ਹੜ੍ਹਾਂ ਮਗਰੋਂ ਪੰਜਾਬ ''ਤੇ ਪਈ ਇਕ ਹੋਰ ਮਾਰ ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਪੜ੍ਹੋ TOP-10 ਖ਼ਬਰਾਂ
Friday, Sep 19, 2025 - 07:26 PM (IST)

ਜਲੰਧਰ-ਹੜ੍ਹਾਂ ਦੀ ਮਾਰ ਅਤੇ ਹੁਣ ਫ਼ਸਲ ਨੂੰ ਪਈ ਬੀਮਾਰੀ ਕਾਰਨ ਕੁਦਰਤ ਅੱਗੇ ਬੇਵੱਸ ਹੋਇਆ ਕਿਸਾਨ ਅੱਜ ਆਪਣੀ ਮਿਹਨਤ ਨੂੰ ਖੇਤਾਂ 'ਚ ਵਾਹੁਣ ਨੂੰ ਮਜ਼ਬੂਰ ਹੋ ਗਿਆ ਹੈ। ਮਾਛੀਵਾੜਾ ਬਲਾਕ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਬੌਣੇ ਵਾਇਰਸ ਦੀ ਲਪੇਟ 'ਚ ਆ ਜਾਣ ਕਾਰਨ ਕਿਸਾਨ ਬੇਹੱਦ ਮਾਯੂਸ ਹਨ। ਜੂਨ ਮਹੀਨੇ ਦੀ ਤਪਦੀ ਗਰਮੀ 'ਚ ਬੜੀ ਮਿਹਨਤ ਨਾਲ ਝੋਨੇ ਦੀ ਬਿਜਾਈ ਕਰਕੇ ਕਿਸਾਨਾਂ ਨੂੰ ਆਸ ਸੀ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਇਸ ਫ਼ਸਲ ਦੀ ਕਟਾਈ ਕਰ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨਗੇ ਅਤੇ ਕਰਜ਼ੇ ਦੀ ਪੰਡ ਹੌਲੀ ਕਰ ਲੈਣਗੇ ਪਰ ਇਹ ਬੌਣੇ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਹੁਣ ਕਿਸਾਨ ਨੇ ਫ਼ਸਲ ਕੱਟਣ ਦੀ ਬਜਾਏ ਉਸ ਨੂੰ ਜ਼ਮੀਨ 'ਚ ਹੀ ਵਾਹ ਦਿੱਤਾ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਦੇਸ਼ 'ਚ ਫੜ੍ਹੀ ਗਈ ਹੈਰੋਇਨ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, 45 ਫ਼ੀਸਦੀ ਪੰਜਾਬ ਦਾ ਹਿੱਸਾ
ਪੰਜਾਬ 'ਚ ਨਸ਼ੇ ਦੀ ਸਮੱਸਿਆ ਹੁਣ ਸਿਰਫ਼ ਇਕ ਸਮਾਜਿਕ ਚੁਣੌਤੀ ਨਹੀਂ ਰਹੀ, ਸਗੋਂ ਇਹ ਇਕ ਗੰਭੀਰ ਸੂਬਾ ਵਿਆਪੀ ਸੰਕਟ ਬਣ ਗਈ ਹੈ। ਨਸ਼ਿਆਂ ਨੇ ਅਣਗਿਣਤ ਘਰ ਤਬਾਹ ਕਰ ਦਿੱਤੇ ਹਨ। ਮਾਵਾਂ ਦੀਆਂ ਕੁੱਖਾਂ ਖਾਲੀ ਰਹਿ ਗਈਆਂ ਹਨ। ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਵੀ ਉੱਠ ਗਿਆ। ਸੜਕ ਕਿਨਾਰੇ ਨਸ਼ੇ ਦੇ ਟੀਕੇ ਲਗਵਾਏ ਨੌਜਵਾਨਾਂ ਦੀਆਂ ਤਸਵੀਰਾਂ ਨੂੰ ਕਿਵੇਂ ਭੁੱਲਿਆ ਜਾ ਸਕਦਾ ਹੈ?
