ਪੰਜਾਬ ''ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਤੇ ਸਰਕਾਰ ਨੇ ਬੁਲਾਈ ਕੈਬਨਿਟ ਦੀ ਮੀਟਿੰਗ, ਪੜ੍ਹੋ ਖਾਸ ਖ਼ਬਰਾਂ

Thursday, Oct 09, 2025 - 07:42 PM (IST)

ਪੰਜਾਬ ''ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਤੇ ਸਰਕਾਰ ਨੇ ਬੁਲਾਈ ਕੈਬਨਿਟ ਦੀ ਮੀਟਿੰਗ, ਪੜ੍ਹੋ ਖਾਸ ਖ਼ਬਰਾਂ

ਜਲੰਧਰ-ਪੰਜਾਬ ਵਿਚ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਪਾਕਿਸਤਾਨ ਦੇ ਆਈ. ਐੱਸ. ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿਚ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇਕ ਅੱਤਵਾਦੀ ਮਾਡਿਊਲ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਮੁਲਜ਼ਮਾਂ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖਾਸ ਖ਼ਬਰਾਂ ਬਾਰੇ...

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
ਅੰਮ੍ਰਿਤਸਰ ਦੇ ਖਾਸਾ ਇਲਾਕੇ 'ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਲਾਡੀ ਨਾਥ ਰਾਤ ਦੇ ਸਮੇਂ ਖਾਸਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੀ ਗੱਡੀ ਉੱਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਗੱਡੀ ਦਾ ਕੱਚ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਬਾਬਾ ਲਾਡੀ ਨਾਥ ਇਸ ਹਮਲੇ ਵਿੱਚ ਸੁਰੱਖਿਅਤ ਬਚ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪਿੰਡ ਵਿਚਾਲੇ ਲੜ ਪਈਆਂ 2 ਧਿਰਾਂ, ਲਾ 'ਤੀ ਅੱਗ, ਕੀਤੀ ਭੰਨ-ਤੋੜ, ਪਹੁੰਚ ਗਈ ਪੰਜਾਬ ਪੁਲਸ
ਕਪੂਰਥਲਾ ਦੇ ਪਿੰਡ ਭਾਨੋਲੰਗਾ ਵਿਖੇ ਕਰੀਬ 10 ਮਰਲੇ ਜ਼ਮੀਨ ਦੇ ਟੁਕੜੇ ਨੂੰ ਲੈ ਕੇ ਚੱਲ ਰਹੇ ਜ਼ਮੀਨੀ ਵਿਵਾਦ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਦੋ ਧਿਰਾਂ ਵਿਚਕਾਰ ਜ਼ੋਰਦਾਰ ਝੜਪ ਹੋਈ। ਇਸ ਹਿੰਸਕ ਟਕਰਾਅ ਵਿੱਚ ਦੋਵੇਂ ਧਿਰਾਂ ਦੇ ਲੋਕ ਜ਼ਖ਼ਮੀ ਹੋਏ ਹਨ। ਘਟਨਾ ਦੌਰਾਨ ਹਵੇਲੀ ਦੇ ਅੰਦਰ ਪਏ ਸਾਮਾਨ ਨੂੰ ਅੱਗ ਲਗਾ ਦਿੱਤੀ ਗਈ ਅਤੇ ਭੰਨ-ਤੋੜ ਕੀਤੀ ਗਈ। ਪੁਲਸ ਨੂੰ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੀ ਪਰ ਉਦੋਂ ਤੱਕ ਕਈ ਬਾਹਰੀ ਲੋਕ ਉੱਥੋਂ ਭੱਜ ਚੁੱਕੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ! ਪੌਂਗ ਡੈਮ ਨੂੰ ਲੈ ਕੇ BBMB ਨੇ ਲਿਆ ਵੱਡਾ ਫ਼ੈਸਲਾ
