CM ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ ਤੇ ਰਾਜਾ ਵੜਿੰਗ ਨੇ PM ਨੂੰ ਲਿਖੀ ਚਿੱਠੀ, ਪੜ੍ਹੋ TOP-10 ਖ਼ਬਰਾਂ

Saturday, Sep 13, 2025 - 07:10 PM (IST)

CM ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ ਤੇ ਰਾਜਾ ਵੜਿੰਗ ਨੇ PM ਨੂੰ ਲਿਖੀ ਚਿੱਠੀ, ਪੜ੍ਹੋ TOP-10 ਖ਼ਬਰਾਂ

ਜਲੰਧਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਾਂ ਕਿਹਾ ਕਿ ਬਹੁਤ ਸਾਰੇ ਇਲਾਕਿਆਂ 'ਚੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਅਤੇ ਜਨ-ਜੀਵਨ ਨੂੰ ਲੀਹ 'ਤੇ ਲਿਆਉਣ ਲਈ ਅਸੀਂ ਵੱਡੇ ਪੱਧਰ 'ਤੇ ਸਫ਼ਾਈ ਮੁਹਿੰਮ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਪਿੰਡ 'ਚ ਇਕ ਜੇ. ਸੀ. ਬੀ., ਟਰੈਕਟਰ-ਟਰਾਲੀ ਅਤੇ ਲੇਬਰ ਦਾ ਪ੍ਰਬੰਧ ਸਰਕਾਰ ਵਲੋਂ ਕੀਤਾ ਜਾਵੇਗਾ। ਜੋ ਵੀ ਹੜ੍ਹਾਂ ਨਾਲ ਰੁੜ੍ਹ ਕੇ ਆਇਆ ਹੈ, ਉਸ ਮਲਬੇ ਨੂੰ ਸਾਫ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਹਰੇਕ ਪਿੰਡ 'ਚ ਫੌਗਿੰਗ ਕਰਵਾਈ ਜਾਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਇਸ ਮੁਹਿੰਮ ਲਈ ਸਰਕਾਰ ਨੇ 100 ਕਰੋੜ ਰੁਪਿਆ ਰੱਖਿਆ ਹੈ, ਜਿਹਦੇ 'ਚੋਂ ਇਕ-ਇਕ ਲੱਖ ਪਿੰਡਾਂ ਨੂੰ ਟੋਕਨ ਦੇ ਤੌਰ 'ਤੇ ਦਿੱਤਾ ਜਾਵੇਗਾ ਅਤੇ ਜਿਵੇਂ-ਜਿਵੇਂ ਲੋੜ ਪਵੇਗੀ, ਪਿੰਡਾਂ ਨੂੰ ਪੈਸੇ ਦਿੱਤੇ ਜਾਣਗੇ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਲੈ ਕੇ ਸਿਆਸਤ ਭੱਖਦੀ ਜਾ ਰਹੀ ਹੈ। ਇਸੇ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਲਿਖੀ ਗਈ ਚਿੱਠੀ ਵਿਚ ਰਾਜਾ ਵੜਿੰਗ ਨੇ ਕਿਹਾ ਕਿ 9 ਸਤੰਬਰ ਨੂੰ ਤੁਹਾਡੀ ਸੂਬਾ ਫੇਰੀ ਤੋਂ ਪਹਿਲਾਂ ਪੰਜਾਬ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਸਨ। ਮੈਨੂੰ ਇਹ ਕਹਿੰਦੇ ਹੋਏ ਬਹੁਤ ਦੁੱਖ਼ ਹੋ ਰਿਹਾ ਹੈ ਕਿ ਅਸੀਂ ਪੂਰੀ ਤਰ੍ਹਾਂ ਨਿਰਾਸ਼ ਹੋਏ ਹਾਂ, ਕਿਉਂਕਿ ਤੁਹਾਡੇ ਵੱਲੋਂ ਐਲਾਨੀ ਗਈ ਰਾਹਤ ਇੰਨੀ ਤਬਾਹੀ ਲਈ ਬਹੁਤ ਘੱਟ ਸੀ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...

