ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Saturday, Dec 17, 2022 - 08:08 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ  : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਪੰਜਾਬ ’ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦਾ ਮੁੱਦਾ ਸੰਸਦ ’ਚ ਵਿਚਾਰਿਆ ਜਾਣਾ ਚਾਹੀਦਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ ’ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ’ਤੇ ਸੰਸਦ ’ਚ ਚਰਚਾ ਹੋਵੇ : ਰਾਘਵ ਚੱਢਾ

 ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਪੰਜਾਬ ’ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦਾ ਮੁੱਦਾ ਸੰਸਦ ’ਚ ਵਿਚਾਰਿਆ ਜਾਣਾ ਚਾਹੀਦਾ ਹੈ। ਰਾਘਵ ਚੱਢਾ ਨੇ ਲਿਖਿਆ ਹੈ ਕਿ ਰਾਜ ਸਭਾ ਦੀ ਪ੍ਰਕਿਰਿਆ ਅਤੇ ਕਾਰਜ ਸੰਚਾਲਨ ਵਿਸ਼ਾ ਨਿਯਮ 267 ਅਧੀਨ ਉਹ ਸਦਨ ’ਚ ਪ੍ਰਸਤਾਵ ਦਿੰਦੇ ਹਨ ਕਿ ਸਦਨ ਨੂੰ ਨਿਯਮ 29 ਦੇ ਤਹਿਤ ਸੂਚੀਬੱਧ ਕੰਮ ਮੁਲਤਵੀ ਕਰ ਕੇ ਬੇਅਦਬੀ ਦੇ ਵਧਦੇ ਮਾਮਲਿਆਂ ’ਤੇ ਚਰਚਾ ਕਰਨੀ ਚਾਹੀਦੀ ਹੈ।

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ 25 ਜਨਰਲ ਸਕੱਤਰਾਂ ਦਾ ਐਲਾਨ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ 90 ਫ਼ੀਸਦੀ ਨੌਜਵਾਨ ਆਗੂਆਂ ਨੂੰ ਜੱਥੇਬੰਦਕ ਢਾਂਚੇ ਵਿੱਚ ਮਹੱਤਵਪੂਰਨ ਜਗਾ ਦਿੱਤੀ ਗਈ ਹੈ।  

ਮਾਨ ਸਰਕਾਰ ਦੀ ਨਿਵੇਕਲੀ ਪਹਿਲ : ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਵਾਲਾ 'ਫਿਰੋਜ਼ਪੁਰ' ਬਣਿਆ ਪਹਿਲਾ ਜ਼ਿਲ੍ਹਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ 'ਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। 

ਲੁਧਿਆਣਾ 'ਚ ਪਿਓ ਨੇ ਜਵਾਨ ਪੁੱਤ ਨਾਲ ਜੋ ਕੀਤਾ, ਸੁਣ ਅੰਦਰ ਤੱਕ ਕੰਬ ਜਾਵੇਗੀ ਰੂਹ (ਤਸਵੀਰਾਂ)

ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਥਾਣਾ ਸਲੇਮ ਟਾਬਰੀ ਇਲਾਕੇ 'ਚ ਇਕ ਪਿਓ ਨੇ ਆਪਣੇ ਮਤਰੇਏ 20 ਸਾਲਾ ਪੁੱਤ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਪੁੱਤ ਦੀ ਲਾਸ਼ ਦੇ ਹੱਥ-ਪੈਰ ਬੰਨ੍ਹ ਕੇ ਪਲਾਸਟਿਕ ਦੇ ਡਰੱਮ 'ਚ ਸੁੱਟ ਦਿੱਤਾ ਅਤੇ ਉਸ 'ਤੇ ਸੀਮੈਂਟ ਦਾ ਪਲਸਤਰ ਵੀ ਕਰ ਦਿੱਤਾ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਮ੍ਰਿਤਕ ਦੀ ਮਾਂ ਸਵਿਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਵਿਵੇਕਾਨੰਦ ਮੰਡਲ ਉਰਫ਼ ਸੱਪੂ ਮੰਡਲ ਨਾਲ ਦੂਜਾ ਵਿਆਹ ਕਰ ਲਿਆ।

ਮੰਤਰੀ ਅਰੋੜਾ ਵੱਲੋਂ ਵੱਡੀ ਕਾਰਵਾਈ, ਸ਼ਹਿਰੀ ਵਿਕਾਸ ਵਿਭਾਗ ਦੇ 42 ਅਧਿਕਾਰੀਆਂ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ’ਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ, ਜਿਨ੍ਹਾਂ ’ਚ ਦੋ ਸੀਨੀਅਰ ਸਹਾਇਕ ਅਤੇ ਇਕ ਸਹਾਇਕ ਅਸਟੇਟ ਅਫ਼ਸਰ ਸ਼ਾਮਲ ਹੈ, ਨੂੰ ਡਿਊਟੀ ’ਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ। 

