ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Wednesday, Mar 01, 2023 - 08:47 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ’ਤੇ ਵਿਚਾਰ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰਵਾਜ਼ੇ ’ਤੇ ਮਿਲਣਗੀਆਂ। ਉਥੇ ਹੀ ਹਰ ਮਹੀਨੇ ਦੀ ਤਰ੍ਹਾਂ ਹੀ ਅੱਜ 1 ਮਾਰਚ ਤੋਂ ਕੁਝ ਵੱਡੇ ਬਦਲਾਅ ਹੋਏ ਹਨ,ਇਨ੍ਹਾਂ 'ਚੋਂ ਕੁਝ ਨੇ ਤੁਹਾਡੀ ਜੇਬ 'ਤੇ ਬੋਝ ਵਧਾ ਦਿੱਤਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ 'ਚ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, ਲੋਕਾਂ ਨੂੰ ਘਰ ਬੈਠੇ ਮਿਲਣਗੀਆਂ 40 ਸੇਵਾਵਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਛੇਤੀ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਦੇ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰਵਾਜ਼ੇ ’ਤੇ ਮਿਲਣਗੀਆਂ।

LPG ਖ਼ਪਤਕਾਰਾਂ ਨੂੰ ਹੋਲੀ ਤੋਂ ਪਹਿਲਾਂ ਵੱਡਾ ਝਟਕਾ : ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ
ਹੋਲੀ ਤੋਂ ਪਹਿਲਾਂ ਆਮ ਆਦਮੀ ਨੂੰ ਇਕ ਵਾਰ ਫਿਰ ਮਹਿੰਗਾਈ ਦੀ ਮਾਰ ਪੈ ਗਈ ਹੈ। ਐੱਲ. ਪੀ. ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵੱਧ ਗਈਆਂ ਹਨ। ਇਸ ਵਾਰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਦਾ 22 ਦਿਨਾਂ ਦਾ ਬਜਟ ਸੈਸ਼ਨ, 13 ਦਿਨ ਛੁੱਟੀਆਂ, ਜਾਣੋ ਬਾਕੀ ਦਿਨਾਂ 'ਚ ਕੀ ਹੋਵੇਗਾ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਜੋ 3 ਮਾਰਚ ਤੋਂ ਸ਼ੁਰੂ ਹੋ ਕੇ 24 ਮਾਰਚ ਤੱਕ ਚੱਲੇਗਾ, 22 ਦਿਨਾਂ ਦਾ ਹੈ ਪਰ ਅਸਲ ਵਿੱਚ ਇਹ ਸਿਰਫ਼ 8 ਦਿਨ ਹੀ ਚੱਲੇਗਾ। ਸੈਸ਼ਨ ਵਿੱਚ 13 ਦਿਨਾਂ ਲਈ ਛੁੱਟੀਆਂ ਜਾਂ ਹਾਫ਼ ਡੇ ਰਹੇਗਾ। ਉੱਥੇ ਹੀ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ।

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਅਗਲੇ ਸੈਸ਼ਨ ਤੋਂ ITIs 'ਚ ਸ਼ੁਰੂ ਕੀਤੇ ਜਾਣਗੇ 31 ਨਵੇਂ ਕੋਰਸ
ਪੰਜਾਬ ਸਰਕਾਰ ਵੱਲੋਂ ਸੰਚਾਲਿਤ ਉਦਯੋਗਿਕ ਸਿਖਲਾਈ ਕੇਂਦਰ (ਆਈ. ਟੀ. ਆਈ.) ਆਪਣੇ ਅਕਸ ਨੂੰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹਨ। ਵੱਧਦੀ ਉਦਯੋਗਿਕ ਮੰਗ ਨਾਲ ਤਾਲਮੇਲ ਬਣਾਉਣ ਲਈ ਸੂਬਾ ਸਰਕਾਰ ਆਉਣ ਵਾਲੇ ਅਕਾਦਮਿਕ ਸੈਸ਼ਨ 'ਚ ਆਪਣੇ ਚੁਣੇ ਹੋਏ 20 ਆਈ. ਟੀ. ਆਈਜ਼ 'ਚ 31 ਨਵੇਂ ਕੋਰਸ ਸ਼ੁਰੂ ਕਰੇਗੀ।

ਅੱਜ ਤੋਂ ਦੇਸ਼ 'ਚ ਹੋਏ ਇਹ ਵੱਡੇ ਬਦਲਾਅ, ਤੁਹਾਡੀ ਜੇਬ 'ਤੇ ਪਵੇਗਾ ਵਾਧੂ ਬੋਝ
ਹਰ ਮਹੀਨੇ ਦੀ ਪਹਿਲੀ ਤਾਰੀਖ਼ ਦੀ ਤਰ੍ਹਾਂ ਹੀ ਅੱਜ 1 ਮਾਰਚ 2023 ਤੋਂ ਕੁਝ ਵੱਡੇ ਬਦਲਾਅ ਹੋਏ ਹਨ,ਇਨ੍ਹਾਂ 'ਚੋਂ ਕੁਝ ਨੇ ਤੁਹਾਡੀ ਜੇਬ 'ਤੇ ਬੋਝ ਵਧਾ ਦਿੱਤਾ ਹੈ। ਸਭ ਤੋਂ ਪਹਿਲਾਂ ਗੱਲ ਕਰੀਏ ਵੱਡੇ ਝਟਕੇ ਦੀ ਤਾਂ ਹੋਲੀ ਤੋਂ ਪਹਿਲਾਂ ਆਮ ਜਨਤਾ 'ਤੇ ਮਹਿੰਗਾਈ ਦਾ ਵੱਡਾ ਹਮਲਾ ਹੋਇਆ ਹੈ ਅਤੇ ਐੱਲ.ਪੀ.ਜੀ ਸਿਲੰਡਰ ਦੀ ਕੀਮਤ 'ਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟਰੇਨ ਦੇ ਟਾਈਮ ਟੇਬਲ ਤੋਂ ਲੈ ਕੇ ਸੋਸ਼ਲ ਮੀਡੀਆ ਦੇ ਨਿਯਮ ਤੱਕ ਬਦਲ ਗਏ ਹਨ।