1. ਰਾਹਤ ਕਾਰਜਾਂ ’ਤੇ ਲੱਗ ਰਹੇ ਪੈਸੇ ਨੂੰ ਲੈ ਕੇ SGPC 'ਚ ਵਿਵਾਦ, ਪ੍ਰਧਾਨ ਧਾਮੀ ਨੇ ਉਠੇ ਸਵਾਲਾਂ ਦਾ ਦਿੱਤਾ ਜਵਾਬ
ਪੰਜਾਬ 'ਚ ਆਏ ਹੜ੍ਹਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਪੂਰੀ ਤਰ੍ਹਾਂ ਪਾਰਦਰਸ਼ੀ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਗਲਤਫ਼ਹਿਮੀ ਫੈਲਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਹੜ੍ਹਾਂ ਦੌਰਾਨ ਸੇਵਾ ਕਰਦਿਆਂ ਇਹ ਨਹੀਂ ਦੇਖਿਆ ਜਾਂਦਾ ਕਿ ਸਾਹਮਣੇ ਆਉਣ ਵਾਲਾ ਸਿੱਖ ਹੈ, ਮੁਸਲਿਮ ਹੈ ਜਾਂ ਇਸਾਈ, ਕਿਉਂਕਿ ਸੇਵਾ ਗੁਰੂ ਸਾਹਿਬ ਦੀ ਰਹਿਮਤ ਨਾਲ ਹੀ ਹੋ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਰਾਜਾ ਵੜਿੰਗ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਰੁਪਏ ਰਾਹਤ ਪੈਕੇਜ ਦੀ ਕੀਤੀ ਮੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਲੈ ਕੇ ਸਿਆਸਤ ਭੱਖਦੀ ਜਾ ਰਹੀ ਹੈ। ਇਸੇ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਲਿਖੀ ਗਈ ਚਿੱਠੀ ਵਿਚ ਰਾਜਾ ਵੜਿੰਗ ਨੇ ਕਿਹਾ ਕਿ 9 ਸਤੰਬਰ ਨੂੰ ਤੁਹਾਡੀ ਸੂਬਾ ਫੇਰੀ ਤੋਂ ਪਹਿਲਾਂ ਪੰਜਾਬ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਸਨ। ਮੈਨੂੰ ਇਹ ਕਹਿੰਦੇ ਹੋਏ ਬਹੁਤ ਦੁੱਖ਼ ਹੋ ਰਿਹਾ ਹੈ ਕਿ ਅਸੀਂ ਪੂਰੀ ਤਰ੍ਹਾਂ ਨਿਰਾਸ਼ ਹੋਏ ਹਾਂ, ਕਿਉਂਕਿ ਤੁਹਾਡੇ ਵੱਲੋਂ ਐਲਾਨੀ ਗਈ ਰਾਹਤ ਇੰਨੀ ਤਬਾਹੀ ਲਈ ਬਹੁਤ ਘੱਟ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਪੰਜਾਬ 'ਚ CM ਬਦਲਣ ਨੂੰ ਲੈ ਕੇ ਵੱਡੀ ਖ਼ਬਰ, ਮੁੱਖ ਮੰਤਰੀ ਮਾਨ ਨੇ ਖ਼ੁਦ ਹੀ ਦੇ ਦਿੱਤਾ ਜਵਾਬ
ਪੰਜਾਬ 'ਚ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਾਲੇ ਬੇਹੱਦ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਨ੍ਹਾਂ ਚਰਚਾਵਾਂ 'ਤੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਅਜਿਹੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਜਵਾਬ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਉਹ ਹੀ ਰਹਿਣਗੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਭਗਵੰਤ ਮਾਨ ਹੀ ਮੁੱਖ ਮੰਤਰੀ ਰਹੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਜਥੇਦਾਰ ਗੜਗੱਜ ਨੇ ਹੜ੍ਹਾਂ 'ਚ ਸੇਵਾ ਕਰ ਰਹੀਆਂ ਸੰਸਥਾਵਾਂ ਨਾਲ ਕੀਤੀ ਮੀਟਿੰਗ, ਦਿੱਤੀਆਂ ਇਹ ਹਦਾਇਤਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੜ੍ਹ ਪੀੜਤ ਇਲਾਕਿਆਂ 'ਚ ਰਾਹਤ ਸਮੱਗਰੀ ਵੰਡਣ ਦੇ ਮਾਮਲੇ ਸੰਬੰਧੀ ਸਿੱਖ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਦੌਰਾਨ ਹੜ੍ਹ ਪੀੜਤ ਇਲਾਕਿਆਂ ਵਿਚ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਦੇ ਢੰਗ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਹਮਲਾ, ਚੱਲੀਆਂ ਗੋਲੀਆਂ
ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ 'ਤੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਕਿ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਫਾਈਰਿੰਗ ਹੋ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. CM ਭਗਵੰਤ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਮੁਫ਼ਤ 'ਚ ਹੋਣਗੇ ਆਹ ਸਾਰੇ ਕੰਮ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਾਂ ਕਿਹਾ ਕਿ ਬਹੁਤ ਸਾਰੇ ਇਲਾਕਿਆਂ 'ਚੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਅਤੇ ਜਨ-ਜੀਵਨ ਨੂੰ ਲੀਹ 'ਤੇ ਲਿਆਉਣ ਲਈ ਅਸੀਂ ਵੱਡੇ ਪੱਧਰ 'ਤੇ ਸਫ਼ਾਈ ਮੁਹਿੰਮ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਪਿੰਡ 'ਚ ਇਕ ਜੇ. ਸੀ. ਬੀ., ਟਰੈਕਟਰ-ਟਰਾਲੀ ਅਤੇ ਲੇਬਰ ਦਾ ਪ੍ਰਬੰਧ ਸਰਕਾਰ ਵਲੋਂ ਕੀਤਾ ਜਾਵੇਗਾ। ਜੋ ਵੀ ਹੜ੍ਹਾਂ ਨਾਲ ਰੁੜ੍ਹ ਕੇ ਆਇਆ ਹੈ, ਉਸ ਮਲਬੇ ਨੂੰ ਸਾਫ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਹਰੇਕ ਪਿੰਡ 'ਚ ਫੌਗਿੰਗ ਕਰਵਾਈ ਜਾਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਇਸ ਮੁਹਿੰਮ ਲਈ ਸਰਕਾਰ ਨੇ 100 ਕਰੋੜ ਰੁਪਿਆ ਰੱਖਿਆ ਹੈ, ਜਿਹਦੇ 'ਚੋਂ ਇਕ-ਇਕ ਲੱਖ ਪਿੰਡਾਂ ਨੂੰ ਟੋਕਨ ਦੇ ਤੌਰ 'ਤੇ ਦਿੱਤਾ ਜਾਵੇਗਾ ਅਤੇ ਜਿਵੇਂ-ਜਿਵੇਂ ਲੋੜ ਪਵੇਗੀ, ਪਿੰਡਾਂ ਨੂੰ ਪੈਸੇ ਦਿੱਤੇ ਜਾਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਵੱਡੀ ਖ਼ਬਰ ; ਸਿੱਖ ਕੁੜੀ ਦੀ ਦਿਨ-ਦਿਹਾੜੇ ਰੋਲ਼ੀ ਪੱਤ, ਅੱਗੋਂ ਅੰਗਰੇਜ਼ ਕਹਿੰਦੇ- 'ਮੁੜ ਜਾਓ ਆਪਣੇ ਦੇਸ਼...'
ਇਕ ਪਾਸੇ ਜਿੱਥੇ ਦੁਨੀਆ ਭਰ 'ਚ ਸਿਆਸੀ ਹੜਕੰਪ ਮਚਿਆ ਹੋਇਆ ਹੈ, ਉੱਥੇ ਹੀ ਬ੍ਰਿਟੇਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਰੀਬ 25 ਸਾਲਾ ਸਿੱਖ ਕੁੜੀ ਨਾਲ ਦਿਨ ਦਿਹਾੜੇ ਹੈਵਾਨੀਅਤ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. BJP ਆਗੂ ਦੀ ਕਾਰ 'ਚੋਂ ਮਿਲਿਆ ਕਰੋੜਾਂ ਦਾ ਨਸ਼ੀਲਾ ਪਦਾਰਥ, 2 ਮੁਲਜ਼ਮ ਆਏ ਅੜਿੱਕੇ