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਹੁਣ ਪੰਜਾਬ 'ਚ ਪ੍ਰਵਾਸੀਆਂ ਨੂੰ ਤਿਉਹਾਰ ਮਨਾਉਣ ਲਈ ਨਹੀਂ ਦਿੱਤੀ ਜਾਵੇਗੀ ਜਗ੍ਹਾ! 10 ਪੰਚਾਇਤਾਂ ਦੇ ਵੱਡੇ ਫ਼ੈਸਲੇ
ਜਲੰਧਰ ਦੇ ਆਦਮਪੁਰ ਨੇੜੇ ਪਿੰਡ ਡਰੋਲੀ ਕਲਾਂ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 10 ਪੰਚਾਇਤਾਂ ਦੀ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਅਤੇ ਵੱਡੇ ਫ਼ੈਸਲੇ ਕੀਤੇ ਗਏ। ਇਸ ਬੈਠਕ ਵਿਚ ਨੇੜੇ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਹਿੱਸਾ ਲਿਆ ਅਤੇ ਸਰਬ ਸਹਿਮਤੀ ਨਾਲ ਕਈ ਮਤੇ ਪਾਸ ਕੀਤੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ. ਆਰ. ਐੱਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ : ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਕਿਸਾਨਾਂ ਵੱਲੋਂ 42,476 ਮਸ਼ੀਨਾਂ ਲਈ ਦਿੱਤੀਆਂ ਗਈਆਂ ਕੁੱਲ 16,837 ਅਰਜ਼ੀਆਂ ਵਿਚੋਂ ਹੁਣ ਤੱਕ 15,613 ਸੀ.ਆਰ.ਐੱਮ. ਮਸ਼ੀਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀ.ਆਰ.ਐੱਮ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਪਰਾਲੀ ਸਾੜਨ ਕਾਰਨ ਵਾਤਾਵਰਣ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਨੂੰ ਘਟਾਉਣ ਅਤੇ ਪਰਾਲੀ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਮਾਨ ਸਰਕਾਰ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਬੀਤੇ ਦਿਨ ਅੰਮ੍ਰਿਤਸਰ ਦੇ ਗੋਲਡਨ ਐਵਨਿਊ ਨੇੜੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਕਰੇਟਾ ਗੱਡੀ 'ਤੇ ਸਵਾਰ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੁਝ ਹੋਰ ਨੌਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਹੜ੍ਹਾਂ ਮਗਰੋਂ ਪੰਜਾਬ 'ਤੇ ਪਈ ਇਕ ਹੋਰ ਮਾਰ! CM ਭਗਵੰਤ ਮਾਨ ਨੂੰ ਲਾਈ ਗਈ ਗੁਹਾਰ
