DIG ਭੁੱਲਰ ਦਾ ਵਿਦੇਸ਼ੀ ਕੁਨੈਕਸ਼ਨ ਆਇਆ ਸਾਹਮਣੇ ਤੇ ਪੰਜਾਬ ''ਚ ਵੱਡਾ ਹਾਦਸਾ, ਪੜ੍ਹੋ TOP-10 ਖ਼ਬਰਾਂ
Sunday, Oct 26, 2025 - 07:12 PM (IST)
ਜਲੰਧਰ- ਰਿਸ਼ਵਤ ਕੇਸ ਵਿੱਚ ਫੜੇ ਗਏ ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਦਾ ਵੱਡਾ ਵਿਦੇਸ਼ੀ ਕਨੈਕਸ਼ਨ ਸਾਹਮਣੇ ਆਇਆ ਹੈ। ਚਰਚਾ ਹੈ ਕਿ ਭੁੱਲਰ ਆਪਣੀ ਡਿਊਟੀ ਦੌਰਾਨ ਹੀ ਕਰੀਬ 10 ਵਾਰ ਦੁਬਈ ਦੀ ਯਾਤਰਾ 'ਤੇ ਗਏ ਸਨ। ਕੇਂਦਰੀ ਜਾਂਚ ਬਿਊਰੋ (CBI) ਨੇ ਇਸ ਸਬੰਧੀ ਉਨ੍ਹਾਂ ਦਾ ਪਾਸਪੋਰਟ ਆਪਣੇ ਕਬਜ਼ੇ 'ਚ ਲਿਆ ਹੋਇਆ ਹੈ ਇਸ ਦੇ ਨਾਲ ਹੀ ਸੁਲਤਾਨਪੁਰ ਲੋਧੀ ਵਿਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਪਾਠੀ ਸਿੰਘ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (25) ਵਾਸੀ ਸ਼ਤਾਬਗੜ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਾਠੀ ਮਨਜੀਤ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਤੜਕਸਾਰ ਗੁਰੂ ਘਰ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਉਕਤ ਬਾਦਸਾ ਵਾਪਰ ਗਿਆ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
CM ਮਾਨ ਦੀ ਫੇਕ ਵੀਡੀਓ ਮਾਮਲੇ 'ਚ ਵੱਡੀ ਖ਼ਬਰ! ਜਗਮਨ ਸਮਰਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਨਕਲੀ ਵੀਡੀਓ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਕਤ ਵੀਡੀਓ ਵਾਇਰਲ ਕਰਨ ਵਾਲੇ ਜਗਮਨ ਸਮਰਾ ਖ਼ਿਲਾਫ਼ ਵੱਡਾ ਐਕਸ਼ਨ ਲੈਂਦਿਆਂ ਫ਼ਰੀਦਕੋਟ ਅਦਾਲਤ ਨੇ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ (ਗ੍ਰਿਫ਼ਤਾਰੀ ਵਾਰੰਟ) ਜਾਰੀ ਕਰ ਦਿੱਤੇ ਗਏ ਹਨ। ਜਗਮਨ ਸਮਰਾ ਖ਼ਿਲਾਫ਼ ਇਹ ਕਾਰਵਾਈ ਇਕ ਪੁਰਾਣੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਤਰਨਤਾਰਨ 'ਚ CM ਮਾਨ ਦਾ ਰੋਡ ਸ਼ੋਅ, ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਦੇ ਬੱਲਾ ਚੱਕ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਮੁਅੱਤਲ DIG ਭੁੱਲਰ ਦਾ ਵਿਦੇਸ਼ੀ ਕੁਨੈਕਸ਼ਨ ਆਇਆ ਸਾਹਮਣੇ! ਜਾਇਦਾਦਾਂ ਬਾਰੇ CBI ਦੇ ਵੱਡੇ ਖ਼ੁਲਾਸੇ
