ਕੈਬਨਿਟ ਦੀ ਮੀਟਿੰਗ ਮੁਲਤਵੀ ਤੇ ਪੰਜਾਬ ''ਚ ਵੱਡੀ ਵਾਰਦਾਤ, ਪੜ੍ਹੋ TOP-10 ਖ਼ਬਰਾਂ
Friday, Sep 05, 2025 - 07:27 PM (IST)

ਜਲੰਧਰ- ਅੱਜ ਸ਼ਾਮ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਨੂੰ ਵੇਖਦਿਆਂ ਇਹ ਮੀਟਿੰਗ ਅੱਜ ਨਹੀਂ ਹੋਵੇਗੀ। ਮੀਟਿੰਗ ਦੀ ਨਵੀਂ ਤਾਰੀਖ਼ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। ਪੰਜਾਬ 'ਚ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਹੀ ਇਹ ਮੀਟਿੰਗ ਸੱਦੀ ਸੀ, ਪਰ ਉਨ੍ਹਾਂ ਦੀ ਤਬੀਅਤ ਠੀਕ ਹੋਣ ਕਾਰਨ ਹੁਣ ਇਹ ਮੀਟਿੰਗ ਅੱਜ ਨਹੀਂ ਹੋਵੇਗੀ ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰਦੇ ਸਮੇਂ ਨੌਜਵਾਨ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਇਲਾਕੇ ਫੱਤੂਢੀਂਗਾ ਵਿਚ ਬੰਨ੍ਹਾਂ ਦੀ ਮਜ਼ਬੂਤੀ ਲਈ ਮਿੱਟੀ ਦੀਆਂ ਟਰਾਲੀਆਂ ਭਰ ਕੇ ਜਾਣ ਲਈ ਟਰਾਲੀਆਂ ਲਾਈਨ ਵਿਚ ਲਗਾ ਰਿਹਾ ਸੀ ਤਾਂ ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਆਈ, ਜਿਸ ਨੂੰ ਟਰਾਲੀ ਚਾਲਕ ਨੇ ਹੌਲੀ ਲੈ ਕੇ ਜਾਣ ਲਈ ਕਿਹਾ ਤਾਂ ਤੈਸ਼ 'ਚ ਆ ਕੇ ਕਾਰ ਸਵਾਰ ਨੇ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਸਰਕਾਰੀ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰਦੇ ਸਮੇਂ ਨੌਜਵਾਨ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਇਲਾਕੇ ਫੱਤੂਢੀਂਗਾ ਵਿਚ ਬੰਨ੍ਹਾਂ ਦੀ ਮਜ਼ਬੂਤੀ ਲਈ ਮਿੱਟੀ ਦੀਆਂ ਟਰਾਲੀਆਂ ਭਰ ਕੇ ਜਾਣ ਲਈ ਟਰਾਲੀਆਂ ਲਾਈਨ ਵਿਚ ਲਗਾ ਰਿਹਾ ਸੀ ਤਾਂ ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਆਈ, ਜਿਸ ਨੂੰ ਟਰਾਲੀ ਚਾਲਕ ਨੇ ਹੌਲੀ ਲੈ ਕੇ ਜਾਣ ਲਈ ਕਿਹਾ ਤਾਂ ਤੈਸ਼ 'ਚ ਆ ਕੇ ਕਾਰ ਸਵਾਰ ਨੇ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਸਰਕਾਰੀ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ 'ਚ ਹੜ੍ਹਾਂ ਨੂੰ ਲੈ ਕੇ ਕੇਂਦਰੀ ਮੰਤਰੀ ਦਾ ਵੱਡਾ ਖ਼ੁਲਾਸਾ, ਦੱਸਿਆ ਕਿਉਂ ਆਏ ਹੜ੍ਹ
ਹੜ੍ਹਾਂ ਦੇ ਚੱਲਦੇ ਨੂੰ ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਅਹਿਮ ਬਿਆਨ ਦਿੱਤਾ ਹੈ। ਕੇਂਦਰੀ ਮੰਤਰੀ ਨੇ ਸੂਬੇ ਵਿਚ ਆਏ ਹੜ੍ਹਾਂ ਦਾ ਮੁੱਖ ਕਾਰਨ ਨਾਜਾਇਜ਼ ਮਾਈਨਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ, ਜਿਸ ਕਰਕੇ ਬੰਨ੍ਹ ਟੁੱਟ ਗਏ ਅਤੇ ਪੰਜਾਬ ਹੜ੍ਹਾਂ ਦੀ ਮਾਰ ਹੇਠ ਆ ਗਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿਚ ਅਜਿਹੀ ਤਰਾਸਦੀ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਸੁਖਬੀਰ ਬਾਦਲ ਨੇ ਹਲਕਾ ਸ਼ੁਤਰਾਣਾ 'ਚ ਘੱਗਰ ਦਾ ਕੀਤਾ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਸ਼ੁਤਰਾਣਾ 'ਚ ਘੱਗਰ ਦਰਿਆ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਂਵਾਂ ਸੁਣਦੇ ਹੋਏ ਪਿੰਡ ਤੇਈਪੁਰ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ 3 ਲੱਖ ਰੁਪਏ ਅਤੇ 9 ਹਜ਼ਾਰ ਲੀਟਰ ਡੀਜ਼ਲ ਦੇ ਕੇ ਲੋਕਾਂ ਦਾ ਸਾਥ ਦਿੱਤਾ। ਇਥੇ ਜ਼ਿਕਰਯੋਗ ਹੈ ਕਿ ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ "ਤੇ ਇਸ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਲਈ ਲੋਕਾਂ ਨੇ ਖ਼ੁਦ ਪੈਸੇ ਇਕੱਠੇ ਕਰਕੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਅੱਜ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਬੰਨ੍ਹ 'ਤੇ ਪੰਹੁਚ ਕੇ ਜਾਇਜ਼ਾ ਲਿਆ ਅਤੇ ਲੋਕਾਂ ਦੀ ਮੱਦਦ ਕਰਦੇ ਹੋਏ 3 ਲੱਖ ਰੁਪਏ 9 ਹਜ਼ਾਰ ਲੀਟਰ ਡੀਜ਼ਲ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬ 'ਚ ਹੜ੍ਹਾਂ ਵਿਚਾਲੇ ਕਿਸਾਨਾਂ ਲਈ ਕਰੋੜਾਂ ਰੁਪਏ ਜਾਰੀ
ਪੰਜਾਬ ਦੇ ਬਹੁਤ ਸਾਰੇ ਇਲਾਕੇ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਹੜ੍ਹਾਂ ਵਿਚ ਜਿੱਥੇ 40 ਤੋਂ ਵੱਧ ਜਾਨਾਂ ਗਈਆਂ ਹਨ, ਉੱਥੇ ਹੀ ਕਿਸਾਨਾਂ ਦੀਆਂ ਫ਼ਸਲਾਂ ਵੀ ਤਬਾਹ ਹੋ ਗਈਆਂ ਹਨ। ਇਨ੍ਹਾਂ ਹਾਲਾਤ ਵਿਚ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਗੰਨੇ ਦੀ ਫ਼ਸਲ ਦਾ ਬਕਾਇਆ ਜਾਰੀ ਕਰ ਦਿੱਤਾ ਹੈ, ਤਾਂ ਜੋ ਕਿਸਾਨਾਂ ਨੂੰ ਥੋੜ੍ਹੀ ਰਾਹਤ ਮਿਲ ਸਕੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. PUNJAB : ਹੜ੍ਹਾਂ 'ਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ, ਮਿਲੇਗੀ ਨੌਕਰੀ (ਵੀਡੀਓ)
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਬਹੁਤ ਵੱਡੀ ਤ੍ਰਾਸਦੀ 'ਚੋਂ ਲੰਘ ਰਿਹਾ ਹੈ। ਐੱਮ. ਪੀ. ਅਸ਼ੋਕ ਮਿੱਤਲ ਨੇ ਕਿਹਾ ਕਿ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਚਾਂਸਲਰ ਹੋਣ ਵੀ ਹਨ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ 43 ਲੋਕਾਂ ਦੀ ਮੌਤ ਹੋ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. Big Breaking: CM ਮਾਨ ਦੀ ਖ਼ਰਾਬ ਸਿਹਤ ਕਾਰਨ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ
ਅੱਜ ਸ਼ਾਮ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਨੂੰ ਵੇਖਦਿਆਂ ਇਹ ਮੀਟਿੰਗ ਅੱਜ ਨਹੀਂ ਹੋਵੇਗੀ। ਮੀਟਿੰਗ ਦੀ ਨਵੀਂ ਤਾਰੀਖ਼ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। ਪੰਜਾਬ 'ਚ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਹੀ ਇਹ ਮੀਟਿੰਗ ਸੱਦੀ ਸੀ, ਪਰ ਉਨ੍ਹਾਂ ਦੀ ਤਬੀਅਤ ਠੀਕ ਹੋਣ ਕਾਰਨ ਹੁਣ ਇਹ ਮੀਟਿੰਗ ਅੱਜ ਨਹੀਂ ਹੋਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡਾ ਫ਼ੈਸਲਾ
