ਪੰਜਾਬ ''ਚ ਕੱਟੇ ਜਾਣਗੇ ਰਾਸ਼ਨ ਕਾਰਡ ਤੇ ਪਾਕਿ ਨੇ ਆਪਣੇ ਹੀ ਨਾਗਰਿਕਾਂ ''ਤੇ ਸੁੱਟ ਲਏ ਬੰਬ, 30 ਮਰੇ, ਪੜ੍ਹੋ TOP-10 ਖ਼ਬਰਾਂ
Monday, Sep 22, 2025 - 07:46 PM (IST)

ਜਲੰਧਰ- ਕੇਂਦਰ ਸਰਕਾਰ ਵੱਲੋਂ ਅਯੋਗ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੀਆਂ ਖ਼ਬਰਾਂ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਬਾਰੇ ਅਹਿਮ ਅਪਡੇਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੈਰੀਫ਼ਿਕੇਸ਼ਨ ਦੇ ਲਈ ਕੇਂਦਰ ਸਰਕਾਰ ਤੋਂ 6 ਮਹੀਨਿਆਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਉਹ ਕਿਸੇ ਵੀ ਲੋੜਵੰਦ ਦਾ ਕਾਰਡ ਕੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਦੇ ਕਿਸੇ ਇਕ ਜੀਅ ਦੀ ਆਮਦਨ ਵੱਧ ਵੀ ਹੈ ਤਾਂ ਪੂਰੇ ਪਰਿਵਾਰ ਦਾ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਪਾਕਿਸਤਾਨੀ ਫੌਜ ਨੇ ਆਪਣੇ ਹੀ ਪਸ਼ਤੂਨ ਨਾਗਰਿਕਾਂ 'ਤੇ ਹਵਾਈ ਹਮਲੇ ਕੀਤੇ ਹਨ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 30 ਨਾਗਰਿਕ ਮਾਰੇ ਗਏ ਹਨ। ਰਿਪੋਰਟਾਂ ਅਨੁਸਾਰ, ਸਵੇਰੇ 2 ਵਜੇ ਦੇ ਕਰੀਬ, ਪਾਕਿਸਤਾਨੀ ਹਵਾਈ ਫੌਜ ਨੇ ਖੈਬਰ ਪਖਤੂਨਖਵਾ ਸੂਬੇ ਦੀ ਤਿਰਾਹ ਘਾਟੀ ਦੇ ਮਾਤਰੇ ਦਾਰਾ ਪਿੰਡ 'ਤੇ JF-17 ਲੜਾਕੂ ਜਹਾਜ਼ਾਂ ਤੋਂ ਘੱਟੋ-ਘੱਟ ਅੱਠ LS-6 ਬੰਬ ਸੁੱਟੇ, ਜਿਸ ਨਾਲ 30 ਤੋਂ ਵੱਧ ਨਾਗਰਿਕ ਮਾਰੇ ਗਏ। ਹਾਲਾਂਕਿ, ਪਾਕਿਸਤਾਨੀ ਸਰਕਾਰ ਨੇ ਅਜੇ ਤੱਕ ਹਮਲੇ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਇੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਰਿਸ਼ਤੇਦਾਰਾਂ ਨੂੰ...
