ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

05/16/2022 9:21:36 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਦਰਬਾਰ ਲਾਇਆ, ਜਿਥੇ ਉਨ੍ਹਾਂ ਬਹੁਤ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਉਥੇ ਹੀ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਲੋਕਲ ਰੈਂਕ ਦੀ ਪਾਲਿਸੀ 'ਚ ਵੀ ਸਰਕਾਰ ਵੱਲੋਂ ਬਦਲਾਅ ਕੀਤਾ ਗਿਆ ਹੈ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਸਰਕਾਰੀ ਨੌਕਰੀ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ CM ਮਾਨ ਦੇ ਜਨਤਾ ਦਰਬਾਰ 'ਚ ਮਿਲੀ ਨੌਕਰੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਭਵਨ ਵਿਖੇ ਜਨਤਾ ਦਰਬਾਰ ਲਾਇਆ ਗਿਆ ਹੈ, ਜਿੱਥੇ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਖ਼ੁਦ ਸੁਣੀਆਂ ਜਾ ਰਹੀਆਂ ਹਨ। ਇਸ ਦੌਰਾਨ ਆਪਣੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਪੂਰੇ ਪੰਜਾਬ ਤੋਂ ਲੋਕ ਪੰਜਾਬ ਭਵਨ ਪਹੁੰਚੇ ਹੋਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਏ ਗਏ ਜਨਤਾ ਦਰਬਾਰ ’ਤੇ ਕੀ ਬੋਲੇ ਨਵਜੋਤ ਸਿੰਘ ਸਿੱਧੂ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਚ ਲਗਾਏ ਗਏ ਜਨਤਾ ਦਰਬਾਰ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਕਿਹਾ ਕਿ ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਧਾਇਕਾਂ ਸਮੇਤ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਹੋਵੇ।

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਵੱਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਐਲਾਨ
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਸਮਰਾਲਾ ਤੋਂ ਵੱਡੀ ਖ਼ਬਰ, ਨਿਹੰਗ ਸਿੰਘਾਂ ਨੇ ਕੁੱਟ-ਕੁੱਟ ਮੌਤ ਦੇ ਘਾਟ ਉਤਾਰਿਆ 22 ਸਾਲਾਂ ਦਾ ਮੁੰਡਾ (ਤਸਵੀਰਾਂ)
ਸਮਰਾਲਾ ਇਲਾਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਕਥਿਤ ਤੌਰ ’ਤੇ 15-20 ਨਿਹੰਗ ਸਿੰਘਾਂ ਨੇ 22 ਸਾਲ ਦੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਰੋਸ ਵਿੱਚ ਆਏ ਮ੍ਰਿਤਕਨੌਜਵਾਨ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਥਾਣਾ ਸਮਰਾਲਾ ਨੂੰ ਘੇਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ, ਹੁਣ ਇਹ ਕੰਮ ਕਰਨ 'ਤੇ ਹੀ ਮਿਲੇਗਾ 'ਲੋਕਲ ਰੈਂਕ'
ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਲੋਕਲ ਰੈਂਕ ਦੀ ਪਾਲਿਸੀ 'ਚ ਸਰਕਾਰ ਵੱਲੋਂ ਬਦਲਾਅ ਕੀਤਾ ਗਿਆ ਹੈ। ਹੁਣ ਕਿਸੇ ਦੀ ਵੀ ਸਿਫਾਰਿਸ਼ 'ਤੇ ਕਿਸੇ ਪੁਲਸ ਮੁਲਾਜ਼ਮ ਨੂੰ ਲੋਕਲ ਰੈਂਕ ਦੀ ਤਰੱਕੀ ਨਹੀਂ ਦਿੱਤੀ ਜਾਵੇਗੀ।

ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਨ ਮਗਰੋਂ ਭਾਰਤੀ ਸਿੰਘ ਨੇ ਮੰਗੀ ਮੁਆਫ਼ੀ, ਕਿਹਾ– ‘ਮੈਨੂੰ ਮਾਣ ਹੈ ਕਿ ਮੈਂ ਪੰਜਾਬੀ ਹਾਂ’
ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ’ਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕਰ ਰਹੀ ਹੈ। ਇਸ ਵੀਡੀਓ ਨਾਲ ਲੋਕ ਬੇਹੱਦ ਗੁੱਸੇ ’ਚ ਹਨ ਤੇ ਭਾਰਤੀ ਸਿੰਘ ਨੂੰ ਬੁਰਾ-ਭਲਾ ਬੋਲ ਰਹੇ ਹਨ।

ਰੂਹ ਕੰਬਾਊ ਵਾਰਦਾਤ : ਬਦਫ਼ੈਲੀ ਮਗਰੋਂ ਮਾਸੂਮ ਦਾ ਗਲਾ ਘੁੱਟ ਕੇ ਕੀਤਾ ਕਤਲ, ਕੱਪੜੇ ਦੇ ਥਾਨ 'ਚ ਲੁਕੋਈ ਲਾਸ਼
ਭੱਟੀਆਂ ਇਲਾਕੇ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਅਜੇ ਨੇ ਸਾਢੇ 4 ਸਾਲ ਦੇ ਬੱਚੇ ਨਾਲ ਬਦਫ਼ੈਲੀ ਕਰਨ ਤੋਂ ਬਾਅਦ ਗਲ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਫੈਕਟਰੀ ਵਿਚ ਹੀ ਕੱਪੜੇ ਦੇ ਥਾਨ ਹੇਠਾਂ ਲੁਕੋ ਦਿੱਤਾ।