ਹੜ੍ਹਾਂ ਦੀ ਮਾਰ ਅਤੇ ਹੁਣ ਫ਼ਸਲ ਨੂੰ ਪਈ ਬੀਮਾਰੀ ਕਾਰਨ ਕੁਦਰਤ ਅੱਗੇ ਬੇਵੱਸ ਹੋਇਆ ਕਿਸਾਨ ਅੱਜ ਆਪਣੀ ਮਿਹਨਤ ਨੂੰ ਖੇਤਾਂ 'ਚ ਵਾਹੁਣ ਨੂੰ ਮਜ਼ਬੂਰ ਹੋ ਗਿਆ ਹੈ। ਮਾਛੀਵਾੜਾ ਬਲਾਕ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਬੌਣੇ ਵਾਇਰਸ ਦੀ ਲਪੇਟ 'ਚ ਆ ਜਾਣ ਕਾਰਨ ਕਿਸਾਨ ਬੇਹੱਦ ਮਾਯੂਸ ਹਨ। ਜੂਨ ਮਹੀਨੇ ਦੀ ਤਪਦੀ ਗਰਮੀ 'ਚ ਬੜੀ ਮਿਹਨਤ ਨਾਲ ਝੋਨੇ ਦੀ ਬਿਜਾਈ ਕਰਕੇ ਕਿਸਾਨਾਂ ਨੂੰ ਆਸ ਸੀ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਇਸ ਫ਼ਸਲ ਦੀ ਕਟਾਈ ਕਰ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨਗੇ ਅਤੇ ਕਰਜ਼ੇ ਦੀ ਪੰਡ ਹੌਲੀ ਕਰ ਲੈਣਗੇ ਪਰ ਇਹ ਬੌਣੇ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਹੁਣ ਕਿਸਾਨ ਨੇ ਫ਼ਸਲ ਕੱਟਣ ਦੀ ਬਜਾਏ ਉਸ ਨੂੰ ਜ਼ਮੀਨ 'ਚ ਹੀ ਵਾਹ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਵੱਡੀ ਗਿਰਾਵਟ ਦੇ ਬਾਅਦ ਫਿਰ ਚੜ੍ਹੇ ਸੋਨੇ ਦੇ ਭਾਅ, ਚਾਂਦੀ ਨੇ ਮਾਰੀ ਵੱਡੀ ਛਾਲ
ਕੱਲ੍ਹ ਦੀ ਮਹੱਤਵਪੂਰਨ ਗਿਰਾਵਟ ਤੋਂ ਬਾਅਦ, ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ, ਅੱਜ ਸੋਨੇ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ (19 ਸਤੰਬਰ) ਨੂੰ, ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀਆਂ ਕੀਮਤਾਂ 0.48 ਪ੍ਰਤੀਸ਼ਤ ਵਧੀਆਂ, ਜੋ ਵਰਤਮਾਨ ਵਿੱਚ 1,09,579 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀਆਂ ਹਨ। ਚਾਂਦੀ ਦੀਆਂ ਕੀਮਤਾਂ ਵੀ ਵਧ ਕੇ 1,28,763 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. "ਚੋਣਾਂ ਦਾ ਚੌਕੀਦਾਰ ਜਾਗਦਾ ਰਿਹਾ, ਚੋਰੀ ਦੇਖ ਰਿਹਾ..." ਰਾਹੁਲ ਗਾਂਧੀ ਨੇ ਮੁੜ ਚੋਣ ਕਮਿਸ਼ਨ 'ਤੇ ਵਿੰਨ੍ਹਿਆ ਨਿਸ਼ਾਨਾ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਕਥਿਤ "ਵੋਟ ਚੋਰੀ" ਨੂੰ ਲੈ ਕੇ ਚੋਣ ਕਮਿਸ਼ਨ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਦੋਸ਼ ਲਗਾਇਆ ਕਿ "ਚੋਣ ਚੌਕੀਦਾਰ ਜਾਗਦਾ ਰਿਹਾ, ਚੋਰੀ ਹੁੰਦੀ ਵੇਖੀ ਅਤੇ ਚੋਰਾਂ ਦਾ ਬਚਾਅ ਕੀਤਾ।" ਉਨ੍ਹਾਂ ਨੇ ਵੋਟਰ ਸੂਚੀ ਵਿੱਚੋਂ ਨਾਮ ਕਥਿਤ ਤੌਰ 'ਤੇ ਮਿਟਾਏ ਜਾਣ ਸਬੰਧੀ X 'ਤੇ ਆਪਣੀ ਪ੍ਰੈੱਸ ਕਾਨਫਰੰਸ ਦਾ ਇੱਕ ਛੋਟਾ ਜਿਹਾ ਵੀਡੀਓ ਸਾਂਝਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਲੋਕਾਂ ਦੇ ਨਾਮ ਵੋਟਾਂ ਮਿਟਾਉਣ ਲਈ ਵਰਤੇ ਗਏ ਸਨ, ਉਹ ਇਸ ਤੋਂ ਅਣਜਾਣ ਸਨ ਅਤੇ ਮਿਟਾਉਣ ਲਈ ਆਨਲਾਈਨ ਅਰਜ਼ੀਆਂ ਸਵੇਰੇ ਚਾਰ ਵਜੇ ਵੀ ਦਿੱਤੀਆਂ ਗਈਆਂ ਸਨ।