ਸੁਖਬੀਰ ਬਾਦਲ ਦਾ ਬੀਬੀ ਜਗੀਰ ਕੌਰ ਬਾਰੇ ਵੱਡਾ ਬਿਆਨ, ਮੂਸੇਵਾਲਾ ਦੇ ਨਵੇਂ ਗੀਤ ਨੇ ਪਾਈ ਧੱਕ, ਪੜ੍ਹੋ Top 10

11/08/2022 11:08:23 PM

ਜਲੰਧਰ (ਬਿਊਰੋ) : ਐੱਸ. ਜੀ. ਪੀ. ਸੀ. ਦੇ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਨਾਲ ਮਿਲ ਕੇ ਕੌਮ ਦੀ ਪਾਰਟੀ ਦੀ ਪਿੱਠ ’ਚ ਛੁਰਾ ਨਾ ਮਾਰਨ। ਉਥੇ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਨੇ ਅੱਜ ਰਿਲੀਜ਼ ਹੁੰਦਿਆਂ ਹੀ ਧੱਕ ਪਾ ਦਿੱਤੀ। ਇਸ ਨੂੰ ਪਹਿਲੇ 50 ਮਿੰਟਾਂ ’ਚ ਹੀ 1.6 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਤੇ 10 ਘੰਟਿਆਂ ’ਚ ਇਸ ਦੇ 7.3 ਮਿਲੀਅਨ ਵਿਊਜ਼ ਹੋ ਗਏ ਸਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ

ਕੇਂਦਰ ਸਰਕਾਰ ਨਾਲ ਮਿਲ ਕੇ ਕੌਮ ਦੀ ਪਿੱਠ 'ਚ ਛੁਰਾ ਨਾ ਮਾਰੇ ਬੀਬੀ ਜਗੀਰ ਕੌਰ - ਸੁਖਬੀਰ ਬਾਦਲ

ਐੱਸ. ਜੀ. ਪੀ. ਸੀ. ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਨਾਲ ਮਿਲ ਕੇ ਕੌਮ ਦੀ ਪਾਰਟੀ ਦੀ ਪਿੱਠ ’ਚ ਛੁਰਾ ਨਾ ਮਾਰਨ। ਇਜਲਾਸ ਤੋਂ ਇਕ ਦਿਨ ਪਹਿਲਾਂ ਇੱਥੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਮਸਲੇ ’ਤੇ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ।

ਸਿੱਧੂ ਮੂਸੇਵਾਲਾ ਦਾ ਗੀਤ 'ਵਾਰ' ਕੁੱਝ ਮਿੰਟਾਂ 'ਚ 1.6 ਮਿਲੀਅਨ ਲੋਕਾਂ ਨੇ ਵੇਖਿਆ (ਵੀਡੀਓ)

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਰਨ ਤੋਂ 5 ਮਹੀਨੇ ਬਾਅਦ ਉਨ੍ਹਾਂ ਦਾ ਗੀਤ ‘ਵਾਰ’ ਰਿਲੀਜ਼ ਹੋਇਆ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਮੂਸੇਵਾਲਾ ਦੇ ਧਾਰਮਿਕ ਗਾਣੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਗੀਤ 'ਵਾਰ' ਨੂੰ 50 ਮਿੰਟਾਂ 'ਚ ਕਰੀਬ 1.6 ਮਿਲੀਅਨ ਤੋਂ ਵਧ ਵਾਰ ਵੇਖਿਆ ਜਾ ਚੁੱਕਾ ਹੈ।

ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਵੱਡਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਤਨੀ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿਚ ਆਨੰਦ ਮੈਰਿਜ ਐਕਟ ਪੂਰਨ ਰੂਪ ਵਿਚ ਲਾਗੂ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਾਧ ਸੰਗਤ ਨੂੰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ, ਹੋਂਦ ਦੀ ਲੜਾਈ ’ਚ ਕਿਸ ਦਾ ਪੱਲੜਾ ਰਹੇਗਾ ਭਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ ਨੂੰ ਹੋ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਆਮ ਇਜਲਾਸ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ, ਜਿਸ ਵਿਚ ਕਮੇਟੀ ਦੇ ਮੈਂਬਰ, ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ (ਵੀਡੀਓ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸ਼ੱਕੀ ਹਾਲਾਤ 'ਚ B-TECH ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਡਾਇਰੀ 'ਚ ਲਿਖਿਆ ਸੁਸਾਈਡ ਨੋਟ

ਜਲੰਧਰ ਦੇ ਐੱਨ. ਆਈ. ਟੀ. 'ਚ ਬੀ. ਟੈਕ ਫਾਈਨਲ ਈਅਰ ਵਿੱਚ ਪੜ੍ਹ ਰਹੇ ਵਾਰਾਣਸੀ ਦੇ ਇਕ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦੀ ਪਛਾਣ ਪੰਕਜ ਕੇਸਰੀ ਪੁੱਤਰ ਦੁਰਗਾ ਕੇਸਰੀ ਵਾਸੀ ਸੀਤੋਪੁਰ, ਵਾਰਾਣਸੀ ਯੂ. ਪੀ. ਵਜੋਂ ਹੋਈ ਹੈ ਅਤੇ ਉਹ ਜਲੰਧਰ 'ਚ ਟੈਕਸਟਾਈਲ ਇੰਜਨੀਆਰਿੰਗ ਦਾ ਕੋਰਸ ਕਰ ਰਿਹਾ ਸੀ।

