ਅੱਜ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Wednesday, Oct 22, 2025 - 10:06 AM (IST)

ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ ਜਾਰੀ ਕਰਦਿਆਂ 22 ਅਕਤੂਬਰ, 2025 (ਬੁੱਧਵਾਰ) ਨੂੰ ਗੋਵਰਧਨ ਪੂਜਾ/ਵਿਸ਼ਵਕਰਮਾ ਦਿਵਸ ਦੇ ਮੌਕੇ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਹੋਮ ਸਕੱਤਰ ਮੰਦੀਪ ਸਿੰਘ ਬਰਾੜ ਆਈ. ਏ. ਐੱਸ. ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਸੰਸਥਾਵਾਂ ਵਿੱਚ ਲਾਗੂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, 13 ਜੱਜਾਂ ਨੂੰ ਕੀਤਾ ਗਿਆ ਇੱਧਰੋਂ-ਉੱਧਰ
ਇਹ ਨੋਟੀਫਿਕੇਸ਼ਨ 27 ਦਸੰਬਰ 2024 ਨੂੰ ਜਾਰੀ ਕੀਤੀ ਗਈ ਪਿਛਲੀ ਅਧਿਸੂਚਨਾ ਦੀ ਅੰਸ਼ਕ ਸੋਧ ਹੈ। ਪਹਿਲਾਂ 22 ਅਕਤੂਬਰ ਨੂੰ ਸੀਮਤ ਛੁੱਟੀ (Restricted Holiday) ਵਜੋਂ ਐਲਾਨਿਆ ਗਿਆ ਸੀ ਪਰ ਹੁਣ ਇਸ ਨੂੰ ਪੂਰੀ ਸਰਕਾਰੀ ਛੁੱਟੀ (Public Holiday) ਵਜੋਂ ਘੋਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ ਰੱਦ ਹੋ ਗਈਆਂ ਛੁੱਟੀਆਂ! ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ
ਇਹ ਹੁਕਮ 21 ਅਕਤੂਬਰ, 2025 ਨੂੰ ਜਾਰੀ ਕੀਤਾ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8