ਡੇਰਾਬੱਸੀ 'ਚ ਨਾੜ ਦੀ ਅੱਗ ਕਾਰਨ ਜਿਊਂਦਾ ਸੜੀ ਸੀ ਬੱਚੀ, ਕਿਸਾਨ ਖ਼ਿਲਾਫ਼ ਦਰਜ ਹੋਇਆ ਮਾਮਲਾ
ਡੇਰਾਬੱਸੀ ਦੇ ਨੇੜੇ ਪਿੰਡ ਸੁੰਡਰਾਂ ਵਿਖੇ ਬੀਤੇ ਦਿਨ ਝੁੱਗੀਆਂ 'ਚ ਲੱਗੀ ਅੱਗ ਕਾਰਨ ਡੇਢ ਸਾਲਾ ਬੱਚੀ ਦੀ ਮੌਤ ਹੋ ਗਈ ਸੀ। ਨਾਲ ਲੱਗਦੇ ਖੇਤ ਦੇ ਕਿਸਾਨ ਵੱਲੋਂ ਨਾੜ ਨੂੰ ਅੱਗ ਲਾਉਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਅਤੇ 40-45 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਸਨ।

ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ
ਨਸ਼ੇ ਦਾ ਕਹਿਣ ਜਿਵੇਂ-ਜਿਵੇਂ ਵੱਧਦਾ ਦਾ ਰਿਹਾ ਹੈ, ਉਵੇਂ ਹੀ ਨਸ਼ਾ ਕਈ ਘਰਾਂ ਦੇ ਚਿਰਾਗਾਂ ਨੂੰ ਬੁਝਾਉਂਦਾ ਜਾ ਰਿਹਾ ਹੈ। ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।

ਟਾਂਡਾ ਦੀ ਸੇਜਲ ਪੁਰੀ ਨੇ ਹਾਸਲ ਕੀਤਾ ਵੱਡਾ ਮੁਕਾਮ, ਬਣੀ ‘ਮਿਸ ਇੰਡੀਆ ਕੈਲੀਫੋਰਨੀਆ 2022’
ਟਾਂਡਾ ਦੇ ਅਹੀਆਪੁਰ ਨਾਲ ਸਬੰਧਤ ਪੁਰੀ ਪਰਿਵਾਰ ਦੀ ਧੀ ਅਮਰੀਕਾ ’ਚ ਮਿਸ ਇੰਡੀਆ ਕੈਲੀਫੋਰਨੀਆ 2022 ਬਣੀ ਹੈ। ਬੀਤੇ ਦਿਨ ਕੈਲੀਫੋਰਨੀਆ ਦੇ ਮਿਲਪਿਟਾਸ ਸ਼ਹਿਰ ’ਚ ਹੋਏ ਮੁਕਾਬਲੇ ’ਚ ਉਸ ਨੂੰ ਇਹ ਖਿਤਾਬ ਦਿੱਤਾ ਗਿਆ।

ਹੇਮਕੁੰਟ ਸਾਹਿਬ 'ਚ ਹਰ ਦਿਨ 5 ਹਜ਼ਾਰ ਸ਼ਰਧਾਲੂਆਂ ਦੀ ਗਿਣਤੀ ਤੈਅ, ਰਜਿਸਟਰੇਸ਼ਨ ਹੋਇਆ ਜ਼ਰੂਰੀ
ਹਿਮਾਲਿਆ ਖੇਤਰ 'ਚ ਸਥਿਤ ਹੇਮਕੁੰਟ ਗੁਰਦੁਆਰੇ ਲਈ ਵੀ ਇਕ ਦਿਨ 'ਚ ਵੱਧ ਤੋਂ ਵੱਧ 5 ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਦੀ ਮਨਜ਼ੂਰੀ ਮਿਲੇਗੀ ਅਤੇ ਚਾਰ ਧਾਮਾਂ ਦੀ ਤਰ੍ਹਾਂ ਇਸ ਲਈ ਵੀ ਸ਼ਰਧਾਲੂਆਂ ਨੂੰ ਰਜਿਸਟਰੇਸ਼ਨ ਕਰਵਾਉਣਾ ਹੋਵੇਗਾ।

ਮਾਤਾ ਵੈਸ਼ਨੋ ਦੇਵੀ ਦਰਬਾਰ ਨੇੜੇ ਪਹਾੜੀਆਂ ’ਤੇ ਲੱਗੀ ਅੱਗ ਕਟੜਾ ਹੈਲੀਪੈਡ ਨੇੜੇ ਪਹੁੰਚੀ, ਹਵਾਈ ਫ਼ੌਜ ਬੁਲਾਈ
ਅੱਤ ਦੀ ਪੈ ਰਹੀ ਗਰਮੀ ਕਾਰਨ ਜੰਮੂ ਡਿਵੀਜ਼ਨ ਦੇ ਜੰਗਲ ਅੱਗ ਦੀ ਲਪੇਟ ’ਚ ਆ ਗਏ ਹਨ। ਮਾਤਾ ਵੈਸ਼ਨੋ ਦੇਵੀ ਦਰਬਾਰ ਤ੍ਰਿਕੁਟਾ ਪਹਾੜੀਆਂ ਦੇ ਜੰਗਲੀ ਖੇਤਰ ’ਚ ਦੇਰ ਸ਼ਾਮ ਭੜਕੀ ਅੱਗ ਬੇਕਾਬੂ ਹੋ ਚੁੱਕੀ ਹੈ।


Mukesh

Content Editor

Related News