ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

Sunday, Apr 24, 2022 - 09:08 PM (IST)

ਜਲੰਧਰ : ਪੰਜਾਬ ਸਰਕਾਰ ਨੇ ਅੱਜ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 24 ਆਈ. ਏ. ਐੱਸ. ਤੇ 9 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਹਨ। ਉਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਟਰਸਾਈਕਲ ਰੇਹੜੀਆਂ ’ਤੇ ਲਾਈ ਪਾਬੰਦੀ ਨੂੰ ਹਟਾਉਂਦਿਆਂ ਰੇਹੜੀ ਚਾਲਕਾਂ ਨੂੰ ਵੱਡੀ ਦਿੱਤੀ ਹੈ। ਇਹੋ ਜਿਹੀਆਂ ਘਟਨਾਵਾਂ ਸਬੰਧੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਣ ਤੋਂ ਬਾਅਦ 'ਆਪ' ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਹਲਕਿਆਂ 'ਚ ਕਾਫੀ ਬਦਲਾਅ ਕੀਤੇ ਹਨ। ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ।

CM ਭਗਵੰਤ ਮਾਨ ਵੱਲੋਂ ਮੋਟਰਸਾਈਕਲ ਰੇਹੜੀਆਂ 'ਤੇ ਪਾਬੰਦੀ ਤੋਂ ਸਾਫ਼ ਇਨਕਾਰ, ਕਹੀ ਇਹ ਗੱਲ
ਡੀ.ਜੀ.ਪੀ. ਪੰਜਾਬ ਟ੍ਰੈਫਿਕ ਵੱਲੋਂ ਬੀਤੇ ਦਿਨੀਂ ਪੰਜਾਬ ਭਰ ਵਿਚ ਮੋਟਰਸਾਈਕਲ ਰੇਹੜੀਆਂ ’ਤੇ ਪਾਬੰਦੀ ਲਗਾਉਣ ਤੋਂ ਬਾਅਦ ਪੈਦਾ ਹੋਏ ਵਿਵਾਦ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਸ਼ੱਕ ਬੀਤੀ ਰਾਤ ਹੀ ਵਿਸ਼ਰਾਮ ਚਿੰਨ੍ਹ ਲਗਾ ਦਿੱਤੇ ਸਨ।

ਭਲਕੇ ਦਿੱਲੀ ਜਾਣਗੇ CM ਭਗਵੰਤ ਮਾਨ, ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ
ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ਦੌਰੇ ’ਤੇ ਜਾ ਰਹੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦਿੱਲੀ ਦੇ ਇਕ ਹਸਪਤਾਲ ਦਾ ਦੌਰਾ ਵੀ ਕਰਨਗੇ। 

ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ
ਬੁੜੈਲ ਜੇਲ੍ਹ ਦੇ ਪਿੱਛੇ ਕੰਧ ਕੋਲੋਂ ਸ਼ਨੀਵਾਰ ਰਾਤ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਮਿਲਣ ਨਾਲ ਹੜਕੰਪ ਮੱਚ ਗਿਆ। ਬੰਬ ਰੋਕੂ ਦਸਤਾ ਅਤੇ ਆਪਰੇਸ਼ਨ ਸੈੱਲ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਦੋ ਹੋਰ ਗੈਂਗਸਟਰ ਗ੍ਰਿਫ਼ਤਾਰ
14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਮਾਮਲੇ ’ਚ ਪੁਲਸ ਨੇ ਦੋ ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਅਤੇ ਉਸ ਦੇ ਸਾਥੀ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਿਸਾਨ ਖੁਦਕੁਸ਼ੀਆਂ ਦੇ ਮਾਮਲੇ 'ਤੇ ਸਿੱਧੂ ਨੇ ਘੇਰੀ 'ਆਪ', ਕੇਜਰੀਵਾਲ ਨੂੰ ਯਾਦ ਕਰਵਾਏ ਵਾਅਦੇ
ਪੰਜਾਬ 'ਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਗੱਲ ਚਾਹੇ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਦੀ ਹੋਵੇ ਜਾਂ ਫ਼ਸਲਾਂ ਦੇ ਢੁੱਕਵੇਂ ਮੁਆਵਜ਼ੇ ਨਾ ਮਿਲਣ ਦੀ। ਕੋਈ ਵੀ ਸਰਕਾਰ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੀ।

ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ
ਬੀਤੀ ਦੇਰ ਰਾਤ ਕਰੀਬ ਇਕ ਵਜੇ ਸਥਾਨਕ ਸ਼ਹਿਰ ਵਿਚ ਕਾਰ ਸਵਾਰ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

J&K ਦੇ ਨੌਜਵਾਨਾਂ ਨਾਲ PM ਮੋਦੀ ਦਾ ਵਾਅਦਾ, ਕਿਹਾ- ਮੁਸੀਬਤ ਭਰੀ ਜ਼ਿੰਦਗੀ ਨਹੀਂ ਜਿਊਣ ਦੇਵਾਂਗਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਸ਼ਮੀਰ ਘਾਟੀ ਦੇ ਨੌਜਵਾਨਾਂ ਨੂੰ ਦਿੱਤੇ ਸੰਦੇਸ਼ ’ਚ ਸ਼ਾਂਤੀ ਅਤੇ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਵਲੋਂ ਕੀਤੀ ਗਈ ਪਹਿਲ ਨੂੰ ਗਿਣਵਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਅਤੇ ਨਾਨਾ-ਨਾਨੀ ਨੇ ਜੋ ਮੁਸੀਬਤਾਂ ਝੱਲੀਆਂ ਹਨ, ਉਨ੍ਹਾਂ ਨੂੰ ਨਹੀਂ ਚੁੱਕਣੀਆਂ ਪੈਣਗੀਆਂ।

J&K ਨੂੰ 20 ਹਜ਼ਾਰ ਕਰੋੜ ਦੀ ਸੌਗਾਤ, PM ਮੋਦੀ ਬੋਲੇ- ਅੱਜ ਵਿਕਾਸ ਦੀ ਤਾਕਤ ਦਾ ਵੱਡਾ ਦਿਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ’ਚ ਪਹੁੰਚੇ। ਜਿੱਥੇ ਉਨ੍ਹਾਂ ਨੇ ਸਾਂਬਾ ਦੇ ਪੱਲੀ ਜ਼ਿਲ੍ਹੇ ’ਚ 20,000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਸੂਬੇ ’ਚ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।

ਲਖੀਮਪੁਰ ਖੀਰੀ ਮਾਮਲਾ : ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਕੀਤਾ ਆਤਮਸਮਰਪਣ
ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਖ਼ਰਕਾਰ ਕੋਰਟ 'ਚ ਆਤਮਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰ ਦਿੱਤੀ ਸੀ।


Harnek Seechewal

Content Editor

Related News