ਸਕੂਲਾਂ ਸਬੰਧੀ ਸਿੱਖਿਆ ਮੰਤਰੀ ਵੱਲੋਂ ਨਵੇਂ ਹੁਕਮ, ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ, ਪੜ੍ਹੋ Top 10

Thursday, Dec 01, 2022 - 09:45 PM (IST)

ਸਕੂਲਾਂ ਸਬੰਧੀ ਸਿੱਖਿਆ ਮੰਤਰੀ ਵੱਲੋਂ ਨਵੇਂ ਹੁਕਮ, ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ, ਪੜ੍ਹੋ Top 10

ਜਲੰਧਰ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ’ਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਦੇ ਨਾਂ ਜਾਤ ਅਤੇ ਬਰਾਦਰੀ ਆਧਾਰਿਤ ਰੱਖੇ ਗਏ ਹਨ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ ਵਰਕਸ਼ਾਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਅਹਿਮ ਖ਼ਬਰ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਦੇ ਨਾਂ ਜਾਤ ਅਤੇ ਬਰਾਦਰੀ ਆਧਾਰਿਤ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਕਿਸੇ ਜਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ’ਚ ਆਏ ਹਨ, ਜੋ ਮੌਜੂਦਾ ਦੌਰ ’ਚ ਅਸੱਭਿਅਕ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਨਾਲ ਹੀ ਸਮਾਜ ’ਚ ਜਾਤੀ ਵੱਖਰੇਵੇਂ ਨੂੰ ਉਤਸ਼ਾਹਿਤ ਕਰਦੇ ਹਨ।

ਮਾਨ ਸਰਕਾਰ ਦਾ ਸਿਹਤ ਸਹੂਲਤਾਂ ਦੇ ਖੇਤਰ 'ਚ ਵੱਡਾ ਉਪਰਾਲਾ, ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ ਵਰਕਸ਼ਾਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਵੱਡੀ ਖ਼ਬਰ: ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ, ਦੋ ਗ੍ਰਿਫ਼ਤਾਰ

ਅੰਮ੍ਰਿਤਸਰ ਵਿਖੇ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਮਿਲੀ ਹੈ। ਪੁਲਸ ਨੇ ਨਾਕੇ 'ਤੇ ਰੋਕਿਆ ਤਾਂ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਸ ਵੱਲੋਂ ਕੀਤੀ ਗਈ ਕ੍ਰਾਸ ਫਾਇਰਿੰਗ ਦੌਰਾਨ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕ੍ਰਾਸ ਫਾਇਰਿੰਗ ਦੌਰਾਨ ਗੈਂਗਸਟਰ ਇਕ ਘਰ ਵਿਚ ਜਾ ਕੇ ਲੁਕ ਗਏ ਸਨ। ਇਸ ਦੇ ਬਾਅਦ ਪੁਲਸ ਨੇ ਸਰਚ ਚਲਾ ਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਬਾਘਾਪੁਰਾਣਾ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕ ਖ਼ਿਲਾਫ਼ ਮਾਮਲਾ ਦਰਜ

ਆਪਣੇ ਗਾਣਿਆਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ 'ਤੇ ਬਾਘਾਪੁਰਾਣਾ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗਾਇਕ ਕੁਲਜੀਤ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਇਕ ਗਾਣਾ ਪੋਸਟ ਕੀਤਾ ਗਿਆ ਹੈ।

ਸਰਕਾਰਾਂ ’ਤੇ ਵਰ੍ਹੇ ਮੂਸੇ ਵਾਲਾ ਦੇ ਪਿਤਾ, ਕਿਹਾ- ‘ਗੋਲਡੀ ਬਰਾੜ ’ਤੇ ਰੱਖੋ 2 ਕਰੋੜ ਦਾ ਇਨਾਮ, ਮੈਂ ਆਪਣੀ ਜ਼ਮੀਨ ਵੇਚ ਕੇ ਦਿਆਂਗਾ’

