ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

Wednesday, May 11, 2022 - 09:35 PM (IST)

ਜਲੰਧਰ : ਮਾਨ ਸਰਕਾਰ ਨੇ ਅੱਜ ਪੰਜਾਬ ਦੇ 8 ਵੱਡੇ ਆਗੂਆਂ ਦੀ ਸੁਰੱਖਿਆ 'ਚ ਭਾਰੀ ਕਟੌਤੀ ਕੀਤੀ ਹੈ, ਜਿਨ੍ਹਾਂ 'ਚ ਕਈ ਸਾਬਕਾ ਮੰਤਰੀ ਵੀ ਸ਼ਾਮਲ ਹਨ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਆਗੂਆਂ ਅਤੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਹ ਇਨ੍ਹਾਂ ਕਬਜ਼ਿਆਂ ਨੂੰ ਛੱਡ ਦੇਣ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਮਾਨ ਸਰਕਾਰ ਦਾ ਵੱਡਾ ਐਕਸ਼ਨ, ਹਰਸਿਮਰਤ, ਭੱਠਲ ਤੇ ਜਾਖੜ ਸਣੇ 8 ਆਗੂਆਂ ਦੀ ਸੁਰੱਖਿਆ ’ਚ ਵੱਡੀ ਕਟੌਤੀ
ਪੰਜਾਬ ਵਿਚ ਵੀ. ਆਈ. ਪੀ. ਸੁਰੱਖਿਆ ’ਤੇ ਫਿਰ ਪੰਜਾਬ ਸਰਕਾਰ ਨੇ ਵੱਡੀ ਕੈਂਚੀ ਚਲਾਈ ਹੈ। ਪੰਜਾਬ ਦੇ 8 ਵੱਡੇ ਆਗੂਆਂ ਦੀ ਸੁਰੱਖਿਆ ਵਿਚ ਭਾਰੀ ਕਟੌਤੀ ਕੀਤੀ ਗਈ ਹੈ। ਇਨ੍ਹਾਂ ਆਗੂਆਂ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੀ ਸ਼ਾਮਲ ਹਨ।

CM ਮਾਨ ਦੀ ਲੀਡਰਾਂ ਤੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ, ਦਿੱਤਾ 31 ਮਈ ਤੱਕ ਦਾ ਸਮਾਂ ਨਹੀਂ ਤਾਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਆਗੂਆਂ ਅਤੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਭਾਵੇਂ ਉਹ ਸਿਆਸੀ ਲੋਕ ਹਨ, ਅਫ਼ਸਰ ਜਾਂ ਫਿਰ ਰਸੂਖ਼ਦਾਰ ਲੋਕ, ਇਨ੍ਹਾਂ ਕਬਜ਼ਿਆਂ ਨੂੰ ਛੱਡ ਦੇਣ।

ਵੱਡੀ ਵਾਰਦਾਤ : ਲੁਧਿਆਣਾ 'ਚ ਗੋਲੀਆਂ ਚਲਾਉਂਦੇ ਫੈਕਟਰੀ ਅੰਦਰ ਵੜੇ ਲੁਟੇਰੇ, 15 ਲੱਖ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ ਜ਼ਿਲ੍ਹੇ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਰੋਜ਼ਾਨਾ ਇਸ ਸੰਬਧੀ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਤਾਜ਼ਾ ਵਾਰਦਾਤ ਹੁਣ ਫੋਕਲ ਪੁਆਇੰਟ ਦੇ ਇਲਾਕੇ ਫੇਜ਼-7 ਵਿਖੇ ਸਥਿਤ ਇਕ ਫੈਕਟਰੀ 'ਚ ਹੋਈ ਹੈ।

