ਪੰਜਾਬ ਖ਼ਿਲਾਫ਼ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਤੇ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਪੜ੍ਹੋ ਖਾਸ ਖ਼ਬਰਾਂ
Monday, Oct 13, 2025 - 07:48 PM (IST)

ਜਲੰਧਰ- ਭਾਰਤ ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਬੀ.ਐੱਸ.ਐੱਫ. ਅਤੇ ਐੱਸ.ਐੱਸ.ਓ.ਸੀ. ਦੇ ਸਾਂਝੇ ਆਪਰੇਸ਼ਨ ਦੌਰਾਨ 2 ਏ.ਕੇ-47 ਰਾਈਫਲਾਂ, 1 ਪਿਸਤੌਲ ਅਤੇ 10 ਜਿੰਦਾ ਰੋਂਦ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੰਜਾਬ ਨੂੰ ਦਹਿਲਾਉਣ ਲਈ ਇਹ ਹਥਿਆਰ ਕਦੋਂ ਅਤੇ ਕਿਸ ਵੱਲੋਂ ਮੰਗਵਾਏ ਗਏ ਸਨ, ਇਸ ਦੀ ਜਾਂਚ ਐੱਸ.ਐੱਸ.ਓ.ਸੀ. ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂ ਜਗਦੀਪ ਸਿੰਘ ਚੀਮਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਦੱਸਣਯੋਗ ਹੈ ਕਿ ਅਕਾਲੀ ਦਲ ਨੇ ਬੀਤੇ ਦਿਨੀਂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖ਼ਾਸ ਖ਼ਬਰਾਂ ਬਾਰੇ...
ਪੰਜਾਬ ਖ਼ਿਲਾਫ਼ ਪਾਕਿਸਤਾਨ ਦੀ ਵੱਡੀ ਸਾਜ਼ਿਸ਼! BSF ਤੇ SSOC ਨੇ ਨਾਕਾਮ ਕੀਤੇ ਮਨਸੂਬੇ
ਭਾਰਤ ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਬੀ.ਐੱਸ.ਐੱਫ. ਅਤੇ ਐੱਸ.ਐੱਸ.ਓ.ਸੀ. ਦੇ ਸਾਂਝੇ ਆਪਰੇਸ਼ਨ ਦੌਰਾਨ 2 ਏ.ਕੇ-47 ਰਾਈਫਲਾਂ, 1 ਪਿਸਤੌਲ ਅਤੇ 10 ਜਿੰਦਾ ਰੋਂਦ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੰਜਾਬ ਨੂੰ ਦਹਿਲਾਉਣ ਲਈ ਇਹ ਹਥਿਆਰ ਕਦੋਂ ਅਤੇ ਕਿਸ ਵੱਲੋਂ ਮੰਗਵਾਏ ਗਏ ਸਨ, ਇਸ ਦੀ ਜਾਂਚ ਐੱਸ.ਐੱਸ.ਓ.ਸੀ. ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ! ਨਵੀਂ ਨੋਟੀਫ਼ਿਕੇਸ਼ਨ ਜਾਰੀ
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫੈਸਟੀਵਲ ਸੀਜ਼ਨ ਦੌਰਾਨ ਰੀਅਲ ਅਸਟੇਟ ਸੈਕਟਰ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਦੇ ਤਹਿਤ ਸੀ. ਐੱਲ. ਯੂ. ਦੇ ਨਾਲ ਨਕਸ਼ਾ ਪਾਸ ਕਰਵਾਉਣ ਦੀ ਸ਼ਰਤ ਤੋਂ ਛੋਟ ਮਿਲ ਗਈ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਲੰਬੇ ਸਮੇਂ ਤੋਂ ਕੋਈ ਕਾਲੋਨੀ, ਇਮਾਰਤ, ਕਮਰਸ਼ੀਅਲ ਪ੍ਰਾਜੈਕਟ ਲਈ ਸੀ. ਐੱਲ. ਯੂ. ਅਤੇ ਨਕਸ਼ਾ ਵੱਖ-ਵੱਖ ਪਾਸ ਕਰਵਾਉਣ ਦਾ ਪੈਟਰਨ ਚੱਲ ਰਿਹਾ ਸੀ ਪਰ 2023 ਦੌਰਾਨ ਸੀ. ਐੱਲ. ਯੂ. ਦੇ ਨਾਲ ਹੀ ਨਕਸ਼ਾ, ਲੇ-ਆਊਟ ਪਾਸ ਕਰਵਾਉਣ ਦੀ ਸ਼ਰਤ ਰੱਖ ਦਿੱਤੀ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਅਦਾਕਾਰ ਜਿੰਮੀ ਸ਼ੇਰਗਿੱਲ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਬਾਲੀਵੁੱਡ ਦੇ ਹਰਮਨ ਪਿਆਰੇ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ, ਸਤਿਆਜੀਤ ਸਿੰਘ ਸ਼ੇਰਗਿੱਲ, ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 11 ਅਕਤੂਬਰ ਨੂੰ ਆਖਰੀ ਸਾਹ ਲਏ ਅਤੇ ਉਹ 90 ਸਾਲ ਦੇ ਸਨ। ਜਾਣਕਾਰੀ ਅਨੁਸਾਰ, ਸੱਤਿਆਜੀਤ ਦਾ ਭੋਗ ਅਤੇ ਅੰਤਿਮ ਅਰਦਾਸ 14 ਅਕਤੂਬਰ ਨੂੰ ਸ਼ਾਮ 4.30 ਵਜੇ ਤੋਂ 