ਪੰਜਾਬੀ ਗਾਇਕ ਜਵੰਦਾ ਹਾਦਸੇ ਦਾ ਸ਼ਿਕਾਰ ਤੇ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ, ਪੜ੍ਹੋ TOP-10 ਖ਼ਬਰਾਂ

Saturday, Sep 27, 2025 - 06:58 PM (IST)

ਪੰਜਾਬੀ ਗਾਇਕ ਜਵੰਦਾ ਹਾਦਸੇ ਦਾ ਸ਼ਿਕਾਰ ਤੇ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ, ਪੜ੍ਹੋ TOP-10 ਖ਼ਬਰਾਂ

ਜਲੰਧਰ- ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵੇਲੇ ਗਾਇਕ ਆਪਣੇ ਮੋਟਰਸਾਈਕਲ 'ਤੇ ਸਵਾਰ ਸਨ। ਟੱਕਰ ਇੰਨੀ ਭਿਆਨਕ ਸੀ ਕਿ ਗਾਇਕ ਨੂੰ ਗੰਭੀਰ ਸੱਟਾਂ ਆਈਆਂ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਬੱਦੀ ਤੋਂ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਇਸ ਦੇ ਨਾਲ ਹੀ ਪੰਜਾਬ 'ਚ ਹਾਲੀਆ ਹੜ੍ਹ ਕਾਰਨ ਫਸਲਾਂ ਅਤੇ ਲੋਕਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਭੇਜਿਆ ਜਾ ਰਿਹਾ ਹੈ। ਇਹ ਮੰਤਰੀ ਸਿੱਧਾ ਮੌਕੇ 'ਤੇ ਪਹੁੰਚ ਕੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...


1. ਗਾਇਕ ਰਾਜਵੀਰ ਜਵੰਦਾ ਦੇ ਹਾਦਸੇ 'ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਦੁਖ, ਸਿਹਤਯਾਬੀ ਲਈ ਕੀਤੀ ਅਰਦਾਸ
ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਜਵੀਰ ਜਵੰਦਾ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਿਮਾਚਲ ਵਿਚ ਬਾਈਕਿੰਗ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਸਿਰ ਵਿਚ ਸੱਟ ਲੱਗੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਦਾਨ ਕਰ ਦਿੱਤਾ ਆਪਣਾ ਘਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਭੌਰਾ ਵਿਖੇ ਸਥਿਤ ਘਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜਿਸ ਦੀ ਲਿਖਤੀ ਸਹਿਮਤੀ 'ਤੇ ਅੱਜ ਇਥੇ ਸਿਹਤ ਮੰਤਰੀ ਅਤੇ ਸੁੱਜੋ ਦੇ ਐੱਸ. ਐੱਮ. ਓ. ਵਿਚਾਲੇ ਸਹੀ ਪਾਈ ਗਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਘਰ ਮੁਫ਼ਤ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜਿੱਥੇ ਜਲਦ ਹੀ ਆਮ ਆਦਮੀ ਕਲੀਨਿਕ ਸਥਾਪਤ ਹੋਣ ਨਾਲ ਲਾਗਲੇ ਕਈ ਪਿੰਡਾਂ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾਦਸਾ, ਹਾਲਤ ਨਾਜ਼ੁਕ
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵੇਲੇ ਗਾਇਕ ਆਪਣੇ ਮੋਟਰਸਾਈਕਲ 'ਤੇ ਸਵਾਰ ਸਨ।ਟੱਕਰ ਇੰਨੀ ਭਿਆਨਕ ਸੀ ਕਿ ਗਾਇਕ ਨੂੰ ਗੰਭੀਰ ਸੱਟਾਂ ਆਈਆਂ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਬੱਦੀ ਤੋਂ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਸੁਖਬੀਰ ਬਾਦਲ ਦੇ ਕਾਫਲੇ ਨਾਲ ਵੱਡਾ ਹਾਦਸਾ, 3 ਗੱਡੀਆਂ ਦੀ ਹੋਈ ਟੱਕਰ
ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨਾਲ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਜਨਾਲਾ ਇਲਾਕੇ ਅੰਦਰ ਹੜ੍ਹ ਪੀੜਤਾਂ ਨੂੰ ਮਿਲਣ ਜਾ ਰਹੇ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਵਿੱਚ ਇਕ ਪੁਲਸ ਦੀ ਤੇਜ ਰਫਤਾਰ ਬੱਸ ਦੀ ਗੱਡੀ ਨਾਲ ਟੱਕਰ ਹੋ ਗਈ। ਇਹ ਟੱਕਰ ਹੁੰਦੇ ਸਾਰ ਪੁਲਸ ਬੱਸ ਪਿੱਛੇ ਆ ਰਹੀ ਇਕ ਡੀਐੱਸਪੀ ਰੈਂਕ ਦੇ ਅਧਿਕਾਰੀ ਦੀ ਗੱਡੀ ਵੀ ਬੱਸ ਵਿੱਚ ਆ ਗਈ। ਖੁਸ਼ਕਿਸਮਤੀ ਇਹ ਰਹੀ ਹੈ ਕਿ ਦੋਵਾਂ ਗੱਡੀਆਂ ਦੇ ਏਅਰਬੈੱਗ ਖੁੱਲ ਗਏ। ਜਿਸ ਕਾਰਨ ਬਹੁੱਤਾ ਨੁਕਸਾਨ ਨਹੀਂ ਹੋਇਆ ਹੈ। ਉੱਥੇ ਹੀ ਸੂਤਰ ਦੱਸਦੇ ਹਨ ਕਿ ਕੁਝ ਪੁਲਸ ਮੁਲਾਜ਼ਮਾਂ ਦੇ ਮਾਮੂਲੀ ਸੱਟਾ ਲੱਗੀਆਂ ਹਨ। ਹਲਾਂਕਿ ਹਾਲੇ ਇਹ ਜਾਣਕਾਰੀ ਨਹੀਂ ਮਿਲੀ ਹੈ ਕਿ ਹਾਦਸੇ ਵੇਲੇ ਸੁਖਬੀਰ ਸਿੰਘ ਬਾਦਲ ਕਾਫਲੇ ਨਾਲ ਮੌਜੂਦ ਸਨ ਜਾਂ ਨਹੀਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ
ਪੰਜਾਬ 'ਚ ਹਾਲੀਆ ਹੜ੍ਹ ਕਾਰਨ ਫਸਲਾਂ ਅਤੇ ਲੋਕਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਭੇਜਿਆ ਜਾ ਰਿਹਾ ਹੈ। ਇਹ ਮੰਤਰੀ ਸਿੱਧਾ ਮੌਕੇ 'ਤੇ ਪਹੁੰਚ ਕੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਥਾਰ 'ਚ ਸਵਾਰ 5 ਮੁੰਡੇ-ਕੁੜੀਆਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
ਗੁਰੂਗ੍ਰਾਮ ਵਿੱਚ ਐਤਵਾਰ ਸਵੇਰੇ ਤੇਜ਼ ਰਫ਼ਤਾਰ ਥਾਰ ਗੱਡੀ ਨੇ ਕਹਿਰ ਬਰਸਾ ਦਿੱਤਾ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਥਾਰ ਗੱਡੀ ਬੇਕਾਬੂ ਹੋਣ ਤੋਂ ਬਾਅਦ ਨੈਸ਼ਨਲ ਹਾਈਵੇਅ 48 ਦੇ ਐਗਜ਼ਿਟ 9 'ਤੇ ਅਚਾਨਕ ਇੱਕ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ 5 ਨੌਜਵਾਨ ਮੁੰਡੇ-ਕੁੜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਇਕ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਪੰਜਾਬ 'ਚੋਂ ਮੁਖਤਾਰ ਅੰਸਾਰੀ ਨੂੰ ਫੜ੍ਹ ਲੈ ਜਾਣ ਵਾਲੇ IPS ਅਫਸਰ ਘਰ ਵੜ੍ਹ ਗਏ ਚੋਰ, ਨਕਦੀ, ਗਹਿਣੇ, ਟੂਟੀਆਂ ਤਕ ਲੈ ਗਏ ਪੁੱਟ ਕੇ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਪੁਲਸ ਅਧਿਕਾਰੀਆਂ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਉਣ ਲੱਗ ਪਏ ਹਨ। ਤਾਜ਼ਾ ਮਾਮਲਾ ਨੋਇਡਾ ਵਿੱਚ ਤਾਇਨਾਤ ਇੱਕ ਸੀਨੀਅਰ ਆਈ.ਪੀ.ਐੱਸ. (IPS) ਅਧਿਕਾਰੀ ਯਮੁਨਾ ਪ੍ਰਸਾਦ ਦੇ ਲਖਨਊ ਸਥਿਤ ਘਰ ਦਾ ਹੈ, ਜਿੱਥੇ ਚੋਰਾਂ ਨੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰ ਘਰ 'ਚੋਂ ਨਕਦੀ ਅਤੇ ਗਹਿਣਿਆਂ ਤੋਂ ਇਲਾਵਾ ਬਾਥਰੂਮ 'ਚ ਲੱਗੀਆਂ ਟੂਟੀਆਂ ਤੱਕ ਪੁੱਟ ਕੇ ਲੈ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਸੋਨਮ ਵਾਂਗਚੁਕ ਦੇ ਪਾਕਿਸਤਾਨ ਨਾਲ ਸਬੰਧ ਸਨ ! ਲੱਦਾਖ ਦੇ ਡੀਜੀਪੀ ਨੇ ਕੀਤਾ ਵੱਡਾ ਖੁਲਾਸਾ
