ਘੱਗਰ ''ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਤੇ ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ TOP-10 ਖ਼ਬਰਾਂ

Wednesday, Sep 03, 2025 - 07:13 PM (IST)

ਘੱਗਰ ''ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਤੇ ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ TOP-10 ਖ਼ਬਰਾਂ

ਜਲੰਧਰ-ਖਨੌਰੀ ਕੋਲੋਂ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 748.7 ਫੁੱਟ ਤੋਂ ਉੱਪਰ ਟੱਪ ਗਿਆ ਹੈ, ਜਿਹੜਾ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰਕੇ ਕਰੀਬ 1 ਫੁੱਟ ਉੱਤੇ ਵਗਣ ਲੱਗਾ ਹੈ। ਇਸ ਨਾਲ ਇਲਾਕੇ ਲਈ ਖ਼ਤਰੇ ਵਾਲੀ ਸਥਿਤੀ ਪੈਦਾ ਹੋ ਗਈ ਹੈ। ਖ਼ਬਰ ਲਿਖੇ ਜਾਣ ਵੇਲੇ ਖਨੌਰੀ ਸਥਿਤ ਭਾਖੜਾ ਨਹਿਰ ਅਤੇ ਘੱਗਰ ਦਰਿਆ ਦੇ ਪੁਲ ਆਰ ਡੀ-460 ਉਤੇ ਲੱਗੇ ਮਾਪਦੰਡ ਅਨੁਸਾਰ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ 748.7 ਫੁੱਟ 12,725 ਕਿਊਸਿਕ ਚੱਲ ਰਿਹਾ ਸੀ। ਜੋ ਕਿ ਸਾਰਾ ਦਿਨ ਥੋੜ੍ਹਾ-ਥੋੜ੍ਹਾ ਕਰਕੇ ਵਧਦਾ ਜਾ ਰਿਹਾ ਹੈ। ਇਸ ਵੇਲੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਜਿਸ ਕਰਕੇ ਸਬ-ਡਵੀਜ਼ਨ ਮੂਨਕ ਅਤੇ ਸਬ-ਡਵੀਜ਼ਨ ਪਾਤੜਾਂ ਦੇ ਕਰੀਬ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਵਿਚ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ ਇਸ ਦੇ ਨਾਲ ਹੀ ਹੁਸ਼ਿਆਰਪੁਰ ਤੋਂ ਲੋਕਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਫਗਵਾੜਾ ਵਿਖੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਅਤੇ ਨਗਰ ਨਿਗਮ ਕਮਿਸ਼ਨਰ ਡਾ ਅਕਸ਼ਿਤਾ ਗੁਪਤਾ ਵੀ ਮੌਜੂਦ ਸਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...

1. ਹੜ੍ਹ ਪ੍ਰਭਾਵਤ ਇਲਾਕਿਆਂ 'ਚ ਪਹੁੰਚੇ ਜਥੇਦਾਰ ਗੜਗੱਜ, ਕਿਹਾ ਹਰ ਲੋੜਵੰਦ ਤਕ ਪਹੁੰਚੇ ਰਾਹਤ ਸਮੱਗਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿਚ ਹੜ੍ਹ ਨਾਲ ਪ੍ਰਭਾਵਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਪੰਜਾਬ ਸਰਕਾਰ ਨੇ ਇਨ੍ਹਾਂ ਅਦਾਰਿਆਂ ਵਿਚ ਕੀਤੀਆਂ ਛੁੱਟੀਆਂ, ਹੜ੍ਹਾਂ ਕਾਰਣ ਲਿਆ ਗਿਆ ਫ਼ੈਸਲਾ
