ਪੰਜਾਬ ''ਚ ਭਿਆਨਕ ਹਾਦਸਾ ਤੇ CM ਮਾਨ ਨੂੰ ਮਿਲੇ ਅਮਨ ਅਰੋੜਾ, ਪੜ੍ਹੋ TOP-10 ਖ਼ਬਰਾਂ
Saturday, Sep 06, 2025 - 06:58 PM (IST)

ਜਲੰਧਰ-ਹੁਸ਼ਿਆਰਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਚਿੰਤਪੁਰਨੀ ਰੋਡ 'ਤੇ ਪੈਂਦੇ ਮੰਗੂਵਾਲ ਬਾਰਡਰ ਨੇੜੇ ਹਿਮਾਚਲ ਤੋਂ ਆ ਰਹੀ ਐਂਬੂਲੈਂਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਬਾਹਰ ਕੱਢ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਹਿਮਾਚਲ ਤੋਂ ਆਈ ਰਹੀ ਇਕ ਐਂਬੂਲੈਂਸ ਵਿੱਚ ਡਰਾਈਵਰ ਸਮੇਤ ਪੰਜ ਲੋਕ ਸਵਾਰ ਸਨ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਹਾਲੀ ਦੇ ਹਸਪਤਾਲ ਵਿਚ ਹਾਲ ਚਾਲ ਜਾਨਣ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਚਿੰਤਤ ਹਨ। ਮੁੱਖ ਮੰਤਰੀ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਮੁਆਵਜ਼ਾ ਐਲਾਨਿਆ ਜਾਵੇਗਾ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਹੜ੍ਹਾਂ ਨੂੰ ਲੈ ਕੇ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਵੱਡਾ ਬਿਆਨ, ਦੱਸਿਆ ਕਿਸ ਵਜ੍ਹਾ ਕਾਰਨ ਡੁੱਬਿਆ ਪੰਜਾਬ (ਵੀਡੀਓ)
ਪੰਜਾਬ 'ਚ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨ ਦੀ ਆਮ ਆਦਮੀ ਪਾਰਟੀ ਵਲੋਂ ਨਿੰਦਾ ਕੀਤੀ ਗਈ ਹੈ। ਇਸ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੇਂਦਰੀ ਮੰਤਰੀ ਬੀਤੇ ਦਿਨ ਇਹ ਕਹਿ ਕੇ ਗਏ ਕਿ ਪੰਜਾਬ 'ਚ ਹੜ੍ਹ ਮਾਈਨਿੰਗ ਕਰਕੇ ਆਏ ਹਨ, ਜਦੋਂ ਕਿ ਸੱਚਾਈ ਇਹ ਹੈ ਕਿ ਬਰਸਾਤ ਇਸ ਤਰੀਕੇ ਨਾਲ ਪਈ, ਜੋ ਕਿ ਪੰਜਾਬ ਦੇ ਇਤਿਹਾਸ 'ਚ ਕਦੇ ਨਹੀਂ ਪਈ ਸੀ ਅਤੇ ਹਿਮਾਚਲ, ਜੰਮੂ ਅਤੇ ਪਾਕਿਸਤਾਨ ਤੋਂ ਪਾਣੀ ਆਉਣ ਕਾਰਨ ਪੰਜਾਬ ਡੁੱਬਿਆ ਹੈ। ਇਸ ਲਈ ਪੰਜਾਬ 'ਚ ਹੜ੍ਹ ਆਏ ਹਨ ਪਰ ਕੇਂਦਰੀ ਮੰਤਰੀ ਨੇ ਸਤਲੁਜ, ਬਿਆਸ, ਰਾਵੀ ਘੱਗਰ 'ਚ ਮਾਈਨਿੰਗ ਕਾਰਨ ਹੜ੍ਹ ਆਉਣ ਦੀ ਗੱਲ ਕਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੋ ਦਿਨ ਦੌਰੇ ‘ਤੇ ਭੁਪੇਸ਼ ਬਘੇਲ ਸਮੇਤ ਪੰਜਾਬ ਦੀ ਕਾਂਗਰਸ, ਰਾਹਤ ਕਾਰਜ ਜਾਰੀ
ਪੰਜਾਬ ਲਗਾਤਾਰ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਕਾਰਨ ਲੋਕਾਂ ਦੇ ਘਰ ਢਹਿ ਰਹੇ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਇਸ ਘੜੀ ਵਿੱਚ ਕਈ ਸਿਆਸੀ ਆਗੂ, ਫ਼ਿਲਮੀ ਸਿਤਾਰੇ ਅਤੇ ਗਾਇਕ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤਕਾਜ ਵਿੱਚ ਸ਼ਾਮਲ ਹੋ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. CM ਮਾਨ ਨੂੰ ਮਿਲੇ ਅਮਨ ਅਰੋੜਾ, ਹੜ੍ਹ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਹਾਲੀ ਦੇ ਹਸਪਤਾਲ ਵਿਚ ਹਾਲ ਚਾਲ ਜਾਨਣ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਚਿੰਤਤ ਹਨ। ਮੁੱਖ ਮੰਤਰੀ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਮੁਆਵਜ਼ਾ ਐਲਾਨਿਆ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਮੀਂਹ ਕਾਰਨ ਪੰਜਾਬ 'ਚ ਭਿਆਨਕ ਹਾਦਸਾ! ਚਿੰਤਪੁਰਨੀ ਰੋਡ 'ਤੇ ਖੱਡ 'ਚ ਡਿੱਗੀ ਐਂਬੂਲੈਂਸ, 3 ਲੋਕਾਂ ਦੀ ਮੌਤ
ਹੁਸ਼ਿਆਰਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਚਿੰਤਪੁਰਨੀ ਰੋਡ 'ਤੇ ਪੈਂਦੇ ਮੰਗੂਵਾਲ ਬਾਰਡਰ ਨੇੜੇ ਹਿਮਾਚਲ ਤੋਂ ਆ ਰਹੀ ਐਂਬੂਲੈਂਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਬਾਹਰ ਕੱਢ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਹਿਮਾਚਲ ਤੋਂ ਆਈ ਰਹੀ ਇਕ ਐਂਬੂਲੈਂਸ ਵਿੱਚ ਡਰਾਈਵਰ ਸਮੇਤ ਪੰਜ ਲੋਕ ਸਵਾਰ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ 'ਚ ਵੱਡਾ ਹਾਦਸਾ, ਨਦੀ ਦੇ ਠਾਠਾਂ ਮਾਰਦੇ ਪਾਣੇ ਵਿਚ ਰੁੜ੍ਹੇ 5 ਬੱਚੇ
ਪਟਿਆਲਾ ਜ਼ਿਲ੍ਹੇ ਦੇ ਬਾਰਡਰ 'ਤੇ ਲੱਗਦੇ ਪਿੰਡ ਅਹਿਰੂ ਖੁਰਦ ਦੇ 5 ਬੱਚੇ ਟਾਂਗਰੀ ਨਦੀ ’ਚ ਡੁੱਬ ਗਏ, ਜਿਨ੍ਹਾਂ ਵਿਚੋਂ ਚਾਰ ਨੂੰ ਬਚਾਅ ਲਿਆ ਗਿਆ ਹੈ ਜਦਕਿ ਇਕ ਬੱਚਾ ਲਾਪਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਟਾਂਗਰੀ ਨਦੀ 'ਤੇ ਪਾਣੀ ਦੇਖਣ ਲਈ ਗਏ ਸਨ ਕਿ ਅਚਾਨਕ ਇਹ ਬੱਚੇ ਪਾਣੀ ਵਿਚ ਵਹਿ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਕਦੋਂ ਹਸਪਤਾਲ ਤੋਂ ਮਿਲੇਗੀ ਛੁੱਟੀ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਦੀ ਪਲਸ ਰੇਟ 'ਚ ਸੁਧਾਰ ਹੋ ਰਿਹਾ ਹੈ ਅਤੇ ਹਾਲਤ ਸਥਿਰ ਬਣੀ ਹੋਈ ਹੈ। ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਅੱਜ ਉਨ੍ਹਾਂ ਨੂੰ ਮਿਲਣ ਲਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੰਜੀਵ ਅਰੋੜਾ ਪੁੱਜੇ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੇ ਮਾਤਾ ਵੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਲਾਲ ਕਿਲ੍ਹੇ ਤੋਂ ਕਰੋੜਾਂ ਦੀ ਕੀਮਤ ਦਾ ਸੋਨੇ ਤੇ ਹੀਰਿਆਂ ਨਾਲ ਜੜਿਆ ਕਲਸ਼ ਚੋਰੀ, Video ਵਾਇਰਲ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਥਿਤ ਇਤਿਹਾਸਕ ਲਾਲ ਕਿਲ੍ਹੇ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਉੱਚ ਸੁਰੱਖਿਆ ਜ਼ੋਨ ਹੋਣ ਦੇ ਬਾਵਜੂਦ ਚੋਰ ਸੁਰੱਖਿਆ ਵਿੱਚ ਦਾਖਲ ਹੋ ਗਏ। ਦਰਅਸਲ ਲਾਲ ਕਿਲ੍ਹੇ ਦੇ ਕੰਪਲੈਕਸ ਤੋਂ ਕਰੋੜਾਂ ਰੁਪਏ ਦੀ ਕੀਮਤ ਵਾਲਾ ਹੀਰੇ ਜੜਿਆ ਸੋਨੇ ਦਾ ਕਲਸ਼ ਚੋਰੀ ਹੋ ਗਿਆ ਹੈ
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਵੱਡੀ ਖ਼ਬਰ ; ਅੰਮ੍ਰਿਤਸਰ 'ਚ ਮੰਦਿਰ 'ਤੇ ਗ੍ਰਨੇਡ ਹਮਲੇ ਦੇ ਮਾਮਲੇ 'ਚ NIA ਨੇ ਚੁੱਕ ਲਿਆ Wanted ਅੱਤਵਾਦੀ
ਇਸ ਸਾਲ ਮਾਰਚ ਮਹੀਨੇ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਗ੍ਰਨੇਡ ਹਮਲੇ ਕੀਤੇ ਗਏ ਸਨ, ਜਿਸ ਕਾਰਨ ਪੂਰੇ ਸੂਬੇ ਦੇ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਛਾ ਗਿਆ ਸੀ। ਇਸੇ ਦੌਰਾਨ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ 'ਚ ਇਕ ਮੰਦਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਲੋੜੀਂਦੇ ਮੁੱਖ ਅੱਤਵਾਦੀ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਟਰੰਪ ਦੇ 'ਦੋਸਤੀ' ਵਾਲੇ ਬਿਆਨ ਮਗਰੋਂ ਆਇਆ PM ਮੋਦੀ ਦਾ ਜਵਾਬ, ਕਹਿ ਦਿੱਤੀ ਵੱਡੀ ਗੱਲ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸੁਰ ਪਿਛਲੇ ਕੁਝ ਦਿਨਾਂ ਵਿੱਚ ਬਦਲਿਆ ਜਾਪਦਾ ਹੈ। ਭਾਰਤ 'ਤੇ ਟੈਰਿਫ ਲਗਾਉਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਚੰਗਾ ਦੋਸਤ ਕਹਿ ਰਹੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਨੇ ਉਨ੍ਹਾਂ ਦੀ ਪ੍ਰਸ਼ੰਸਾ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਇਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ ਟਰੰਪ ਦੀਆਂ ਪ੍ਰਸ਼ੰਸਾਵਾਂ ਦਾ ਜਵਾਬ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਭਾਰਤ ਨੂੰ ਝਟਕਾ ਦੇਣ ਦੇ ਚੱਕਰ 'ਚ ਅਮਰੀਕਾ 'ਚ ਹੀ ਫਟ ਗਿਆ 'ਟੈਰਿਫ਼ ਬੰਬ' ! ਹੋ ਗਿਆ ਬੁਰਾ ਹਾਲ
ਰੂਸ ਨਾਲ ਵਪਾਰ ਬੰਦ ਨਾ ਕਰਨ ਕਾਰਨ ਅਮਰੀਕਾ ਨੇ ਭਾਰਤ 'ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਟਰੰਪ ਦਾ ਕਹਿਣਾ ਹੈ ਕਿ ਭਾਰਤ ਤੋਂ ਹੋਣ ਵਾਲੀ ਕਮਾਈ ਨੂੰ ਰੂਸ ਯੂਕ੍ਰੇਨ ਖ਼ਿਲਾਫ਼ ਜੰਗ ਲੜਨ ਲਈ ਵਰਤ ਰਿਹਾ ਹੈ, ਜਿਸ ਕਾਰਨ ਭਾਰਤ 'ਤੇ ਇਹ ਭਾਰੀ ਟੈਰਿਫ਼ ਲਗਾਏ ਗਏ ਹਨ, ਜਿਸ ਕਾਰਨ ਸ਼ੁਰੂਆਤੀ ਕੁਝ ਦਿਨਾਂ 'ਚ ਭਾਰਤੀ ਬਾਜ਼ਾਰ 'ਚ ਹਾਹਾਕਾਰ ਮਚ ਗਈ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-