ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ ਤੇ ਅੰਮ੍ਰਿਤਸਰ ਵਾਪਰੀ ਵੱਡੀ ਘਟਨਾ, ਪੜ੍ਹੋ ਖਾਸ ਖ਼ਬਰਾਂ
Wednesday, Oct 15, 2025 - 07:32 PM (IST)

ਜਲੰਧਰ- ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਡਾਈਟ ਮਨੀ ਦੇ ਕੋਟੇ ਨੂੰ ਦੁੱਗਣਾ ਕਰਨ ਦਾ ਅਹਿਮ ਫੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ, ਹੁਣ ਖਿਡਾਰੀਆਂ ਨੂੰ 240 ਰੁਪਏ ਦੀ ਬਜਾਏ 480 ਰੁਪਏ ਮਿਲਣਗੇ। ਰਾਜ ਸਰਕਾਰ ਲਗਭਗ ਛੇ ਸਾਲਾਂ ਦੇ ਵਕਫੇ ਤੋਂ ਬਾਅਦ ਖਿਡਾਰੀਆਂ ਦੀ ਡਾਈਟ ਮਨੀ ਵਿੱਚ ਵਾਧਾ ਕਰ ਰਹੀ ਹੈ ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਭੀੜ-ਭੜੱਕੇ ਵਾਲੇ ਬਜ਼ਾਰ ਕਟਰਾ ਜੈਮਲ ਸਿੰਘ ਵਿੱਚ ਅੱਜ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਾਰਤੀ ਸਟੇਟ ਬੈਂਕ (SBI) ਦੀ ਇੱਕ ਸ਼ਾਖਾ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿੱਚ ਬੈਂਕ ਅੰਦਰ ਪਿਆ ਫਰਨੀਚਰ, ਦਸਤਾਵੇਜ਼ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖਾਸ ਖ਼ਬਰਾਂ ਬਾਰੇ..
ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਅੱਜ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ 'ਚ ਡੀਸੀ ਦਫਤਰ ਦੀ ਪਾਇਲਟ ਨਾਲ ਕਿਸੇ ਹੋਰ ਵਾਹਨ ਦੀ ਟੱਕਰ ਹੋ ਗਈ । ਜਾਣਕਾਰੀ ਮੁਤਾਬਕ ਦੂਜੀ ਗੱਡੀ ਰੌਂਗ ਸਾਈਡ ਤੋਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਚਾਰ ਪੁਲਸ ਕਰਮੀ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖੁਦ ਜ਼ਖ਼ਮੀਆਂ ਨੂੰ ਕਾਫਲੇ ਦੀਆਂ ਗੱਡੀਆਂ ਵਿੱਚੋਂ ਬਾਹਰ ਕੱਢ ਕੇ ਮੌਕੇ 'ਤੇ ਉਪਲਬਧ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਅੰਮ੍ਰਿਤਸਰ ਤੜਕੇ ਵਾਪਰੀ ਵੱਡੀ ਘਟਨਾ, SBI ਬੈਂਕ ਨੂੰ ਲੱਗੀ ਅੱਗ, ਦਸਤਾਵੇਜ਼ ਤੇ ਹੋਰ ਸਾਮਾਨ ਹੋਇਆ ਸੁਆਹ
ਅੰਮ੍ਰਿਤਸਰ ਦੇ ਭੀੜ-ਭੜੱਕੇ ਵਾਲੇ ਬਜ਼ਾਰ ਕਟਰਾ ਜੈਮਲ ਸਿੰਘ ਵਿੱਚ ਅੱਜ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਾਰਤੀ ਸਟੇਟ ਬੈਂਕ (SBI) ਦੀ ਇੱਕ ਸ਼ਾਖਾ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿੱਚ ਬੈਂਕ ਅੰਦਰ ਪਿਆ ਫਰਨੀਚਰ, ਦਸਤਾਵੇਜ਼ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਦੁੱਗਣਾ ਕੀਤਾ ਕੋਟਾ
ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਡਾਈਟ ਮਨੀ ਦੇ ਕੋਟੇ ਨੂੰ ਦੁੱਗਣਾ ਕਰਨ ਦਾ ਅਹਿਮ ਫੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ, ਹੁਣ ਖਿਡਾਰੀਆਂ ਨੂੰ 240 ਰੁਪਏ ਦੀ ਬਜਾਏ 480 ਰੁਪਏ ਮਿਲਣਗੇ। ਰਾਜ ਸਰਕਾਰ ਲਗਭਗ ਛੇ ਸਾਲਾਂ ਦੇ ਵਕਫੇ ਤੋਂ ਬਾਅਦ ਖਿਡਾਰੀਆਂ ਦੀ ਡਾਈਟ ਮਨੀ ਵਿੱਚ ਵਾਧਾ ਕਰ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੁਲਸ ਛਾਉਣੀ 'ਚ ਤਬਦੀਲ ਹੋਇਆ ਸੁਲਤਾਨਪੁਰ ਲੋਧੀ, ਲੱਗ ਗਈ ਫੋਰਸ, ਜਵਾਨਾਂ ਨੇ ਸਾਂਭੇ ਮੋਰਚੇ
ਸੁਲਤਾਨਪੁਰ ਲੋਧੀ ਵਿਚ ਸਥਿਤ ਨਿਹੰਗਾਂ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਚੱਲ ਰਹੇ ਕਬਜ਼ੇ ਦੇ ਵਿਵਾਦ ਨੂੰ ਲੈ ਕੇ ਅਦਾਲਤ ਦਾ ਅਹਿਮ ਫੈਸਲਾ ਸਾਹਮਣੇ ਆਇਆ ਹੈ। ਇਸ ਉਪਰੰਤ ਗੁ: ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਧਿਰ ਨੂੰ ਪ੍ਰਸ਼ਾਸਨ ਨੇ ਕਬਜ਼ਾ ਦਵਾ ਦਿੱਤਾ ਹੈ। ਇਸ ਦੇ ਚੱਲਦਿਆਂ ਅੱਜ ਪੂਰਾ ਸ਼ਹਿਰ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ। ਚੱਪੇ-ਚੱਪੇ 'ਤੇ ਭਾਰੀ ਪੁਲਸ ਫੌਰਸ ਤਾਇਨਾਤ ਸੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਚੰਡੀਗੜ੍ਹ ਪੁਲਸ ਖ਼ਿਲਾਫ਼ ਹਾਈਕੋਰਟ ਪੁੱਜੀ ਪੰਜਾਬ ਪੁਲਸ, ਪੜ੍ਹੋ ਕੀ ਹੈ ਪੂਰੀ ਖ਼ਬਰ
ਰਾਜ ਸਭਾ ਚੋਣ 'ਚ ਧੋਖਾਧੜੀ ਦੇ ਮੁਲਜ਼ਮ ਨਵਨੀਤ ਚਤੁਰਵੇਦੀ ਨੂੰ ਲੈ ਕੇ ਬੀਤੇ ਦਿਨ ਚੰਡੀਗੜ੍ਹ ਪੁਲਸ ਅਤੇ ਪੰਜਾਬ ਪੁਲਸ ਆਹਮੋ-ਸਾਹਮਣੇ ਹੋ ਗਈ ਸੀ। ਇਸ ਦੌਰਾਨ ਪੰਜਾਬ ਪੁਲਸ ਨੇ ਹੁਣ ਨਵਨੀਤ ਦੀ ਹਿਰਾਸਤ ਲਈ ਚੰਡੀਗੜ੍ਹ ਪੁਲਸ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਨਵਨੀਤ ਇਸ ਵੇਲੇ ਚੰਡੀਗੜ੍ਹ ਪੁਲਸ ਦੀ ਹਿਰਾਸਤ 'ਚ ਹੈ, ਜਦੋਂ ਕਿ ਪੰਜਾਬ ਪੁਲਸ ਨੇ ਚੰਡੀਗੜ੍ਹ ਦੇ ਸੈਕਟਰ-3 ਪੁਲਸ ਥਾਣੇ ਬਾਹਰ ਡੇਰਾ ਲਾਇਆ ਹੋਇਆ ਹੈ। ਪੰਜਾਬ ਪੁਲਸ ਨੇ ਹਾਈਕੋਰਟ 'ਚ ਤਰਕ ਦਿੱਤਾ ਹੈ ਕਿ ਨਵਨੀਤ ਦੇ ਖ਼ਿਲਾਫ਼ ਰੋਪੜ 'ਚ ਵਿਧਾਇਕਾਂ ਦੇ ਫਰਜ਼ੀ ਸਾਈਨ ਦਾ ਕੇਸ ਦਰਜ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਤਰਨਤਾਰਨ ‘ਚ ਅਕਾਲੀ ਦਲ ਨੇ ਕੱਢਿਆ ਰੋਡ ਮਾਰਚ, ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਦਾਖਲ ਕੀਤੀ ਨਾਮਜ਼ਦਗੀ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ‘ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸਿਨੀਅਰ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਟੋਟੇ-ਟੋਟੇ ਹੋਈ ਕਾਰ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