5.30 ਵਜੇ ਦੇ ਵਿਚਕਾਰ ਗੁਰਦੁਆਰਾ ਧਨ ਪੋਠੋਹਾਰ ਨਗਰ, ਸਾਂਤਾਕਰੂਜ਼ ਵੈਸਟ, ਮੁੰਬਈ ਵਿਖੇ ਹੋਵੇਗੀ। ਸਤਿਆਜੀਤ ਸਿੰਘ ਸ਼ੇਰਗਿੱਲ ਖੁਦ ਵੀ ਇੱਕ ਸੀਨੀਅਰ ਕਲਾਕਾਰ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਖਾਨ ਸਾਬ੍ਹ ਨੂੰ ਵੱਡਾ ਝਟਕਾ, ਮਾਂ ਤੋਂ ਬਾਅਦ ਪਿਤਾ ਦਾ ਵੀ ਹੋਇਆ ਦੇਹਾਂਤ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਖਾਨ ਸਾਬ੍ਹ ਦੇ ਪਿਤਾ ਦਾ ਦੇਹਾਂਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਖਾਨ ਸਾਬ੍ਹ ਦੇ ਪਿਤਾ ਦੇ ਦੇਹਾਂਤ ਦੀ ਖਬਰ ਅਜਿਹੇ ਸਮੇਂ ਸੁਣਨ 'ਚ ਆਈ ਹੈ ਜਦੋਂ ਹਾਲੇ ਕੁਝ ਦਿਨ ਪਹਿਲਾਂ ਹੀ ਮਾਤਾ ਦਾ ਦੇਹਾਂਤ ਹੋ ਗਿਆ ਹੋ ਸੀ। ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ੍ਹ ਦੇ ਪਿਤਾ ਨੂੰ ਹਾਰਟ ਅਟੈਕ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੀਆਂ ਧੀਆਂ ਨੂੰ ਵੱਡਾ ਤੋਹਫ਼ਾ, ਮਾਨ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤੀ ਵੱਡੀ ਰਾਹਤ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐੱਸ. ਏ. ਐੱਸ. ਨਗਰ, ਐਸ. ਬੀ. ਐੱਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਬੀਤੀ 22 ਸਤੰਬਰ ਨੂੰ ਉਨ੍ਹਾਂ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਗਈ ਸੀ। ਦੱਸਣਯੋਗ ਹੈ ਕਿ ਜ਼ਿਲ੍ਹਾ ਸੈਸ਼ਨ ਕੋਰਟ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ 2013 ਦੇ ਉਸਮਾ ਕਾਂਡ ਕੇਸ ਦੇ ਸਬੰਧ ਵਿੱਚ ਐੱਸ.ਸੀ/ਐੱਸ.ਟੀ. ਐਕਟ ਤਹਿਤ ਵਿਧਾਇਕ ਲਾਲਪੁਰਾ ਸਣੇ ਹੋਰਾਂ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ
ਅਜਨਾਲਾ 'ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਮੁਆਵਜ਼ਾ ਵੰਡ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ ਦੁਖਾਂ 'ਚੋਂ ਗੁਜ਼ਰੇ ਹਨ, ਅੱਜ ਉਨ੍ਹਾਂ ਦੇ ਜ਼ਖਮਾਂ 'ਤੇ ਮਰਹਮ ਲਗਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਭਾਣਾ ਹੈ, ਇਸ ਉੱਤੇ ਕਿਸੇ ਦਾ ਵੱਸ ਨਹੀਂ, ਪਰ ਹੁਣ ਸਾਡਾ ਫਰਜ਼ ਹੈ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਕਰੀਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਤੰਬਰ ਨੂੰ ਵਾਅਦਾ ਕੀਤਾ ਸੀ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਅੱਜ ਸਿਰਫ਼ 32 ਦਿਨਾਂ ਵਿੱਚ ਹੀ ਗੁਰੂਆਂ ਦੀ ਧਰਤੀ ਤੋਂ ਮੁਆਵਜ਼ਾ ਚੈਕ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਹਿਲੀ ਵਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਰੂਪ ਵਿੱਚ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜੋ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹੜ੍ਹਾਂ ਅਤੇ ਹਨੇਰੀਆਂ ਦੇ ਦੌਰਾਨ ਕੇਵਲ 25 ਤੋਂ 37 ਰੁਪਏ ਦੇ ਚੈਕ ਆਉਂਦੇ ਸਨ, ਅਤੇ ਜਿਨ੍ਹਾਂ ਨੂੰ ਨੁਕਸਾਨ ਹੁੰਦਾ ਸੀ ਉਨ੍ਹਾਂ ਨੂੰ ਪੈਸਾ ਨਹੀਂ ਮਿਲਦਾ ਸੀ, ਜਦਕਿ ਜਿਨ੍ਹਾਂ ਨੂੰ ਨੁਕਸਾਨ ਨਹੀਂ ਹੁੰਦਾ ਸੀ, ਉਨ੍ਹਾਂ ਦੇ ਪੈਸੇ ਆ ਜਾਂਦੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਅਕਾਲੀ ਆਗੂ ਚੀਮਾ ਭਾਜਪਾ 'ਚ ਸ਼ਾਮਲ (ਵੀਡੀਓ)
