ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

12/18/2022 8:38:17 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਵੱਲੋਂ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਉਠਾਏ ਜਾ ਰਹੇ ਸਵਾਲਾਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਸੂਬੇ ਵਿਚੋਂ ਗੈਂਗਸਟਰਾਂ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਉਥੇ ਹੀ  ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਧੋਖੇਬਾਜ਼ ਕਰਾਰ ਦਿੰਦਿਆਂ ਐਤਵਾਰ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਕਿਸੇ ਵੀ ਸੱਤਾਧਾਰੀ ਸਿਆਸੀ ਪਾਰਟੀ ਨੇ ਸਮੇਂ ਤੋਂ ਪਹਿਲਾਂ ਲੋਕਾਂ ਦਾ ਭਰੋਸਾ ਇਸ ਤਰ੍ਹਾਂ ਨਹੀਂ ਗੁਆਇਆ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ 'ਚੋਂ ਹੋਵੇਗਾ ਗੈਂਗਸਟਰਾਂ ਦਾ ਸਫ਼ਾਇਆ, ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਨੇ ਆਖੀ ਵੱਡੀ ਗੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਵੱਲੋਂ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਉਠਾਏ ਜਾ ਰਹੇ ਸਵਾਲਾਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਸੂਬੇ ਵਿਚੋਂ ਗੈਂਗਸਟਰਾਂ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। 

ਪ੍ਰਤਾਪ ਬਾਜਵਾ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ‘9 ਮਹੀਨਿਆਂ ਦੇ ਕਾਰਜਕਾਲ ’ਚ ਲੋਕਾਂ ਦਾ ਗੁਆਇਆ ਭਰੋਸਾ’

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਧੋਖੇਬਾਜ਼ ਕਰਾਰ ਦਿੰਦਿਆਂ ਐਤਵਾਰ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਕਿਸੇ ਵੀ ਸੱਤਾਧਾਰੀ ਸਿਆਸੀ ਪਾਰਟੀ ਨੇ ਸਮੇਂ ਤੋਂ ਪਹਿਲਾਂ ਲੋਕਾਂ ਦਾ ਭਰੋਸਾ ਇਸ ਤਰ੍ਹਾਂ ਨਹੀਂ ਗੁਆਇਆ।

ਸਿਰਸਾ ਨੇ ਈਸਾਈ ਮਿਸ਼ਨਰੀਆਂ ਵੱਲੋਂ ਕਰਵਾਏ ਜਾ ਰਹੇ ਧਰਮ ਪਰਿਵਰਤਨ ਨੂੰ ਲੈ ਕੇ CM ਮਾਨ ਨੂੰ ਕੀਤੀ ਇਹ ਮੰਗ

ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਯਾਨੀ ਕਿ ਐਤਵਾਰ ਨੂੰ ਚਮਕੌਰ ਸਾਹਿਬ ਦੇ ਮਿਸ਼ਨਰੀ ਰਮਨ ਹੰਸ ਨੂੰ ਧੋਖੇਬਾਜ਼ ਕਰਾਰ ਦਿੱਤਾ। ਉਨ੍ਹਾਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਸਿਰਸਾ ਨੇ ਕਿਹਾ ਕਿ ਰਮਨ ਹੰਸ ਧੋਖੇ ਨਾਲ ਸਿੱਖਾਂ ਤੋਂ ਡਰਾਮੇ ਕਰਵਾ ਰਹੇ ਹਨ ਤੇ ਵੱਡੇ ਪੱਧਰ 'ਤੇ ਧਰਮ ਪਰਿਵਰਤਨ ਕਰਵਾ ਰਹੇ ਹਨ।

ਯੂਕ੍ਰੇਨ 'ਚ ਜੰਗ ਲੱਗੀ ਤਾਂ ਸਪੇਨ ਨਿਕਲ ਗਿਆ ਮੁਕਤਸਰ ਦਾ ਸੰਦੀਪ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਦਾ ਵਾਸੀ ਨੌਜਵਾਨ ਜੋ ਰੋਜ਼ੀ ਰੋਟੀ ਲਈ ਸਪੇਨ ਗਿਆ ਸੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। 