ਰਿਸ਼ਵਤ ਕੇਸ ਵਿੱਚ ਫੜੇ ਗਏ ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਦਾ ਵੱਡਾ ਵਿਦੇਸ਼ੀ ਕਨੈਕਸ਼ਨ ਸਾਹਮਣੇ ਆਇਆ ਹੈ। ਚਰਚਾ ਹੈ ਕਿ ਭੁੱਲਰ ਆਪਣੀ ਡਿਊਟੀ ਦੌਰਾਨ ਹੀ ਕਰੀਬ 10 ਵਾਰ ਦੁਬਈ ਦੀ ਯਾਤਰਾ 'ਤੇ ਗਏ ਸਨ। ਕੇਂਦਰੀ ਜਾਂਚ ਬਿਊਰੋ (CBI) ਨੇ ਇਸ ਸਬੰਧੀ ਉਨ੍ਹਾਂ ਦਾ ਪਾਸਪੋਰਟ ਆਪਣੇ ਕਬਜ਼ੇ 'ਚ ਲਿਆ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Canada 'ਚ ਪੰਜਾਬਣ ਦਾ ਬੇਰਹਿਮੀ ਨਾਲ ਕਤਲ! PR ਦੀ ਉਡੀਕ 'ਚ ਸੀ ਅਮਨਪ੍ਰੀਤ
ਬਿਹਤਰ ਭਵਿੱਖ ਦੀ ਤਲਾਸ਼ 'ਚ ਕੈਨੇਡਾ ਗਈ ਪੰਜਾਬ ਦੀ ਇੱਕ ਹੋਣਹਾਰ ਧੀ ਦਾ ਉੱਥੇ ਕਤਲ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੰਗਰੂਰ ਦੀ ਰਹਿਣ ਵਾਲੀ 27 ਸਾਲਾ ਅਮਨਪ੍ਰੀਤ ਕੌਰ ਸੈਣੀ ਦਾ ਓਨਟਾਰੀਓ ਦੇ ਲਿੰਕਨ 'ਚ ਕਤਲ ਕਰ ਦਿੱਤਾ ਗਿਆ ਹੈ। ਕੈਨੇਡਾ ਪੁਲਸ ਨੇ ਇਸ ਮਾਮਲੇ ਵਿੱਚ 27 ਸਾਲਾ ਮਨਪ੍ਰੀਤ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਸਰਗਰਮੀ ਨਾਲ ਤਲਾਸ਼ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਵੱਡਾ ਹਾਦਸਾ! ਤੜਕਸਾਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਦਰਦਨਾਕ ਮੌਤ
ਸੁਲਤਾਨਪੁਰ ਲੋਧੀ ਵਿਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਪਾਠੀ ਸਿੰਘ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (25) ਵਾਸੀ ਸ਼ਤਾਬਗੜ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਾਠੀ ਮਨਜੀਤ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਤੜਕਸਾਰ ਗੁਰੂ ਘਰ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਉਕਤ ਬਾਦਸਾ ਵਾਪਰ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪ੍ਰੋ. ਬਡੂੰਗਰ ਨੇ ਜਥੇਦਾਰ ਗੜਗੱਜ ਦੀ ਪੰਥਕ ਮਰਿਆਦਾ ਅਨੁਸਾਰ ਦਸਤਾਰਬੰਦੀ ਦਾ ਕੀਤਾ ਸਵਾਗਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਗੁਰੂ ਕੀਆਂ ਲਾਡਲੀਆਂ ਫ਼ੌਜਾਂ ਅਤੇ ਹੋਰ ਪੰਥਕ ਸੰਪ੍ਰਦਾਵਾਂ ਤੇ ਸਭਾ ਸੁਸਾਇਟੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਪੰਥਕ ਮਰਿਆਦਾ ਅਨੁਸਾਰ ਦਸਤਾਰਬੰਦੀ ਕਰਕੇ ਇਕ ਅਤਿ ਸ਼ਲਾਘਾਯੋਗ ਕਾਰਜ ਕਰਕੇ ਅਣਗਿਣਤ ਪੰਥ ਦਰਦੀਆਂ ਨੂੰ ਖ਼ੁਸ਼ੀ ਅਤੇ ਸੰਤੁਸ਼ਟੀ ਪ੍ਰਦਾਨ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਮਰਹੂਮ ਵਾਈ. ਪੂਰਨ ਕੁਮਾਰ ਆਈ. ਪੀ. ਐੱਸ. ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਦੇ ਬੇਵਕਤੀ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਸਮਾਜ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਧਵਾਂ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ, ਦਾ ਸੁਨੇਹਾ ਵੀ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