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ 'ਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਹੁਸ਼ਿਆਰਪੁਰ ਤੋਂ ਲੋਕਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਫਗਵਾੜਾ ਵਿਖੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਅਤੇ ਨਗਰ ਨਿਗਮ ਕਮਿਸ਼ਨਰ ਡਾ ਅਕਸ਼ਿਤਾ ਗੁਪਤਾ ਵੀ ਮੌਜੂਦ ਸਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ, ਜਾਰੀ ਕੀਤਾ ਗਿਆ ਬੁਲੇਟਿਨ (ਵੀਡੀਓ)
ਪੰਜਾਬ 'ਚ ਲਗਾਤਾਰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਇਨ੍ਹਾਂ ਹਾਲਾਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਗਿਆ ਹੈ। ਪੰਜਾਬ ਦੇ 23 ਜ਼ਿਲ੍ਹਿਆਂ 'ਚ ਹੜ੍ਹਾਂ ਦੀ ਮਾਰ ਪੈ ਰਹੀ ਹੈ। ਪੂਰਾ ਪੰਜਾਬ ਇਸ ਵੇਲੇ ਹੜ੍ਹਾਂ ਦੀ ਲਪੇਟ 'ਚ ਹੈ। ਨਹਿਰਾਂ ਅਤੇ ਦਰਿਆ ਪੂਰੇ ਊਫ਼ਾਨ 'ਤੇ ਹਨ ਅਤੇ ਭਾਰੀ ਮੀਂਹ ਹੋਰ ਤਬਾਹੀ ਮਚਾ ਰਿਹਾ ਹੈ। ਪੰਜਾਬ ਦਾ ਕੋਈ ਇਲਾਕਾ ਨਹੀਂ ਬਚਿਆ, ਜਿੱਥੇ ਮੌਸਮ ਦੀ ਮਾਰ ਨਾ ਪਈ ਹੋਵੇ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਘੱਗਰ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ, ਜਾਰੀ ਹੋਈ ਚਿਤਾਵਨੀ, ਖਾਲ੍ਹੀ ਕਰ ਦਿਓ ਘਰ
ਖਨੌਰੀ ਕੋਲੋਂ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 748.7 ਫੁੱਟ ਤੋਂ ਉੱਪਰ ਟੱਪ ਗਿਆ ਹੈ, ਜਿਹੜਾ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰਕੇ ਕਰੀਬ 1 ਫੁੱਟ ਉੱਤੇ ਵਗਣ ਲੱਗਾ ਹੈ। ਇਸ ਨਾਲ ਇਲਾਕੇ ਲਈ ਖ਼ਤਰੇ ਵਾਲੀ ਸਥਿਤੀ ਪੈਦਾ ਹੋ ਗਈ ਹੈ। ਖ਼ਬਰ ਲਿਖੇ ਜਾਣ ਵੇਲੇ ਖਨੌਰੀ ਸਥਿਤ ਭਾਖੜਾ ਨਹਿਰ ਅਤੇ ਘੱਗਰ ਦਰਿਆ ਦੇ ਪੁਲ ਆਰ ਡੀ-460 ਉਤੇ ਲੱਗੇ ਮਾਪਦੰਡ ਅਨੁਸਾਰ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ 748.7 ਫੁੱਟ 12,725 ਕਿਊਸਿਕ ਚੱਲ ਰਿਹਾ ਸੀ। ਜੋ ਕਿ ਸਾਰਾ ਦਿਨ ਥੋੜ੍ਹਾ-ਥੋੜ੍ਹਾ ਕਰਕੇ ਵਧਦਾ ਜਾ ਰਿਹਾ ਹੈ। ਇਸ ਵੇਲੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਜਿਸ ਕਰਕੇ ਸਬ-ਡਵੀਜ਼ਨ ਮੂਨਕ ਅਤੇ ਸਬ-ਡਵੀਜ਼ਨ ਪਾਤੜਾਂ ਦੇ ਕਰੀਬ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਵਿਚ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. ਪੰਜਾਬ ਦੇ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. 8-9 ਘੰਟੇ ਪੈਦਲ ਯਾਤਰਾ ਤੋਂ ਮਿਲੇਗੀ ਰਾਹਤ: ਹੁਣ ਸਿਰਫ਼ 36 ਮਿੰਟਾਂ 'ਚ ਕੇਦਾਰਨਾਥ ਪਹੁੰਚ ਜਾਣਗੇ ਸ਼ਰਧਾਲੂ