 ਸਿੱਧੂ ਮੂਸੇ ਵਾਲਾ ਦੇ ਪਿਤਾ ਵੱਖ-ਵੱਖ ਪ੍ਰੋਗਰਾਮਾਂ ’ਚ ਸ਼ਾਮਲ ਹੋ ਕੇ ਪੁੱਤ ਦੇ ਕਤਲ ਦੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਹਾਲ ਹੀ ’ਚ ਉਨ੍ਹਾਂ ਨੇ ਸਮੇਂ ਦੀਆਂ ਸਰਕਾਰਾਂ ਨੂੰ ਝਾੜ ਪਾਈ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਆਪਣੀ ਜ਼ਿੰਦਗੀ ਸਿਧਾਂਤਾਂ ਦੇ ਆਧਾਰ ’ਤੇ ਬਤੀਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਾਲ ਦਾ 2 ਕਰੋੜ ਰੁਪਏ ਟੈਕਸ ਭਰਦਾ ਸੀ।

ਸਿੱਖਿਆ ਵਿਭਾਗ ਵੱਲੋਂ ਵੱਡਾ ਫੇਰਬਦਲ, 78 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

 ਸਿੱਖਿਆ ਵਿਭਾਗ ਪੰਜਾਬ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ 78 ਪ੍ਰਿੰਸੀਪਲਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

ਗੁਜਰਾਤ ਚੋਣਾਂ ਦੇ ਰੁਝੇਵਿਆਂ ਮਗਰੋਂ CM ਮਾਨ DGP ਅਹੁਦੇ ਲਈ ਗੌਰਵ ਯਾਦਵ 'ਤੇ ਲੈਣਗੇ ਵੱਡਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਪੁਲਸ ਮੁਖੀ ਦੇ ਅਹੁਦੇ ’ਤੇ ਮੌਜੂਦ ਕਾਰਜਕਾਰੀ ਡੀ. ਜੀ. ਪੀ. ਗੌਰਵ ਯਾਦਵ ਨੂੰ ਹੀ ਬਰਕਰਾਰ ਰੱਖਣ ਦੇ ਪੱਖ ਵਿਚ ਹਨ। ਗੌਰਵ ਯਾਦਵ ਦੀ ਨਿਯੁਕਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੂੰ 5 ਜੁਲਾਈ 2022 ਨੂੰ ਕੀਤੀ ਗਈ ਸੀ। ਉਨ੍ਹਾਂ ਨੂੰ ਵੀ. ਕੇ. ਭਾਵਰਾ ਦੀ ਥਾਂ ’ਤੇ ਨਿਯੁਕਤ ਕੀਤਾ ਗਿਆ ਸੀ।

ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਨਾਬਾਲਗ ਜਬਰ-ਜ਼ਿਨਾਹ ਪੀੜਤਾ ਨੂੰ ਦਿੱਤੀ ਗਰਭਪਾਤ ਦੀ ਮਨਜ਼ੂਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਨਾਬਾਲਗ ਜਬਰ-ਜ਼ਿਨਾਹ ਪੀੜਤਾ ਨੂੰ ਗਰਭਪਾਤ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਵੱਡਾ ਫ਼ੈਸਲਾ ਸੁਣਾਇਆ, ਜੋ ਕਿ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਸੰਯੁਕਤ ਕਿਸਾਨ ਮੋਰਚਾ 8 ਦਸੰਬਰ ਨੂੰ ਉਲੀਕੇਗਾ ਅੰਦੋਲਨ ਦੀ ਅਗਲੀ ਰਣਨੀਤੀ, ਹੋ ਸਕਦੈ ਵੱਡਾ ਫ਼ੈਸਲਾ

 ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਟਾਂਡਾ ਵਿਚ ਹੋਈ, ਜਿਸ ਵਿਚ  ਵਿਸ਼ੇਸ਼ ਤੌਰ ਉਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਕੱਤਰ ਕੋਰ ਕਮੇਟੀ ਪੰਜਾਬ ਸਤਪਾਲ ਸਿੰਘ ਮਿਰਜ਼ਾਪੁਰ ਨੇ ਪਹੁੰਚ ਕੇ ਕਿਸਾਨੀ ਮਸਲਿਆਂ 'ਤੇ ਚਰਚਾ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਆਗਾਜ਼

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਦੀਆਂ ਕਾਲ-ਕੋਠੜੀਆਂ ਵਿੱਚ ਲੰਮੇ ਸਮੇਂ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ। 

 


author

Manoj

Content Editor

Related News