CM ਮਾਨ ਦੀ ਫੇਕ ਵੀਡੀਓ ਮਾਮਲੇ ''ਚ ਵੱਡਾ ਐਕਸ਼ਨ ਤੇ ਪੰਜਾਬ ''ਚ ਜ਼ੋਰਦਾਰ ਧਮਾਕਾ, ਪੜ੍ਹੋ ਖਾਸ ਖ਼ਬਰਾਂ
Thursday, Oct 23, 2025 - 07:26 PM (IST)

ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਕੋਸ਼ਿਸ਼ ਕਰਨ 'ਤੇ ਫੇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਸਾਈਬਰ ਸੈਲ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਸਟੇਟ ਸਾਈਬਰ ਸੈਲ ਮੋਹਾਲੀ ਵਿਚ ਵੀਡੀਓ ਪਾਉਣ ਵਾਲੇ ਜਗਮਨ ਸਮਰਾ ਨਾਂ ਦੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਦਿੱਤਾ ਸੀ। ਹੁਣ ਇਸ ਮਾਮਲੇ ਦੇ ਸਬੰਧ ਵਿਚ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ ਇਸ ਦੇ ਨਾਲ ਹੀ ਲੁਧਿਆਣਾ ਦੇ ਵੇਰਕਾ ਪਲਾਂਟ ਅੰਦਰ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਮੁਲਾਜ਼ਮ ਦੀ ਦਰਦਨਾਕ ਮੌਤ ਹੋ ਗਈ ਤੇ 5 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹਨ, ਜਿਨ੍ਹਾਂ ਨੂੰ ਇਲਾਜ ਲਈ DMC ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ
CM ਮਾਨ ਦੀ ਫੇਕ ਵੀਡੀਓ ਮਾਮਲੇ 'ਚ ਵੱਡਾ ਐਕਸ਼ਨ! Facebook-Google ਨੂੰ ਨੋਟਿਸ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਕੋਸ਼ਿਸ਼ ਕਰਨ 'ਤੇ ਫੇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਸਾਈਬਰ ਸੈਲ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਸਟੇਟ ਸਾਈਬਰ ਸੈਲ ਮੋਹਾਲੀ ਵਿਚ ਵੀਡੀਓ ਪਾਉਣ ਵਾਲੇ ਜਗਮਨ ਸਮਰਾ ਨਾਂ ਦੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਦਿੱਤਾ ਸੀ। ਹੁਣ ਇਸ ਮਾਮਲੇ ਦੇ ਸਬੰਧ ਵਿਚ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਮੀਡੀਆ ਅੱਗੇ ਰੱਖ 'ਤੇ ਅੰਕੜੇ (ਵੀਡੀਓ)
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੂਬੇ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖੇ ਵਿਅੰਗ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਹਰ ਮਨੁੱਖ ਦੀ ਜ਼ਿੰਦਗੀ ਮਹੱਤਵਪੂਰਨ ਹੈ। ਕੇਂਦਰ ਦੀ ਭਾਜਪਾ ਸਰਕਾਰ ਸਾਡੇ 'ਤੇ ਪ੍ਰਦੂਸ਼ਣ ਨੂੰ ਲੈ ਕੇ ਇਲਜ਼ਾਮ ਲਾ ਰਹੀ ਹੈ, ਜਦੋਂ ਕਿ ਪੰਜਾਬ 'ਚ ਹੁਣ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੇ ਪੱਧਰ 'ਤੇ ਕਮੀ ਆਈ ਹੈ। ਉਨ੍ਹਾਂ ਨੇ ਪਿਛਲੇ ਅੰਕੜੇ ਬਿਆਨ ਕਰਦਿਆਂ ਦੱਸਿਆ ਕਿ 2021 'ਚ 21 ਅਕਤੂਬਰ ਨੂੰ ਪਰਾਲੀ ਸਾੜਨ ਦੇ 597 ਕੇਸ ਸੀ, ਜਦੋਂ ਕਿ 2022 'ਚ ਇਹ ਘੱਟ ਕੇ 393, 2023 'ਚ ਘੱਟ ਕੇ 146, 2024 'ਚ ਘੱਟ ਕੇ 65 ਅਤੇ 2025 'ਚ ਘੱਟ ਕੇ ਸਿਰਫ 62 ਰਹਿ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Fake Videos ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਦਾਅਵਾ
ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਵਾਇਰਲ ਕੀਤੀਆਂ ਗਈਆਂ ਕਥਿਤ ਫੇਕ ਵੀਡੀਓ ਉਤੇ ਬੋਲੇ ਹਨ। ਦਰਅਸਲ ਪੱਤਰਕਾਰ ਵੱਲੋਂ ਜਦੋਂ ਉਨ੍ਹਾਂ ਕੋਲੋਂ ਇਸ ਫੇਕ ਵੀਡੀਓ ਬਾਰੇ ਪੁੱਛਿਆ ਗਿਆ ਅਤੇ ਕਿਹਾ ਗਿਆ ਕਿ ਕੁਝ ਆਗੂ ਇਸ ਵੀਡੀਓ ਨੂੰ ਵਾਇਰਲ ਕਰ ਰਹੇ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਕੋਲ ਫੇਕ ਤੋਂ ਬਿਨਾਂ ਹੋਰ ਹੈ ਵੀ ਕੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਜਪਾ ਵੱਲੋਂ ਲਗਾਤਾਰ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਭਾਜਪਾ ਆਗੂਆਂ ਵੱਲੋਂ ਜਾਣ ਬੁੱਛ ਕੇ ਇਸ ਵੀਡੀਓ ਨੂੰ ਵਾਇਰਲ ਕੀਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਹੁਸ਼ਿਆਰਪੁਰ 'ਚ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਮਾਹਿਲਪੁਰ ਵਿਚ ਪੈਂਦੇ ਪਿੰਡ ਮਹਿਦੂਦ 'ਚ ਹੁਸ਼ਿਆਰਪੁਰ ਪੁਲਸ ਵੱਲੋਂ ਦੋ ਲੋਕਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਤਰ ਕੇਸ਼ਵ ਉਸ ਦੇ ਨਾਲ ਉਸ ਦਾ ਪਿਤਾ ਸੀ ਅਤੇ ਇਹ ਪਿਛਲੇ ਕਈ ਮਾਮਲਿਆਂ ਦੇ ਵਿੱਚ ਹੁਸ਼ਿਆਰਪੁਰ ਪੁਲਸ ਨੂੰ ਲੁੜੀਂਦੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਜ਼ੋਰਦਾਰ ਧਮਾਕਾ! ਨੌਜਵਾਨ ਦੀ ਦਰਦਨਾਕ ਮੌਤ; ਹੋਰ ਵੀ ਕਈ ਲੋਕ ਆਏ ਲਪੇਟ 'ਚ