ਜਲੰਧਰ ਵਿਚ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਹੋਈ ਦੁਖ਼ਦਾਈ ਮੌਤ ਨੇ ਸਿਆਸੀ ਜਗਤ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਹੁਣ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਨੀਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਰਿੱਚੀ ਦੀ ਮੌਤ ਦੇ ਸਬੰਧ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਜੀ. ਟੀ. ਬੀ. ਨਗਰ ਦੇ ਵਸਨੀਕ ਸ਼ਾਨ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੁਰਸ਼ਰਨ ਸਿੰਘ ਪ੍ਰਿੰਸ ਦੇ ਦੋ ਰਿਸ਼ਤੇਦਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਦਹਿਲ ਜਾਣਾ ਸੀ ਪੰਜਾਬ, ਪੁਲਸ ਨੇ ਹਥਿਆਰਾਂ ਦਾ ਜਖ਼ੀਰਾ ਕੀਤਾ ਬਰਾਮਦ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ 'ਚ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ 'ਚ ਸ਼ਾਮਲ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 10 ਆਧੁਨਿਕ ਹਥਿਆਰ (3 PX5 .30 ਬੋਰ, 3 Glock 9mm, 1 Beretta 9mm, 3 .30 ਬੋਰ) ਅਤੇ 2.5 ਲੱਖ ਰੁਪਏ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪ੍ਰਵਾਸੀਆਂ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-19 ਅਕਤੂਬਰ ਤੱਕ ਛੱਡੋ ਪੰਜਾਬ
ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਨੇ ਦੀਵਾਲੀ ਮੌਕੇ ਅਯੁੱਧਿਆ ਵਿਚ ਹਨ੍ਹੇਰਾ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਉਸ ਵੱਲੋਂ ਬਟਾਲਾ ਵਿਚ ਖਾਲਿਸਤਾਨੀ ਨਾਅਰੇ ਲਿਖਵਾਏ ਜਾਣ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਦੇ ਇਲਾਵਾ ਪੰਨੂ ਨੇ ਪੰਜਾਬ ਵਿਚ ਰਹਿ ਪ੍ਰਵਾਸੀਆਂ ਨੂੰ ਵੀ ਦੀਵਾਲੀ ਤੋਂ ਪਹਿਲਾਂ ਪੰਜਾਬ ਛੱਡਣ ਦਾ ਅਲਟੀਮੇਟਮ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬ 'ਚ ਕੱਟੇ ਜਾਣਗੇ ਰਾਸ਼ਨ ਕਾਰਡ? CM ਮਾਨ ਨੇ ਦਿੱਤੀ ਵੱਡੀ ਅਪਡੇਟ
ਕੇਂਦਰ ਸਰਕਾਰ ਵੱਲੋਂ ਅਯੋਗ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੀਆਂ ਖ਼ਬਰਾਂ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਬਾਰੇ ਅਹਿਮ ਅਪਡੇਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੈਰੀਫ਼ਿਕੇਸ਼ਨ ਦੇ ਲਈ ਕੇਂਦਰ ਸਰਕਾਰ ਤੋਂ 6 ਮਹੀਨਿਆਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਉਹ ਕਿਸੇ ਵੀ ਲੋੜਵੰਦ ਦਾ ਕਾਰਡ ਕੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਦੇ ਕਿਸੇ ਇਕ ਜੀਅ ਦੀ ਆਮਦਨ ਵੱਧ ਵੀ ਹੈ ਤਾਂ ਪੂਰੇ ਪਰਿਵਾਰ ਦਾ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਹੜ੍ਹ ਪੀੜਤਾਂ ਲਈ SGPC ਦੇ ਉਪਰਾਲੇ, ਬੰਨ੍ਹਾਂ ਦੀ ਮੁਰੰਮਤ ਲਈ ਡੀਜ਼ਲ ਸਹਾਇਤਾ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਸੰਗਤਾਂ ਵੱਲੋਂ ਭੇਜੀ ਜਾ ਰਹੀ ਵਿੱਤੀ ਸਹਾਇਤਾ ਦੇ ਵੇਰਵਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੇ ਮੱਦੇਨਜ਼ਰ ਲੋੜਵੰਦਾਂ ਤੱਕ ਲਗਾਤਾਰ ਪਹੁੰਚ ਅਪਣਾ ਰਹੀ ਹੈ ਅਤੇ ਸੰਗਤਾਂ ਦੀ ਮੰਗ ਅਤੇ ਲੋੜਾਂ ਨੂੰ ਮੁੱਖ ਰੱਖਦਿਆਂ ਸਿੱਖ ਸੰਸਥਾ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਨੇ ਰਾਹਤ ਕਾਰਜਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਹਨ, ਉਥੇ ਸੰਗਤਾਂ ਵੱਲੋਂ ਵੀ ਵੱਡਾ ਸਹਿਯੋਗ ਕੀਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬੀਆਂ ਦੇ ਹੱਕ 'ਚ ਨਿੱਤਰੇ ਰਾਹੁਲ ਗਾਂਧੀ! PM ਮੋਦੀ ਨੂੰ ਆਖ਼ ਦਿੱਤੀ ਵੱਡੀ ਗੱਲ
ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਪੰਜਾਬ ਦੇ ਹੜ੍ਹ ਪੀੜਤਾਂ ਦੇ ਨਾਲ ਬੇਇਨਸਾਫ਼ੀ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਦੇ ਹੌਂਸਲੇ ਤੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਸਿਹਤ ਕਾਰਡ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ, ਜਿਸ ਅਧੀਨ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਦਾ ਕੰਮ ਕੱਲ੍ਹ ਤੋਂ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗਾ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਵਿਚ 128 ਥਾਵਾਂ 'ਤੇ ਮੈਡੀਕਲ ਕੈਂਪ ਲਗਾਏ ਜਾਣਗੇ, ਜਿਸ ਦੇ ਚੱਲਦੇ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਦੂਰ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਆਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਦੀ ਫੋਟੋਕਾਪੀ ਨਾਲ ਹੀ ਰਜਿਸਟ੍ਰੇਸ਼ਨ ਹੋ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. GST ਦੀਆਂ ਨਵੀਆਂ ਦਰਾਂ ਅੱਜ ਤੋਂ ਲਾਗੂ, ਦੁੱਧ-ਦਹੀਂ ਤੋਂ ਲੈ ਕੇ TV-ਕਾਰਾਂ ਤੱਕ 295 ਚੀਜ਼ਾਂ ਹੋਣਗੀਆਂ ਸਸਤੀਆਂ