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਬਾਰੇ ਹੋਇਆ ਵੱਡਾ ਖ਼ੁਲਾਸਾ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸਿੰਘ ਉਰਫ ਸੰਨੀ ਦੀ ਜਾਂਚ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਇਸ ਕਤਲ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੂੰ ਜਾਂਚ ਦੌਰਾਨ ਵੱਡੇ ਤੱਥ ਹੱਥ ਲੱਗੇ ਹਨ। ਸੂਤਰਾਂ ਮੁਤਾਬਕ ਹਾਲਾਂਕਿ ਪੁੱਛਗਿੱਛ ਵਿਚ ਮੁਲਜ਼ਮ ਸੰਦੀਪ ਸਿੰਘ ਸੂਰੀ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਇਕ ਵੀਡੀਓ ਕਾਰਣ ਗੁੱਸੇ ਵਿਚ ਸੀ ਅਤੇ ਇਸੇ ਕਾਰਣ ਉਸ ਨੇ ਸੂਰੀ ਨੂੰ ਗੋਲ਼ੀਆਂ ਮਾਰਨ ਦੀ ਗੱਲ ਕਹੀ ਹੈ ਪਰ ਪੁਲਸ ਖ਼ਾਲਿਸਤਾਨੀ ਸਮਰਥਨ ਦੇ ਐਂਗਲ ਨੂੰ ਨਜ਼ਰ-ਅੰਦਾਜ਼ ਨਹੀਂ ਕਰ ਰਹੀ ਹੈ।

SC ਦੀ ਦੋ-ਟੁੱਕ; ਸਿੱਖਿਆ ਮੁਨਾਫ਼ਾ ਕਮਾਉਣ ਦਾ ਕਾਰੋਬਾਰ ਨਹੀਂ, ਟਿਊਸ਼ਨ ਫ਼ੀਸ ਹੋਣੀ ਚਾਹੀਦੀ ਸਸਤੀ

 ਸੁਪਰੀਮ ਕੋਰਟ ਨੇ ਕਿਹਾ ਕਿ ਸਿੱਖਿਆ ਲਾਭ ਕਮਾਉਣ ਦਾ ਜ਼ਰੀਆ ਨਹੀਂ ਹੈ ਅਤੇ ਟਿਊਸ਼ਨ ਫ਼ੀਸ ਸਸਤੀ ਹੋਣੀ ਚਾਹੀਦੀ ਹੈ। ਦਰਅਸਲ ਆਂਧਰਾ ਪ੍ਰਦੇਸ਼ ਸਰਕਾਰ ਨੇ 24 ਲੱਖ ਰੁਪਏ ਪ੍ਰਤੀ ਸਾਲ ਫ਼ੀਸ ਵਧਾਉਣ ਦਾ ਫ਼ੈਸਲਾ ਕੀਤਾ ਸੀ, ਜੋ ਕਿ ਤੈਅ ਫੀਸ ਤੋਂ 7 ਗੁਣਾ ਵੱਧ ਸੀ।

ਨਿਹੰਗ ਨਾਲ ਦੋਸਤੀ ਤੋਂ ਬਾਅਦ ਕਰਵਾਇਆ ਵਿਆਹ, ਪ੍ਰਕਾਸ਼ ਪੁਰਬ ’ਤੇ ਸੁਲਤਾਨਪੁਰ ਲੋਧੀ ’ਚ ਸਿੰਘਣੀ ਬਣੀ ਗੋਰੀ ਮੇਮ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਇਕ ਗੋਰੀ ਮੇਮ ਜੋ ਸਿੰਘਣੀ ਸਜੀ ਹੋਈ ਸੀ, ਸੰਗਤਾਂ ਵਿਚ ਖਿੱਚ ਦਾ ਕੇਂਦਰ ਰਹੀ।

ਦੁਖ਼ਦ ਖ਼ਬਰ: ‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸ ਨੇਤਾ ਦਾ ਦਿਹਾਂਤ, ਰਾਹੁਲ ਨੇ ਜਤਾਇਆ ਦੁੱਖ

‘ਭਾਰਤ ਜੋੜੋ ਯਾਤਰਾ’ ਦਰਮਿਆਨ ਇਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ਯਾਤਰਾ ਦੌਰਾਨ ਇਕ ਕਾਂਗਰਸ ਨੇਤਾ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਮ੍ਰਿਤਕ ਨੇਤਾ ਦੀ ਪਛਾਣ ਸੇਵਾ ਦਲ ਦੇ ਸਕੱਤਰ ਜਨਰਲ ਕ੍ਰਿਸ਼ਨਕਾਂਤ ਪਾਂਡੇ ਦੇ ਰੂਪ ’ਚ ਹੋਈ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

Manoj

This news is Content Editor Manoj