ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
Friday, Mar 17, 2023 - 09:08 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ 5 ਮੰਤਰੀਆਂ ਦੇ ਵਿਭਾਗਾਂ 'ਚ ਬਦਲਾਅ ਕੀਤੇ ਜਾਣ ਤੋਂ ਬਾਅਦ ਹੁਣ 3 ਹੋਰ ਮੰਤਰੀਆਂ ਦਾ ਵੀ ਵਿਭਾਗ ਬਦਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-
ਐਕਸ਼ਨ ਮੋਡ ’ਚ ਪੰਜਾਬ ਸਰਕਾਰ, ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ
ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਮੰਤਰੀਆਂ ਦੇ ਵਿਭਾਗਾਂ ਵਿਚ ਬਦਲਾਅ ਕੀਤੇ ਜਾਣ ਤੋਂ ਬਾਅਦ ਹੁਣ ਤਿੰਨ ਹੋਰ ਮੰਤਰੀਆਂ ਦਾ ਵੀ ਵਿਭਾਗ ਬਦਲਣ ਦੀ ਤਿਆਰੀ ਕੀਤੀ ਜਾ ਰਹੀ ਹੈ।
CM ਮਾਨ ਨੇ ਬਾਦਲਾਂ 'ਤੇ ਬੋਲਿਆ ਹਮਲਾ, ਕਿਹਾ-ਕੁਰਬਾਨੀਆਂ ਲਈ ਪ੍ਰੇਰਿਤ ਕਰਨ ਵਾਲੇ ਹੁਣ ਕਚਹਿਰੀ ਜਾਣ ਤੋਂ ਡਰਦੇ
ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਪਿੰਡ ਕਾਤਰੋਂ ਵਿਖੇ ਪੁੱਜੇ, ਜਿੱਥੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਪੰਜਾਬ ਦੇ ਆਮ ਲੋਕਾਂ ਦੀ, ਗਰੀਬਾਂ, ਕਿਸਾਨਾਂ, ਵਪਾਰੀਆਂ ਤੇ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ।
ਦਿੱਲੀ ਆਬਕਾਰੀ ਨੀਤੀ ਮਾਮਲਾ : ਕੋਰਟ ਨੇ ਸਿਸੋਦੀਆ ਦੀ ED ਹਿਰਾਸਤ 5 ਦਿਨ ਲਈ ਵਧਾਈ
ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਗ੍ਰਿਫ਼ਤਾਰ 'ਆਪ' ਨੇਤਾ ਮਨੀਸ਼ ਸਿਸੋਦੀਆ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ਸ਼ੁੱਕਰਵਾਰ ਨੂੰ ਇੱਥੇ ਦੀ ਇਕ ਅਦਾਲਤ ਨੇ 5 ਦਿਨ ਲਈ ਵਧਾ ਦਿੱਤੀ।
ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਰਿਪੋਰਟ ਕਾਰਡ
ਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਪਹਿਲੇ ਦਿਨ ਤੋਂ ਲੈ ਕੇ ਪੰਜਾਬੀਆਂ ਦੇ ਹੱਕ ਵਿੱਚ ਕੰਮ ਕਰ ਰਹੀ ਹੈ ਅਤੇ ਵੱਡੇ ਮਹੱਤਪੂਰਨ ਫ਼ੈਸਲੇ ਲੈ ਰਹੀ ਹੈ।
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ! BSF ਤੋਂ ਬਾਅਦ ਹੁਣ CISF ਭਰਤੀ 'ਚ ਵੀ ਮਿਲੇਗਾ 10 ਫੀਸਦੀ ਰਾਖਵਾਂਕਰਨ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿਚ ਖਾਲੀ ਅਸਾਮੀਆਂ 'ਚ ਸਾਬਕਾ ਅਗਨੀਵੀਰਾਂ ਲਈ 10 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਮੰਤਰਾਲਾ ਨੇ ਇਕ ਹਫ਼ਤਾ ਪਹਿਲਾਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵਿਚ ਉਨ੍ਹਾਂ ਲਈ ਅਜਿਹਾ ਹੀ ਕਦਮ ਚੁੱਕਿਆ ਸੀ।
ਪੁਲਸ ਤੇ ਲਾਰੈਂਸ ਦੇ ਗੁਰਗਿਆਂ ਵਿਚਕਾਰ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲੀਆਂ (ਵੀਡੀਓ)
ਪੰਜਾਬ-ਰਾਜਸਥਾਨ ਸਰਹੱਦ ਨੇੜੇ ਸਾਧੂਵਾਲੀ ਵਿਖੇ ਪੁਲਸ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਦਰਮਿਆਨ ਮੁਕਾਬਲਾ ਹੋ ਗਿਆ। ਇਸ ਦੌਰਾਨ ਪੁਲਸ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਇਕ ਦੋਸ਼ੀ ਦੇ ਪੈਰ 'ਚ ਗੋਲੀ ਲੱਗੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਹੇ ਜੇਲ੍ਹ ਅਧਿਕਾਰੀ ਵੀ ਸ਼ੱਕ ਦੇ ਘੇਰੇ ’ਚ
ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੈਂਟਰਲ ਜੇਲ੍ਹ ਵਿਚ ਮਾਹੌਲ ਗਰਮਾ ਗਿਆ ਹੈ। ਜੇਲ੍ਹ ਵਿਚ ਬੰਦ ਲਾਰੈਂਸ ਬਿਸ਼ਨੋਈ ਦੇ ਸਾਥੀ ਮੋਹਾਲੀ ਦੇ ਰਵਿੰਦਰ ਕਾਲੀ ਅਤੇ ਉਸ ਦੇ ਸਾਥੀਆਂ ਵਿਚ ਲਾਰੈਂਸ ਅਤੇ ਇਕ ਜੇਲ੍ਹ ਅਧਿਕਾਰੀ ਦੀ ਦੋਸਤੀ ਦੇ ਕਿੱਸੇ ਦੀ ਗੱਲ ਹੋਣ ਲੱਗੀ ਹੈ।
ਪੰਜਾਬ ਵਾਸੀਆਂ ਲਈ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਅਗਲੇ 2-3 ਦਿਨਾਂ ਲਈ ਜਾਰੀ ਹੋ ਗਿਆ ਅਲਰਟ
ਮਾਰਚ ਦਾ ਮਹੀਨਾ ਚੜ੍ਹਦੇ ਹੀ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ ਪਰ ਮੌਸਮ 'ਚ ਆਏ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਲੈ ਕੇ ਆਈ ਅਹਿਮ ਖ਼ਬਰ, ਪੂਰੀ ਹੋਣ ਵਾਲੀ ਹੈ ਸਜ਼ਾ
ਕੇਂਦਰੀ ਜੇਲ੍ਹ ਪਟਿਆਲਾ 'ਚ ਰੋਡਰੇਜ ਮਾਮਲੇ 'ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
Nepal: ਰਾਮ ਸਹਾਏ ਯਾਦਵ ਬਣੇ ਨੇਪਾਲ ਦੇ ਨਵੇਂ ਉਪ ਰਾਸ਼ਟਰਪਤੀ, ਵੋਟਾਂ ਦੇ ਵੱਡੇ ਫਰਕ ਨਾਲ ਦਰਜ ਕੀਤੀ ਜਿੱਤ
ਨੇਪਾਲ ਦੇ ਮਧੇਸ਼ ਖੇਤਰ ਦੇ ਨੇਤਾ ਰਾਮ ਸਹਾਏ ਯਾਦਵ ਸ਼ੁੱਕਰਵਾਰ ਨੂੰ ਦੇਸ਼ ਦੇ ਤੀਜੇ ਉਪ ਰਾਸ਼ਟਰਪਤੀ ਚੁਣੇ ਗਏ ਹਨ। ਨੇਪਾਲ ਦੇ 8 ਦਲਾਂ ਨੇ ਸੱਤਾਧਾਰੀ ਗੱਠਜੋੜ ਦੇ ਸਮਰਥਨ ਵਾਲੇ ਉਮੀਦਵਾਰ ਰਾਮ ਸਹਾਏ ਯਾਦਵ ਨੇ ਸੀਪੀਐੱਨ-ਯੂਐੱਮਐੱਲ ਦੀ ਅਸ਼ਟ ਲਕਸ਼ਮੀ ਸ਼ਾਕਿਆ ਅਤੇ ਜਨਮਤ ਪਾਰਟੀ ਦੀ ਮਮਤਾ ਝਾਅ ਨੂੰ ਹਰਾਇਆ।