ਸੂਬੇ ਭਰ ਵਿਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ ਆਧਾਰ 'ਤੇ 1320 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ 4000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ ਅਤੇ ਪ੍ਰਤੀ ਏਜੰਸੀ ਦੇ ਆਧਾਰ 'ਤੇ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਨੂੰ 1000 ਲੀਟਰ ਪੈਟਰੋਲ ਤੇ 1500 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਤੇ ਬਠਿੰਡਾ ਨੂੰ 1500 ਲੀਟਰ ਪੈਟਰੋਲ ਤੇ 3000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਫਰੀਦਕੋਟ ਦੇ ਪੈਟਰੋਲ ਪੰਪਾਂ ਨੂੰ 1000 ਲੀਟਰ ਪੈਟਰੋਲ ਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
ਪੰਜਾਬ ਭਰ 'ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸ਼ਨਾਖ਼ਤ ਕੀਤੀ ਹੈ, ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜ਼ੁਰਗ ਇਨ੍ਹਾ ਬਿਰਧ ਘਰਾਂ ਵਿਚ ਸ਼ਰਨ ਲੈ ਸਕਦੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਮਜਨੂੰ ਕਾ ਟੀਲਾ ਦੀਆਂ ਗਲੀਆਂ 'ਚ ਵੜ੍ਹਿਆ ਯਮੁਨਾ ਦਾ ਪਾਣੀ, ਡੁੱਬੇ ਕਈ ਘਰ ਤੇ ਦੁਕਾਨਾਂ, ਜਨਜੀਵਨ ਠੱਪ
ਇਸ ਹਫ਼ਤੇ ਯਮੁਨਾ ਦਾ ਵਧਦਾ ਪਾਣੀ ਉੱਤਰੀ ਦਿੱਲੀ ਦੇ ਮਜਨੂੰ ਕਾ ਟੀਲਾ ਦੀਆਂ ਤੰਗ ਗਲੀਆਂ ਵਿੱਚ ਦਾਖਲ ਹੋਇਆ, ਜਿਸ ਨਾਲ ਦਰਜਨਾਂ ਘਰ ਅਤੇ ਦੁਕਾਨਾਂ ਡੁੱਬ ਗਈਆਂ। ਪਾਣੀ ਭਰ ਜਾਣ ਕਾਰਨ ਉਕਤ ਲੋਕਾਂ ਦਾ ਜਨਜੀਵਨ ਵਿਘਨ ਪਿਆ। ਪਾਣੀ ਘੱਟਣ ਤੋਂ ਬਾਅਦ ਇਲਾਕੇ ਵਿਚ ਗਿੱਲੀਆਂ ਲੱਕੜਾਂ, ਟੁੱਟੀਆਂ ਮਸ਼ੀਨਾਂ ਅਤੇ ਰੁਕੇ ਹੋਏ ਨਾਲਿਆਂ ਦੇ ਗੰਦੇ ਪਾਣੀ ਦੀ ਬਹੁਤ ਬਦਬੂ ਆ ਰਹੀ ਹੈ, ਜਿਸ ਤੋਂ ਅਹਿਸਾਸ ਹੋ ਰਿਹਾ ਕਿ ਬਹੁਤ ਸਾਰੀਆਂ ਚੀਜ਼ਾਂ ਨਵੇਂ ਸਿਰੇ ਤੋਂ ਸ਼ੁਰੂ ਕਰਨੀਆਂ ਪੈਣਗੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
ਦਿੱਲੀ ਦੇ ਪੁਰਾਣੇ ਰੇਲਵੇ ਪੁਲ 'ਤੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਸ਼ੁੱਕਰਵਾਰ ਸਵੇਰੇ 7 ਵਜੇ 207.33 ਮੀਟਰ ਦਰਜ ਕੀਤਾ ਗਿਆ, ਜਦੋਂ ਕਿ ਇੱਕ ਦਿਨ ਪਹਿਲਾਂ ਇਹ 207.48 ਮੀਟਰ ਸੀ। ਅਧਿਕਾਰਤ ਅੰਕੜਿਆਂ ਅਨੁਸਾਰ ਸਵੇਰੇ ਛੇ ਵਜੇ ਪਾਣੀ ਦਾ ਪੱਧਰ 207.35 ਮੀਟਰ ਸੀ। ਅਧਿਕਾਰੀਆਂ ਅਨੁਸਾਰ ਅੱਜ ਪਾਣੀ ਦਾ ਪੱਧਰ ਹੋਰ ਘਟਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਵਿੱਚ ਨਦੀ ਨੇ ਨੀਵੇਂ ਇਲਾਕਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਨਾਲ ਬਹੁਤ ਸਾਰੇ ਘਰ ਹੜ੍ਹ ਆ ਗਏ ਹਨ, ਲੋਕਾਂ ਨੂੰ ਉਜਾੜ ਦਿੱਤਾ ਗਿਆ ਹੈ ਅਤੇ ਕਾਰੋਬਾਰ ਪ੍ਰਭਾਵਿਤ ਹੋਏ ਹਨ। ਪੁਰਾਣਾ ਰੇਲਵੇ ਪੁਲ ਨਦੀ ਦੇ ਵਹਾਅ ਅਤੇ ਸੰਭਾਵੀ ਹੜ੍ਹ ਖ਼ਤਰਿਆਂ ਦੀ ਨਿਗਰਾਨੀ ਕਰਨ ਲਈ ਇੱਕ ਪ੍ਰਮੁੱਖ ਨਿਰੀਖਣ ਬਿੰਦੂ ਵਜੋਂ ਕੰਮ ਕਰਦਾ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਨੂੰ ਤੈਰਾਕੀ, ਕਿਸ਼ਤੀ ਜਾਂ ਮਨੋਰੰਜਨ ਦੇ ਉਦੇਸ਼ਾਂ ਲਈ ਉੱਭਰਦੀ ਨਦੀ ਵਿੱਚ ਜਾਣ ਤੋਂ ਸਾਵਧਾਨ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-