PM ਮੋਦੀ ਨੇ 'ਮਨ ਕੀ ਬਾਤ' ਦੇ 127ਵੇਂ ਐਪੀਸੋਡ 'ਚ ਸਵਦੇਸ਼ੀ ਖਰੀਦ 'ਤੇ ਦਿੱਤਾ ਜ਼ੋਰ, ਛੱਠ ਦੀਆਂ ਦਿੱਤੀਆਂ ਵਧਾਈਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਆਲ ਇੰਡੀਆ ਰੇਡੀਓ ਰਾਹੀਂ 'ਮਨ ਕੀ ਬਾਤ' ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਹ ਪ੍ਰੋਗਰਾਮ ਦਾ 127ਵਾਂ ਐਪੀਸੋਡ ਸੀ। ਇਸ ਵਾਰ ਪ੍ਰਧਾਨ ਮੰਤਰੀ ਨੇ ਛੱਠ ਤਿਉਹਾਰ ਨਾਲ ਚਰਚਾ ਸ਼ੁਰੂ ਕੀਤੀ, ਜਿਸ ਵਿੱਚ ਇਸਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਛੱਠ ਤਿਉਹਾਰ ਭਾਰਤ ਦੀ ਏਕਤਾ ਅਤੇ ਸੱਭਿਆਚਾਰਕ ਸਦਭਾਵਨਾ ਦੀ ਸਭ ਤੋਂ ਸੁੰਦਰ ਉਦਾਹਰਣ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਮੌਕਾ ਮਿਲਣ 'ਤੇ ਛੱਠ ਤਿਉਹਾਰ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਆਂਧਰਾ ਪ੍ਰਦੇਸ਼ ਤੋਂ ਬਾਅਦ ਇਸ ਥਾਂ 'ਤੇ ਚੱਲਦੀ ਬੱਸ ਨੂੰ ਲੱਗੀ ਅੱਗ, ਮਚੇ ਭਾਂਬੜ, 45 ਯਾਤਰੀ ਸਨ ਸਵਾਰ
ਝਾਰਖੰਡ ਦੇ ਰਾਂਚੀ ਵਿਚ ਸ਼ਨੀਵਾਰ ਸ਼ਾਮ ਚਲਦੀ ਬੱਸ ਵਿਚ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਹਾਲਾਂਕਿ ਇਸ ਘਟਨਾ ਦੌਰਾਨ ਬੱਸ ਵਿਚ 45 ਯਾਤਰੀ ਸਵਾਰ ਸਨ, ਜੋ ਵਾਲ-ਵਾਲ ਬਚ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਰਾਂਚੀ-ਲੋਹਰਦਗਾ ਹਾਈਵੇਅ ’ਤੇ ਵਾਪਰੀ ਹੈ, ਜਦੋਂ ਬੱਸ ਸੂਬੇ ਦੀ ਰਾਜਧਾਨੀ ਤੋਂ ਚਤਰਾ ਜਾ ਰਹੀ ਸੀ। ਸ਼ੱਕ ਹੈ ਕਿ ਬੈਟਰੀ ਬਾਕਸ ਦੇ ਨੇੜੇ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਇਕ ਹੋਰ ਚੱਲਦੀ ਬੱਸ ਬਣ ਗਈ ਅੱਗ ਦਾ ਗੋਲਾ ! ਲੋਕਾਂ ਨੇ ਛਾਲਾਂ ਮਾਰ ਕੇ ਬਚਾਈ ਜਾਨ
ਐਤਵਾਰ ਸਵੇਰੇ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਇੱਕ ਵੱਡਾ ਸੜਕ ਹਾਦਸਾ ਟਲ ਗਿਆ। ਦਿੱਲੀ ਤੋਂ ਗੋਂਡਾ ਜਾ ਰਹੀ ਇੱਕ ਏਸੀ ਬੱਸ ਦਾ ਅਚਾਨਕ ਟਾਇਰ ਫਟ ਗਿਆ, ਜਿਸ ਨਾਲ ਪੂਰੀ ਬੱਸ ਅੱਗ ਦੀ ਲਪੇਟ 'ਚ ਆ ਗਈ। ਖੁਸ਼ਕਿਸਮਤੀ ਨਾਲ ਇਸ 'ਚ ਸਵਾਰ ਸਾਰੇ 40 ਯਾਤਰੀ ਸਮੇਂ ਸਿਰ ਸੁਰੱਖਿਅਤ ਬਚ ਨਿਕਲਣ ਵਿੱਚ ਕਾਮਯਾਬ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
