CM ਮਾਨ ਦੀ ਵਿਗੜੀ ਸਿਹਤ ਤੇ ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ, ਪੜ੍ਹੋ TOP-10 ਖ਼ਬਰਾਂ

Thursday, Sep 04, 2025 - 07:12 PM (IST)

CM ਮਾਨ ਦੀ ਵਿਗੜੀ ਸਿਹਤ ਤੇ ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ, ਪੜ੍ਹੋ TOP-10 ਖ਼ਬਰਾਂ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕਿਸੇ ਵੱਲੋਂ ਵੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਇਸ ਦੇ ਨਾਲ ਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਹਰ ਪਾਸੇ ਤਬਾਹੀ ਹੋ ਰਹੀ ਹੈ। ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ਪਿੰਡ ਨੰਗਲਪੁਰ ਨੇੜੇ ਤਬਾਹੀ ਦਾ ਦ੍ਰਿਸ਼ ਵੇਖਣ ਨੂੰ ਮਿਲਿਆ, ਜਿਸ ਕਰਕੇ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ਸੜਕ ਪਿੰਡ ਨੰਗਲਪੁਰ ਦੇ ਨੇੜੇ ਇਕ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ। ਬਾਰਿਸ਼ ਕਾਰਨ ਫਲਾਈਓਵਰ ਦੇ ਨਾਲ ਲੱਗਦੀ ਸਰਵਿਸ ਲਾਈਨ ਦੀ ਜ਼ਮੀਨ ਵੀ ਡੁੱਬ ਗਈ ਹੈ। ਜ਼ਮੀਨ ਡੁੱਬਣ ਕਾਰਨ ਪਿੰਡ ਨੰਗਲਪੁਰ ਵੀ ਖ਼ਤਰੇ ਵਿੱਚ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...

1. ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ ! ਜਲੰਧਰ ਆਉਣ-ਜਾਣ ਵਾਲੇ ਲੋਕ ਦੇਣ ਧਿਆਨ
ਲਗਾਤਾਰ ਭਾਰੀ ਬਾਰਿਸ਼ ਕਾਰਨ ਹਰ ਪਾਸੇ ਤਬਾਹੀ ਹੋ ਰਹੀ ਹੈ। ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ਪਿੰਡ ਨੰਗਲਪੁਰ ਨੇੜੇ ਤਬਾਹੀ ਦਾ ਦ੍ਰਿਸ਼ ਵੇਖਣ ਨੂੰ ਮਿਲਿਆ, ਜਿਸ ਕਰਕੇ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ਸੜਕ ਪਿੰਡ ਨੰਗਲਪੁਰ ਦੇ ਨੇੜੇ ਇਕ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ। ਬਾਰਿਸ਼ ਕਾਰਨ ਫਲਾਈਓਵਰ ਦੇ ਨਾਲ ਲੱਗਦੀ ਸਰਵਿਸ ਲਾਈਨ ਦੀ ਜ਼ਮੀਨ ਵੀ ਡੁੱਬ ਗਈ ਹੈ। ਜ਼ਮੀਨ ਡੁੱਬਣ ਕਾਰਨ ਪਿੰਡ ਨੰਗਲਪੁਰ ਵੀ ਖ਼ਤਰੇ ਵਿੱਚ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਹੜ੍ਹਾਂ ਵਿਚਾਲੇ ਪੰਜਾਬ ਦੇ ਪਿੰਡਾਂ ਬਾਰੇ ਸਰਕਾਰ ਦਾ ਵੱਡਾ ਫ਼ੈਸਲਾ
ਪੰਜਾਬ ਦੇ ਬਹੁਤ ਸਾਰੇ ਪਿੰਡ ਇਸ ਵੇਲੇ ਹੜ੍ਹ ਦੀ ਮਾਰ ਝੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਲੋਕਾਂ ਦੀ ਰਾਹਤ ਲਈ ਵੱਖ-ਵੱਖ ਫ਼ੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਪੰਜਾਬ ਸਰਕਾਰ ਨੇ ਹਰੇਕ ਪਿੰਡ ਵਿਚ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਇਸ ਦਾ ਐਲਾਨ ਕੀਤਾ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਆਮ ਆਦਮੀ ਪਾਰਟੀ ਦੇ ਆਗੂ ਨਵਨੀਤ ਸਿੰਘ ਨੀਤੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਹੜ੍ਹ ਪੀੜਤਾਂ ਦੇ ਲਈ ਪਸ਼ੂਆਂ ਦਾ ਚਾਰਾ ਲੈ ਕੇ ਜਾ ਰਹੇ ਸੀ, ਪਰ ਰਾਹ ਵਿਚ ਵਾਪਰੇ ਹਾਦਸੇ ਵਿਚ ਉਨ੍ਹਾਂ ਦੀ ਮੌਤ ਹੋ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

