ਪੰਜਾਬ ਪੁਲਸ ਤੇ ਇੰਟੈਲੀਜੈਂਸ ਦੀ ਨਾਬਾਲਗਾਂ ’ਤੇ ਨਜ਼ਰ, ਹਿੰਦੂ ਆਗੂਆਂ ਵੱਲੋਂ ਸਕਿਓਰਿਟੀ ਵਾਪਸ, ਪੜ੍ਹੋ Top 10
Saturday, Nov 19, 2022 - 09:10 PM (IST)
ਜਲੰਧਰ (ਬਿਊਰੋ) :ਪੰਜਾਬ ’ਚ ਪੁਲਸ ਅਤੇ ਇੰਟੈਲੀਜੈਂਸ ਏਜੰਸੀਆਂ ਦੀ ਨਜ਼ਰ ਹੁਣ ਨਾਬਾਲਗਾਂ ’ਤੇ ਵੀ ਟਿਕੀ ਹੋਈ ਹੈ ਕਿਉਂਕਿ ਨਾਬਾਲਗ ਵੀ ਹੁਣ ਆਉਣ ਵਾਲੇ ਸਮੇਂ ’ਚ ਵੱਕਾਰੀ, ਵੀ. ਵੀ. ਆਈ. ਪੀਜ਼. ਲਈ ਖ਼ਤਰਾ ਬਣ ਸਕਦੇ ਹਨ। ਕੋਟਕਪੂਰਾ ’ਚ ਡੇਰਾ ਪ੍ਰੇਮੀ ਪਰਦੀਪ ਸਿੰਘ ਦਾ ਕਤਲ ਕਰਨ ਵਾਲੇ ਸੂਟਰਾਂ ’ਚ ਕੁੱਝ ਨਾਬਾਲਗ ਵੀ ਸ਼ਾਮਲ ਸਨ। ਉਥੇ ਸ਼ਿਵ ਸੈਨਾ ਆਗੂਆਂ ਦੀ ਬਿਆਨਬਾਜ਼ੀ ਤੋਂ ਬਾਅਦ ਆਮ ਕਰ ਕੇ ਇਹ ਸੁਣਨ ਨੂੰ ਮਿਲਦਾ ਹੈ ਕਿ ਉਹ ਗੰਨਮੈਨ ਲੈਣ ਲਈ ਅਜਿਹੇ ਭੜਕਾਊ ਬਿਆਨ ਦੇ ਰਹੇ ਹਨ ਪਰ ਸ਼ਹਿਰ ਦੇ ਸ਼ਿਵ ਸੈਨਾ ਆਗੂਆਂ ਦਾ ਕਹਿਣਾ ਹੈ ਕਿ ਉਹ ਕੱਟੜਪੰਥੀਆਂ ਦੇ ਖ਼ਿਲਾਫ਼ ਬੋਲਦੇ ਹਨ। ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਨਹੀਂ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
ਪੰਜਾਬ ਦੇ ਹਿੰਦੂ ਆਗੂਆਂ ਨੇ ਵਾਪਸ ਕੀਤੀ ਸਕਿਓਰਿਟੀ, ਬਿਨਾਂ ਗੰਨਮੈਨਾਂ ਦੇ ਗੱਡੀਆਂ ਲੈ ਕੇ ਨਿਕਲੇ
ਸ਼ਿਵ ਸੈਨਾ ਆਗੂਆਂ ਦੀ ਬਿਆਨਬਾਜ਼ੀ ਤੋਂ ਬਾਅਦ ਆਮ ਕਰ ਕੇ ਇਹ ਸੁਣਨ ਨੂੰ ਮਿਲਦਾ ਹੈ ਕਿ ਉਹ ਗੰਨਮੈਨ ਲੈਣ ਲਈ ਅਜਿਹੇ ਭੜਕਾਊ ਬਿਆਨ ਦੇ ਰਹੇ ਹਨ ਪਰ ਸ਼ਹਿਰ ਦੇ ਸ਼ਿਵ ਸੈਨਾ ਆਗੂਆਂ ਦਾ ਕਹਿਣਾ ਹੈ ਕਿ ਉਹ ਕੱਟੜਪੰਥੀਆਂ ਦੇ ਖ਼ਿਲਾਫ਼ ਬੋਲਦੇ ਹਨ। ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਨਹੀਂ ਹੈ।
ਅਹਿਮ ਖ਼ਬਰ : ਹੁਣ ਪੰਜਾਬ ਪੁਲਸ ਤੇ ਇੰਟੈਲੀਜੈਂਸ ਦੀ 'ਨਾਬਾਲਗਾਂ' 'ਤੇ ਟਿਕੀ ਨਜ਼ਰ, ਨਵੇਂ ਇਨਪੁੱਟਸ ਆਏ ਸਾਹਮਣੇ
ਪੰਜਾਬ ’ਚ ਪੁਲਸ ਅਤੇ ਇੰਟੈਲੀਜੈਂਸ ਏਜੰਸੀਆਂ ਦੀ ਨਜ਼ਰ ਹੁਣ ਨਾਬਾਲਗਾਂ ’ਤੇ ਵੀ ਟਿਕੀ ਹੋਈ ਹੈ ਕਿਉਂਕਿ ਨਾਬਾਲਗ ਵੀ ਹੁਣ ਆਉਣ ਵਾਲੇ ਸਮੇਂ ’ਚ ਵੱਕਾਰੀ, ਵੀ. ਵੀ. ਆਈ. ਪੀਜ਼. ਲਈ ਖ਼ਤਰਾ ਬਣ ਸਕਦੇ ਹਨ। ਕੋਟਕਪੂਰਾ ’ਚ ਡੇਰਾ ਪ੍ਰੇਮੀ ਪਰਦੀਪ ਸਿੰਘ ਦਾ ਕਤਲ ਕਰਨ ਵਾਲੇ ਸੂਟਰਾਂ ’ਚ ਕੁੱਝ ਨਾਬਾਲਗ ਵੀ ਸ਼ਾਮਲ ਸਨ।
ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਮਜੀਠੀਆ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਮਿਲ ਰਹੇ ਵੀ. ਆਈ. ਪੀ. ਟਰੀਟਮੈਂਟ ਨੂੰ ਲੈ ਕੇ ਮਜੀਠੀਆ ਵੱਲੋਂ ਸਵਾਲ ਚੁੱਕੇ ਗਏ ਹਨ।
ਵੱਡੀ ਖ਼ਬਰ : ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ ’ਚ ਹੋਈ ਮੌਤ (ਵੀਡੀਓ)
ਪਾਕਿਸਤਾਨ ’ਚ ਰਹਿ ਰਹੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਉਹ ਕਈ ਦਿਨਾਂ ਤੋਂ ਹਸਪਤਾਲ ’ਚ ਦਾਖ਼ਲ ਸੀ। ਭਾਰਤ ’ਚ ਕਈ ਵਾਰਦਾਤਾਂ ’ਚ ਅੱਤਵਾਦੀ ਰਿੰਦਾ ਦਾ ਨਾਂ ਸਾਹਮਣੇ ਆਇਆ ਸੀ।
ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ
ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਹਰਵਿੰਦਰ ਸੋਨੀ ਅਤੇ ਸਿੱਖ ਸੰਗਠਨਾਂ ਵਿਚਾਲੇ ਸੋਨੀ ਵੱਲੋਂ ਦਿੱਤੇ ਭੜਕਾਊ ਭਾਸ਼ਣ ਦੇ ਵਿਰੋਧ ’ਚ ਜੋ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ, ਉਹ ਅੱਜ ਸ਼ਿਵ ਸੈਨਾ ਆਗੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੱਠਾ ਪੈ ਗਿਆ ਹੈ। ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਮੁੱਖ ਹਰਵਿੰਦਰ ਸੋਨੀ ਨੇ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਸਬੰਧੀ ਕੁਝ ਇਤਰਾਜ਼ਯੋਗ ਬਿਆਨਬਾਜ਼ੀ ਕੀਤੀ ਸੀ।
ਵੱਡੀ ਖ਼ਬਰ : ਪੰਜਾਬ ਦੇ 4 BJP ਆਗੂਆਂ ਨੂੰ ਜਾਨ ਦਾ ਖ਼ਤਰਾ, ਕੇਂਦਰ ਨੇ ਦਿੱਤੀ X ਸ਼੍ਰੇਣੀ ਦੀ ਸੁਰੱਖਿਆ
ਪੰਜਾਬ 'ਚ ਹਾਲ ਹੀ 'ਚ ਕਾਂਗਰਸ ਦਾ ਹੱਥ ਛੱਡ ਭਾਜਪਾ 'ਚ ਸ਼ਾਮਲ ਹੋਏ 4 ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਪੰਜਾਬ 'ਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਭਾਜਪਾ ਦੇ 4 ਆਗੂਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।
ਵੱਡੀ ਖ਼ਬਰ : ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਅੱਤਵਾਦੀ ਫੰਡਿੰਗ ਮਾਮਲੇ 'ਚ ਗ੍ਰਿਫ਼ਤਾਰ