 ਭਾਖੜਾ ਬਿਆਸ ਪ੍ਰਬੰਧਨ ਬੋਰਡ ਅਧੀਨ ਆਉਂਦੇ ਪੌਂਗ ਡੈਮ ਪ੍ਰਬੰਧਨ ਨੇ ਇਕ ਅਹਿਮ ਅਤੇ ਰਾਹਤ ਭਰਿਆ ਫ਼ੈਸਲਾ ਲੈਂਦੇ ਡੈਮ ਤੋਂ ਪਾਣੀ ਦੀ ਨਿਕਾਸੀ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੀ ਹੈ। ਇਹ ਫ਼ੈਸਲਾ ਉਨ੍ਹਾਂ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਬਿਆਸ ਦਰਿਆ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਇਕ ਵੱਡੀ ਰਾਹਤ ਹੈ, ਜੋ ਪਿਛਲੇ ਕੁਝ ਦਿਨਾਂ ਤੋਂ ਪਾਣੀ ਦਾ ਪੱਧਰ ਵਧਣ ਕਾਰਨ ਮੁਸ਼ਕਿਲਾਂ 'ਚ ਸਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਬਿਹਾਰ ਵਾਂਗ ਪੰਜਾਬ 'ਚ ਵੀ ਹੋ ਸਕਦੀ ਵੋਟ ਚੋਰੀ: ਪ੍ਰਤਾਪ ਬਾਜਵਾ
ਕਾਂਗਰਸ ਪਾਰਟੀ ਵੱਲੋਂ ਪੂਰੇ ਭਾਰਤ ਵਿੱਚ "ਵੋਟ ਚੋਰ ਗੱਦੀ ਛੋੜ" ਨਾਅਰੇ ਤਹਿਤ ਇੱਕ ਮੁਹਿੰਮ ਛੇੜੀ ਗਈ ਹੈ। ਰਾਹੁਲ ਗਾਂਧੀ ਵੱਲੋਂ ਭਾਜਪਾ ਦੂਆਰਾ ਕੀਤੀ ਜਾ ਰਹੀ ‘ਵੋਟ ਚੋਰੀ’ ਖਿਲਾਫ਼ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ, ਧਾਰੀਵਾਲ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋ ਜਾਗਰੂਕ ਕਰਨ ਲਈ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX
ਪੰਜਾਬ ਵਿਚ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਪਾਕਿਸਤਾਨ ਦੇ ਆਈ. ਐੱਸ. ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿਚ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇਕ ਅੱਤਵਾਦੀ ਮਾਡਿਊਲ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਮੁਲਜ਼ਮਾਂ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਗਠਜੋੜ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤੀ ਦਾ ਪਹਿਲਾ ਬਿਆਨ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੱਠਜੋੜ ਨੂੰ ਲੈ ਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਾਡਾ ਪਹਿਲਾ ਫੌਕਸ ਪਾਰਟੀ ਨੂੰ ਤੱਕੜਾ ਕਰਨ 'ਤੇ ਹੈ। ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨਾਲ ਸਮਝੌਤਾ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਨਾ ਹੈ ਪਰ ਪਹਿਲਾਂ ਅਸੀਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਾਂ ਇਸ ਤੋਂ ਬਾਅਦ ਹੀ ਕੋਈ ਫੈ਼ਸਲਾ ਲਿਆ ਜਾਵੇਗਾ ਕਿ ਕਿਸ ਪਾਰਟੀ ਨਾਲ ਸਮਝੌਤਾ ਕਰਨਾ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ, ਜਾਰੀ ਹੋਏ ਸਖ਼ਤ ਹੁਕਮ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ ਦੇ ਖਿਡਾਰੀਆਂ ਨੂੰ CM ਮਾਨ ਨੇ ਦਿੱਤਾ ਵੱਡਾ ਤੋਹਫ਼ਾ, ਨਾਲ ਹੀ ਕੀਤੇ ਵੱਡੇ ਐਲਾਨ (ਵੀਡੀਓ)