4. ਪੰਜਾਬ 'ਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਡੀ. ਪੀ. ਆਈ ਸੈਕੰਡਰੀ ਦੇ ਅੱਜ ਜਾਰੀ ਇਕ ਪੱਤਰ ਅਨੁਸਾਰ ਕੱਲ੍ਹ ਅਧਿਆਪਕ ਦਿਵਸ 'ਤੇ ਹੋਣ ਜਾ ਰਹੇ ਸਲਾਨਾ ਸਮਾਗਮ ਨੂੰ ਮੁਲਤਵੀ ਕਰ ਦਿੱਤਾ ਹੈ। ਉਕਤ ਵਿਭਾਗੀ ਹੁਕਮਾਂ ਅਨੁਸਾਰ ਰਾਜ ਪੁਰਸਕਾਰ ਸਮਾਗਮ ਜੋ ਕੱਲ੍ਹ ਮਿੱਥੇ ਸਮੇਂ ਅਤੇ ਤਰੀਕ ਅਨੁਸਾਰ ਟੀਚਰ ਡੇਅ 5 ਸਤੰਬਰ ਨੂੰ ਪਹਿਲਾਂ ਤੋਂ ਹੀ ਨਿਰਵਿਘਨ ਮਨਾਇਆ ਜਾਂਦਾ ਸੀ, ਇਥੋਂ ਤੱਕ ਕਿ ਕੋਰੋਨਾ ਕਾਲ ਦੌਰਾਨ ਵੀ ਅਧਿਆਪਕ ਦਿਵਸ ਉਤੇ ਸੂਬੇ ਦੇ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਅਧਿਆਪਿਕ-ਅਧਿਆਪਕਾਂਵਾਂ ਨੂੰ ਰਾਜ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਸੀ ਪਰ ਇਸ ਵਾਰ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿਚ ਆਏ ਹੜ੍ਹਾਂ ਦੇ ਬਣੇ ਹਾਲਾਤ ਨੂੰ ਦੇਖਦੇ ਹੋਏ ਰਾਜ ਪੁਰਸਕਾਰ ਸਮਾਗਮ ਮੁਲਤਵੀ ਕਰ ਦਿੱਤਾ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਹੜ੍ਹਾਂ ਦੌਰਾਨ ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਮੰਤਰੀ, ਪੰਜਾਬ ਸਰਕਾਰ ਨੇ ਕੀਤੀ ਵੱਡੀ ਮੰਗ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ 'ਤੇ ਆਏ ਹਨ। ਅੱਜ ਉਨ੍ਹਾਂ ਅੰਮ੍ਰਿਤਸਰ ਪਹੁੰਚਦਿਆਂ ਹੀ ਹਵਾਈ ਅੱਡੇ ਉਤੇ ਰਾਜਨੀਤਿਕ ਆਗੂਆਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪੰਜਾਬ ਦੇ ਖੇਤੀਬਾੜੀ  ਮੰਤਰੀ ਗੁਰਮੀਤ ਸਿੰਘ ਖੁੱਲੀਆਂ, ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਹਾਜ਼ਰ ਸਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. CM ਮਾਨ ਦੀ ਵਿਗੜੀ ਸਿਹਤ! ਮਿਲਣ ਪਹੁੰਚੇ ਅਰਵਿੰਦ ਕੇਜਰੀਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕਿਸੇ ਵੱਲੋਂ ਵੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਰਿਕਾਰਡ ਹਾਈ ਤੋਂ ਬਾਅਦ ਮੂਧੇ ਮੂੰਹ ਡਿੱਗੇ Gold ਦੇ ਭਾਅ, ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਵੱਡੀ ਗਿਰਾਵਟ