ਫਰੀਦਕੋਟ ਵਿਖੇ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼

ਫਰੀਦਕੋਟ ਵਿਚੋਂ ਲੰਘਦੀ ਰਾਜਸਥਾਨ ਫੀਡਰ ਨਹਿਰ ਵਿਚੋਂ ਇਕ 32 ਸਾਲ ਦੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਉਕਤ ਨੌਜਵਾਨ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਵਾਰ ਦੇ ਨਿਸ਼ਾਨ ਪਾਏ ਗਏ ਹਨ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਗਾ 'ਚ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀ ਅਸਲੇ ਸਮੇਤ ਗ੍ਰਿਫ਼ਤਾਰ, ਪੁੱਛਗਿੱਛ ਦੌਰਾਨ ਕੀਤੇ ਵੱਡੇ ਖੁਲਾਸੇ

ਦੱਤ ਰੋਡ ਮੋਗਾ ਨਿਵਾਸੀ ਇਕ ਪ੍ਰਾਪਰਟੀ ਡੀਲਰ ਤੋਂ 2 ਕਰੋੜ ਦੀ ਫਿਰੌਤੀ ਨਾ ਮਿਲਣ ’ਤੇ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਨਿਸ਼ਾਨਾ ਬਣਾ ਕੇ 3 ਦਸੰਬਰ ਨੂੰ ਫਾਇਰਿੰਗ ਕੀਤੀ ਸੀ। ਉਕਤ ਮਾਮਲੇ ਵਿਚ ਮੋਗਾ ਪੁਲਸ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਗੈਂਗਸਟਰ ਅਰਸ਼ ਡੱਲਾ ਦੇ 2 ਸਾਥੀ ਸੰਦੀਪ ਸਿੰਘ ਉਰਫ ਸੀਪਾ ਅਤੇ ਹਰਜੀਤ ਸਿੰਘ ਉਰਫ ਗੱਬਰ ਦੋਨੋਂ ਨਿਵਾਸੀ ਦੁਸਾਂਝ ਨੂੰ ਕਾਬੂ ਕਰ ਲਿਆ।

ਪ੍ਰੇਮ ਵਿਆਹ ਦਾ ਖ਼ੌਫਨਾਕ ਅੰਤ, ਪਤੀ ਨੇ ਪਤਨੀ ਦਾ ਕਤਲ ਕਰ ਲਾਸ਼ ਦੇ ਕੀਤੇ ਕਈ ਟੁਕੜੇ

ਝਾਰਖੰਡ ਸਾਹਿਬਗੰਜ ਜ਼ਿਲ੍ਹੇ 'ਚ ਇਕ ਵਿਅਕਤੀ ਨੂੰ ਪਤਨੀ ਦੀ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਸੁੱਟੇ ਜਾਣ ਦੇ ਦੋਸ਼ 'ਚ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ 'ਚ ਸ਼ਰਧਾ ਵਾਲਕਰ ਕਤਲਕਾਂਡ ਦੀ ਤਰਜ 'ਤੇ ਇਸ ਮਾਮਲੇ ਨਾਲ ਸਥਾਨਕ ਲੋਕ ਹੈਰਾਨ ਹਨ।

ਕੇਜਰੀਵਾਲ ਵੱਲੋਂ ਚੀਨੀ ਸਾਮਾਨ ਦੇ ਬਾਈਕਾਟ ਦਾ ਐਲਾਨ, ਬੋਲੇ- ਅਸੀਂ ਭਾਰਤੀ ਉਤਪਾਦ ਹੀ ਖਰੀਦਾਂਗੇ

 ਆਮ ਆਦਮੀ ਪਾਰਟੀ (ਆਪ) ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਵਿਚ ਭਾਰਤ ਅਤੇ ਚੀਨ ਦੇ ਫ਼ੌਜੀਆਂ ਵਿਚਾਲੇ ਝੜਪ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਫ਼ੌਜੀਆਂ ਲਈ ਕੁਝ ਦਮ ਅਤੇ ਸਨਮਾਨ ਵਿਖਾਉਣ ਲਈ ਕਿਹਾ।

ਕਿਡਨੀ ਦੇ ਕੇ ਪੂਰਾ ਹੋਇਆ ਔਰਤ ਦਾ ਸੁਪਨਾ, ਮਿਲਿਆ 11 ਲੱਖ ਦਾ 'ਸਰਪ੍ਰਾਈਜ਼ ਗਿਫਟ' 