ਕਾਂਗਰਸ ਨੇਤਾ ਨੇ ਸ਼ੁੱਕਰਵਾਰ ਨੂੰ X 'ਤੇ ਪੋਸਟ ਕੀਤਾ, "ਸਵੇਰੇ ਚਾਰ ਵਜੇ ਉੱਠੋ, 36 ਸਕਿੰਟਾਂ ਵਿੱਚ ਦੋ ਵੋਟਰਾਂ ਨੂੰ ਮਿਟਾਓ, ਫਿਰ ਵਾਪਸ ਸੌਂ ਜਾਓ। ਇਸ ਤਰ੍ਹਾਂ ਵੋਟ ਚੋਰੀ ਹੋਈ।"
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਵੱਡੀ ਖਬਰ : ਬੰਬੇ ਹਾਈ ਕੋਰਟ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਬੰਬੇ ਹਾਈ ਕੋਰਟ ਨੂੰ ਸ਼ੁੱਕਰਵਾਰ ਨੂੰ ਇੱਕ ਈ-ਮੇਲ ਮਿਲੀ ਜਿਸ ਵਿੱਚ ਬੰਬ ਦੀ ਧਮਕੀ ਦਿੱਤੀ ਗਈ ਸੀ। ਇਹ ਇੱਕ ਹਫ਼ਤੇ ਵਿੱਚ ਦੂਜੀ ਅਜਿਹੀ ਧਮਕੀ ਹੈ ਅਤੇ ਪੂਰੀ ਜਾਂਚ ਤੋਂ ਬਾਅਦ ਇਹ ਜਾਅਲੀ ਪਾਇਆ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਮੁੰਬਈ ਵਿੱਚ ਅਦਾਲਤ ਦੇ ਅਹਾਤੇ ਵਿੱਚ ਬੰਬ ਧਮਾਕੇ ਸੰਬੰਧੀ ਇੱਕ ਅਧਿਕਾਰਤ ਆਈਡੀ 'ਤੇ ਸਵੇਰੇ ਤੜਕੇ ਇੱਕ ਈਮੇਲ ਪ੍ਰਾਪਤ ਹੋਈ ਸੀ। ਅਧਿਕਾਰੀ ਨੇ ਕਿਹਾ ਕਿ ਬੰਬ ਡਿਸਪੋਜ਼ਲ ਸਕੁਐਡ (ਬੀਡੀਡੀਐਸ) ਅਤੇ ਡੌਗ ਸਕੁਐਡ ਨੇ ਪੂਰੀ ਤਲਾਸ਼ੀ ਲਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਸਾਊਦੀ ਅਰਬ ਨਾਲ ਭਾਰਤ ਦੇ ਸਬੰਧ ਬਹੁਤ ਮਜ਼ਬੂਤ, PAK ਨਾਲ ਹੋਏ ਸੌਦੇ 'ਤੇ ਬੋਲਿਆ MEA
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਊਦੀ ਅਰਬ-ਪਾਕਿਸਤਾਨ ਸੌਦੇ ਬਾਰੇ ਇੱਕ ਨਵਾਂ ਬਿਆਨ ਜਾਰੀ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਾਊਦੀ ਅਰਬ ਨਾਲ ਭਾਰਤ ਦੇ ਰਿਸ਼ਤੇ ਬਹੁਤ ਮਜ਼ਬੂਤ ਹਨ। "ਸਾਨੂੰ ਉਮੀਦ ਹੈ ਕਿ ਸਾਊਦੀ ਅਰਬ ਭਾਰਤ ਦੀਆਂ ਸੰਵੇਦਨਸ਼ੀਲਤਾਵਾਂ ਦਾ ਸਤਿਕਾਰ ਕਰੇਗਾ,"। ਰਣਧੀਰ ਜੈਸਵਾਲ ਨੇ ਸਾਊਦੀ ਅਰਬ-ਪਾਕਿਸਤਾਨ ਸਮਝੌਤੇ 'ਤੇ ਕਿਹਾ, "ਭਾਰਤ ਅਤੇ ਸਾਊਦੀ ਅਰਬ ਦੀ ਇੱਕ ਵਿਆਪਕ ਰਣਨੀਤਕ ਭਾਈਵਾਲੀ ਹੈ ਜੋ ਪਿਛਲੇ ਕਈ ਸਾਲਾਂ ਵਿੱਚ ਕਾਫ਼ੀ ਡੂੰਘੀ ਹੋਈ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇਹ ਰਣਨੀਤਕ ਭਾਈਵਾਲੀ ਆਪਸੀ ਹਿੱਤਾਂ ਅਤੇ ਸੰਵੇਦਨਸ਼ੀਲਤਾਵਾਂ ਨੂੰ ਧਿਆਨ ਵਿੱਚ ਰੱਖੇਗੀ।"
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-