ਨਵੀਆਂ ਉਚਾਈਆਂ ਨੂੰ ਛੂਹਣ ਤੋਂ ਬਾਅਦ, ਅੱਜ ਸੋਨੇ ਦੇ ਗਹਿਣੇ ਖਰੀਦਣ ਵਾਲਿਆਂ ਨੂੰ ਕੁਝ ਰਾਹਤ ਮਿਲੀ ਹੈ। ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। 4 ਸਤੰਬਰ ਨੂੰ ਸੋਨਾ 1246 ਰੁਪਏ ਸਸਤਾ ਹੋ ਗਿਆ ਹੈ। MCX 'ਤੇ ਖ਼ਬਰ ਲਿਖਣ ਸਮੇਂ, ਸੋਨੇ ਦੀ ਕੀਮਤ 1.15 ਪ੍ਰਤੀਸ਼ਤ ਡਿੱਗ ਕੇ 1,05,966 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਚਾਂਦੀ ਦੀ ਗੱਲ ਕਰੀਏ ਤਾਂ ਇਹ 1865 ਰੁਪਏ ਡਿੱਗ ਗਈ ਹੈ, ਇਸ ਵੇਲੇ ਚਾਂਦੀ 1.55 ਪ੍ਰਤੀਸ਼ਤ ਡਿੱਗ ਕੇ 1,23,925 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਹਿਮਾਚਲ 'ਤੇ ਮੁੜ ਕੁਦਰਤ ਦਾ ਕਹਿਰ ! ਹੋ ਗਈ ਲੈਂਡ ਸਲਾਈਡ , ਘਰਾਂ 'ਤੇ ਆ ਡਿੱਗੇ ਵੱਡੇ-ਵੱਡੇ ਪੱਥਰ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਪਿਛਲੇ ਤਿੰਨ ਦਿਨਾਂ ਵਿੱਚ ਕੁੱਲੂ ਵਿੱਚ ਜ਼ਮੀਨ ਖਿਸਕਣ ਦੀ ਇਹ ਚੌਥੀ ਘਟਨਾ ਹੈ। ਵੀਰਵਾਰ ਸਵੇਰੇ ਲਗਭਗ 7:30 ਵਜੇ, ਭਾਰੀ ਮੀਂਹ ਤੋਂ ਬਾਅਦ ਅੰਦਰੂਨੀ ਅਖਾੜਾ ਬਾਜ਼ਾਰ ਵਿੱਚ ਦੋ ਘਰ ਅਚਾਨਕ ਜ਼ਮੀਨ ਖਿਸਕਣ ਨਾਲ ਟਕਰਾ ਗਏ। ਮਿੱਟੀ ਅਤੇ ਵੱਡੀਆਂ ਚੱਟਾਨਾਂ ਡਿੱਗਣ ਕਾਰਨ ਘਰਾਂ ਨੂੰ ਭਾਰੀ ਨੁਕਸਾਨ ਹੋਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਸੁਪਰੀਮ ਕੋਰਟ ਨੇ ਹੜ੍ਹਾਂ ਦਾ ਲਿਆ ਨੋਟਿਸ ! ਕੇਂਦਰ, ਪ੍ਰਭਾਵਿਤ ਸੂਬਿਆਂ ਤੇ NDMA ਤੋਂ ਮੰਗਿਆ ਜਵਾਬ
ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਸੂਬਿਆਂ 'ਚ ਹੋਈ ਲੈਂਡ ਸਲਾਈਡ ਤੇ ਹੜ੍ਹਾਂ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਅਤੇ ਹੋਰਾਂ ਤੋਂ ਜਵਾਬ ਮੰਗਿਆ ਅਤੇ ਕਿਹਾ ਕਿ ਇਹ ਆਫ਼ਤਾਂ ਰੁੱਖਾਂ ਦੀ ਗੈਰ-ਕਾਨੂੰਨੀ ਕਟਾਈ ਕਾਰਨ ਹੋਈਆਂ ਹਨ। ਭਾਰਤ ਦੇ ਮੁੱਖ ਜੱਜ (ਸੀਜੇਆਈ) ਬੀਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੀ ਬੈਂਚ ਨੇ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. 'ਆਮ ਜਨਤਾ ਤੇ ਕਿਸਾਨ ਨੂੰ ਹੋਵੇਗਾ ਫ਼ਾਇਦਾ', GST ਕਟੌਤੀ 'ਤੇ PM ਮੋਦੀ ਦਾ ਵੱਡਾ ਬਿਆਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜੀਐਸਟੀ ਕੌਂਸਲ ਵੱਲੋਂ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦਰਾਂ ਦਾ ਪੁਨਰਗਠਨ ਕਰਨ ਅਤੇ ਪ੍ਰਣਾਲੀ ਵਿੱਚ ਸੁਧਾਰ ਕਰਨ ਦੇ ਫ਼ੈਸਲੇ 'ਤੇ ਖੁਸ਼ੀ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨਾਲ ਆਮ ਆਦਮੀ ਦਾ ਜੀਵਨ ਆਸਾਨ ਹੋਵੇਗਾ ਅਤੇ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ। ਉਹਨਾਂ ਕਿਹਾ, ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਅਤੇ ਰਾਜਾਂ ਦੀ ਜੀਐਸਟੀ ਕੌਂਸਲ ਨੇ ਜੀਐਸਟੀ ਦਰ ਘਟਾਉਣ ਅਤੇ ਸੁਧਾਰਾਂ ਬਾਰੇ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ਪ੍ਰਸਤਾਵਾਂ 'ਤੇ ਸਮੂਹਿਕ ਤੌਰ 'ਤੇ ਸਹਿਮਤੀ ਜਤਾਈ ਹੈ, ਜਿਸ ਨਾਲ ਆਮ ਆਦਮੀ, ਕਿਸਾਨ, ਐਮਐਸਐਮਈ, ਮੱਧ ਵਰਗ, ਔਰਤਾਂ ਅਤੇ ਨੌਜਵਾਨਾਂ ਨੂੰ ਲਾਭ ਹੋਵੇਗਾ।”
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News