ਸੋਮਵਾਰ, ਯਾਨੀ ਅੱਜ ਤੋਂ ਨਰਾਤੇ ਸ਼ੁਰੂ ਹੋ ਗਏ ਹਨ ਅਤੇ ਸਰਕਾਰ ਦੁਆਰਾ ਐਲਾਨੀਆਂ ਗਈਆਂ ਕਈ ਜ਼ਰੂਰੀ ਚੀਜ਼ਾਂ 'ਤੇ ਜੀਐਸਟੀ ਦਰਾਂ ਵਿੱਚ ਕਟੌਤੀ ਅੱਜ, 22 ਸਤੰਬਰ ਤੋਂ ਲਾਗੂ ਹੋ ਗਈ ਹੈ। ਇਸ ਨਾਲ ਰੋਜ਼ਾਨਾ ਇਸਤੇਮਾਲ ਕੀਤੀਆਂ ਜਾਣ ਵਾਲੀਆਂ 295 ਦੇ ਕਰੀਬ ਚੀਜ਼ਾਂ ਸਸਤੀਆਂ ਹੋ ਜਾਣਗੀਆਂ। ਇਨ੍ਹਾਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਸੌਣ ਤੱਕ ਲੋੜੀਂਦੀਆਂ ਵੱਖ-ਵੱਖ ਚੀਜ਼ਾਂ ਸ਼ਾਮਲ ਹਨ। ਟੈਲੀਵਿਜ਼ਨ, ਏਅਰ ਕੰਡੀਸ਼ਨਰ, ਦੋਪਹੀਆ ਵਾਹਨ, ਕਾਰਾਂ, ਮਹਿੰਗੇ ਕੱਪੜੇ, ਜੁੱਤੇ, ਅਤੇ ਇੱਥੋਂ ਤੱਕ ਕਿ ਦਵਾਈਆਂ ਵਰਗੀਆਂ ਮੱਧ ਵਰਗ ਦੀਆਂ ਇੱਛਾਵਾਂ ਪਹਿਲਾਂ ਨਾਲੋਂ ਸਸਤੀਆਂ ਕੀਮਤਾਂ 'ਤੇ ਉਪਲਬਧ ਹੋਣਗੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਅਰੁਣਾਚਲ ਪ੍ਰਦੇਸ਼ ਪੁੱਜੇ PM ਮੋਦੀ, 5100 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ 5,125.37 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਵਰਚੁਅਲ ਮੀਡੀਆ ਰਾਹੀਂ ਉਨ੍ਹਾਂ ਨੇ ਈਟਾਨਗਰ ਦੇ ਇੰਦਰਾ ਗਾਂਧੀ ਪਾਰਕ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸ਼ੀ-ਯੋਮੀ ਜ਼ਿਲ੍ਹੇ ਵਿੱਚ ਦੋ ਵੱਡੇ ਪਣ-ਬਿਜਲੀ ਪ੍ਰਾਜੈਕਟਾਂ ਅਤੇ ਤਵਾਂਗ ਵਿੱਚ ਇੱਕ ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਰੱਖਿਆ। ਅਧਿਕਾਰੀਆਂ ਨੇ ਦੱਸਿਆ ਕਿ 186 ਮੈਗਾਵਾਟ ਦਾ ਟੈਟੋ-1 ਪ੍ਰਾਜੈਕਟ ਅਰੁਣਾਚਲ ਪ੍ਰਦੇਸ਼ ਸਰਕਾਰ ਅਤੇ ਉੱਤਰ ਪੂਰਬੀ ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਨੀਪਕੋ) ਦੁਆਰਾ ਸਾਂਝੇ ਤੌਰ 'ਤੇ ₹1,750 ਕਰੋੜ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਪਾਕਿਸਤਾਨ ਨੇ ਕਰ 'ਤੀ ਏਅਰਸਟ੍ਰਾਇਕ, ਆਪਣੇ ਹੀ ਨਾਗਰਿਕਾਂ 'ਤੇ ਸੁੱਟ ਲਏ ਬੰਬ, ਮਾਰ 'ਤੇ 30 ਬੰਦੇ
ਪਾਕਿਸਤਾਨੀ ਫੌਜ ਨੇ ਆਪਣੇ ਹੀ ਪਸ਼ਤੂਨ ਨਾਗਰਿਕਾਂ 'ਤੇ ਹਵਾਈ ਹਮਲੇ ਕੀਤੇ ਹਨ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 30 ਨਾਗਰਿਕ ਮਾਰੇ ਗਏ ਹਨ। ਰਿਪੋਰਟਾਂ ਅਨੁਸਾਰ, ਸਵੇਰੇ 2 ਵਜੇ ਦੇ ਕਰੀਬ, ਪਾਕਿਸਤਾਨੀ ਹਵਾਈ ਫੌਜ ਨੇ ਖੈਬਰ ਪਖਤੂਨਖਵਾ ਸੂਬੇ ਦੀ ਤਿਰਾਹ ਘਾਟੀ ਦੇ ਮਾਤਰੇ ਦਾਰਾ ਪਿੰਡ 'ਤੇ JF-17 ਲੜਾਕੂ ਜਹਾਜ਼ਾਂ ਤੋਂ ਘੱਟੋ-ਘੱਟ ਅੱਠ LS-6 ਬੰਬ ਸੁੱਟੇ, ਜਿਸ ਨਾਲ 30 ਤੋਂ ਵੱਧ ਨਾਗਰਿਕ ਮਾਰੇ ਗਏ। ਹਾਲਾਂਕਿ, ਪਾਕਿਸਤਾਨੀ ਸਰਕਾਰ ਨੇ ਅਜੇ ਤੱਕ ਹਮਲੇ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-