱਡਿਆ ਗਿਆ ਪਾਣੀ ਹੁਣ ਇਕ ਵਾਰੀ ਫਿਰ ਮੁਸੀਬਤ ਬਣ ਕੇ ਆਇਆ ਹੈ। ਮਾਧੋਪੁਰ ਹੈੱਡਵਰਕਸ ਦੇ ਇਕ ਫਲੱਡ ਗੇਟ ਦੇ ਟੁੱਟ ਜਾਣ ਕਾਰਨ ਰਣਜੀਤ ਸਾਗਰ ਡੈਮ ਤੋਂ ਛੱਡਿਆ ਪਾਣੀ ਸਿੱਧਾ ਰਾਵੀ ਦਰਿਆ ਵਿਚ ਵਹਿ ਰਿਹਾ ਹੈ। ਇਸ ਹਾਦਸੇ ਦੌਰਾਨ ਗੇਟ ਦੀ ਜਾਂਚ ਕਰ ਰਹੇ ਲਗਭਗ 50 ਕਰਮਚਾਰੀ ਦਰਿਆ ਦੇ ਦੂਜੇ ਪਾਸੇ, ਜੰਮੂ ਦੇ ਲਖਨਪੁਰ ਪਾਸੇ ਫਸ ਗਏ। ਉਨ੍ਹਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਸੁਰੱਖਿਅਤ ਤੌਰ ‘ਤੇ ਬਾਹਰ ਕੱਢਿਆ ਗਿਆ। ਹਾਲਾਂਕਿ, ਇੱਕ ਕਰਮਚਾਰੀ ਹਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ ਜਿਸ ਦੀ ਖੋਜ ਜਾਰੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪਹੁੰਚੇ CM ਮਾਨ, ਕਿਹਾ- 'ਘਬਰਾਉਣ ਦੀ ਲੋੜ ਨਹੀਂ ਅਸੀਂ ਤੁਹਾਡੇ ਨਾਲ'
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ’ਚ ਪਿਛਲੇ ਦਿਨਾਂ ਤੋਂ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਕਈ ਪਿੰਡ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਇਸ ਗੰਭੀਰ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. PM ਮੋਦੀ ਨੇ ਭੱਲਾ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ, ਕਿਹਾ-'ਕਦੇ ਨਾ ਪੂਰਾ ਹੋਣ ਵਾਲਾ ਘਾਟਾ'
ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ 'ਤੇ ਕਈ ਗਾਇਕਾਂ, ਆਗੂਆਂ ਅਤੇ ਲੋਕਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਵੈਸ਼ਨੋ ਦੇਵੀ ਮਾਰਗ 'ਤੇ Landslide ਨੇ ਮਚਾਈ ਤਬਾਹੀ! 30 ਲੋਕਾਂ ਦੀ ਮੌਤ, ਰੇਸਕਿਊ ਆਪ੍ਰੇਸ਼ਨ ਜਾਰੀ
ਜੰਮੂ-ਕਸ਼ਮੀਰ ਇੱਕ ਵਾਰ ਫਿਰ ਕੁਦਰਤੀ ਆਫ਼ਤ ਦੀ ਲਪੇਟ ਵਿੱਚ ਹੈ। ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀ ਘਟਨਾ ਨਾਲ ਰਾਜ ਦੇ ਕਈ ਹਿੱਸਿਆਂ ਵਿੱਚ ਤਬਾਹੀ ਮਚੀ ਹੋਈ ਹੈ। ਖਾਸ ਕਰਕੇ ਕਟੜਾ ਖੇਤਰ ਵਿੱਚ, ਜੋ ਕਿ ਮਾਤਾ ਵੈਸ਼ਨੋ ਦੇਵੀ ਮੰਦਰ ਕਾਰਨ ਧਾਰਮਿਕ ਸੈਰ-ਸਪਾਟੇ ਦਾ ਇੱਕ ਪ੍ਰਮੁੱਖ ਕੇਂਦਰ ਹੈ। ਇਸ ਸਥਾਨ ਦੀ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ। ਮੀਂਹ ਕਾਰਨ ਪਹਾੜਾਂ ਵਿੱਚ ਕਈ ਥਾਵਾਂ 'ਤੇ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਵੱਡੀ ਖ਼ਬਰ: ਧਾਕੜ ਭਾਰਤੀ ਕ੍ਰਿਕਟਰ ਨੇ IPL ਤੋਂ ਵੀ ਲੈ ਲਿਆ ਸੰਨਿਆਸ
ਮਹਾਨ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਹੁਣ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਕਿ ਆਈਪੀਐਲ ਨੂੰ ਅਲਵਿਦਾ ਕਹਿ ਦਿੱਤਾ ਹੈ। ਬੁੱਧਵਾਰ, 27 ਅਗਸਤ ਨੂੰ, ਉਸਨੇ ਅਧਿਕਾਰਤ ਤੌਰ 'ਤੇ ਆਈਪੀਐਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਉਹ ਹੁਣ ਪੇਸ਼ੇਵਰ ਕ੍ਰਿਕਟ ਵਿੱਚ ਨਹੀਂ ਦਿਖਾਈ ਦੇਣਗੇ, ਕਿਉਂਕਿ ਉਸਨੇ ਪਿਛਲੇ ਸਾਲ ਦਸੰਬਰ ਵਿੱਚ ਆਸਟ੍ਰੇਲੀਆ ਦੌਰੇ 'ਤੇ ਬਾਰਡਰ-ਗਾਵਸਕਰ ਟਰਾਫੀ ਦੌਰਾਨ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਿਹਾ ਸੀ। ਪਿਛਲੇ ਸੀਜ਼ਨ ਵਿੱਚ, ਅਸ਼ਵਿਨ ਚੇਨਈ ਸੁਪਰ ਕਿੰਗਜ਼ ਯਾਨੀ ਕਿ ਸੀਐਸਕੇ ਲਈ ਖੇਡਿਆ ਸੀ, ਪਰ ਉਸਦਾ ਪ੍ਰਦਰਸ਼ਨ ਚੰਗਾ ਨਹੀਂ ਸੀ। ਅਜਿਹੀ ਸਥਿਤੀ ਵਿੱਚ, ਉਸਨੂੰ ਰਿਲੀਜ਼ ਕੀਤੇ ਜਾਣ ਦੀ ਸੰਭਾਵਨਾ ਸੀ, ਪਰ ਇਸ ਤੋਂ ਪਹਿਲਾਂ ਉਸਨੇ ਆਈਪੀਐਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News