ਪੰਜਾਬ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੂੰ ਅੱਤਵਾਦੀ ਫੰਡਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਦਿਆਰਥੀ ਦੀ ਪਛਾਣ ਮੂਲ ਰੂਪ ਤੋਂ ਸੰਗਰੂਰ 'ਚ ਭਵਾਨੀਗੜ੍ਹ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ, ਜੋ ਕਿ ਪੰਜਾਬ ਯੂਨੀਵਰਸਿਟੀ 'ਚ ਐੱਮ. ਏ. ਦੀ ਪੜ੍ਹਾਈ ਕਰ ਰਿਹਾ ਹੈ।
ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਚੰਡੀਗੜ੍ਹ-ਅੰਬਾਲਾ 'ਚ 3 ਮਹੀਨੇ ਲਈ 6 ਟਰੇਨਾਂ ਰੱਦ
ਧੁੰਦ ਕਾਰਨ ਰੇਲਵੇ ਬੋਰਡ ਨੇ 60 ਤੋਂ ਵੱਧ ਟਰੇਨਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਦਸੰਬਰ ਤੋਂ ਫਰਵਰੀ ਤੱਕ ਉੱਤਰੀ ਭਾਰਤ 'ਚ ਕਾਫੀ ਜ਼ਿਆਦਾ ਧੁੰਦ ਹੁੰਦੀ ਹੈ। ਕਈ ਥਾਵਾਂ ’ਤੇ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋਈ ਹੈ। ਇਸ ਕਾਰਨ ਟਰੇਨਾਂ ਦੀ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ।
ਅਕਾਲੀ ਦਲ-ਭਾਜਪਾ ਦੇ ਸਮਝੌਤੇ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਦਾ ਵੱਡਾ ਬਿਆਨ ਆਇਆ ਸਾਹਮਣੇ
ਭਾਜਪਾ ਨਾਲ ਗਠਜੋੜ ਸਬੰਧੀ ਚੱਲ ਰਹੇ ਵਿਵਾਦ ’ਤੇ ਸਪੱਸ਼ਟੀਕਰਨ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅਕਾਲੀ ਦਲ ਦਾ ਭਾਜਪਾ ਨਾਲ ਬਹੁਤ ਪੁਰਾਣਾ ਰਿਸ਼ਤਾ ਹੈ ਪਰ ਕਿਸਾਨ ਅੰਦੋਲਨ ਕਾਰਨ ਵਿਚਾਰਾਂ ਦੇ ਮਤਭੇਦ ਹੋਣ ਕਾਰਨ ਉਨ੍ਹਾਂ ਨਾਲੋਂ ਜੋ ਨਾਤਾ ਟੁੱਟਿਆ ਸੀ, ਬਾਅਦ ’ਚ ਪ੍ਰਧਾਨ ਮੰਤਰੀ ਨੇ ਕਿਸਾਨਾਂ ਅਤੇ ਪੰਜਾਬ ਦੀ ਗੱਲ ਨੂੰ ਸਵੀਕਾਰ ਕਰ ਲਿਆ ਸੀ ।
CM ਮਾਨ ਦੀ ਪੰਜਾਬੀਆਂ ਨੂੰ ਅਪੀਲ, 'ਮਾਂ ਬੋਲੀ' ਦੇ ਸਤਿਕਾਰ ਲਈ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਕਰ ਲਓ ਇਹ ਕੰਮ
ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ 'ਪੰਜਾਬੀ ਮਾਹ' 'ਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਪੰਜਾਬੀ ਆਪਣੀ ਮਾਂ ਬੋਲੀ ਬੋਲਣ ਤੋਂ ਸ਼ਰਮਾਉਣ ਲੱਗ ਪਏ ਹਨ ਤੇ ਉਨ੍ਹਾਂ ਨੂੰ ਲੱਗਣ ਲੱਗ ਗਿਆ ਹੈ ਕਿ ਪੰਜਾਬ ਤੋਂ ਵੱਡੀ ਕੋਈ ਹੋਰ ਭਾਸ਼ਾ ਹੈ ਪਰ ਲੋਕਾਂ ਨੂੰ ਸਮਝਣਾ ਪਵੇਗਾ ਕਿ ਕੋਈ ਹੋਰ ਬੋਲੀ ਬੋਲ ਕੇ ਨਾ ਤਾਂ ਅਸੀ ਵੱਡੇ ਬਣਾਂਗੇ ਅਤੇ ਨਾ ਹੀ ਵਿਦਵਾਨ।