ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

06/05/2022 9:02:56 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਥੇ ਹੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੱਜ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਘੱਲੂਘਾਰਾ ਦੀ ਬਰਸੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ
ਆਪਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਅੰਮ੍ਰਿਤਸਰ ਦੌਰੇ ’ਤੇ ਪਹੁੰਚੇ ਭਗੰਵਤ ਮਾਨ ਵੱਲੋਂ ਸ਼ਹਿਰ ਦੇ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਆਪਣੀਆਂ ਫਿਲਮਾਂ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਵੀ ਸੁਰਖੀਆਂ 'ਚ ਰਹਿੰਦੇ ਹਨ। ਪਿਛਲੇ ਦਿਨੀਂ ਸਰਕਾਰ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਸੀ।

ਮੌਤ ਤੋਂ ਬਾਅਦ ਵੀ ਬੁਲੰਦੀ ਦੀਆਂ ਸਿਖ਼ਰਾਂ ’ਤੇ ਸਿੱਧੂ ਮੂਸੇਵਾਲਾ, 7 ਦਿਨਾਂ ’ਚ 151 ਦੇਸ਼ਾਂ ’ਚ ਕੀਤਾ ਗਿਆ ਗੂਗਲ ਸਰਚ
ਆਪਣੀ ਮਿਹਨਤ ਤੇ ਕਾਬਲੀਅਤ ਦੇ ਦਮ ’ਤੇ ਪੂਰੀ ਦੁਨੀਆ ਵਿਚ ਨਾ ਸਿਰਫ ਆਪਣਾ ਸਗੋਂ ਪੰਜਾਬ ਅਤੇ ਪਿੰਡ ਮੂਸਾ ਦਾ ਨਾਮ ਬੁਲੰਦੀਆਂ ’ਤੇ ਲੈ ਕੇ ਜਾਣ ਵਾਲਾ ਸਿੱਧੂ ਮੂਸੇਵਾਲਾ ਮੌਤ ਤੋਂ ਬਾਅਦ ਵੀ ਕਾਮਯਾਬੀ ਦੀਆਂ ਸਿਖਰਾਂ ’ਤੇ ਹੈ।

ਸੁਖਬੀਰ ਬਾਦਲ ਦਾ CM ਮਾਨ ’ਤੇ ਵੱਡਾ ਹਮਲਾ, ਕਿਹਾ-ਪੰਜਾਬ ’ਚ ਕੋਈ ਵੀ ਨਹੀਂ ਸੁਰੱਖਿਅਤ
ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਬੀਤੇ ਇਕ ਹਫ਼ਤੇ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਹਮਲਾ ਕੀਤਾ ਹੈ। ਬਾਦਲ ਨੇ ਕਿਹਾ ਕਿ ਨਿੱਤ ਦਿਨ ਵਾਪਰਦੀਆਂ ਘਟਨਾਵਾਂ ਕਾਰਨ ਅੱਜ ਪੰਜਾਬ ’ਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਸੰਦੀਪ ਨੰਗਲ ਅੰਬੀਆਂ ਕਤਲ ਕਾਂਡ: 2 ਸ਼ੂਟਰ ਸਣੇ 5 ਵਿਅਕਤੀ ਗ੍ਰਿਫ਼ਤਾਰ, ਕੀਤੇ ਹੈਰਾਨੀਜਨਕ ਖ਼ੁਲਾਸੇ
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿੱਚ ਪੁਲਸ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਇਸ ਮਾਮਲੇ ਵਿਚ ਦੋ ਸ਼ੂਟਰਾਂ ਸਮੇਤ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸੰਸਦ ਮੈਂਬਰ ਹੰਸ ਰਾਜ ਹੰਸ, ਪਰਿਵਾਰ ਨਾਲ ਵੰਡਾਇਆ ਦੁੱਖ਼

ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਐਤਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਹੰਸ ਨੇ ਕਿਹਾ, "ਮੈਂ ਇੱਥੇ ਕਿਸੇ ਸਿਆਸੀ ਕਾਰਨਾਂ ਕਰਕੇ ਨਹੀਂ ਆਇਆ, ਮੈਂ ਇੱਥੇ ਇੱਕ ਕਲਾਕਾਰ ਅਤੇ ਪਿਤਾ ਦੇ ਰੂਪ ਵਿੱਚ ਆਇਆ ਹਾਂ।"