ਸ਼ਨੀਵਾਰ ਨੂੰ ਇੱਕ ਸਨਸਨੀਖੇਜ਼ ਬਿਆਨ ਵਿੱਚ ਲੱਦਾਖ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਐਸਡੀ ਸਿੰਘ ਜਾਮਵਾਲ ਨੇ ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ 'ਤੇ ਗੰਭੀਰ ਦੋਸ਼ ਲਗਾਏ। ਡੀਜੀਪੀ ਨੇ ਦਾਅਵਾ ਕੀਤਾ ਕਿ ਸੋਨਮ ਵਾਂਗਚੁਕ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਉਨ੍ਹਾਂ ਨੇ ਗੁਆਂਢੀ ਦੇਸ਼ਾਂ ਦੀਆਂ ਹਾਲੀਆ ਯਾਤਰਾਵਾਂ 'ਤੇ ਚਿੰਤਾ ਪ੍ਰਗਟ ਕੀਤੀ। ਇਹ ਖੁਲਾਸਾ ਹਾਲ ਹੀ ਵਿੱਚ ਵਾਂਗਚੁਕ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤੇ ਜਾਣ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਭੁੱਖ ਹੜਤਾਲ ਤੋਂ ਬਾਅਦ ਜੋਧਪੁਰ ਕੇਂਦਰੀ ਜੇਲ੍ਹ ਭੇਜੇ ਜਾਣ ਤੋਂ ਬਾਅਦ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਓਡੀਸ਼ਾ ਪਹੁੰਚੇ PM ਮੋਦੀ ਨੇ ਦਿੱਤੀ ਵੱਡੀ ਸੌਗਾਤ, 60,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਝਾਰਸੁਗੁੜਾ ਤੋਂ ਦੂਰਸੰਚਾਰ, ਰੇਲਵੇ ਅਤੇ ਉੱਚ ਸਿੱਖਿਆ ਵਰਗੇ ਖੇਤਰਾਂ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ "ਡਬਲ ਇੰਜਣ" ਸਰਕਾਰ ਦੇ ਯਤਨਾਂ ਕਾਰਨ ਰਾਜ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਮੋਦੀ ਨੇ ਦੇਸ਼ ਭਰ ਵਿੱਚ ਅੱਠ ਆਈਆਈਟੀ ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਅਗਲੇ ਚਾਰ ਸਾਲਾਂ ਵਿੱਚ 10,000 ਨਵੇਂ ਵਿਦਿਆਰਥੀ ਆਈਆਈਟੀ ਵਿੱਚ ਪੜ੍ਹਾਈ ਕਰ ਸਕਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਹਰ ਪੇਮੈਂਟ 'ਤੇ ਮਿਲੇਗਾ Gold Coin, Paytm ਦੇ ਰਿਹਾ ਸੋਨੇ ਦੇ ਸਿੱਕੇ ਕਮਾਉਣ ਦਾ ਮੌਕਾ, ਜਾਣੋ ਪੂਰੀ ਪ੍ਰਕਿਰਿਆ
ਦੇਸ਼ ਦੇ ਸਭ ਤੋਂ ਵੱਡੇ ਡਿਜੀਟਲ ਭੁਗਤਾਨ ਪਲੇਟਫਾਰਮ, Paytm ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਇੱਕ ਨਵਾਂ ਰਿਵਾਰਡ ਪ੍ਰੋਗਰਾਮ, "ਗੋਲਡ ਕੋਇਨ" ਲਾਂਚ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਹਰ ਡਿਜੀਟਲ ਭੁਗਤਾਨ ਲਈ , ਗਾਹਕਾਂ ਨੂੰ ਗੋਲਡ ਕੁਆਇਨ ਮਿਲਣਗੇ, ਜਿਨ੍ਹਾਂ ਨੂੰ ਬਾਅਦ ਵਿੱਚ ਡਿਜੀਟਲ ਸੋਨੇ ਵਿੱਚ ਬਦਲਿਆ ਜਾ ਸਕਦਾ ਹੈ। Paytm ਨੇ ਕਿਹਾ ਕਿ ਗਾਹਕਾਂ ਨੂੰ ਹਰ ਲੈਣ-ਦੇਣ ਲਈ ਸੋਨੇ ਦੇ ਸਿੱਕਿਆਂ ਵਿੱਚ ਕੁੱਲ ਭੁਗਤਾਨ ਰਕਮ ਦਾ 1% ਪ੍ਰਾਪਤ ਹੋਵੇਗਾ। ਇਸ ਵਿੱਚ ਸਕੈਨ ਐਂਡ ਪੇ, ਔਨਲਾਈਨ ਖਰੀਦਦਾਰੀ, ਰੀਚਾਰਜ, ਬਿੱਲ ਭੁਗਤਾਨ ਅਤੇ ਪੈਸੇ ਟ੍ਰਾਂਸਫਰ ਵਰਗੀਆਂ ਸੇਵਾਵਾਂ ਸ਼ਾਮਲ ਹਨ। 100 ਸੋਨੇ ਦੇ ਸਿੱਕੇ = 1 ਰੁਪਏ ਦਾ ਅਸਲੀ ਸੋਨਾ ਹੋਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News