ਮੱਧ ਪ੍ਰਦੇਸ਼ ਦੀ ਅਗਰ ਮਾਲਵਾ ਕੋਤਵਾਲੀ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਭਾਜਪਾ ਆਗੂ ਦੀ ਕਾਰ 'ਚੋਂ ਕਰੋੜਾਂ ਰੁਪਏ ਦੇ ਕੇਟਾਮਾਈਨ, ਐਮਡੀ ਡਰੱਗਜ਼, ਰਸਾਇਣ ਅਤੇ ਪ੍ਰਯੋਗਸ਼ਾਲਾ ਉਪਕਰਣ ਜ਼ਬਤ ਕੀਤੇ। ਹਾਲਾਂਕਿ, ਭਾਜਪਾ ਨੇਤਾ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਸ ਅਨੁਸਾਰ 12 ਸਤੰਬਰ ਨੂੰ ਇੱਕ ਮੁਖਬਰ ਦੀ ਸੂਚਨਾ 'ਤੇ ਅਗਰ-ਬੜੋਦ ਸੜਕ 'ਤੇ ਗਣੇਸ਼ ਗਊਸ਼ਾਲਾ 'ਤੇ ਖੜ੍ਹੀ ਇੱਕ ਆਟੋਕਾਰ ਕਾਰ (R-13-S-6055) ਤੇ ਇੱਕ ਇਗਨਿਸ ਕਾਰ (R-13-S-4006) ਨੂੰ ਘੇਰ ਲਿਆ ਗਿਆ। ਪੁਲਸ ਨੂੰ ਦੇਖ ਕੇ ਆਟੋਕਾਰ ਕਾਰ ਚਾਲਕ ਤੇ ਭਾਜਪਾ ਆਗੂ ਰਾਹੁਲ ਅੰਜਨਾ ਭੱਜ ਗਏ, ਜਦੋਂ ਕਿ ਈਸ਼ਵਰ ਮਾਲਵੀਆ (33) ਵਾਸੀ ਥਦੋਡਾ ਅਤੇ ਦੌਲਤ ਸਿੰਘ ਅੰਜਨਾ (35) ਵਾਸੀ ਗੁਰਾਡੀਆ ਬੜੋਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


9. CM ਮੋਹਨ ਯਾਦਵ ਦੇ Hot Air Balloon ਨੂੰ ਲੱਗੀ ਅੱਗ, ਪਈਆਂ ਭਾਜੜਾਂ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਗਰਮ ਹਵਾ ਵਾਲੇ ਗੁਬਾਰੇ ਨੂੰ ਅੱਜ ਅਚਾਨਕ ਅੱਗ ਲੱਗ ਗਈ, ਜਿਸ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਉਹ ਮੰਦਸੌਰ ਦੇ ਗਾਂਧੀਸਾਗਰ ਫੋਰੈਸਟ ਰਿਟਰੀਟ ਨੇੜੇ ਸਥਿਤ ਹਿੰਗਲਾਜ ਰਿਜ਼ੋਰਟ ਵਿਚ ਰਾਤ ਬਿਤਾਉਣ ਤੋਂ ਬਾਅਦ ਗਰਮ ਹਵਾ ਵਾਲੇ ਗੁਬਾਰੇ ਦੀ ਸਵਾਰੀ ਕਰਨ ਲਈ ਆਏ ਸਨ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਰਹੀਆਂ ਹਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਮਿਜ਼ੋਰਮ ਤੋਂ ਬਾਅਦ ਮਨੀਪੁਰ ਪੁੱਜੇ PM ਮੋਦੀ, ਸੂਬਾ ਵਾਸੀਆਂ ਨੂੰ ਦਿੱਤੀ 1,200 ਕਰੋੜ ਦੀ ਸੌਗਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਤੋਂ 15 ਸਤੰਬਰ ਤੱਕ 5 ਰਾਜਾਂ ਦੇ ਦੌਰੇ 'ਤੇ ਹਨ। ਉਹ ਮਿਜ਼ੋਰਮ, ਮਨੀਪੁਰ, ਅਸਾਮ, ਪੱਛਮੀ ਬੰਗਾਲ ਅਤੇ ਬਿਹਾਰ ਦੇ ਦੌਰੇ 'ਤੇ ਹੋਣਗੇ। ਅੱਜ ਮਿਜ਼ੋਰਮ 'ਚ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਲਗਭਗ 1,200 ਕਰੋੜ ਰੁਪਏ ਦੇ 17 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇੰਫਾਲ ਦੇ ਕਾਂਗਲਾ ਕਿਲ੍ਹਾ ਕੰਪਲੈਕਸ ਵਿੱਚ ਆਯੋਜਿਤ ਇਹ ਪ੍ਰੋਗਰਾਮ, ਮਈ 2023 ਵਿੱਚ ਮਨੀਪੁਰ ਵਿੱਚ ਮੇਈਤੇਈ ਅਤੇ ਕੁਕੀ-ਜੋ ਭਾਈਚਾਰਿਆਂ ਵਿਚਕਾਰ ਨਸਲੀ ਹਿੰਸਾ ਭੜਕਣ ਤੋਂ ਬਾਅਦ ਰਾਜ ਦੇ ਉਨ੍ਹਾਂ ਦੇ ਪਹਿਲੇ ਦੌਰੇ ਦਾ ਹਿੱਸਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News