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੂਬੇ 'ਚ ਉਸਾਰੇ ਜਾਣ ਵਾਲੇ 3 ਹਜ਼ਾਰ ਤੋਂ ਜ਼ਿਆਦਾ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਖੇਡ ਮੈਦਾਨ ਤਾਂ ਹਨ ਪਰ ਜਿਸ ਤਰੀਕੇ ਦੀਆਂ ਸਹੂਲਤਾਂ ਖਿਡਾਰੀਆਂ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹ ਨਹੀਂ ਹਨ। ਉਨ੍ਹਾਂ ਕਿਹਾ ਕਿ ਖੇਡਾਂ 'ਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ। ਖੇਡਾਂ ਕਾਰਨ ਨੌਜਵਾਨ ਇੱਧਰ-ਉੱਧਰ ਦੀਆਂ ਅਲਾਮਤਾਂ ਤੋਂ ਬਚ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਖੇਡਾਂ ਦੇ ਕਪਤਾਨ ਪੰਜਾਬੀ ਹਨ। ਇਹ ਬਹੁਤ ਵੱਡੀ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਖੇਡਾਂ ਖ਼ਤਮ ਹੋ ਗਈਆਂ ਸੀ, ਉਨ੍ਹਾਂ ਖੇਡਾਂ 'ਚ ਸਾਡੇ ਬੱਚੇ ਮੱਲਾਂ ਮਾਰ ਰਹੇ ਹਨ ਅਤੇ ਉਨ੍ਹਾਂ ਨੂੰ ਕਰੋੜਾਂ ਰੁਪਿਆਂ ਦਾ ਇਨਾਮ ਵੀ ਮਿਲਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ ਸਰਕਾਰ ਨੇ ਬੁਲਾਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ ਗਿਆ ਰਾਜਵੀਰ ਜਵੰਦਾ 5 ਤੱਤਾਂ 'ਚ ਵਿਲੀਨ, ਭੁੱਬਾਂ ਮਾਰ ਰੋਇਆ ਪਰਿਵਾਰ
ਪੰਜਾਬੀ ਅਦਾਕਾਰ-ਗਾਇਕ ਰਾਜਵੀਰ ਜਵੰਦਾ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਰਾਜਵੀਰ ਦਾ ਅੰਤਿਮ ਸੰਸਕਾਰ ਲੁਧਿਆਣਾ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਕੀਤਾ ਗਿਆ। ਦੱਸ ਦੇਈਏ ਕਿ ਪੰਜਾਬੀ ਅਦਾਕਾਰ-ਗਾਇਕ ਰਾਜਵੀਰ ਜਵੰਦਾ ਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਣ ਤੋਂ 11 ਦਿਨ ਬਾਅਦ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਸੀ। ਜਵੰਦਾ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ 71 ਸਥਿਤ ਉਨ੍ਹਾਂ ਦੀ ਕੋਠੀ ਵਿਚ 'ਅੰਤਿਮ ਦਰਸ਼ਨਾਂ' ਲਈ ਰੱਖਿਆ ਗਿਆ ਸੀ ਤਾਂ ਜੋ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਸਾਥੀ ਕਲਾਕਾਰ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇ ਸਕਣ ਅਤੇ ਇਸ ਤੋਂ ਬਾਅਦ ਦੇਰ ਰਾਤ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਲਿਆਂਦੀ ਗਈ, ਜਿੱਥੇ ਅੰਤਿਮ ਰਸਮਾਂ ਪੂਰੀਆਂ ਕਰਨ ਮਗਰੋਂ ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਵਿਦਿਆਰਥੀਆਂ ਲਈ ਖ਼ਾਸ ਖ਼ਬਰ! ਇਸ ਦਿਨ ਤੋਂ ਸ਼ੁਰੂ 11ਵੀਂ-12ਵੀਂ ਦੇ ਪੇਪਰ, ਡੇਟਸ਼ੀਟ ਜਾਰੀ
ਜੰਮੂ-ਕਸ਼ਮੀਰ ਸਕੂਲ ਸਿੱਖਿਆ ਬੋਰਡ (JKBOSE) ਨੇ ਬੁੱਧਵਾਰ ਨੂੰ ਜੰਮੂ ਸੂਬੇ (ਵਿੰਟਰ ਜ਼ੋਨ) ਲਈ 11ਵੀਂ ਅਤੇ 12ਵੀਂ ਜਮਾਤ ਦੀਆਂ ਨਵੰਬਰ-ਦਸੰਬਰ ਸੈਸ਼ਨ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਇਸ ਸਾਲ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 8 ਨਵੰਬਰ ਨੂੰ ਸ਼ੁਰੂ ਹੋਣਗੀਆਂ ਅਤੇ 3 ਦਸੰਬਰ ਨੂੰ ਖ਼ਤਮ ਹੋਣਗੀਆਂ। ਇਸ ਦੇ ਨਾਲ ਹੀ 11ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਨਵੰਬਰ ਤੋਂ 13 ਦਸੰਬਰ ਤੱਕ ਹੋਣਗੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