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੋਰ ਵਧਿਆ ਗੈਂਗਵਾਰ ਦਾ ਖ਼ਤਰਾ, ਦਵਿੰਦਰ ਬੰਬੀਹਾ ਗਰੁੱਪ ਨੇ ਫਿਰ ਦਿੱਤੀ ਧਮਕੀ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿਚ ਗੈਂਗਵਾਰ ਦਾ ਖ਼ਤਰਾ ਹੋਰ ਵੱਧ ਗਿਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਇਕ ਵਾਰ ਫਿਰ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕਰਕੇ ਸਿੱਧੂ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ : ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਦਾ ਵਧਾਇਆ ਪੁਲਸ ਰਿਮਾਂਡ
ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ ਗਿਆ, ਜਿਥੇ ਉਸ ਨੇ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਹੋਣ ’ਤੇ ਸਾਫ਼ ਤੌਰ ’ਤੇ ਇਨਕਾਰ ਕੀਤਾ।

ਭਾਜਪਾ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ’ਚ ਉਤਾਰਿਆ
ਭਾਜਪਾ ਨੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਉਹ ਬੀਤੇ ਦਿਨ ਹੀ ਕਾਂਗਰਸ ਛੱਡ ਕੇ ਅਮਿਤ ਸ਼ਾਹ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਲ ਹੋਏ ਸਨ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦਲਬੀਰ ਗੋਲਡੀ ਨੂੰ ਐਲਾਨਿਆ ਉਮੀਦਵਾਰ
ਸੰਗਰੂਰ ਜ਼ਿਮਨੀ ਚੋਣ ਲਈ ‘ਆਪ’, ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸ ਨੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੂੰ ਚੋਣ ਮੈਦਾਨ ’ਚ ਉਤਾਰ ਦਿੱਤਾ ਹੈ।

ਪੰਜਾਬੀ ਗਾਇਕ ਸੁਰਜੀਤ ਸੰਧੂ ਨਾਲ ਕੁੱਟਮਾਰ, ਪੁਲਸ ’ਤੇ ਲੱਗੇ ਦੋਸ਼
ਬੀਤੀ ਰਾਤ ਆਪਣੇ ਸਹੁਰੇ ਘਰ ਬਿਮਾਰ ਪਤਨੀ ਨੂੰ ਲੈਣ ਤਰਨਤਾਰਨ ਆ ਰਹੇ ਪੰਜਾਬੀ ਗਾਇਕ ਸੁਰਜੀਤ ਸੰਧੂ ਨਾਲ ਹਰੀਕੇ ਪੁਲ ਉੱਪਰ ਪੁਲਸ ਵੱਲੋਂ ਜਿੱਥੇ ਮਾਰਕੁੱਟ ਕੀਤੀ ਗਈ ਉੱਥੇ ਉਸ ਨੂੰ ਨਾਜਾਇਜ਼ ਹਿਰਾਸਤ ’ਚ ਲੈਣ ਦੇ ਦੋਸ਼ ਲੱਗ ਰਹੇ ਹਨ।

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
ਥਾਣਾ ਬਰੀਵਾਲਾ ਪੁਲਸ ਨੇ 1 ਦੇਸੀ ਪਿਸਤੌਲ 32 ਬੋਰ, 3 ਜ਼ਿੰਦਾ ਕਾਰਤੂਸ, 2 ਮੋਬਾਇਲ ਫੋਨ ਅਤੇ 1 ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰ ਕੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸੰਬੰਧਤ ਦੱਸੇ ਜਾ ਰਹੇ ਹਨ।

PAN-ਆਧਾਰ ਲਿੰਕ ਕਰਨ ਦਾ ਆਖ਼ਰੀ ਮੌਕਾ! ਨਹੀਂ ਤਾਂ ਭਰਨਾ ਪਵੇਗਾ ਦੁੱਗਣਾ ਜੁਰਮਾਨਾ
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਮਿਤੀ 30 ਜੂਨ ਨੂੰ ਸਮਾਪਤ ਹੋ ਰਹੀ ਹੈ। ਪਹਿਲਾਂ ਇਸ ਦੀ ਆਖਰੀ ਮਿਤੀ 31 ਮਾਰਚ ਤੈਅ ਕੀਤੀ ਗਈ ਸੀ ਪਰ 500 ਰੁਪਏ ਦੇ ਜੁਰਮਾਨੇ ਨਾਲ ਆਧਾਰ ਨਾਲ ਪੈਨ ਨੂੰ ਲਿੰਕ ਕਰਨ ਦੀ ਮਿਤੀ ਨੂੰ 30 ਜੂਨ ਤੱਕ ਵਧਾ ਦਿੱਤਾ ਗਿਆ ਸੀ।


Mukesh

Content Editor

Related News