ਮਾਨ ਸਰਕਾਰ ਦਾ ਬੀਬੀਆਂ ਲਈ ਵੱਡਾ ਫ਼ੈਸਲਾ ਤੇ PU ਸੈਨੇਟ ਭੰਗ ਕਰਨ ਦਾ ਫੈਸਲਾ ਰੱਦ, ਪੜ੍ਹੋ ਖਾਸ ਖ਼ਬਰਾਂ
Wednesday, Nov 05, 2025 - 07:44 PM (IST)
ਜਲੰਧਰ- ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੋਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੋਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ ਇਸ ਦੇ ਨਾਲ ਹੀ ਪੰਜਾਬ ਵਿਚ ਭਾਰੀ ਵਿਰੋਧ ਤੋਂ ਬਾਅਦ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਇਸ ਸਬੰਧੀ ਪਹਿਲਾਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਵੀ ਰੱਦ ਕਰ ਦਿੱਤਾ ਗਿਆ ਹੈ। ਕਈ ਦਿਨਾਂ ਤੋਂ ਸਟੂਡੈਂਟ ਯੂਨੀਅਨਾਂ ਤੇ ਕਈ ਨੇਤਾ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. PU ਸੈਨੇਟ ਭੰਗ ਕਰਨ ਦਾ ਫੈਸਲਾ ਕੇਂਦਰ ਨੇ ਲਿਆ ਵਾਪਸ, ਨੋਟੀਫਿਕੇਸ਼ਨ ਕੀਤਾ ਰੱਦ
ਪੰਜਾਬ ਵਿਚ ਭਾਰੀ ਵਿਰੋਧ ਤੋਂ ਬਾਅਦ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਇਸ ਸਬੰਧੀ ਪਹਿਲਾਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਵੀ ਰੱਦ ਕਰ ਦਿੱਤਾ ਗਿਆ ਹੈ। ਕਈ ਦਿਨਾਂ ਤੋਂ ਸਟੂਡੈਂਟ ਯੂਨੀਅਨਾਂ ਤੇ ਕਈ ਨੇਤਾ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ FIR ਦਰਜ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਕਪੂਰਥਲਾ ਥਾਣੇ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵਲੋਂ ਐੱਸ. ਸੀ./ਐੱਸ. ਟੀ. ਐਕਟ ਤਹਿਤ ਰਾਜਾ ਵੜਿੰਗ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐੱਫ. ਆਈ. ਆਰ. ਤੋਂ ਬਾਅਦ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਗ੍ਰਿਫ਼ਤਾਰ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ (ਵੀਡੀਓ)
ਗੁਰੂਹਰਸਹਾਏ ਹਲਕੇ ਤੋਂ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਮੋਹਾਲੀ ਜ਼ਿਲ੍ਹੇ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਹੈ। ਦਰਅਸਲ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਗੋਲੀ ਚੱਲਣ ਦੇ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਵੱਡੀ ਖ਼ਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਿੰਦੂਆਂ ਨੂੰ ਸਿੱਖ ਜਥੇ ਨਾਲ ਨਹੀਂ ਜਾਣ ਦਿੱਤਾ ਪਾਕਿ
ਵਾਹਗਾ ਸਰਹੱਦ 'ਤੇ ਪਾਕਿਸਤਾਨ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਹਿੰਦੂ ਮੈਂਬਰਾਂ ਨੂੰ ਸਿੱਖ ਜੱਥੇ ਨਾਲ ਪਾਕਿਸਤਾਨ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲਾ ਸਿੱਖ ਜੱਥਾ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਗਿਆ ਪਰ ਜਸ਼ਨ ਉਸ ਸਮੇਂ ਫਿੱਕੇ ਪੈ ਗਏ ਜਦੋਂ ਪਾਕਿਸਤਾਨ ਨੇ ਹਿੰਦੂਆਂ ਨੂੰ ਸਰਹੱਦ ਪਾਰ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. 4 ਸਾਲ ਪੁਰਾਣੇ ਮਾਮਲੇ 'ਚ 'ਆਪ' ਵਿਧਾਇਕਾ ਅਨਮੋਲ ਗਗਨ ਮਾਨ ਸਣੇ ਚਾਰ ਬਰੀ
ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ. ਜੇ. ਐੱਮ) ਸਚਿਨ ਯਾਦਵ ਦੀ ਅਦਾਲਤ ਨੇ ਪੁਲਸ ਮੁਲਾਜ਼ਮਾਂ ’ਤੇ ਹਮਲਾ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੇ ਚਾਰ ਸਾਲ ਪੁਰਾਣੇ ਮਾਮਲੇ ਵਿਚ ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਨਮੋਲ ਗਗਨ ਮਾਨ, ਚੰਡੀਗੜ੍ਹ ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਗਿੱਲ ਅਤੇ ਅਰਸ਼ਦੀਪ ਸਿੰਘ ਨੂੰ ਬਰੀ ਕਰ ਦਿੱਤਾ। ਇਹ ਮਾਮਲਾ 4 ਅਗਸਤ, 2021 ਦੀ ਹੈ। 'ਆਪ' ਆਗੂਆਂ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ 'ਚ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗ ਨੇ ਲਈ ਜ਼ਿੰਮੇਵਾਰੀ
ਲੁਧਿਆਣਾ ਦੇ ਸਮਰਾਲਾ ਵਿਚ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਇਹ ਕਤਲ ਗੈਂਗਸਟਰ ਲਾਰੇਂਸ ਗੈਂਗ ਨੇ ਕਰਵਾਇਆ ਹੈ। ਕਤਲ ਦੇ ਦੂਜੇ ਦਿਨ ਲਾਰੇਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧ ਵਿਚ ਗੈਂਗ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ। ਪੋਸਟ ਵਿਚ ਗਿਰੋਹ ਨੇ ਲਿਖਿਆ ਕਿ ਇਹ ਸਾਡੇ ਦੁਸ਼ਮਣਾਂ ਦਾ ਲਾਥ ਦੇ ਰਹੇ ਸਨ। ਇਸ ਦੇ ਇਲਾਵਾ ਇਹ ਵੀ ਧਮਕੀ ਦਿੱਤੀ ਕਿ ਜੋ ਵੀ ਸਾਡੇ ਦੁਸ਼ਮਣਾਂ ਦਾ ਸਾਥ ਦੇ ਰਹੇ ਹਨ, ਉਸ ਨੂੰ ਛਾਤੀ ਵਿੱਚ ਗੋਲ਼ੀ ਮਾਰ ਦੇਣਗੇ। ਅਜਿਹੇ ਲੋਕਾਂ ਨੂੰ ਆਪਣੇ ਆਪ ਪਿੱਛੇ ਹਟ ਜਾਣਾ ਚਾਹੀਦਾ ਹੈ, ਨਹੀਂ ਤਾਂ ਅਸੀਂ ਜਾਣਦੇ ਹਾਂ ਕਿ ਉਨ੍ਹਾਂ ਨੂੰ ਕਿਵੇਂ ਹਟਾਉਣਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ 'ਤੇ ਬਣੇਗੀ ਸੜਕ, ਪੰਜਾਬ ਸਰਕਾਰ ਨੇ ਜਾਰੀ ਕੀਤੀ ਨੋਟੀਫਿਕੇਸ਼ਨ
ਪੰਜਾਬ ਸਰਕਾਰ ਦੇ ਪਬਲਿਕ ਵਰਕਸ ਵਿਭਾਗ ਵੱਲੋਂ ਪ੍ਰਸਿੱਧ ਗਾਇਕ ਤੇ ਕਲਾਕਾਰ ਡਾ. ਸਤਿੰਦਰ ਸਰਤਾਜ ਦੇ ਸਨਮਾਨ 'ਚ ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਰੋਡ ਦਾ ਨਾਮ ਡਾ. ਸਤਿੰਦਰ ਸਰਤਾਜ ਦੇ ਨਾਮ 'ਤੇ ਰੱਖਿਆ ਜਾ ਰਿਹਾ ਹੈ। ਇਸ ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ 2025 (ਸੋਮਵਾਰ) ਨੂੰ ਸਵੇਰੇ 11 ਵਜੇ ਤੋਂ ਦਾਣਾ ਮੰਡੀ, ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ। ਇਹ ਸਮਾਰੋਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸਮਾਰੋਹ ਵਿਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਪੰਜਾਬ ਦੀਆਂ ਬੀਬੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸ਼ੁਰੂ ਹੋਈ...
ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੋਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੋਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੌਅ
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. UP 'ਚ ਰੂਹ ਕੰਬਾਊ ਹਾਦਸਾ, ਰੇਲਵੇ ਸਟੇਸ਼ਨ 'ਤੇ ਲਾਸ਼ਾਂ ਦੇ ਉੱਡੇ ਚਿਥੜੇ, ਪਿਆ ਚੀਕ-ਚਿਹਾੜਾ
ਮਿਰਜ਼ਾਪੁਰ ਦੇ ਚੁਨਾਰ ਰੇਲਵੇ ਸਟੇਸ਼ਨ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਉਕਤ ਸਥਾਨ 'ਤੇ ਕਾਲਕਾ ਹਾਵੜਾ ਐਕਸਪ੍ਰੈਸ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਅੱਧਾ ਦਰਜਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 9.30 ਵਜੇ ਪਲੇਟਫਾਰਮ ਨੰਬਰ 3 'ਤੇ ਵਾਪਰਿਆ ਹੈ, ਜਿਸ ਤੋਂ ਬਾਅਦ ਸਟੇਸ਼ਨ 'ਤੇ ਸਨਸਨੀ ਫੈਲ ਗਈ। ਇਸ ਹਾਦਸੇ ਦਾ ਸ਼ਿਕਾਰ ਹੋਏ ਉਕਤ ਸ਼ਰਧਾਲੂ ਚੋਪਨ-ਪ੍ਰਯਾਗਰਾਜ ਯਾਤਰੀ ਰੇਲਗੱਡੀ ਤੋਂ ਪਲੇਟਫਾਰਮ ਨੰਬਰ ਚਾਰ 'ਤੇ ਉਤਰੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