PM ਮੋਦੀ ਤੇ ਬ੍ਰਿਟਿਸ਼ PM ਦੀ High-Profile ਮੀਟਿੰਗ, ਨਿਵੇਸ਼, ਵਪਾਰ ਤੇ ਤਕਨਾਲੋਜੀ 'ਤੇ ਹੋਈ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਮੁੰਬਈ ਵਿੱਚ ਆਹਮੋ-ਸਾਹਮਣੇ ਮੁਲਾਕਾਤ ਕੀਤੀ, ਜਿਸਦਾ ਉਦੇਸ਼ ਭਾਰਤ ਅਤੇ ਯੂਕੇ ਵਿਚਕਾਰ ਦੁਵੱਲੇ ਸਬੰਧਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣਾ ਹੈ। ਦੋਵਾਂ ਨੇਤਾਵਾਂ ਵਿਚਕਾਰ ਇਸ ਮਹੱਤਵਪੂਰਨ ਮੁਲਾਕਾਤ ਨੂੰ ਵਿਜ਼ਨ 2035 ਰੋਡਮੈਪ ਦੇ ਤਹਿਤ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

Cough Syrup ਮਾਮਲੇ 'ਚ ਵੱਡੀ ਕਾਰਵਾਈ, ਦਵਾਈ ਬਣਾਉਣ ਵਾਲੀ ਕੰਪਨੀ ਦੇ ਮਾਲਕ 'ਤੇ ਹੋ ਗਿਆ ਐਕਸ਼ਨ
ਮੱਧ ਪ੍ਰਦੇਸ਼ ਵਿੱਚ ਖੰਘ ਦੀ ਦਵਾਈ ਦਾ ਸੇਵਨ ਕਰਨ ਨਾਲ ਕਈ ਬੱਚਿਆਂ ਦੀ ਮੌਤ ਦਾ ਭਿਆਨਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੂਰਾ ਦੇਸ਼ ਹੈਰਾਨ ਹੋ ਗਿਆ। ਇਸ ਘਟਨਾ ਨੇ ਦੇਸ਼ ਭਰ ਵਿੱਚ ਗੁੱਸਾ ਅਤੇ ਚਿੰਤਾ ਪੈਦਾ ਕਰ ਦਿੱਤੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਇਸ ਮਾਮਲੇ ਦੇ ਸਬੰਧ ਵਿਚ ਖੰਘ ਦੀ ਦਵਾਈ ਦਾ ਸਿਰਪ ਬਣਾਉਣ ਵਾਲੀ ਕੰਪਨੀ ਦੇ ਮਾਲਕ ਐਸ. ਰੰਗਨਾਥਨ ਨੂੰ ਚੇਨਈ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਿਹਤ ਸੰਭਾਲ ਪ੍ਰਣਾਲੀ ਦੀ ਅਸਫਲਤਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਧਾਕੜ ਕ੍ਰਿਕਟਰ ਦੀ ਜਾਨ ਨੂੰ ਖ਼ਤਰਾ! ਅੰਡਰਵਰਲਡ ਤੋਂ ਮਿਲੀ ਧਮਕੀ, ਫਿਰੌਤੀ 'ਚ ਮੰਗੇ 5 ਕਰੋੜ ਰੁਪਏ
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਰਿੰਕੂ ਸਿੰਘ ਤੋਂ ਅੰਡਰਵਰਲਡ ਡੀ-ਕੰਪਨੀ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਇਹ ਧਮਕੀ ਸਿੱਧੇ ਤੌਰ 'ਤੇ ਦਾਊਦ ਇਬਰਾਹਿਮ ਦੀ ਡੀ-ਕੰਪਨੀ ਨਾਲ ਜੁੜੀ ਹੋਈ ਹੈ। ਇਹ ਰਿਪੋਰਟ ਕੀਤੀ ਗਈ ਸੀ ਕਿ ਫਰਵਰੀ ਤੋਂ ਅਪ੍ਰੈਲ 2025 ਦੇ ਵਿਚਕਾਰ, ਰਿੰਕੂ ਸਿੰਘ ਦੀ ਪ੍ਰਮੋਸ਼ਨਲ ਟੀਮ ਨੂੰ ਤਿੰਨ ਧਮਕੀ ਭਰੇ ਮੈਸੇਜ ਭੇਜੇ ਗਏ ਸਨ, ਜਿਸ ਵਿੱਚ ਭਾਰੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੂਰੀ ਜਾਂਚ ਤੋਂ ਬਾਅਦ, ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਨੇ ਧਮਕੀਆਂ ਦੇਣ ਦੀ ਗੱਲ ਕਬੂਲ ਕੀਤੀ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News