ਲੋਕਾਂ ਨੂੰ ਲੱਗਣ ਵਾਲਾ ਹੈ ਬਿਜਲੀ ਦਾ ਝਟਕਾ, ਪ੍ਰਸ਼ਾਸਨ ਖਿੱਚੀ ਬੈਠਾ ਪੂਰੀ ਤਿਆਰੀ
ਚੰਡੀਗੜ੍ਹ 'ਚ ਬਿਜਲੀ ਦੀਆਂ ਦਰਾਂ ਵੱਧ ਸਕਦੀਆਂ ਹਨ। ਪ੍ਰਸ਼ਾਸਨ ਨੇ ਬਿਜਲੀ ਦੀਆਂ ਦਰਾਂ 'ਚ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਪ੍ਰਸ਼ਾਸਨ ਦੇ ਬਿਜਲੀ ਵਿਭਾਗ ਨੇ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ. ਈ. ਆਰ. ਸੀ.) ਵਲੋਂ ਵਿੱਤ ਸਾਲ 2023-24 ਲਈ ਬਿਜਲੀ ਦੇ ਮੁੱਲ 'ਚ ਲਗਭਗ 10.25 ਫ਼ੀਸਦੀ ਦੇ ਵਾਧੇ ਦੀ ਇਜਾਜ਼ਤ ਮੰਗੀ ਹੈ।

ਦਿੱਲੀ ਦੇ ਨਵੇਂ ਵਿੱਤ ਮੰਤਰੀ ਹੋਣਗੇ ਕੈਲਾਸ਼ ਗਹਿਲੋਤ, ਰਾਜ ਕੁਮਾਰ ਆਨੰਦ ਸੰਭਾਲਣਗੇ ਸਿੱਖਿਆ ਵਿਭਾਗ
ਦਿੱਲੀ ਸਰਕਾਰ ਦੇ ਮੰਤਰੀ ਰਹੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫ਼ੇ ਮਗਰੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਦੇ ਵਿਭਾਗ ਨੂੰ ਮੰਤਰੀ ਕੈਲਾਸ਼ ਗਹਿਲੋਤ ਅਤੇ ਰਾਜ ਕੁਮਾਰ ਆਨੰਦ 'ਚ ਵੰਡਿਆ ਹੈ।

ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਭਲਕੇ ਵੀਰਵਾਰ ਨੂੰ ਦਿੱਲੀ ਵਿਖੇ ਹੋਵੇਗੀ। ਤਿੰਨ ਮਾਰਚ ਨੂੰ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਹੀ  ਮੁੱਖ ਮੰਤਰੀ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ।

ਅੰਬਾਨੀ, ਅਮਿਤਾਭ ਦੇ ਘਰਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਮਹਾਰਾਸ਼ਟਰ ਪੁਲਸ ਨੇ ਅਰਬਪਤੀ ਵਪਾਰੀ ਮੁਕੇਸ਼ ਅੰਬਾਨੀ, ਬਾਲੀਵੁੱਡ ਮੇਗਾਸਟਾਰ ਅਮਿਤਾਭ ਬੱਚਨ ਅਤੇ ਫਿਲਮ ਅਭਿਨੇਤਾ ਧਰਮੇਂਦਰ ਸਮੇਤ ਮੁੰਬਈ ਦੇ ਹੋਰ ਪ੍ਰਮੁੱਖ ਲੋਕਾਂ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਪਾਲਘਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਗ੍ਰੀਸ ਤੋਂ ਵੱਡੀ ਖ਼ਬਰ: 2 ਰੇਲਾਂ ਦੀ ਭਿਆਨਕ ਟੱਕਰ 'ਚ 26 ਲੋਕਾਂ ਦੀ ਮੌਤ, 85 ਹੋਰ ਜ਼ਖ਼ਮੀ
ਗ੍ਰੀਸ ਵਿੱਚ ਬੁੱਧਵਾਰ ਤੜਕੇ ਇੱਕ ਯਾਤਰੀ ਟਰੇਨ ਅਤੇ ਇੱਕ ਮਾਲ ਗੱਡੀ ਦੀ ਟੱਕਰ ਹੋ ਗਈ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 85 ਹੋਰ ਜ਼ਖ਼ਮੀ ਹੋ ਗਏ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।


author

Mukesh

Content Editor

Related News