5 ਮੁੰਡਿਆਂ ਦੀ ਨਦੀ 'ਚ ਡੁੱਬਣ ਨਾਲ ਮੌਤ, ਇਕ ਨੂੰ ਬਚਾਉਣ ਦੇ ਚੱਕਰ 'ਚ ਗਈ ਸਾਰਿਆਂ ਦੀ ਜਾਨ

ਆਂਧਰਾ ਪ੍ਰਦੇਸ਼ 'ਚ ਯਾਨਾਮਾਲਾਕੁਦੁਰੂ 'ਚ ਭਿਆਨਕ ਹਾਦਸਾ ਵਾਪਰ ਗਿਆ। ਕ੍ਰਿਸ਼ਨਾ ਨਦੀ 'ਚ ਨਹਾਉਣ ਦੌਰਾਨ ਤੇਜ਼ ਲਹਿਰ 'ਚ ਰੁੜ੍ਹਨ ਨਾਲ 5 ਮੁੰਡਿਆਂ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਤਿੰਨ ਲਾਸ਼ਾਂ ਅੱਜ ਬਰਾਮਦ ਕਰ ਲਈਆਂ ਗਈਆਂ, ਜਦੋਂ ਕਿ 2 ਲਾਸ਼ਾਂ ਸ਼ੁੱਕਰਵਾਰ ਨੂੰ ਨਦੀ 'ਚੋਂ ਕੱਢ ਲਈਆਂ ਗਈਆਂ ਸਨ।

ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੇ 2 ਕਰੋੜ ਰੁਪਏ ਦੇ ਚੈੱਕ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੁਲਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਸ਼ਾਹਕੋਟ ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਇਕ ਕੱਪੜਾ ਵਪਾਰੀ ਮ੍ਰਿਤਕ ਭੁਪਿੰਦਰ ਸਿੰਘ ਉਰਫ਼ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ।

ਯੋਗੀ ਆਦਿੱਤਯਨਾਥ ਨੂੰ ਮਿਲੇ ਸੁਖਬੀਰ ਬਾਦਲ, ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼੍ਰੋਮਣੀ ਅਕਾਲੀ ਦਲ-ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਧਿਆਨ 'ਚ ਲਿਆਂਦੇ ਗਏ ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ ਤੇ ਨਾਲ ਹੀ ਇਹ ਵੀ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਸਿੱਖ ਕਿਸਾਨ ਨੂੰ ਪੀੜਤ ਨਹੀਂ ਕੀਤਾ ਜਾਵੇਗਾ ਤੇ 2014 ਵਿੱਚ ਸਹਾਰਨਪੁਰ 'ਚ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿੱਚ ਸਿੱਖਾਂ ਖਿਲਾਫ਼ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ।

ਵਿਆਹ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਲੁੱਟੀਆਂ ਗਈਆਂ ਖ਼ੁਸ਼ੀਆਂ, ਉੱਘੇ ਕਬੱਡੀ ਖ਼ਿਡਾਰੀ ਦੀ ਹਾਦਸੇ 'ਚ ਮੌਤ

 ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਵਿਖੇ ਇਕ ਨੌਜਵਾਨ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਨੌਜਵਾਨ ਆਗੂ ਰਜਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਖਿਡਾਰੀ ਨਿਰਮਲ ਸਿੰਘ ਨਿੰਮਾ (25) ਪੁੱਤਰ ਦਰਸ਼ਨ ਸਿੰਘ ਵਾਸੀ ਛੀਨੀਵਾਲ ਕਲਾਂ ਆਪਣੀ ਪਤਨੀ ਨਾਲ ਰਾਏਕੋਟ ਵਿਖੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਗਿਆ ਸੀ। 

ਭਾਰਤੀ-ਅਮਰੀਕੀ ਮਾਂ ਦਾ ਸ਼ਰਮਨਾਕ ਕਾਰਾ; ਨਵਜਨਮੀ ਬੱਚੀ ਨੂੰ ਸਮੁੰਦਰ 'ਚ ਸੁੱਟ ਕੇ ਮਾਰਿਆ, ਹੁਣ ਲੱਗੀਆਂ ਹਥਕੜੀਆਂ

ਅਮਰੀਕਾ ਵਿੱਚ ਇੱਕ ਭਾਰਤੀ ਮੂਲ ਦੀ ਔਰਤ 'ਤੇ 2018 ਵਿੱਚ ਫਲੋਰੀਡਾ ਵਿੱਚ ਸਮੁੰਦਰ ਦੇ ਕਿਨਾਰੇ ਇੱਕ ਇਨਲੇਟ ਵਿੱਚ ਕਥਿਤ ਤੌਰ 'ਤੇ ਆਪਣੀ ਨਵਜਨਮੀ ਬੱਚੀ ਨੂੰ ਸੁੱਟ ਕੇ ਉਸਦੀ ਮੌਤ ਦਾ ਕਾਰਨ ਬਣਨ ਲਈ ਫਰਸਟ-ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ ਮਾਂ ਨੇ ਇਹ ਕਹਿੰਦੇ ਹੋਏ ਜ਼ੁਰਮ ਕਬੂਲ ਕਰ ਲਿਆ ਕਿ ਉਸਨੂੰ ਨਹੀਂ ਪਤਾ ਸੀ ਕਿ ਉਸ ਨਾਲ ਕੀ ਕਰਨਾ ਹੈ। 'ਬੇਬੀ ਜੂਨ' ਦੇ ਨਾਂ ਨਾਲ ਜਾਣੀ ਜਾਂਦੀ ਬੱਚੀ ਦੀ ਮਾਂ ਆਰੀਆ ਸਿੰਘ ਨੂੰ ਵੀਰਵਾਰ ਨੂੰ ਜ਼ੁਰਮ ਕਬੂਲ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। 

