ਪੰਜਾਬ ''ਚ ਵੱਡੀ ਵਾਰਦਾਤ ਤੇ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ FREE, ਪੜ੍ਹੋ TOP-10 ਖ਼ਬਰਾਂ
Sunday, Sep 21, 2025 - 06:49 PM (IST)

ਜਲੰਧਰ- ਲੁਧਿਆਣਾ ਵਿਖੇ ਪਿੰਡ ਲਹਿਰਾ 'ਚ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹਥਿਆਰਬੰਦ ਹਮਲਾਵਰਾਂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ (ਆਪ) ਟਰਾਂਸਪੋਰਟ ਵਿੰਗ ਗਿੱਲ ਹਲਕੇ ਦੇ ਕੋ-ਆਰਡੀਨੇਟਰ ਸੁਖਵਿੰਦਰ ਸਿੰਘ ਉਰਫ਼ ਸ਼ਿੰਦਾ ਦੇ ਘਰ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਸ਼ਿੰਦਾ ਦੀ ਮਾਰੂਤੀ ਸੁਜ਼ੂਕੀ ਸਵਿੱਫਟ ਡਿਜ਼ਾਇਰ ਕਾਰ, ਜੋਕਿ ਵਰਾਂਡੇ ਵਿੱਚ ਖੜ੍ਹੀ ਸੀ, ਉਸ 'ਤੇ ਪੈਟਰੋਲ ਛਿੜਕਿਆ ਅਤੇ ਅੱਗ ਲਗਾ ਦਿੱਤੀ ਇਸ ਦੇ ਨਾਲ ਹੀ ਇੱਥੇ ਰਾਹੋਂ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਨਾ ਹੋਣ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਲਾਡੋਵਾਲ ਟੋਲ ਪਲਾਜ਼ੇ 'ਤੇ ਧਰਨਾ ਲਾ ਕੇ ਇਸ ਨੂੰ ਫਰੀ ਕਰ ਦਿੱਤਾ ਗਿਆ। ਕਿਸਾਨ ਯੂਨੀਅਨ ਵਲੋਂ ਧਰਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਕਰੀਬ 2 ਘੰਟਿਆਂ ਤੱਕ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਵਸੂਲਣ ਨਹੀਂ ਦਿੱਤਾ ਗਿਆ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ 'ਚ ਵੱਡੀ ਵਾਰਦਾਤ! 'ਆਪ' ਆਗੂ ਦੇ ਘਰ 'ਤੇ ਹਮਲਾ, ਚੱਲੀਆਂ ਗੋਲ਼ੀਆਂ
ਲੁਧਿਆਣਾ ਵਿਖੇ ਪਿੰਡ ਲਹਿਰਾ 'ਚ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹਥਿਆਰਬੰਦ ਹਮਲਾਵਰਾਂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ (ਆਪ) ਟਰਾਂਸਪੋਰਟ ਵਿੰਗ ਗਿੱਲ ਹਲਕੇ ਦੇ ਕੋ-ਆਰਡੀਨੇਟਰ ਸੁਖਵਿੰਦਰ ਸਿੰਘ ਉਰਫ਼ ਸ਼ਿੰਦਾ ਦੇ ਘਰ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਸ਼ਿੰਦਾ ਦੀ ਮਾਰੂਤੀ ਸੁਜ਼ੂਕੀ ਸਵਿੱਫਟ ਡਿਜ਼ਾਇਰ ਕਾਰ, ਜੋਕਿ ਵਰਾਂਡੇ ਵਿੱਚ ਖੜ੍ਹੀ ਸੀ, ਉਸ 'ਤੇ ਪੈਟਰੋਲ ਛਿੜਕਿਆ ਅਤੇ ਅੱਗ ਲਗਾ ਦਿੱਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਮਹਿੰਦਰ ਕੇਪੀ ਦੇ ਪੁੱਤਰ ਦੀ ਹੋਈ ਅੰਤਿਮ ਅਰਦਾਸ, ਡੇਰਾ ਬਿਆਸ ਮੁਖੀ ਸਣੇ ਕਈ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
ਜਲੰਧਰ ਵਿਚ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਨੇਤਾ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿੱਚੀ ਕੇਪੀ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਥੇ ਦੱਸ ਦੇਈਏ ਕਿ ਰਿੱਚੀ ਕੇਪੀ ਦੀ 13 ਸਤੰਬਰ ਨੂੰ ਮਾਡਲ ਟਾਊਨ ਵਿਖੇ ਮਾਤਾ ਰਾਣੀ ਚੌਂਕ ਨੇੜੇ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਵਿਧਾਨ ਸਭਾ ਸੈਸ਼ਨ ਬਾਰੇ ਕੀ ਬੋਲੇ
ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਹੜ੍ਹਾਂ ਮਗਰੋਂ ਮਚੀ ਤਬਾਹੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਵੀ ਬਹੁਤ ਮਾੜੇ ਦਿਨ ਦੇਖੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਹਿਲਾਂ ਹੀ ਤਿਆਰੀ ਖਿੱਚ ਲੈਂਦੀ ਤਾਂ ਸ਼ਾਇਦ ਇੰਨੀ ਜ਼ਿਆਦਾ ਤਬਾਹੀ ਨਾ ਹੁੰਦੀ। ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹੜ੍ਹਾਂ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬ ਦੀ 'ਆਪ' ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਐੱਨ. ਆਰ. ਆਈ. ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਸ ਪਟੀਸ਼ਨ ’ਚ ਉਸ ਨੇ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਉਸ ਦੀ ਕੋਠੀ ’ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਸਨ। ਐੱਨ. ਆਰ. ਆਈ. ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ’ਚ ਦੋਸ਼ ਲਾਇਆ ਗਿਆ ਸੀ ਕਿ ਵਿਧਾਇਕਾ ਮਾਣੂੰਕੇ ਨੇ ਜਗਰਾਓਂ ਦੇ ਹੀਰਾ ਬਾਗ ’ਚ ਸਥਿਤ ਉਸ ਦੀ ਕੋਠੀ ’ਤੇ ਕਬਜ਼ਾ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਹੜ੍ਹ ਪ੍ਰਭਾਵਿਤ ਲੋਕਾਂ ਨਾਲ ਡੱਟ ਕੇ ਖੜ੍ਹਿਆ ਮਨਕੀਰਤ ਔਲਖ, ਦਾਨ ਕੀਤੇ 10 ਹੋਰ ਟਰੈਕਟਰ
ਪੰਜਾਬੀ ਗਾਇਕ ਮਨਕੀਰਤ ਔਲਖ ਨੇ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਕੀਤਾ ਆਪਣਾ ਵਾਅਦਾ ਇਕ ਵਾਰ ਫਿਰ ਨਿਭਾਇਆ ਹੈ। ਦਰਅਸਲ ਗਾਇਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਪਿੰਡਾਂ ਦੀ ਮਦਦ ਲਈ 10 ਹੋਰ ਟਰੈਕਟਰ ਦਾਨ ਕੀਤੇ ਹਨ। ਇਸ ਸਬੰਧੀ ਗਾਇਕ ਨੇ ਇਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ FREE, ਪੜ੍ਹੋ ਕੀ ਹੈ ਪੂਰੀ ਖ਼ਬਰ
ਇੱਥੇ ਰਾਹੋਂ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਨਾ ਹੋਣ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਲਾਡੋਵਾਲ ਟੋਲ ਪਲਾਜ਼ੇ 'ਤੇ ਧਰਨਾ ਲਾ ਕੇ ਇਸ ਨੂੰ ਫਰੀ ਕਰ ਦਿੱਤਾ ਗਿਆ। ਕਿਸਾਨ ਯੂਨੀਅਨ ਵਲੋਂ ਧਰਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਕਰੀਬ 2 ਘੰਟਿਆਂ ਤੱਕ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਵਸੂਲਣ ਨਹੀਂ ਦਿੱਤਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. CM ਨੇ ਕਰ 'ਤਾ ਵੱਡਾ ਐਲਾਨ ! ਹੁਣ ਇਨ੍ਹਾਂ ਨੂੰ ਮਿਲਣਗੇ 25 ਹਜ਼ਾਰ ਰੁਪਏ ਤੇ ਸਿੱਖਿਆ ਸੇਵਕਾਂ ਨੂੰ 10 ਹਜ਼ਾਰ
ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਤੋਹਫ਼ਿਆਂ ਦੀ ਵਰਖਾ ਕਰ ਰਹੇ ਹਨ। ਇਸ ਲੜੀ ਵਿੱਚ ਨਿਤੀਸ਼ ਕੁਮਾਰ ਨੇ ਐਤਵਾਰ ਸਵੇਰੇ ਇੱਕ ਹੋਰ ਵੱਡਾ ਐਲਾਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਹ ਵਿਕਾਸ ਮਿੱਤਰਾਂ ਨੂੰ ਟੈਬਲੇਟ ਖਰੀਦਣ ਲਈ 25,000 ਰੁਪਏ ਤੇ ਸਿੱਖਿਆ ਸੇਵਕਾਂ ਨੂੰ ਸਮਾਰਟਫੋਨ ਖਰੀਦਣ ਲਈ 10,000 ਰੁਪਏ ਦੇਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਤੇਜ਼ ਰਫ਼ਤਾਰ ਥਾਰ ਨੇ ਢਾਹਿਆ ਕਹਿਰ ! ਈ-ਰਿਕਸ਼ਾ ਨੂੰ ਮਾਰੀ ਜ਼ੋਰਦਾਰ ਟੱਕਰ, 2 ਦੀ ਮੌਤ
ਉੱਤਰ ਪ੍ਰਦੇਸ਼ ਦੇ ਲਖਨਊ ਦੇ ਛਾਉਣੀ ਖੇਤਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਤੇਜ਼ ਰਫ਼ਤਾਰ ਥਾਰ ਵਾਹਨ ਦੀ ਈ-ਆਟੋ ਨਾਲ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਸ ਦੇ ਅਨੁਸਾਰ ਉਤਰਾਵਨ ਦੇ ਨਿਗੋਹਨ ਦੇ ਰਹਿਣ ਵਾਲੇ ਮੋਹਿਤ (23) ਅਤੇ ਉਮੇਸ਼ ਸਾਹੂ (26) ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਮੋਹਿਤ ਨੇ ਇਸ ਸਾਲ ਫਰਵਰੀ ਵਿੱਚ ਵਿਆਹ ਕੀਤਾ ਸੀ ਤੇ ਉਸਦੀ ਪਤਨੀ ਗਰਭਵਤੀ ਹੈ। ਜ਼ਖਮੀਆਂ ਦੀ ਪਛਾਣ ਭੂਪੇਂਦਰ, ਅੰਸ਼, ਪ੍ਰਮੋਦ, ਅਨੁਜ ਅਤੇ ਸੁਮਿਤ ਯਾਦਵ ਵਜੋਂ ਹੋਈ ਹੈ, ਨੂੰ ਕੇਜੀਐਮਯੂ ਟਰਾਮਾ ਸੈਂਟਰ ਲਿਜਾਇਆ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਪੂਰੇ ਦੇਸ਼ 'ਚ ਲਾਗੂ ਹੋਵੇਗਾ SIR ! ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਤੇ UTs ਨੂੰ ਤਿਆਰ ਰਹਿਣ ਦੇ ਦਿੱਤੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਚੋਣ ਅਧਿਕਾਰੀਆਂ ਨੂੰ 30 ਸਤੰਬਰ ਤੱਕ ਵਿਸ਼ੇਸ਼ ਤੀਬਰ ਸੋਧ (SIR) ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਦਰਸਾਉਂਦਾ ਹੈ ਕਿ ਵੋਟਰ ਸੂਚੀ ਨੂੰ ਅਪਡੇਟ ਕਰਨ ਦਾ ਕੰਮ ਅਕਤੂਬਰ ਜਾਂ ਨਵੰਬਰ ਦੇ ਸ਼ੁਰੂ ਵਿੱਚ ਸ਼ੁਰੂ ਹੋ ਸਕਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. PM ਮੋਦੀ ਦਾ ਦੇਸ਼ ਦੇ ਨਾਮ ਸੰਬੋਧਨ, ਕੱਲ੍ਹ ਤੋਂ ਦੇਸ਼ 'ਚ ਬੱਚਤ ਉਤਸਵ ਸ਼ੁਰੂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਨਰਾਤਿਆਂ ਦੀ ਸ਼ੁਰੂਆਤ ਦਾ ਐਲਾਨ ਕੀਤਾ ਅਤੇ ਦੇਸ਼ ਵਾਸੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 22 ਸਤੰਬਰ ਨੂੰ ਨਰਾਤਰਿਆਂ ਦਾ ਪਹਿਲਾ ਦਿਨ ਹੋਵੇਗਾ ਅਤੇ ਨਵੀਂ ਅਗਲੀ ਪੀੜ੍ਹੀ ਦਾ ਜੀਐਸਟੀ ਉਸੇ ਦਿਨ ਲਾਗੂ ਕੀਤਾ ਜਾਵੇਗਾ। ਇਸ ਮੌਕੇ ਨੂੰ ਵਿਸ਼ੇਸ਼ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਤਿਉਹਾਰਾਂ ਦਾ ਸਮਾਂ ਨਹੀਂ ਹੈ, ਸਗੋਂ ਆਰਥਿਕ ਵਿਕਾਸ ਅਤੇ ਟੈਕਸ ਸੁਧਾਰ ਦਾ ਇੱਕ ਮਹੱਤਵਪੂਰਨ ਪੜਾਅ ਵੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-