ਹੁਣ ਉਹ ਦਿਨ ਦੂਰ ਨਹੀਂ, ਜਦੋਂ ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਔਖੀ ਯਾਤਰਾ ਬਹੁਤ ਸੌਖੀ, ਪਹੁੰਚਯੋਗ ਅਤੇ ਸਮਾਂ-ਕੁਸ਼ਲ ਹੋ ਜਾਵੇਗੀ। ਉੱਤਰਾਖੰਡ ਸਰਕਾਰ ਅਤੇ ਨੈਸ਼ਨਲ ਹਾਈਵੇਅ ਲੌਜਿਸਟਿਕਸ ਮੈਨੇਜਮੈਂਟ ਲਿਮਟਿਡ (NHLML) ਵਿਚਕਾਰ ਇੱਕ ਇਤਿਹਾਸਕ ਸਮਝੌਤਾ ਹੋਇਆ, ਜਿਸ ਦੇ ਤਹਿਤ ਰਾਜ ਵਿੱਚ ਦੋ ਮੈਗਾ ਰੋਪਵੇਅ ਪ੍ਰਾਜੈਕਟ ਵਿਕਸਤ ਕੀਤੇ ਜਾਣਗੇ। ਇਹ ਪਹਿਲ ਨਾ ਸਿਰਫ਼ ਯਾਤਰਾ ਨੂੰ ਆਸਾਨ ਬਣਾਏਗੀ ਬਲਕਿ ਸੈਰ-ਸਪਾਟੇ ਨੂੰ ਵੀ ਨਵੀਆਂ ਉਚਾਈਆਂ ਤੱਕ ਲੈ ਕੇ ਜਾਣ ਦਾ ਕੰਮ ਕਰੇਗੀ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਗਣੇਸ਼ ਵਿਸਰਜਨ ਦੌਰਾਨ ਲੋਕਾਂ 'ਤੇ ਚੜ੍ਹਾ 'ਤੀ ਬੋਲੈਰੇ ਗੱਡੀ, ਪੈ ਗਿਆ ਚੀਕ-ਚਿਹਾੜਾ, 3 ਦੀ ਮੌਤ
ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਦੇ ਬਗੀਚਾ ਵਿੱਚ ਗਣੇਸ਼ ਵਿਸਰਜਨ ਦੌਰਾਨ ਕੱਢੇ ਜਾ ਰਹੇ ਜਲੂਸ ਵਿਚ ਉਸ ਸਮੇਂ ਚੀਕ-ਚਿਹਾੜਾ ਮੱਚ ਗਿਆ, ਜਦੋਂ ਜਲੂਸ ਵਿਚ ਮੌਜੂਦ ਲੋਕਾਂ 'ਤੇ ਤੇਜ਼ ਰਫ਼ਤਾਰ ਬੋਲੈਰੇ ਗੱਡੀ ਚੜ੍ਹਾ 'ਤੀ। ਇਸ ਘਟਨਾ ਦੌਰਾਨ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 22 ਲੋਕ ਜ਼ਖਮੀ ਹੋ ਗਏ। ਇਸ ਮਾਮਲੇ ਦੇ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਗਵਾਹ ਕੇਸ਼ਵ ਯਾਦਵ ਨੇ ਦੱਸਿਆ ਕਿ ਤੇਜ਼ ਰਫ਼ਤਾਰ ਬੋਲੈਰੋ ਰਾਏਕੇਰਾ ਤੋਂ ਆ ਰਹੀ ਸੀ। ਵਿਸਰਜਨ ਜਲੂਸ ਵਿੱਚ ਲਗਭਗ 150 ਲੋਕ ਸ਼ਾਮਲ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਅਗਲੇ 3 ਘੰਟੇ ਖ਼ਤਰਨਾਕ! 9 ਸੂਬਿਆਂ 'ਚ ਭਾਰੀ ਮੀਂਹ, IMD ਵਲੋਂ Heavy Rain ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਤਿੰਨ ਘੰਟਿਆਂ ਦੇ ਅੰਦਰ ਦੇਸ਼ ਦੇ ਨੌਂ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਚੇਤਾਵਨੀ ਦੇ ਤਹਿਤ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰ-ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਓਡੀਸ਼ਾ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Zomato ਦਾ ਝਟਕਾ,  ਵਧਾਈ ਫੀਸ, ਗਾਹਕਾਂ 'ਤੇ ਪਵੇਗਾ ਸਿੱਧਾ ਅਸਰ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਫੂਡ ਡਿਲੀਵਰੀ ਕੰਪਨੀ ਜ਼ੋਮੈਟੋ ਨੇ ਆਪਣੇ ਗਾਹਕਾਂ ਨੂੰ ਝਟਕਾ ਦਿੱਤਾ ਹੈ। ਕੰਪਨੀ ਨੇ ਪਲੇਟਫਾਰਮ ਫੀਸ ਵਿੱਚ 20% ਵਾਧਾ ਕਰ ਦਿੱਤਾ ਹੈ। ਹੁਣ ਹਰ ਆਰਡਰ 'ਤੇ ਪਹਿਲਾਂ 10 ਰੁਪਏ ਦੀ ਬਜਾਏ 12 ਰੁਪਏ ਫੀਸ ਦੇਣੀ ਪਵੇਗੀ। ਇਹ ਬਦਲਾਅ ਦੇਸ਼ ਭਰ ਦੇ ਉਨ੍ਹਾਂ ਸਾਰੇ ਸ਼ਹਿਰਾਂ ਵਿੱਚ ਲਾਗੂ ਹੋਵੇਗਾ ਜਿੱਥੇ ਜ਼ੋਮੈਟੋ ਆਪਣੀ ਸੇਵਾ ਪ੍ਰਦਾਨ ਕਰਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News