ਦਸੂਹਾ ਨੇੜਲੇ ਅੱਡਾ ਉੱਚੀਬਸੀ ਦੇ ਕੋਲ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿਚ ਮਾਂ ਅਤੇ ਉਸ ਦੇ 4 ਸਾਲਾ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਿਤਾ ਅਤੇ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਸ਼ਕਤੀ ਸਿੰਘ ਜੋ ਕਿ ਫੌਜ ਵਿਚ ਨੌਕਰੀ ਕਰਦਾ ਹੈ, ਆਪਣੇ ਪਰਿਵਾਰ ਸਮੇਤ ਜੰਮੂ ਤੋਂ ਖਾਟੂਸ਼ਾਮ ਦਰਸ਼ਨ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਉੱਚੀਬਸੀ ਨੇੜੇ ਪਹੁੰਚੇ ਤਾਂ ਉਸ ਦੀ ਸਵਿਫਟ ਡਿਜ਼ਾਇਰ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇਨਾਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਰੂਹ ਕੰਬਾਊ ਘਟਨਾ ਨਾਲ ਕੰਬਿਆ ਪੰਜਾਬ : ਸੜਕ ਵਿਚਾਲੇ ਔਰਤ ਨੂੰ ਕੁਹਾੜੀ ਨਾਲ ਵੱਢਿਆ, ਮੌਤ (ਵੀਡੀਓ)
ਮਾਨਸਾ ਵਿਖੇ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੂੰ ਸੜਕ ਵਿਚਕਾਰ ਹੀ ਕੁਹਾੜੀ ਨਾਲ ਵੱਢ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਔਰਤ ਇਕ ਆਦਮੀ ਅਤੇ ਬੱਚੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਬੁਢਲਾਡਾ ਤੋਂ ਆਪਣੇ ਪਿੰਡ ਖੋਖਰ ਜਾ ਰਹੀ ਸੀ। ਇਸ ਦੌਰਾਨ ਇਕ ਅਣਪਛਾਤੇ ਵਿਅਕਤੀ ਨੇ ਮੋਟਰਸਾਈਕਲ 'ਤੇ ਬੈਠੀ ਔਰਤ 'ਤੇ ਕੁਹਾੜੀ ਨਾਲ ਵਾਰ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ, ਜਿਸ ਦੌਰਾਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਅਤੇ ਬੱਚਾ ਵੀ ਜ਼ਖਮੀ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦਿੱਲੀ-NCR 'ਚ ਗ੍ਰੀਨ ਪਟਾਕੇ ਚਲਾਉਣ 'ਤੇ ਵੱਡਾ ਫ਼ੈਸਲਾ, ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਦਿੱਤੀ ਮਨਜ਼ੂਰੀ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹਰੇ ਪਟਾਕਿਆਂ 'ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਦਿੱਲੀ-ਐਨਸੀਆਰ ਵਿੱਚ ਹਰੇ ਪਟਾਕੇ ਚਲਾਉਣ ਅਤੇ ਉਹਨਾਂ ਨੂੰ ਵੇਚਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਹ ਇਜਾਜ਼ਤ ਸਿਰਫ਼ 18 ਤੋਂ 21 ਅਕਤੂਬਰ ਤੱਕ ਦਿੱਤੀ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਵਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ। ਇਸਦੇ ਲਈ ਦੋ ਸੀਮਤ ਸਮਾਂ ਸਲਾਟ ਵੀ ਨਿਰਧਾਰਤ ਕੀਤੇ ਗਏ ਹਨ - ਸਵੇਰੇ 6 ਵਜੇ ਤੋਂ 7 ਵਜੇ ਤੱਕ ਅਤੇ ਰਾਤ 8 ਵਜੇ ਤੋਂ 10 ਵਜੇ ਤੱਕ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਗੁਰਨਾਮ ਚੜੂਨੀ ਨੇ ਜੜ੍ਹ 'ਤਾ ਸਰਕਾਰੀ ਅਧਿਕਾਰੀ ਦੇ ਥੱਪੜ, ਚੁੱਕ ਕੇ ਲੈ ਗਈ ਪੁਲਸ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅੱਜ ਦਰਜਨਾਂ ਕਿਸਾਨਾਂ ਦੇ ਨਾਲ ਝੋਨੇ ਦੀ ਲਿਫਟਿੰਗ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਹੋਏ ਸਨ। ਇਸ ਦੌਰਾਨ ਉਹਨਾਂ ਦੀ ਪੁਲਸ ਦੇ ਨਾਲ ਤਿੱਖੀ ਬਹਿਸ ਹੋ ਗਈ, ਜਿਸ ਤੋਂ ਬਾਅਦ ਉਹਨਾਂ ਨੇ ਇਕ ਸਰਕਾਰੀ ਅਧਿਕਾਰੀ ਦੇ ਜ਼ੋਰਦਾਰ ਥੱਪੜ ਜੜ੍ਹ ਦਿੱਤਾ। ਗੁਰਨਾਮ ਸਿੰਘ ਚੜੂਨੀ ਦੀ ਇਸ ਹਰਕਤ ਨਾਲ ਮੌਕੇ 'ਤੇ ਹੰਗਾਮਾ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਤਾਇਨਾਤ ਪੁਲਸ ਨੇ ਉਹਨਾਂ ਨੂੰ ਮੌਕੇ 'ਤੇ ਹਿਰਾਸਤ ਵਿਚ ਲੈ ਲਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ASI Suicide Case: ਸੰਦੀਪ ਦੇ ਪਰਿਵਾਰ ਨੂੰ ਮਿਲੇ CM ਸੈਣੀ, ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ
ਰੋਹਤਕ ਦੇ ਸਾਈਬਰ ਸੈੱਲ ਵਿੱਚ ਕੰਮ ਕਰਨ ਵਾਲੇ ਏਐਸਆਈ ਸੰਦੀਪ ਲਾਠਰ ਨੇ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ। ਦੂਜੇ ਪਾਸੇ, ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਏਐਸਪੀ ਪ੍ਰਤੀਕ ਅਗਰਵਾਲ ਨੇ ਦੇਰ ਰਾਤ ਤੱਕ ਪਰਿਵਾਰ ਦੇ ਮੈਂਬਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਏਐਸਆਈ ਸੰਦੀਪ ਲਾਠਰ ਦੀ ਲਾਸ਼ ਉਨ੍ਹਾਂ ਦੇ ਮਾਮੇ ਦੇ ਪਿੰਡ ਲੱਧੋਤ ਵਿੱਚ ਰੱਖੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਮੈਂ ਬਿਹਾਰ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਚੋਣਾਂ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਦਾ ਵੱਡਾ ਬਿਆਨ
ਜਨ ਸੂਰਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਬਿਹਾਰ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਫੈਸਲਾ ਪਾਰਟੀ ਦੇ ਵਡੇਰੇ ਹਿੱਤ ਵਿੱਚ ਲਿਆ ਗਿਆ ਹੈ। ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਸਾਬਕਾ ਰਾਜਨੀਤਿਕ ਰਣਨੀਤੀਕਾਰ ਨੇ ਇਹ ਵੀ ਕਿਹਾ ਕਿ ਜਨ ਸੂਰਜ ਪਾਰਟੀ ਦੀ "150 ਤੋਂ ਘੱਟ ਸੀਟਾਂ" ਦੀ ਜਿੱਤ ਨੂੰ ਹਾਰ ਮੰਨਿਆ ਜਾਵੇਗਾ। ਕਿਸ਼ੋਰ ਨੇ ਕਿਹਾ, "ਜੇਕਰ ਜਨ ਸੂਰਜ ਪਾਰਟੀ ਬਿਹਾਰ ਚੋਣਾਂ ਜਿੱਤਦੀ ਹੈ, ਤਾਂ ਇਸਦੇ ਦੇਸ਼ ਵਿਆਪੀ ਪ੍ਰਭਾਵ ਪੈਣਗੇ। ਰਾਸ਼ਟਰੀ ਰਾਜਨੀਤੀ ਇੱਕ ਵੱਖਰਾ ਮੋੜ ਲਵੇਗੀ।"
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-