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂ ਜਗਦੀਪ ਸਿੰਘ ਚੀਮਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ 'ਚ ਸ਼ਾਮਲ ਕਰਵਾਇਆ।ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਦੱਸਣਯੋਗ ਹੈ ਕਿ ਅਕਾਲੀ ਦਲ ਨੇ ਬੀਤੇ ਦਿਨੀਂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ! ਮੰਤਰੀ ਨੇ ਮੀਟਿੰਗ ਮਗਰੋਂ ਕੀਤਾ ਐਲਾਨ
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਵੱਡੇ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਬਰਿੰਦਰ ਗੋਇਲ ਨੇ ਮੀਟਿੰਗ ਮਗਰੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵੱਡੀ ਖ਼ਬਰ: 3 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ, ਸੱਦਿਆ ਗਿਆ ਜਨਰਲ ਇਜਲਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਹੋਰ ਵੀ ਮੁੱਦਿਆਂ 'ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵਿਧਾਨ ਸਭਾ ਚੋਣਾਂ: ਦੂਜੇ ਪੜਾਅ ਲਈ Notification ਜਾਰੀ, 122 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ
ਚੋਣ ਕਮਿਸ਼ਨ ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 122 ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਬਿਹਾਰ ਚੋਣਾਂ ਦੇ ਦੂਜੇ ਪੜਾਅ ਲਈ ਉਮੀਦਵਾਰਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੀ ਅੱਜ ਤੋਂ ਸ਼ੁਰੂ ਹੋ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਲਾਲੂ ਪ੍ਰਸਾਦ ਯਾਦਵ ਤੇ ਪਰਿਵਾਰ ਨੂੰ ਵੱਡਾ ਝਟਕਾ, IRCTC ਮਾਮਲੇ 'ਚ ਅਦਾਲਤ ਨੇ ਦੋਸ਼ ਕੀਤੇ ਤੈਅ
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ ਤੇਜਸਵੀ ਯਾਦਵ, ਆਈਆਰਸੀਟੀਸੀ ਮਾਮਲੇ ਦੇ ਹੋਰ ਮੁਲਜ਼ਮਾਂ ਦੇ ਨਾਲ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਵਿਸ਼ੇਸ਼ ਜੱਜ ਵਿਸ਼ਾਲ ਗੋਗਨ ਨੇ ਸਾਰੇ ਮੁਲਜ਼ਮਾਂ ਦੀ ਹਾਜ਼ਰੀ ਵਿੱਚ ਆਈਆਰਸੀਟੀਸੀ ਅਤੇ ਲੈਂਡ ਫਾਰ ਜੌਬਸ ਮਾਮਲਿਆਂ ਵਿੱਚ ਦੋਸ਼ ਤੈਅ ਕੀਤੇ। ਲਾਲੂ ਯਾਦਵ ਅਤੇ 14 ਹੋਰਾਂ ਵਿਰੁੱਧ ਦੋਸ਼ ਤੈਅ ਕੀਤੇ ਗਏ ਹਨ। ਅਦਾਲਤ ਨੇ ਕਿਹਾ ਕਿ ਲਾਲੂ ਯਾਦਵ ਦੀ ਸਾਰੇ ਟੈਂਡਰਾਂ ਵਿੱਚ ਕਾਫ਼ੀ ਸ਼ਮੂਲੀਅਤ ਸੀ, ਅਤੇ ਇਸ ਸਬੰਧ ਵਿੱਚ ਕਾਫ਼ੀ ਸਬੂਤ ਪੇਸ਼ ਕੀਤੇ ਗਏ ਸਨ। ਅਦਾਲਤ ਨੇ ਲਾਲੂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 420, ਭਾਰਤੀ ਦੰਡਾਵਲੀ ਦੀ ਧਾਰਾ 120ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(2) ਅਤੇ 13(1)(d) ਦੇ ਤਹਿਤ ਦੋਸ਼ ਤੈਅ ਕੀਤੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-