ਮੋਹਾਲੀ ਧਮਾਕਾ ਮਾਮਲੇ 'ਚ ਪੁਲਸ ਨੇ ਤਰਨਤਾਰਨ ਦੇ ਵਿਅਕਤੀ ਨੂੰ ਲਿਆ ਹਿਰਾਸਤ 'ਚ
ਮੋਹਾਲੀ ਰਾਕੇਟ ਹਮਲੇ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੁੱਲਾ ਨਿਵਾਸੀ ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਨੂੰ ਫ਼ਰੀਦਕੋਟ ਦੀ ਸੀ.ਆਈ.ਏ. ਸਟਾਫ ਦੀ ਪੁਲਸ ਨੇ ਬੀਤੇ ਦਿਨ ਸ਼ਾਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਪਨੂੰ ਦੀ ਨਵੀਂ ਧਮਕੀ- ਮੋਹਾਲੀ ਹਮਲੇ ਤੋਂ ਸਬਕ ਲੈਣ CM ਜੈਰਾਮ ਠਾਕੁਰ
ਪਾਬੰਦੀਸ਼ੁਦਾ ਵੱਖਵਾਦੀ ਸੰਗਠਨ ਅਤੇ ਖਾਲਿਸਤਾਨ ਸਮਰਥਕ ਗਰੁੱਪ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਨੇ ਇਕ ਆਡੀਓ ਸੰਦੇਸ਼ ਜਾਰੀ ਕਰ ਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਬਕ ਲੈਣਾ ਚਾਹੀਦਾ ਅਤੇ ਐੱਸ. ਐੱਫ. ਜੇ. ਨਾਲ ਲੜਾਈ ਸ਼ੁਰੂ ਨਹੀਂ ਕਰਨੀ ਚਾਹੀਦੀ।

ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ 'ਤੇ ਖ਼ਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ
ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ 'ਤੇ ਖ਼ਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਜਾਣਕਾਰੀ ਮੁਤਾਬਕ ਹਿਮਾਚਲ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਬੋਲੇ ਮੁੱਖ ਮੰਤਰੀ ਮਾਨ, ਪੰਜਾਬ 'ਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਨਿਯੁਕਤੀ ਪੱਤਰ ਦਿੱਤੇ ਗਏ। ਮੁੱਖ ਮੰਤਰੀ ਨੇ ਕਈ ਵਿਭਾਗਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਨੌਜਵਾਨਾਂ ਦੀ ਨਿਯੁਕਤੀ ਕਰਦੇ ਹੋਏ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ।

PSPCL ਦੀ ਵੱਡੀ ਕਾਰਵਾਈ, ਪਟਿਆਲਾ 'ਚ ਪੁਲਸ ਮੁਲਾਜ਼ਮ ਨੂੰ ਬਿਜਲੀ ਚੋਰੀ 'ਤੇ ਲਾਇਆ 55000 ਰੁਪਏ ਜੁਰਮਾਨਾ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਦੱਸਿਆ ਕਿ ਇਨਫੋਰਸਮੈਂਟ ਦੀਆਂ ਟੀਮਾਂ ਵੱਲੋਂ ਪਟਿਆਲਾ 'ਚ ਬਿਜਲੀ ਚੋਰੀ ਦੀ ਚੈਕਿੰਗ ਦੌਰਾਨ ਖਪਤਕਾਰ ਗੁਰਬਾਜ ਸਿੰਘ ਚੀਮਾ ਸਰਾਭਾ ਨਗਰ, ਭਾਦਸੋਂ ਰੋਡ ਪਟਿਆਲਾ ਵਿਖੇ ਜੋ ਕਿ ਪੁਲਸ ਮੁਲਾਜ਼ਮ ਹੈ, ਨੂੰ ਸਿੱਧੀਆਂ ਕੁੰਡੀਆਂ ਲਾ ਕੇ ਅੰਡਰਗਰਾਊਂਡ ਤਾਰ ਰਾਹੀਂ ਬਿਜਲੀ ਚੋਰੀ ਕਰਦਾ ਫੜਿਆ ਗਿਆ।