ਲੁਧਿਆਣਾ ਦੇ ਵੇਰਕਾ ਪਲਾਂਟ ਅੰਦਰ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਮੁਲਾਜ਼ਮ ਦੀ ਦਰਦਨਾਕ ਮੌਤ ਹੋ ਗਈ ਤੇ 5 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹਨ, ਜਿਨ੍ਹਾਂ ਨੂੰ ਇਲਾਜ ਲਈ DMC ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ, ਇਨ੍ਹਾਂ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਜਲੰਧਰ ਵਿੱਚ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਹ ਅੰਤਿਮ ਅਰਦਾਸ ਮਾਡਲ ਹਾਊਸ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਹੋਈ। ਅਰਦਾਸ ਤੋਂ ਕੁਝ ਦੇਰ ਬਾਅਦ ਪਾਠ ਦਾ ਭੋਗ ਪਾਇਆ ਗਿਆ। ਘੁੰਮਣ ਨੂੰ ਅੰਤਿਮ ਅਰਦਾਸ ਦੌਰਾਨ ਸ਼ਰਧਾਂਜਲੀ ਦੇਣ ਲਈ ਪੰਜਾਬੀ ਅਤੇ ਬਾਲੀਵੁੱਡ ਅਦਾਕਾਰ ਕਰਤਾਰ ਚੀਮਾ ਸਮੇਤ ਹੋਰ ਵੀ ਕਈ ਹਸਤੀਆਂ ਪਹੁੰਚੀਆਂ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਮਹਿਦਰ ਭਗਤ, ਮੋਹਿੰਦਰ ਸਿੰਘ ਕੇਪੀ ਸਣੇ ਹੋਰ ਵੀ ਕਈ ਆਗੂਆਂ ਵੱਲੋਂ ਪਹੁੰਚ ਕੇ ਘੁੰਮਣ ਨੂੰ ਸ਼ਰਧਾਂਜਲੀ ਦਿੱਤੀ ਗਈ। ਵੀ ਘੁੰਮਣ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਅੰਤਿਮ ਅਰਦਾਸ ਵਿੱਚ ਪਹੁੰਚੇ ਚੰਦਰ ਸ਼ਰਮਾ ਫੁੱਟ-ਫੁੱਟ ਕੇ ਰੋਣ ਲੱਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Big Breaking: ਪੰਜਾਬ 'ਚ ਇਕ ਹੋਰ Blast! ਦਹਿਲ ਗਿਆ ਪੂਰਾ ਇਲਾਕਾ
ਲੁਧਿਆਣਾ ਸ਼ਹਿਰ ਵਿਚ ਬੀਤੀ ਰਾਤ ਵੇਰਕਾ ਮਿਲਕ ਪਲਾਂਟ ਵਿਚ ਧਮਾਕਾ ਹੋਇਆ ਸੀ ਤੇ ਹੁਣ ਸ਼ਹਿਰ ਦੇ ਚੀਮਾ ਚੌਕ ਨੇੜੇ ਸਥਿਤ ਇੰਦਰਾ ਕਾਲੋਨੀ ਵਿਚ ਵੀ ਜ਼ੋਰਦਾਰ ਧਮਾਕਾ ਹੋ ਗਿਆ ਹੈ। ਇਹ ਧਮਾਕਾ ਇਲਾਕੇ ਵਿਚ ਇਕ ਪਟਾਕਾ ਫੈਕਟਰੀ ਦੇ ਅੰਦਰ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਭਾਜੜਾਂ ਪੈ ਗਈਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਗ੍ਰੰਥੀ ਸਿੰਘ ਦਾ ਕਤਲ, ਪਿੰਡ ਦੇ ਵਿਚਕਾਰ ਮਾਰੀਆਂ ਗੋਲੀਆਂ
ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਨੱਥੂਪੁਰ ਵਿਖੇ ਬੀਤੀ ਸਵੇਰ ਇਕ ਸਾਬਕਾ ਫੌਜੀ ਵੱਲੋਂ ਆਪਣੇ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜ਼ਿਲੇ ਦੇ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉਰਫ ਰਾਣਾ (39) ਪੁੱਤਰ ਬਲੀ ਸਿੰਘ ਵਾਸੀ ਨੱਥੂਪੁਰ ਜ਼ਿਲਾ ਤਰਨਤਾਰਨ ਜੋ ਗੁਰਦੁਆਰਾ ਈਸ਼ਰਸਰ ਨਾਨਕਸਰ ਹਰੀਕੇ ਪੱਤਣ ਵਿਖੇ ਬਤੌਰ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ ਦਾ ਆਪਣੇ ਚਚੇਰੇ ਸਾਬਕਾ ਫੌਜੀ ਭਰਾ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਬਲਕਾਰ ਸਿੰਘ ਵਾਸੀ ਨੱਥੂਪੁਰ ਨਾਲ ਬੀਤੇ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖੋਲ੍ਹੇ ਪੱਤੇ, CM ਚਿਹਰੇ ਦਾ ਕੀਤਾ ਐਲਾਨ
ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਮਹਾਂਗਠਜੋੜ ਦੀ ਇੱਕ ਵੱਡੀ ਪ੍ਰੈਸ ਕਾਨਫਰੰਸ ਹੋ ਰਹੀ ਹੈ। ਤੇਜਸਵੀ ਯਾਦਵ ਨੂੰ ਮਹਾਗਠਜੋੜ ਦੇ ਮੁੱਖ ਮੰਤਰੀ ਚਿਹਰੇ ਵਜੋਂ ਪੇਸ਼ ਕੀਤਾ ਗਿਆ ਹੈ, ਜਦੋਂ ਕਿ ਮੁਕੇਸ਼ ਸਾਹਨੀ ਨੂੰ ਉਪ ਮੁੱਖ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮਹਾਂਗਠਜੋੜ ਸਰਕਾਰ ਬਣਾਉਂਦਾ ਹੈ, ਤਾਂ ਦੋ ਉਪ ਮੁੱਖ ਮੰਤਰੀ ਹੋਣਗੇ। ਪ੍ਰੈਸ ਕਾਨਫਰੰਸ ਲਈ ਰੱਖੇ ਗਏ ਮੰਚ 'ਤੇ ਪੋਸਟਰ 'ਤੇ ਸਿਰਫ਼ ਤੇਜਸਵੀ ਯਾਦਵ ਦਾ ਚਿਹਰਾ ਦਿਖਾਇਆ ਗਿਆ ਸੀ। ਇਸ ਕਾਨਫਰੰਸ ਵਿੱਚ ਰਾਜਦ (RJD) ਦੇ ਆਗੂ ਤੇਜਸਵੀ ਯਾਦਵ, ਵੀਆਈਪੀ (VIP) ਮੁਖੀ ਮੁਕੇਸ਼ ਸਹਨੀ ਸਮੇਤ ਸਾਰੇ ਸਹਿਯੋਗੀ ਦਲਾਂ ਦੇ ਆਗੂ ਹਿੱਸਾ ਲੈਣ ਲਈ ਪਹੁੰਚੇ ਹਨ। ਇਸ ਪ੍ਰੈੱਸ ਕਾਨਫਰੰਸ ਤੋਂ ਠੀਕ ਪਹਿਲਾਂ ਗਠਜੋੜ ਅੰਦਰਲੀ ਅੰਦਰੂਨੀ ਖਿੱਚੋਤਾਣ ਸਾਹਮਣੇ ਆਈ ਹੈ। ਸਟੇਜ 'ਤੇ ਲੱਗੇ ਪੋਸਟਰਾਂ ਵਿੱਚ ਸਿਰਫ਼ ਤੇਜਸਵੀ ਯਾਦਵ ਦੀ ਤਸਵੀਰ ਲੱਗੀ ਹੋਣ ਕਾਰਨ ਮਤਭੇਦ ਪੈਦਾ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਠਾਹ-ਠਾਹ ਗੋਲੀਆਂ ਨਾਲ ਗੂੰਜਿਆ ਇਲਾਕਾ ! Encounter 'ਚ Most Wanted 4 ਗੈਂਗਸਟਰ ਢੇਰ
ਰਾਸ਼ਟਰੀ ਰਾਜਧਾਨੀ ਦੇ ਰੋਹਿਣੀ ਖੇਤਰ 'ਚ ਦਿੱਲੀ ਪੁਲਸ ਤੇ ਬਿਹਾਰ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ 'ਚ ਚਾਰ ਲੋੜੀਂਦੇ ਅਪਰਾਧੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਇਹ ਅਪਰਾਧੀ ਬਿਹਾਰ 'ਚ ਕਈ ਕਤਲ ਮਾਮਲਿਆਂ 'ਚ ਕਥਿਤ ਤੌਰ 'ਤੇ ਸ਼ਾਮਲ ਸਨ। ਇੱਕ ਸੀਨੀਅਰ ਪੁਲਸ ਅਧਿਕਾਰੀ ਦੇ ਅਨੁਸਾਰ ਦੋਸ਼ੀ ਕਈ ਦਿਨਾਂ ਤੋਂ ਦਿੱਲੀ ਵਿੱਚ ਲੁਕੇ ਹੋਏ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-