ਪੰਜਾਬ ਸਰਕਾਰ ਨੂੰ ਲੱਗੇ ਦੋ ਵੱਡੇ ਝਟਕੇ, ਉਥੇ ਵਕੀਲ ਨੇ ਲਾਰੈਂਸ ਬਿਸ਼ਨੋਈ ਦੇ ਕਤਲ ਦਾ ਜਤਾਇਆ ਖ਼ਦਸ਼ਾ, ਪੜ੍ਹੋ Top 10

09/23/2022 9:43:14 PM

ਜਲੰਧਰ (ਬਿਊਰੋ)-ਅੱਜ ਪੰਜਾਬ ਸਰਕਾਰ ਨੂੰ ਅੱਜ ਦੋ ਵੱਡੇ ਝਟਕੇ ਲੱਗੇ ਪਹਿਲਾ ਝਟਕਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਲੱਗਾ, ਜਦੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਨਾ ਕਰਨ ਲਈ ਐੱਨ.ਜੀ.ਟੀ. ਚੀਫ਼ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਪੰਜਾਬ 'ਤੇ 2 ਹਜ਼ਾਰ ਕਰੋੜ ਤੋਂ ਵੱਧ ਦਾ ਜੁਰਮਾਨਾ ਲਗਾ ਦਿੱਤਾ। ਪੰਜਾਬ ਸਰਕਾਰ ਨੂੰ ਦੂਜਾ ਝਟਕਾ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਦਿੱਤਾ ਗਿਆ ਹੈ। ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਪੈਟਰੋਲ ਪੰਪ ਮਾਲਕਾਂ ਨੂੰ ਰੋਡ ਟੈਕਸ ਫ਼ੀਸ ਦੇ ਭੇਜੇ ਨੋਟਿਸਾਂ ’ਤੇ ਰੋਕ ਲਗਾ ਦਿੱਤੀ ਹੈ। ਇਸੇ ਦਰਮਿਆਨ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਉਸ ਦੇ ਵਕੀਲ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਉਸ ਦਾ ਕਤਲ ਹੋ ਸਕਦਾ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ

ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਗਾਇਆ 2 ਹਜ਼ਾਰ ਕਰੋੜ ਦਾ ਜੁਰਮਾਨਾ

ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਨਹੀਂ ਕਰਨ ਲਈ ਐੱਨ.ਜੀ.ਟੀ. ਚੀਫ਼ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਪੰਜਾਬ 'ਤੇ 2 ਹਜ਼ਾਰ ਕਰੋੜ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।

NGT ਤੋਂ ਬਾਅਦ ਮਾਨ ਸਰਕਾਰ ਨੂੰ ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਪੰਜਾਬ ਸਰਕਾਰ ਨੂੰ ਸਵੇਰੇ ਐੱਨ. ਜੀ. ਟੀ. ਵੱਲੋਂ ਇਕ ਝਟਕਾ ਮਿਲਣ ਤੋਂ ਬਾਅਦ ਹੁਣ ਦੂਜਾ ਝਟਕਾ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਪੈਟਰੋਲ ਪੰਪ ਮਾਲਕਾਂ ਨੂੰ ਰੋਡ ਟੈਕਸ ਫ਼ੀਸ ਦੇ ਭੇਜੇ ਨੋਟਿਸਾਂ ’ਤੇ ਰੋਕ ਲਗਾ ਦਿੱਤੀ ਹੈ। 

ਜਲੰਧਰ: MLA ਰਮਨ ਅਰੋੜਾ ਨਾਲ ਹੋਏ ਸਮਝੌਤੇ ਮਗਰੋਂ DCP ਡੋਗਰਾ ਦਾ ਤਬਾਦਲਾ, ਜਾਣੋ ਪੂਰੇ ਦਿਨ ਦਾ ਘਟਨਾਕ੍ਰਮ

 ਜਲੰਧਰ ਵਿਖੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਅਤੇ ਡੀ. ਸੀ. ਪੀ. ਨਰੇਸ਼ ਡੋਗਰਾ ਦੇ ਵਿਵਾਦ ’ਚ ਉਸ ਸਮੇਂ ਨਵਾਂ ਮੋੜ ਸਾਹਮਣੇ ਆਇਆ ਜਦੋਂ ਪੰਜਾਬ ਸਰਕਾਰ ਨੇ ਸਮਝੌਤਾ ਹੋਣ ਮਗਰੋਂ ਡੀ. ਸੀ. ਪੀ. ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ। ਪੰਜਾਬ ਸਰਕਾਰ ਨੇ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਹੈ। 

ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਵੱਡਾ ਬਿਆਨ, 24 ਸਤੰਬਰ ਨੂੰ ਲਾਰੈਂਸ ਦਾ ਹੋ ਸਕਦਾ ਹੈ ਐਨਕਾਊਂਟਰ

ਲਾਰੈਂਸ ਬਿਸ਼ੋਨਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਇਕ ਵਾਰ ਫਿਰ ਲਾਰੈਂਸ ਦੇ ਕਤਲ ਦਾ ਖਦਸ਼ਾ ਜ਼ਾਹਰ ਕੀਤਾ ਹੈ। ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਸ ’ਤੇ ਵੱਡੇ ਦੋਸ਼ ਲਗਾਉਂਦੇ ਹੋਏ ਆਖਿਆ ਹੈ ਕਿ ਲਾਰੈਂਸ ਪਿਛਲੀ 13 ਜੂਨ ਤੋਂ ਪੰਜਾਬ ਪੁਲਸ ਦੀ ਕਸਟਡੀ ਵਿਚ ਹੈ ਅਤੇ ਪਿਛਲੇ 12 ਦਿਨ ਤੋਂ ਉਸ ਨੂੰ ਬਠਿੰਡਾ ਦੇ ਇਕ ਝੂਠੇ ਮਾਮਲੇ ਵਿਚ ਰਿਮਾਂਡ ’ਤੇ ਲਿਆ ਗਿਆ ਹੈ। 

SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ, ਕਿਹਾ- SC ਦਾ ਫ਼ੈਸਲਾ ਸਿੱਖ ਕੌਮ 'ਤੇ ਬਲੂ ਸਟਾਰ ਤੋਂ ਵੀ ਵੱਡਾ ਹਮਲਾ

ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਪਰੀਮ ਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਦੇਣ ’ਤੇ ਸਿੱਖ ਸਿਆਸਤ ਭਖਦੀ ਜਾ ਰਹੀ ਹੈ। ਕੋਰਟ ਦੇ ਇਸ ਫ਼ੈਸਲੇ ਨੂੰ ਜਿਥੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਚੰਗਾ ਦੱਸ ਰਹੇ ਹਨ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਨੂੰ ਸਿੱਖਾਂ ਨੂੰ ਦੋਫਾੜ ਕਰਨ ਦੀ ਨੀਤੀ ਦੱਸਿਆ ਹੈ।

ਵਿਦੇਸ਼ ਜਾਣ ਦੀ ਮਨਜ਼ੂਰੀ ਨਾ ਮਿਲਣ ’ਤੇ ਅਮਨ ਅਰੋੜਾ ਨੇ ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਗਰੀਨ ਹਾਈਡ੍ਰੋਜਨ ਸਬੰਧੀ ਗਿਆਨ ਦੇ ਆਦਾਨ-ਪ੍ਰਦਾਨ ਲਈ ਤਿੰਨ ਮੁਲਕਾਂ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡਜ਼ ਦੇ ਦੌਰੇ ਵਾਸਤੇ ਮਨਜ਼ੂਰੀ (ਪੋਲੀਟੀਕਲ ਕਲੀਅਰੈਂਸ) ਨਾ ਦੇਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ।

ਵੱਡੀ ਖ਼ਬਰ : ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਯੋਗਰਾਜ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ ਆਈ.ਈ.ਡੀ. ਮਿਲਣ ਦੇ ਮਾਮਲੇ 'ਚ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀ ਯੋਗਰਾਜ ਸੱਭਰਵਾਲ ਨੂੰ ਅੱਜ ਪੁਲਸ ਵਲੋਂ ਗ੍ਰਿਫ਼ਤਾਰ ਕਰ ਲੈਣ ਦੀ ਸੂਚਨਾ ਮਿਲੀ ਹੈ। ਇਸ ਗੱਲ ਦੀ ਸੂਚਨਾ ਪੰਜਾਬ ਪੁਲਸ ਦੇ ਡੀ.ਜੀ.ਪੀ ਨੇ ਟਵੀਟ ’ਤੇ ਦਿੱਤੀ ਹੈ।

ਤਰਨਤਾਰਨ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ : ISI ਨਾਲ ਸਬੰਧਿਤ 3 ਅੱਤਵਾਦੀ ਹਥਿਆਰਾਂ ਸਣੇ ਗ੍ਰਿਫ਼ਤਾਰ

ਆਈ.ਐੱਸ.ਆਈ. ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਵਲੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਪੁਲਸ ਨੇ ਦੋ ਹੋਰ ਦੇਸ਼ ਵਿਰੋਧੀ ਅਨਸਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਸੰਬੰਧੀ ਜਾਂਚ ਅਜੇ ਜਾਰੀ ਹੈ। 

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, AK-56 ਰਾਈਫਲ ਤੇ ਗੋਲੀ-ਸਿੱਕੇ ਸਣੇ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀਆਂ ਦੀ ਗ੍ਰਿਫ਼ਤਾਰ ਨਾਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਕੈਨੇਡਾ ਜਾਣ ਵਾਲੇ ਹੋ ਜਾਣ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ

ਭਾਰਤ ਸਰਕਾਰ ਨੇ ਕੈਨੇਡਾ ਜਾਣ ਵਾਲੇ ਆਪਣੇ ਵਿਦਿਆਰਥੀਆਂ ਨੂੰ ‘ਹੇਟ ਕ੍ਰਾਈਮ’ ਦੇ ਚਲਦੇ ਸਾਵਧਾਨ ਅਤੇ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਭਾਰਤ ਸਰਕਾਰ ਨੇ ਟ੍ਰੈਵਲ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਕੈਨੇਡਾ ’ਚ ਭਾਰਤ ਵਿਰੋਧੀ ਗਤੀਵਿਧੀਆਂ ’ਚ ਤੇਜ਼ੀ ਨਾਲ ਵਾਧਾ ਹੋਇਆ ਹੈ।

 

 


Manoj

Content Editor

Related News