ਕਿਸੇ ਦੀ ਮਦਦ ਕਰ ਕੇ ਵਿਅਕਤੀ ਨੂੰ ਖੁਸ਼ੀ ਤਾਂ ਮਿਲਦੀ ਹੀ ਹੈ ਪਰ ਜੇਕਰ ਇਸ ਦੇ ਬਦਲੇ ਵਿਅਕਤੀ ਦਾ ਕੋਈ ਸੁਪਨਾ ਵੀ ਪੂਰਾ ਹੋ ਜਾਵੇ ਤਾਂ ਸੋਨੇ 'ਤੇ ਸੁਹਾਗੇ ਵਾਲੀ ਗੱਲ ਹੋ ਜਾਂਦੀ ਹੈ।ਤਾਜ਼ਾ ਮਾਮਲੇ ਵਿਚ ਇੱਕ ਔਰਤ ਨੇ ਆਪਣੇ ਮਰਦ ਦੋਸਤ ਦੀ ਜਾਨ ਬਚਾਉਣ ਲਈ ਆਪਣਾ ਗੁਰਦਾ ਦਾਨ ਕਰ ਦਿੱਤਾ।

ਹਰਿਆਣਾ ਦੀ ਪੁਲਸ ਮੁਲਾਜ਼ਮ ਅਨੀਤਾ ਨੇ ਰੁਕਾਵਟਾਂ ਦੇ ਬਾਵਜੂਦ ਸੁਫ਼ਨੇ ਨੂੰ ਰੱਖਿਆ ਜ਼ਿੰਦਾ, 3 ਵਾਰ ਫਤਿਹ ਕੀਤੀ ਐਵਰੈਸਟ

ਅਨੀਤਾ ਕੁੰਡੂ, ਜਿਸ ਨੇ ਸਿਰਫ਼ 12 ਸਾਲ ਦੀ ਉਮਰ ਵਿਚ ਆਪਣੇ ਪਿਤਾ ਨੂੰ ਗੁਆ ਦੇਣ ਅਤੇ ਆਪਣੀਆਂ ਦੋ ਭੈਣਾਂ ਅਤੇ ਇਕ ਭਰਾ ਦਾ ਪਾਲਣ ਪੋਸ਼ਣ ਕਰਨ ਲਈ ਦੁੱਧ ਵੇਚ ਕੇ ਆਪਣੀ ਮਾਂ ਦੀ ਮਦਦ ਕੀਤੀ, ਨੇ ਸਾਰੇ ਸੰਘਰਸ਼ਾਂ ਦੇ ਬਾਵਜੂਦ ਪਰਬਤਾਰੋਹੀ ਬਣਨ ਦਾ ਸੁਪਨਾ ਸਾਕਾਰ ਕੀਤਾ। ਹਰਿਆਣਾ ਦੇ ਇਕ ਪੁਲਸ ਇੰਸਪੈਕਟਰ, ਕੁੰਡੂ ਨੇ ਤਿੰਨ ਵਾਰ ਮਾਊਂਟ ਐਵਰੈਸਟ ਨੂੰ ਫਤਿਹ ਕੀਤਾ ਹੈ ਅਤੇ ਅਗਲੇ ਸਾਲ ਇਕ ਹੋਰ ਪਰਬਤ ਚੜ੍ਹਨ ਦੀ ਯੋਜਨਾ ਬਣਾ ਰਹੀ ਹੈ।

ਖੰਨਾ 'ਚ ਧੁੰਦ ਕਾਰਨ ਸ਼ਰਧਾਲੂਆਂ ਦੀ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ

ਇਸ ਸਰਦੀ ਦੀ ਪਹਿਲੀ ਧੁੰਦ ਨੇ ਆਪਣਾ ਕਹਿਰ ਸ਼ੁਰੂ ਕਰ ਦਿੱਤਾ। ਦਿੱਲੀ ਅੰਮ੍ਰਿਤਸਰ ਕੌਮੀ ਮਾਰਗ ਉਪਰ ਵਿਜਿਬਿਲਟੀ ਜ਼ੀਰੋ ਹੋਣ ਕਰਕੇ ਖੰਨਾ ਵਿਖੇ ਗੱਡੀਆਂ ਆਪਸ 'ਚ ਭਿੜ ਗਈਆਂ। ਇਨ੍ਹਾਂ 'ਚ ਸ਼ਰਧਾਲੂਆਂ ਦੀ ਭਰੀ ਬੱਸ ਵੀ ਸ਼ਾਮਲ ਸੀ। ਬੱਸ 'ਚ ਸਵਾਰ ਕਰੀਬ 25 ਸ਼ਰਧਾਲੂ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ ਗਿਆ। ਇਹ ਬੱਸ ਜਲੰਧਰ ਦੇ ਆਦਮਪੁਰ ਤੋਂ ਫਤਿਹਗੜ੍ਹ ਸਾਹਿਬ ਜਾ ਰਹੀ ਸੀ।


Manoj

Content Editor

Related News