ਕਿਸਾਨ ਅੰਦੋਲਨ ਦੌਰਾਨ ਦਰਜ 86 ਮਾਮਲੇ ਸਰਕਾਰ ਲਵੇਗੀ ਵਾਪਸ, ਟਿਕੈਤ ਬੋਲੇ- ਦੇਰ ਆਏ ਦਰੁੱਸਤ ਆਏ

 ਕੇਂਦਰ ਸਰਕਾਰ ਕਿਸਾਨ ਅੰਦੋਲਨ ਨਾਲ ਜੁੜੇ 86 ਮਾਮਲੇ ਵਾਪਸ ਲੈਣ 'ਤੇ ਰਾਜ਼ੀ ਹੋ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ 'ਚ ਇਕ ਲਿਖਤੀ ਉਤਰ ਦੇ ਜਵਾਬ 'ਚ ਕਿਹਾ ਕਿ ਗ੍ਰਹਿ ਮੰਤਰਾਲਾ ਨੇ ਇਨ੍ਹਾਂ ਮਾਮਲਿਆਂ ਨੂੰ ਵਾਪਸ ਲੈਣ 'ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੇਲ ਮੰਤਰਾਲਾ ਨੇ ਕਿਸਾਨ ਅੰਦੋਲਨ ਦੌਰਾਨ ਰੇਲਵੇ ਸੁਰੱਖਿਆ ਬਲ ਵਲੋਂ ਦਰਜ ਸਾਰੇ ਮਾਮਲਿਆਂ ਨੂੰ ਵਾਪਸ ਲੈਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।

ਅੱਧੀ ਰਾਤ ਨੂੰ ਫੈਕਟਰੀ 'ਚ ਮਜ਼ਦੂਰ ਨਾਲ ਦਰਿੰਦਗੀ, ਹੈਵਾਨੀਅਤ ਦੀਆਂ ਹੱਦਾਂ ਟੱਪ ਗੁਪਤ ਅੰਗ ਰਾਹੀਂ ਭਰ ਦਿੱਤੀ ਹਵਾ

ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਇਕ ਫੈਕਟਰੀ 'ਚ ਕੰਮ ਕਰਦੇ ਮਜ਼ਦੂਰ ਦੇ ਪਖਾਨੇ ਵਾਲੀ ਥਾਂ ‘ਤੇ ਹਵਾ ਵਾਲੀ ਮਸ਼ੀਨ ਨਾਲ ਹਵਾ ਦਾ ਪ੍ਰੈਸ਼ਰ ਮਾਰਨ ਕਾਰਨ ਮਜ਼ਦੂਰ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ 'ਚ ਪਿਓ ਨੇ ਜਵਾਨ ਪੁੱਤ ਨਾਲ ਜੋ ਕੀਤਾ, ਸੁਣ ਅੰਦਰ ਤੱਕ ਕੰਬ ਜਾਵੇਗੀ ਰੂਹ (ਤਸਵੀਰਾਂ)

ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਥਾਣਾ ਸਲੇਮ ਟਾਬਰੀ ਇਲਾਕੇ 'ਚ ਇਕ ਪਿਓ ਨੇ ਆਪਣੇ ਮਤਰੇਏ 20 ਸਾਲਾ ਪੁੱਤ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਪੁੱਤ ਦੀ ਲਾਸ਼ ਦੇ ਹੱਥ-ਪੈਰ ਬੰਨ੍ਹ ਕੇ ਪਲਾਸਟਿਕ ਦੇ ਡਰੱਮ 'ਚ ਸੁੱਟ ਦਿੱਤਾ ਅਤੇ ਉਸ 'ਤੇ ਸੀਮੈਂਟ ਦਾ ਪਲਸਤਰ ਵੀ ਕਰ ਦਿੱਤਾ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਮ੍ਰਿਤਕ ਦੀ ਮਾਂ ਸਵਿਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਵਿਵੇਕਾਨੰਦ ਮੰਡਲ ਉਰਫ਼ ਸੱਪੂ ਮੰਡਲ ਨਾਲ ਦੂਜਾ ਵਿਆਹ ਕਰ ਲਿਆ।


author

Manoj

Content Editor

Related News