ਪਟਿਆਲਾ ਦੇ ਹਨੂੰਮਾਨ ਮੰਦਿਰ ਵਿਚ ਮਿਲੀਆਂ ਦੋ ਲਾਸ਼ਾਂ, ਇਲਾਕੇ ’ਚ ਫੈਲੀ ਸਨਸਨੀ
ਪਟਿਆਲਾ ਦੇ ਸਰਹੱਦੀ ਗੇਟ ਦੇ ਨਜ਼ਦੀਕ ਹਨੂੰਮਾਨ ਮੰਦਰ ਵਿਚ ਪਿਛਲੇ 15 ਤੋਂ 20 ਸਾਲ ਤੋਂ ਸੇਵਾ ਕਰ ਰਹੇ 2 ਸੰਨਿਆਸੀਆਂ ਦੀ ਅਚਾਨਕ ਮੌਤ ਹੋ ਗਈ। ਮੰਦਿਰ ਦੇ ਕਰਮਚਾਰੀਆਂ ਵਲੋਂ ਮੰਦਿਰ ਦੇ ਅੰਦਰ ਹੀ ਮਿੱਟੀ ਪੁੱਟ ਕੇ ਦੋਵਾਂ ਲਾਸ਼ਾਂ ਨੂੰ ਦੱਬਿਆ ਜਾ ਰਿਹਾ ਸੀ ਕਿ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਦੇਸ਼ਧ੍ਰੋਹ ਕਾਨੂੰਨ ’ਤੇ ਸੁਪਰੀਮ ਕੋਰਟ ਦੀ ਰੋਕ, ਜੇਲ੍ਹ ’ਚ ਬੰਦ ਲੋਕ ਮੰਗ ਸਕਦੇ ਹਨ ਜ਼ਮਾਨਤ
ਦੇਸ਼ਧ੍ਰੋਹ ਕਾਨੂੰਨ ’ਤੇ ਫ਼ਿਲਹਾਲ ਕੋਈ ਨਵਾਂ ਕੇਸ ਦਰਜ ਨਹੀਂ ਹੋਵੇਗਾ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ. ਵੀ. ਰਮਨਾ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਦੇਸ਼ਧ੍ਰੋਹ ਕਾਨੂੰਨ ਦੇ ਇਸਤੇਮਾਲ ’ਤੇ ਰੋਕ ਲਾ ਦਿੱਤੀ ਹੈ।

ਭਾਰਤ ’ਚ ਕੋਰੋਨਾ ਦਾ ਮੁੜ ਵਧਿਆ ਗਰਾਫ਼, ਇਕ ਦਿਨ ’ਚ ਆਏ 2,897 ਨਵੇਂ ਮਾਮਲੇ, 54 ਮੌਤਾਂ
ਪੂਰੀ ਦੁਨੀਆ ਕੋਰੋਨਾ ਵਾਇਰਸ ਤੋਂ ਬੇਹਾਲ ਹੈ। ਭਾਰਤ ’ਚ ਫਿਰ ਤੋਂ ਕੋਰੋਨਾ ਮਰੀਜ਼ ਵੱਧਣ ਲੱਗੇ ਹਨ। ਹਾਲਾਂਕਿ ਅੱਜ ਬੁੱਧਵਾਰ ਨੂੰ ਕੱਲ ਦੇ ਮੁਕਾਬਲੇ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ’ਚ ਇਜ਼ਾਫਾ ਹੋਇਆ ਹੈ। ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 2,897 ਨਵੇਂ ਮਾਮਲੇ ਸਾਹਮਣੇ ਆਏ ਹਨ।

ਖੁਸ਼ਖ਼ਬਰੀ : ਨਿਊਜ਼ੀਲੈਂਡ ਜੁਲਾਈ ਦੇ ਅੰਤ ਤੋਂ ਖੋਲ੍ਹੇਗਾ ਅੰਤਰਰਾਸ਼ਟਰੀ ਸਰਹੱਦਾਂ
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਅੱਜ ਕਿਹਾ ਕਿ ਦੇਸ਼ 31 ਜੁਲਾਈ ਨੂੰ ਰਾਤ 11:59 ਵਜੇ ਤੋਂ ਆਪਣੀਆਂ ਅੰਤਰਰਾਸ਼ਟਰੀ ਸਰਹੱਦਾਂ ਨੂੰ ਪੂਰੀ ਤਰ੍ਹਾਂ ਦੁਬਾਰਾ ਖੋਲ੍ਹ ਦੇਵੇਗਾ। ਉਸੇ ਦਿਨ ਕਰੂਜ਼ ਜਹਾਜ਼ਾਂ ਦਾ ਵੀ ਸਥਾਨਕ ਬੰਦਰਗਾਹਾਂ 'ਤੇ ਵਾਪਸ ਸਵਾਗਤ ਕੀਤਾ ਜਾਵੇਗਾ।

ਅਮਰੀਕਾ ਦੀ ਚਿਤਾਵਨੀ, ਲੰਬੀ ਜੰਗ ਦੀ ਤਿਆਰੀ 'ਚ ਹਨ ਪੁਤਿਨ
ਅਮਰੀਕਾ ਦੀ ਖੁਫੀਆ ਏਜੰਸੀ ਨੇ ਚਿਤਾਵਨੀ ਦਿੱਤੀ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕ੍ਰੇਨ ਵਿਚ ਲੰਬੀ ਜੰਗ ਦੀ ਤਿਆਰੀ ਕਰ ਰਹੇ ਹਨ।


Mukesh

Content Editor

Related News